ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।