ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਨਵੇਂ ਭਵਨ ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 01:30 pm
ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਜੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ, ਮੇਰੇ ਦੋਸਤ ਰਮਨ ਸਿੰਘ ਜੀ, ਰਾਜ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ ਤੋਖਨ ਸਾਹੂ ਜੀ, ਉਪ ਮੁੱਖ ਮੰਤਰੀ ਵਿਜੇ ਸ਼ਰਮਾ ਜੀ, ਅਰੁਣ ਸਾਵ ਜੀ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚਰਨ ਦਾਸ ਮਹੰਤ ਜੀ, ਮੌਜੂਦ ਹੋਰ ਮੰਤਰੀ, ਜਨ ਪ੍ਰਤੀਨਿਧੀ ਅਤੇ ਮੌਜੂਦ ਭੈਣੋਂ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ
November 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਮੌਜੂਦ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਛੱਤੀਸਗੜ੍ਹ ਦੀ ਵਿਕਾਸ ਯਾਤਰਾ ਦੀ ਸੁਨਹਿਰੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਤੌਰ 'ਤੇ ਬਹੁਤ ਖ਼ੁਸ਼ੀ ਦਾ ਅਤੇ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਇਸ ਧਰਤੀ ਨਾਲ ਆਪਣੇ ਡੂੰਘੇ ਭਾਵਨਾਤਮਕ ਸਬੰਧ ਦਾ ਜ਼ਿਕਰ ਕੀਤਾ ਜੋ ਕਈ ਦਹਾਕਿਆਂ ਦਾ ਸਬੰਧ ਹੈ। ਇੱਕ ਪਾਰਟੀ ਵਰਕਰ ਵਜੋਂ ਇੱਥੇ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਬਹੁਤ ਸਮਾਂ ਬਿਤਾਇਆ ਅਤੇ ਬਹੁਤ ਕੁਝ ਸਿੱਖਿਆ। ਉਨ੍ਹਾਂ ਨੇ ਛੱਤੀਸਗੜ੍ਹ ਦੇ ਦ੍ਰਿਸ਼ਟੀਕੋਣ, ਇਸ ਨੂੰ ਬਣਾਉਣ ਦੇ ਸੰਕਲਪ ਅਤੇ ਉਸ ਸੰਕਲਪ ਦੀ ਪੂਰਤੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਛੱਤੀਸਗੜ੍ਹ ਦੇ ਪਰਿਵਰਤਨ ਦੇ ਹਰ ਪਲ ਦੇ ਗਵਾਹ ਰਹੇ ਹੈ। ਛੱਤੀਸਗੜ੍ਹ ਦੇ ਗਠਨ ਦੀ 25 ਸਾਲਾਂ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਪੜਾਅ ਅਤੇ ਇਸ ਪਲ ਦਾ ਹਿੱਸਾ ਬਣਨ ਦੇ ਮੌਕੇ ਲਈ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸਿਲਵਰ ਜੁਬਲੀ ਸਮਾਗਮ ਦੇ ਮੌਕੇ 'ਤੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਨਵੀਂ ਵਿਧਾਨ ਸਭਾ ਇਮਾਰਤ ਦਾ ਉਦਘਾਟਨ ਕਰਨਾ ਉਨ੍ਹਾਂ ਲਈ ਇੱਕ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਛੱਤੀਸਗੜ੍ਹ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
March 30th, 03:30 pm
ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟਿਕਾਊ ਜੀਵਨ-ਨਿਰਬਾਹ ਦੀ ਬਿਹਤਰੀ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਕੰਮ ਦੀ ਸ਼ੁਰੂਆਤ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ ਅਤੇ ਨਵਰਾਤ੍ਰਿਆਂ ਦੇ ਪਹਿਲੇ ਦਿਨ, ਉਨ੍ਹਾਂ ਨੇ ਛੱਤੀਸਗੜ੍ਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਮਾਤਾ ਮਹਾਮਾਯਾ (Mata Mahamaya) ਦੀ ਧਰਤੀ ਅਤੇ ਮਾਤਾ ਕੌਸ਼ਲਿਆ ਦਾ ਮਾਤ-ਘਰ ਹੈ। ਉਨ੍ਹਾਂ ਨੇ ਰਾਜ ਦੇ ਲਈ ਨਾਰੀ ਬ੍ਰਹਮਤਾ ਨੂੰ ਸਮਰਪਿਤ ਇਨ੍ਹਾਂ ਨੌਂ ਦਿਨਾਂ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਛੱਤੀਸਗੜ੍ਹ ਵਿੱਚ ਹੋਣ ਦਾ ਆਪਣਾ ਸੁਭਾਗ ਪ੍ਰਗਟ ਕੀਤਾ ਅਤੇ ਭਗਤ ਸ਼ਿਰੋਮਣੀ ਮਾਤਾ ਕਰਮਾ ਦੇ ਸਨਮਾਨ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਡਾਕ ਟਿਕਟ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਨਵਰਾਤ੍ਰਿਆਂ ਉਤਸਵ ਰਾਮ ਨੌਮੀ ਦੇ ਜਸ਼ਨ ਨਾਲ ਸਮਾਪਤ ਹੋਵੇਗਾ, ਜੋ ਛੱਤੀਸਗੜ੍ਹ ਵਿੱਚ ਭਗਵਾਨ ਰਾਮ ਦੇ ਪ੍ਰਤੀ ਵਿਲੱਖਣ ਸ਼ਰਧਾ, ਖਾਸ ਕਰਕੇ ਰਾਮਨਾਮੀ ਸਮਾਜ ਦੇ ਅਸਾਧਾਰਣ ਸਮਰਪਣ ਨੂੰ ਉਜਾਗਰ ਕਰਦਾ ਹੈ, ਜਿਸਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਦੇ ਨਾਮ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਭਗਵਾਨ ਰਾਮ ਦਾ ਮਾਤ ਪਰਿਵਾਰ ਆਖਦਿਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।Our government is dedicated to tribal welfare in Chhattisgarh: PM Modi in Surguja
April 24th, 10:47 pm
Ahead of the impending Lok Sabha elections, Prime Minister Narendra Modi was accorded a splendid welcome by the people of Surguja as he addressed a public rally in Chhattisgarh. He thanked Ambikapur for showering blessings on him, with voices reiterating, 'Fir ek Baar Modi Sarkar.'Surguja's splendid welcome for PM Modi as he addresses a rally in Chhattisgarh
April 24th, 10:49 am
Ahead of the impending Lok Sabha elections, Prime Minister Narendra Modi was accorded a splendid welcome by the people of Surguja as he addressed a public rally in Chhattisgarh. He thanked Ambikapur for showering blessings on him, with voices reiterating, 'Fir ek Baar Modi Sarkar.'ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਫਰਵਰੀ ਨੂੰ ‘ਵਿਕਸਿਤ ਭਾਰਤ, ਵਿਕਸਿਤ ਛੱਤੀਸਗੜ੍ਹ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 22nd, 05:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਫਰਵਰੀ 2024 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸ ਰਾਹੀਂ ‘ਵਿਕਸਿਤ ਭਾਰਤ ਵਿਕਸਿਤ ਛੱਤੀਸਗੜ੍ਹ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਪ੍ਰੋਗਰਾਮ ਦੌਰਾਨ 34,400 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟਸ ਸੜਕਾਂ, ਰੇਲਵੇ, ਕੋਲਾ, ਬਿਜਲੀ ਅਤੇ ਸੂਰਜੀ ਊਰਜਾ ਸਮੇਤ ਕਈ ਮਹੱਤਵਪੂਰਨ ਖੇਤਰਾਂ ਨੂੰ ਪੂਰਾ ਕਰਦੇ ਹਨ।