ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਦੇ ਸੰਕਟ ਕਾਰਨ ਪੈਦਾ ਹੋ ਰਹੇ ਹਾਲਾਤ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ

March 27th, 09:22 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਭਾਰਤ 'ਤੇ ਉਨ੍ਹਾਂ ਦੇ ਸੰਭਾਵੀ ਪ੍ਰਭਾਵ ਦੇ ਸੰਦਰਭ ਵਿੱਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ 9 ਮਾਰਚ ਨੂੰ "ਸਬਕਾ ਸਾਥ, ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ" ਵਿਸ਼ੇ 'ਤੇ ਪੋਸਟ ਬਜਟ ਵੈਬਿਨਾਰ ਨੂੰ ਸੰਬੋਧਨ ਕਰਨਗੇ

March 08th, 04:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਮਾਰਚ 2026 ਨੂੰ ਸਵੇਰੇ 10:15 ਵਜੇ ਵੀਡੀਓ ਕਾਨਫਰੰਸ ਰਾਹੀਂ ਸਬਕਾ ਸਾਥ, ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਵਿਸ਼ੇ 'ਤੇ ਪੋਸਟ ਬਜਟ ਵੈਬਿਨਾਰ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ 6 ਮਾਰਚ ਨੂੰ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕਰਨਗੇ

March 05th, 06:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਮਾਰਚ, 2026 ਨੂੰ ਸਵੇਰੇ 11:15 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਹੋਣ ਵਾਲੇ ਬਜਟ ਤੋਂ ਬਾਅਦ ਵਾਲੇ ਵੈਬੀਨਾਰ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ 3 ਮਾਰਚ ਨੂੰ "ਟਿਕਾਊ ਅਤੇ ਮਜ਼ਬੂਤ ​​ਆਰਥਿਕ ਵਿਕਾਸ" ਵਿਸ਼ੇ 'ਤੇ ਪੋਸਟ ਬਜਟ ਵੈਬਿਨਾਰ ਨੂੰ ਸੰਬੋਧਨ ਕਰਨਗੇ

March 02nd, 07:10 pm

ਪ੍ਰਧਾਨ ਮੰਤਰੀ 3 ਮਾਰਚ, 2026 ਨੂੰ ਸਵੇਰੇ 11:15 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਟਿਕਾਊ ਅਤੇ ਮਜ਼ਬੂਤ ​​ਆਰਥਿਕ ਵਿਕਾਸ ਵਿਸ਼ੇ 'ਤੇ ਆਯੋਜਿਤ ਪੋਸਟ ਬਜਟ ਵੈਬਿਨਾਰ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ 27 ਫਰਵਰੀ ਨੂੰ "ਵਿਕਸਿਤ ਭਾਰਤ ਲਈ ਤਕਨਾਲੋਜੀ, ਸੁਧਾਰ ਅਤੇ ਵਿੱਤ" ਵਿਸ਼ੇ ’ਤੇ ਬਜਟ ਤੋਂ ਬਾਅਦ ਆਯੋਜਿਤ ਹੋਣ ਵਾਲੇ ਵੈਬਿਨਾਰ ਨੂੰ ਸੰਬੋਧਨ ਕਰਨਗੇ

February 26th, 08:07 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ 27 ਫਰਵਰੀ ਨੂੰ ਸਵੇਰੇ ਲਗਭਗ 11:30 ਵਜੇ ਵਿਕਸਿਤ ਭਾਰਤ ਲਈ ਤਕਨਾਲੋਜੀ, ਸੁਧਾਰ ਅਤੇ ਵਿੱਤ ਵਿਸ਼ੇ ’ਤੇ ਆਯੋਜਿਤ ਬਜਟ ਤੋਂ ਬਾਅਦ ਵੈਬਿਨਾਰ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਨਗੇ। ਇਸ ਵੈਬਿਨਾਰ ਵਿੱਚ ਜਨਤਕ ਪੂੰਜੀ ਖ਼ਰਚ ਨੂੰ ਵਧਾਉਣਾ, ਬੁਨਿਆਦੀ ਢਾਂਚਾ ਵਿਕਾਸ, ਬੈਂਕਿੰਗ ਖੇਤਰ ਵਿੱਚ ਸੁਧਾਰ, ਵਿੱਤੀ ਖੇਤਰ ਦੇ ਢਾਂਚੇ ਨੂੰ ਮਜ਼ਬੂਤ ​​ਕਰਨਾ, ਪੂੰਜੀ ਬਾਜ਼ਾਰਾਂ ਨੂੰ ਮਜ਼ਬੂਤ ​​ਬਣਾਉਣ ਅਤੇ ਟੈਕਸ ਸੁਧਾਰਾਂ ਰਾਹੀਂ ਨਾਗਰਿਕਾਂ ਦੇ ਜੀਵਨ ਨੂੰ ਵਧੇਰੇ ਆਸਾਨ ਅਤੇ ਸਹਿਜ ਬਣਾਉਣ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵਿਆਪਕ ਚਰਚਾ ਕੀਤੀ ਜਾਵੇਗੀ।

ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਆ ਚਿੱਪ ਲਿਮਿਟੇਡ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

February 21st, 05:30 pm

ਅੱਜ ਭਾਰਤ, ਵਿਕਸਿਤ ਹੋਣ ਦੇ ਟੀਚੇ ’ਤੇ ਬਹੁਤ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਂ ਲਾਲ ਕਿਲ੍ਹੇ ਤੋਂ ਵੀ ਕਿਹਾ ਹੈ- ਭਾਰਤ ਕੋਲ ਰੁਕਣ ਦਾ, ਹੌਲੀ ਹੋਣ ਦਾ ਸਮਾਂ ਨਹੀਂ ਹੈ। ਸਾਲ 2026 ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਆਪਣੀ ਤਰੱਕੀ ਹੋਰ ਤੇਜ਼ ਕਰ ਦਿੱਤੀ ਹੈ। 12 ਜਨਵਰੀ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਨਾਲ ਦੇਸ਼ ਦੇ ਲੱਖਾਂ ਨੌਜਵਾਨ ਜੁੜੇ, 16 ਜਨਵਰੀ ਨੂੰ ਅਸੀਂ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ, ਭਾਰਤ ਦੀ ਸਟਾਰਟ-ਅੱਪ ਕ੍ਰਾਂਤੀ ਨੂੰ ਨਵੀਂ ਊਰਜਾ ਦਿੱਤੀ। ਜਨਵਰੀ ਵਿੱਚ ਹੀ ਹੋਏ ਭਾਰਤ ਊਰਜਾ ਸੰਮੇਲਨ ਵਿੱਚ ਭਾਰਤ ਨੇ ਆਪਣੀ ਸਮਰੱਥਾ ਨਾਲ ਦੁਨੀਆ ਦਾ ਧਿਆਨ ਖਿੱਚਿਆ। ਫਿਰ ਵਿਕਸਿਤ ਭਾਰਤ ਨੂੰ ਨਵੀਂ ਰਫ਼ਤਾਰ ਦੇਣ ਵਾਲਾ ਬਜਟ ਆਇਆ ਅਤੇ ਹੁਣ ਇਹ ਹਫ਼ਤਾ ਵੀ ਭਾਰਤ ਲਈ ਇਤਿਹਾਸਕ ਸਿੱਧ ਹੋ ਰਿਹਾ ਹੈ। ਗਲੋਬਲ ਏਆਈ ਪ੍ਰਭਾਵ ਸੰਮੇਲਨ ਵਿੱਚ, ਕਈ ਦੇਸ਼ਾਂ ਦੇ ਰਾਜ ਦੇ ਮੁਖੀ ਅਤੇ ਤਕਨਾਲੋਜੀ ਜਗਤ ਦੇ ਦਿੱਗਜ, ਸਾਰੇ ਦਿੱਲੀ ਵਿੱਚ ਇਕੱਠੇ ਹੋਏ। ਇਸ ਸੰਮੇਲਨ ਵਿੱਚ ਦੁਨੀਆ ਨੇ ਭਾਰਤ ਦੀ ਏਆਈ ਸਮਰੱਥਾ ਨੂੰ ਦੇਖਿਆ, ਸਾਡੇ ਦ੍ਰਿਸ਼ਟੀਕੋਣ ਨੂੰ ਸਮਝਿਆ ਅਤੇ ਇਸ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ

February 21st, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ। ਇਹ ਸਮਾਗਮ ਭਾਰਤ ਦੇ ਗਲੋਬਲ ਸੈਮੀਕੰਡਕਟਰ ਹੱਬ ਬਣਨ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹੈ, ਜਿਸ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਗਲੋਬਲ ਏਆਈ ਇੰਪੈਕਟ ਸਮਿਟ ਤੋਂ ਤੁਰੰਤ ਬਾਅਦ ਆਯੋਜਿਤ ਕੀਤਾ ਗਿਆ ਹੈ।

ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

January 27th, 10:15 am

ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗੋਆ ਦੇ ਮੁੱਖ ਮੰਤਰੀ, ਹੋਰ ਮੰਤਰੀ ਸਾਹਿਬਾਨ, ਐਂਬੈਸਡਰਜ਼, ਸੀਈਓਜ਼, ਸਤਿਕਾਰਯੋਗ ਮਹਿਮਾਨ, ਹੋਰ ਸਾਰੇ ਪਤਵੰਤੇ ਸੱਜਣ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕੀਤਾ

January 27th, 10:08 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਊਰਜਾ ਹਫ਼ਤੇ ਦੇ ਇਸ ਨਵੇਂ ਐਡੀਸ਼ਨ ਵਿੱਚ ਕਰੀਬ 125 ਦੇਸ਼ਾਂ ਦੇ ਨੁਮਾਇੰਦੇ ਗੋਆ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਊਰਜਾ ਸੁਰੱਖਿਅਤ ਅਤੇ ਟਿਕਾਊ ਭਵਿੱਖ 'ਤੇ ਚਰਚਾ ਕਰਨ ਲਈ ਭਾਰਤ ਆਏ ਹਨ। ਉਨ੍ਹਾਂ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ ਨੂੰ ਰੁਜ਼ਗਾਰ ਮੇਲੇ ਤਹਿਤ ਸਰਕਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ 61,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ

January 23rd, 05:46 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ, 2026 ਨੂੰ ਸਵੇਰੇ 11 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ 61,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਸ਼੍ਰੀ ਮੋਦੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ 4 ਜਨਵਰੀ ਨੂੰ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕਰਨਗੇ

January 03rd, 02:41 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜਨਵਰੀ, 2026 ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕਰਨਗੇ। ਉਦਘਾਟਨ ਸਮਾਰੋਹ ਡਾ. ਸੰਪੂਰਣਾਨੰਦ ਸਪੋਰਟਸ ਸਟੇਡੀਅਮ, ਵਾਰਾਣਸੀ ਵਿਖੇ ਆਯੋਜਿਤ ਕੀਤਾ ਜਾਵੇਗਾ।

Today, Sansad Khel Mahotsav has truly become a people’s movement: PM Modi

December 25th, 05:30 pm

PM Modi addressed the Sansad Khel Mahotsav via video conferencing and interacted with young athletes from across the country. Calling the initiative a people’s movement, he said the scale of participation reflects the growing sporting culture in India.

Our country is full of talent in every village and town: PM Modi

December 25th, 11:10 am

PM Modi interacted with young sportspersons from across the country during the Sansad Khel Mahotsav, listening to their journeys, aspirations and experiences. Encouraging them to balance sports with education, he lauded their discipline, dedication and confidence. The PM reaffirmed the government’s commitment to nurturing grassroots sporting talent and building a strong sporting ecosystem in India.

PM Modi addressed the Sansad Khel Mahotsav via video conferencing

December 25th, 11:09 am

PM Modi addressed the Sansad Khel Mahotsav via video conferencing and interacted with young athletes from across the country. Calling the initiative a people’s movement, he said the scale of participation reflects the growing sporting culture in India.

ਸਕਾਈਰੂਟ ਦੇ ਇਨਫਿਨਿਟੀ ਕੈਂਪਸ ਦੇ ਉਦਘਾਟਨ ਦੇ ਮੌਕੇ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

November 27th, 11:01 am

ਕੈਬਨਿਟ ਵਿੱਚ ਮੇਰੇ ਸਾਥੀ ਮਿਸ਼ਰਾ ਜੀ, ਕਿਸ਼ਨ ਰੈੱਡੀ ਜੀ, ਆਂਧਰਾ ਪ੍ਰਦੇਸ਼ ਦੇ ਉਦਯੋਗ ਮੰਤਰੀ ਸ਼੍ਰੀ ਟੀ. ਜੀ. ਭਰਤ ਜੀ, ਇਨ-ਸਪੇਸ ਦੇ ਚੇਅਰਮੈਨ ਸ਼੍ਰੀ ਪਵਨ ਗੋਇਨਕਾ ਜੀ, ਟੀਮ ਸਕਾਈਰੂਟ, ਹੋਰ ਮਹਾਮਹਿਮ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੈਦਰਾਬਾਦ ਵਿੱਚ ਸਕਾਈਰੂਟ ਇਨਫਿਨਿਟੀ ਕੈਂਪਸ ਦਾ ਉਦਘਾਟਨ ਕੀਤਾ

November 27th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸਕਾਈਰੂਟ ਇਨਫਿਨਿਟੀ ਕੈਂਪਸ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਪੁਲਾੜ ਖੇਤਰ ਵਿੱਚ ਇੱਕ ਬੇਮਿਸਾਲ ਮੌਕੇ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਨਿੱਜੀ ਖੇਤਰ ਦੀ ਵਧਦੀ ਪ੍ਰਸਿੱਧੀ ਦੇ ਨਾਲ ਭਾਰਤ ਦਾ ਪੁਲਾੜ ਈਕੋਸਿਸਟਮ ਇੱਕ ਵੱਡੀ ਛਲਾਂਗ ਮਾਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕਾਈਰੂਟ ਇਨਫਿਨਿਟੀ ਕੈਂਪਸ ਭਾਰਤ ਦੀ ਨਵੀਂ ਸੋਚ, ਨਵੀਨਤਾ ਅਤੇ ਯੁਵਾ ਸ਼ਕਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਨਵੀਨਤਾ, ਜੋਖ਼ਮ ਲੈਣ ਅਤੇ ਉੱਦਮਤਾ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਇਸ ਗੱਲ ਦਾ ਪ੍ਰਤੀਬਿੰਬ ਹੈ ਕਿ ਭਾਰਤ ਭਵਿੱਖ ਵਿੱਚ ਗਲੋਬਲ ਸੈਟੇਲਾਈਟ ਲਾਂਚ ਵਾਤਾਵਰਣ ਪ੍ਰਣਾਲੀ ਵਿੱਚ ਕਿਵੇਂ ਇੱਕ ਮੋਹਰੀ ਵਜੋਂ ਉਭਰੇਗਾ। ਉਨ੍ਹਾਂ ਨੇ ਸ਼੍ਰੀ ਪਵਨ ਕੁਮਾਰ ਚੰਦਨਾ ਅਤੇ ਸ਼੍ਰੀ ਨਾਗਾ ਭਰਤ ਡਾਕਾ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਦੋਵੇਂ ਨੌਜਵਾਨ ਉੱਦਮੀ ਦੇਸ਼ ਭਰ ਦੇ ਅਣਗਿਣਤ ਨੌਜਵਾਨ ਪੁਲਾੜ ਉੱਦਮੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੋਵਾਂ ਨੂੰ ਖ਼ੁਦ ‘ਤੇ ਭਰੋਸਾ ਸੀ, ਜੋਖ਼ਮ ਲੈਣ ਤੋਂ ਨਹੀਂ ਝਿਜਕਦੇ ਨਹੀਂ ਸਨ ਅਤੇ ਨਤੀਜੇ ਵਜੋਂ ਅੱਜ ਪੂਰਾ ਦੇਸ਼ ਉਨ੍ਹਾਂ ਦੀ ਸਫਲਤਾ ਦੇਖ ਰਿਹਾ ਹੈ ਅਤੇ ਦੇਸ਼ ਉਨ੍ਹਾਂ 'ਤੇ ਮਾਣ ਮਹਿਸੂਸ ਕਰ ਰਿਹਾ ਹੈ।

ਪ੍ਰਧਾਨ ਮੰਤਰੀ 26 ਨਵੰਬਰ ਨੂੰ ਸਫ਼ਰਾਨ ਏਅਰਕ੍ਰਾਫਟ ਇੰਜਨ ਸਰਵਿਸਿਜ਼ ਇੰਡੀਆ ਸਹੂਲਤ ਦਾ ਉਦਘਾਟਨ ਕਰਨਗੇ

November 25th, 04:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐੱਮਆਰ ਏਰੋਸਪੇਸ ਅਤੇ ਇੰਡਸਟਰੀਅਲ ਪਾਰਕ - ਐੱਸਈਜ਼ੈੱਡ, ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਹੈਦਰਾਬਾਦ ਵਿਖੇ ਸਥਿਤ ਸਫ਼ਰਾਨ ਏਅਰਕ੍ਰਾਫਟ ਇੰਜਨ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕਰਨਗੇ।

The Congress has now turned into ‘MMC’ - the Muslim League Maowadi Congress: PM Modi at Surat Airport

November 15th, 06:00 pm

Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”

PM Modi greets and addresses a gathering at Surat Airport

November 15th, 05:49 pm

Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”

ਨਵੀਂ ਦਿੱਲੀ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

November 08th, 05:33 pm

ਇਸ ਅਹਿਮ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਾਲੇ ਹਾਜ਼ਰ ਹੋਣਾ ਬਹੁਤ ਖ਼ਾਸ ਹੈ। ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਦੀ ਮਜ਼ਬੂਤੀ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜਿਆ ਇਹ ਪ੍ਰੋਗਰਾਮ ਸਾਡੀ ਨਿਆਇਕ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਦੇਵੇਗਾ। ਮੈਂ ਵੀਹਵੀਂ ਰਾਸ਼ਟਰੀ ਕਾਨਫ਼ਰੰਸ ਦੀਆਂ ਤੁਹਾਡੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਅੱਜ ਸਵੇਰ ਤੋਂ ਤੁਸੀਂ ਇਸੇ ਕੰਮ ਵਿੱਚ ਲੱਗੇ ਹੋ, ਤਾਂ ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲਵਾਂਗਾ। ਮੈਂ ਇੱਥੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦਾ ਸਵਾਗਤ ਕਰਦਾ ਹਾਂ।