ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 23rd, 05:15 pm
ਅੰਡੇਮਾਨ-ਨਿਕੋਬਾਰ ਦੇ ਉਪ ਰਾਜਪਾਲ ਐਡਮਿਰਲ ਡੀ. ਕੇ. ਜੋਸ਼ੀ ਜੀ, ਨੇਤਾਜੀ ਸੁਭਾਸ਼ ਚੰਦਰ ਬੋਸ ਆਈਐੱਨਏ ਟਰੱਸਟ ਦੇ ਚੇਅਰਮੈਨ ਬ੍ਰਿਗੇਡੀਅਰ ਆਰ. ਐੱਸ. ਛਿਕਾਰਾ ਜੀ, ਭਾਰਤੀ ਆਜ਼ਾਦੀ ਅੰਦੋਲਨ ਦੇ ਸਹਿਭਾਗੀ ਅਤੇ ਆਈਐੱਨਏ ਦੇ ਸ਼ਾਸ਼ਵਤ ਪੁਰਸ਼ ਲੈਫਟੀਨੈਂਟ ਆਰ. ਮਾਧਵਨ ਜੀ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 23rd, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ 23 ਜਨਵਰੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਜਨਮ ਵਰ੍ਹੇਗੰਢ ਦੀ ਤਰੀਕ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੀ ਬਹਾਦਰੀ ਅਤੇ ਹਿੰਮਤ ਸਾਨੂੰ ਪ੍ਰੇਰਿਤ ਕਰਦੀ ਹੈ ਅਤੇ ਉਨ੍ਹਾਂ ਦੇ ਪ੍ਰਤੀ ਸਾਨੂੰ ਸਤਿਕਾਰ ਨਾਲ ਭਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਲ ਹੀ ਦੇ ਸਾਲਾਂ ਵਿੱਚ, ਪਰਾਕ੍ਰਮ ਦਿਵਸ ਰਾਸ਼ਟਰ ਦੀ ਭਾਵਨਾ ਨੂੰ ਦਰਸਾਉਣ ਵਾਲਾ ਇੱਕ ਮਹੱਤਵਪੂਰਨ ਤਿਉਹਾਰ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਖ਼ੁਸ਼ਨਸੀਬ ਸੰਯੋਗ ਹੈ ਕਿ ਪਰਾਕ੍ਰਮ ਦਿਵਸ 23 ਜਨਵਰੀ ਨੂੰ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ, 26 ਜਨਵਰੀ ਨੂੰ ਗਣਤੰਤਰ ਦਿਵਸ, 29 ਜਨਵਰੀ ਨੂੰ ਬੀਟਿੰਗ ਰੀਟਰੀਟ ਅਤੇ 30 ਜਨਵਰੀ ਨੂੰ ਸਤਿਕਾਰਯੋਗ ਬਾਪੂ ਦੀ ਬਰਸੀ ਹੈ, ਜੋ ਗਣਤੰਤਰ ਦੇ ਸ਼ਾਨਦਾਰ ਤਿਉਹਾਰ ਨੂੰ ਮਨਾਉਣ ਦੀ ਇੱਕ ਨਵੀਂ ਪਰੰਪਰਾ ਬਣਾ ਰਿਹਾ ਹੈ। ਉਨ੍ਹਾਂ ਨੇ ਪਰਾਕ੍ਰਮ ਦਿਵਸ ’ਤੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
May 29th, 06:45 pm
ਅੱਜ ਭਗਵਾਨ ਜਗਨਨਾਥ ਜੀ ਦੇ ਅਸ਼ੀਰਵਾਦ ਨਾਲ ਦੇਸ਼ ਦੇ ਕਿਸਾਨਾਂ ਦੇ ਲਈ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ (Viksit Krishi Sankalp Abhiyan) ਆਪਣੇ ਆਪ ਵਿੱਚ ਇਹ ਇੱਕ ਅਨੋਖੀ ਪਹਿਲ ਹੈ। ਮੌਨਸੂਨ ਦਸਤਕ ਦੇ ਰਿਹਾ ਹੈ, ਖਰੀਫ਼ ਦੇ ਮੌਸਮ ਦੀ ਤਿਆਰੀ ਹੈ ਅਤੇ ਅਜਿਹੇ ਵਿੱਚ ਆਉਣ ਵਾਲੇ 12 ਤੋਂ 15 ਦਿਨ ਤੱਕ ਦੇਸ਼ ਦੇ ਵਿਗਿਆਨੀਆਂ ਦੀਆਂ, ਐਕਸਪਰਟਸ ਦੀਆਂ, ਅਧਿਕਾਰੀਆਂ ਦੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਦੀਆਂ 2 ਹਜ਼ਾਰ ਤੋਂ ਅਧਿਕ ਟੋਲੀਆਂ, 2 ਹਜ਼ਾਰ ਤੋਂ ਅਧਿਕ ਟੀਮਾਂ ਪਿੰਡ-ਪਿੰਡ ਜਾ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ
May 29th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਦੀ ਸ਼ੁਰੂਆਤ ਕਿਸਾਨਾਂ ਦੇ ਲਈ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਸਮਰਥਨ ਦੇਣ ਦਾ ਇੱਕ ਅਨੂਠਾ ਪ੍ਰਯਾਸ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਨਸੂਨ ਨਜ਼ਦੀਕ ਆਉਣ ਅਤੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋਣ ਦੇ ਨਾਲ, ਅਗਲੇ 12 ਤੋਂ 15 ਦਿਨਾਂ ਵਿੱਚ ਵਿਗਿਆਨੀਆਂ, ਮਾਹਰਾਂ, ਅਧਿਕਾਰੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਬਣੇ 2000 ਦਲ 700 ਤੋਂ ਅਧਿਕ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਦੇ ਲੱਖਾਂ ਕਿਸਾਨਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਨੇ ਸਾਰੇ ਕਿਸਾਨਾਂ ਅਤੇ ਇਨ੍ਹਾਂ ਦਲਾਂ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਵੀਕਾਰ ਕੀਤਾ।