ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਰਿਪੋਰਟਾਂ 'ਤੇ ਚਿੰਤਾ ਪ੍ਰਗਟ ਕੀਤੀ

December 30th, 12:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਰਿਪੋਰਟਾਂ 'ਤੇ ਅੱਜ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

ਅਸਾਮ ਦੇ ਨਾਮਰੂਪ ਵਿੱਚ ਯੂਰੀਆ ਪਲਾਂਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

December 21st, 04:25 pm

ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਅਤੇ ਇੱਥੋਂ ਦੇ ਤੁਹਾਡੇ ਪ੍ਰਤੀਨਿਧੀ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ, ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ, ਮੇਰੇ ਸਾਰੇ ਭਾਈਓ ਅਤੇ ਭੈਣੋ, ਜਿੰਨੇ ਲੋਕ ਪੰਡਾਲ ਵਿੱਚ ਹਨ, ਉਸ ਤੋਂ ਜ਼ਿਆਦਾ ਲੋਕ ਮੈਨੂੰ ਉੱਥੇ ਬਾਹਰ ਦਿਖ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

December 21st, 12:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਚਾਓਲੁੰਗ ਸੁਖਾਪਾ ਅਤੇ ਮਹਾਵੀਰ ਲਛਿਤ ਬੋਰਫੁਕਨ ਵਰਗੇ ਮਹਾਨ ਨਾਇਕਾਂ ਦੀ ਧਰਤੀ ਹੈ। ਉਨ੍ਹਾਂ ਨੇ ਭੀਮਬਰ ਦਿਓਰੀ, ਸ਼ਹੀਦ ਕੁਸ਼ਲ ਕੁੰਵਰ, ਮੋਰਨ ਰਾਜਾ ਬੋਦੂਸਾ, ਮਾਲਤੀ ਮੇਮ, ਇੰਦਰਾ ਮੀਰੀ, ਸਵਰਗਦੇਵ ਸਰਬਾਨੰਦ ਸਿੰਘ ਅਤੇ ਵੀਰ ਸਤੀ ਸਾਧਨੀ ਦੇ ਯੋਗਦਾਨ ਨੂੰ ਉਭਾਰਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਜਾਨੀ ਅਸਾਮ ਦੀ ਪਵਿੱਤਰ ਧਰਤੀ, ਇਸ ਬਹਾਦਰੀ ਅਤੇ ਕੁਰਬਾਨੀ ਦੀ ਮਹਾਨ ਧਰਤੀ ਨੂੰ ਨਮਨ ਕਰਦੇ ਹਨ।

ਰੂਸ ਦੇ ਰਾਸ਼ਟਰਪਤੀ ਦੀ ਭਾਰਤ ਦੀ ਰਾਜਕੀ ਯਾਤਰਾ ਦੇ ਨਤੀਜਿਆਂ ਦੀ ਸੂਚੀ

December 05th, 05:53 pm

ਇੱਕ ਦੇਸ਼ ਦੇ ਨਾਗਰਿਕਾਂ ਦੀ ਦੂਜੇ ਦੇਸ਼ ਦੇ ਖੇਤਰ ਵਿੱਚ ਅਸਥਾਈ ਕਿਰਤ ਗਤੀਵਿਧੀ 'ਤੇ ਭਾਰਤ ਸਰਕਾਰ ਅਤੇ ਰੂਸ ਦੀ ਸਰਕਾਰ ਵਿਚਾਲੇ ਸਮਝੌਤਾ।

23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ

December 05th, 05:43 pm

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਰੂਸੀ ਸੰਘ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ 23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ 04-05 ਦਸੰਬਰ, 2025 ਨੂੰ ਭਾਰਤ ਦੀ ਸਰਕਾਰੀ ਫੇਰੀ 'ਤੇ ਆਏ।

ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤ-ਰੂਸ ਵਪਾਰ ਮੰਚ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

December 05th, 03:45 pm

ਭਾਰਤ ਰੂਸ ਵਪਾਰ ਮੰਚ, ਮੈਂ ਸਮਝਦਾ ਹਾਂ ਕਿ ਰਾਸ਼ਟਰਪਤੀ ਪੁਤਿਨ ਦੀ ਇਹ ਬਹੁਤ ਅਹਿਮ ਪਹਿਲਕਦਮੀ ਰਹੀ ਕਿ ਇੰਨਾ ਵੱਡਾ ਵਫ਼ਦ ਲੈ ਕੇ ਅੱਜ ਇਸ ਸਮਾਗਮ ਦਾ ਹਿੱਸਾ ਬਣੇ ਹਨ। ਅਤੇ ਤੁਹਾਡਾ ਸਾਰਿਆਂ ਦਾ ਮੈਂ ਦਿਲੋਂ ਬਹੁਤ-ਬਹੁਤ ਸਵਾਗਤ ਕਰਦਾ ਹਾਂ ਅਤੇ ਮੇਰਾ ਵੀ ਤੁਹਾਡੇ ਸਾਰਿਆਂ ਦੇ ਵਿੱਚ ਆਉਣਾ ਇੱਕ ਬਹੁਤ ਖ਼ੁਸ਼ੀ ਦਾ ਮੌਕਾ ਹੈ। ਇਸ ਫੋਰਮ ਨਾਲ ਜੁੜਨ ਲਈ ਅਤੇ ਆਪਣੇ ਬਹੁ-ਕੀਮਤੀ ਵਿਚਾਰ ਸਾਂਝੇ ਕਰਨ ਲਈ, ਮੈਂ ਮੇਰੇ ਮਿੱਤਰ ਰਾਸ਼ਟਰਪਤੀ ਪੁਤਿਨ ਦਾ ਦਿਲੋਂ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਬਿਜਨਸ ਲਈ ਸਿੰਪਲੀਫਾਈਡ ਪ੍ਰਡਿਕਟੇਬਲ ਮਕੈਨਿਜ਼ਮ ਬਣਾਏ ਜਾ ਰਹੇ ਹਨ। ਭਾਰਤ ਅਤੇ ਯੂਰੇਸ਼ੀਅਨ ਇਕੋਨਾਮਿਕ ਯੂਨੀਅਨ ਦੇ ਵਿੱਚ ਐੱਫਟੀਏ ’ਤੇ ਚਰਚਾ ਸ਼ੁਰੂ ਹੋ ਗਈ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ

December 05th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਕੱਲ੍ਹ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਰੂਸ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ, ਭਾਰਤ ਅਤੇ ਵਿਦੇਸ਼ਾਂ ਦੇ ਨੇਤਾਵਾਂ ਅਤੇ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤ-ਰੂਸ ਵਪਾਰ ਫੋਰਮ ਰਾਸ਼ਟਰਪਤੀ ਪੁਤਿਨ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਹ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੱਕ ਵੱਡਾ ਵਫ਼ਦ ਲੈ ਕੇ ਆਏ ਹਨ। ਉਨ੍ਹਾਂ ਨੇ ਸਾਰੇ ਮੌਜੂਦ ਲੋਕਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਰਮਿਆਨ ਸ਼ਾਮਲ ਹੋਣਾ ਪ੍ਰਧਾਨ ਮੰਤਰੀ ਲਈ ਬਹੁਤ ਖ਼ੁਸ਼ੀ ਦਾ ਪਲ ਹੈ। ਸ਼੍ਰੀ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਦਾ ਫੋਰਮ ਵਿੱਚ ਸ਼ਾਮਲ ਹੋਣ ਅਤੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰ ਲਈ ਸਰਲ ਅਤੇ ਭਰੋਸੇਮੰਦ ਵਿਧੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਯੂਰੇਸ਼ੀਅਨ ਆਰਥਿਕ ਯੂਨੀਅਨ ਦਰਮਿਆਨ ਇੱਕ ਮੁਫ਼ਤ ਵਪਾਰ ਸਮਝੌਤੇ 'ਤੇ ਚਰਚਾ ਸ਼ੁਰੂ ਹੋ ਗਈ ਹੈ।

ਰੂਸ ਦੇ ਰਾਸ਼ਟਰਪਤੀ ਨਾਲ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈਸ ਬਿਆਨ ਦਾ ਪੰਜਾਬੀ ਅਨੁਵਾਦ

December 05th, 02:00 pm

ਅੱਜ ਭਾਰਤ ਅਤੇ ਰੂਸ ਦੇ 23ਵੇਂ ਸਿਖ਼ਰ ਸੰਮੇਲਨ ਵਿੱਚ ਰਾਸ਼ਟਰਪਤੀ ਪੁਤਿਨ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਦੀ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਸਾਡੇ ਦੁਵੱਲੇ ਸਬੰਧ ਕਈ ਇਤਿਹਾਸਕ milestones ਦੇ ਦੌਰ 'ਚੋਂ ਗੁਜ਼ਰ ਰਹੇ ਹਨ। ਠੀਕ 25 ਸਾਲ ਪਹਿਲਾਂ ਰਾਸ਼ਟਰਪਤੀ ਪੁਤਿਨ ਨੇ ਸਾਡੀ Strategic Partnership ਦੀ ਨੀਂਹ ਰੱਖੀ ਸੀ। 15 ਸਾਲ ਪਹਿਲਾਂ 2010 ਵਿੱਚ ਸਾਡੀ ਭਾਈਵਾਲੀ ਨੂੰ “Special and Privileged Strategic Partnership” ਦਾ ਦਰਜਾ ਮਿਲਿਆ।

PM Modi’s remarks during the joint press meet with Russian President Vladimir Putin

December 05th, 01:50 pm

PM Modi addressed the joint press meet with President Putin, highlighting the strong and time-tested India-Russia partnership. He said the relationship has remained steady like the Pole Star through global challenges. PM Modi announced new steps to boost economic cooperation, connectivity, energy security, cultural ties and people-to-people linkages. He reaffirmed India’s commitment to peace in Ukraine and emphasised the need for global unity in the fight against terrorism.

ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ

December 05th, 10:30 am

ਸ਼੍ਰੀ ਮੋਦੀ ਨੇ ਕਿਹਾ, ਅੱਜ ਸ਼ਾਮ ਅਤੇ ਕੱਲ੍ਹ ਸਾਡੀ ਆਪਸੀ ਗੱਲਬਾਤ ਨੂੰ ਲੈ ਕੇ ਉਤਸੁਕ ਹਾਂ। ਭਾਰਤ-ਰੂਸ ਦੋਸਤੀ ਸਮੇਂ ਦੀ ਪਰੀਖਿਆ 'ਤੇ ਖਰੀ ਉੱਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।

ਰੂਸੀ ਰਾਸ਼ਟਰਪਤੀ ਦੇ ਸਹਾਇਕ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

November 18th, 09:02 pm

ਰੂਸੀ ਸੰਘ ਦੇ ਰਾਸ਼ਟਰਪਤੀ ਦੇ ਸਹਾਇਕ ਅਤੇ ਮੈਰੀਟਾਈਮ ਬੋਰਡ ਦੇ ਚੇਅਰਮੈਨ ਮਹਾਮਹਿਮ ਸ਼੍ਰੀ ਨਿਕੋਲਾਈ ਪੇਤਰੂਸ਼ੇਵ (Nikolai Patrushev )ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੇ 73ਵੇਂ ਜਨਮ ਦਿਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ

October 07th, 06:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।

ਰੂਸ ਦੇ ਉਪ ਪ੍ਰਧਾਨ ਮੰਤਰੀ ਸ਼੍ਰੀ ਦਮਿਤਰੀ ਪਾਤਰੁਸ਼ੇਵ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

September 25th, 08:56 pm

ਰੂਸ ਦੇ ਉਪ ਪ੍ਰਧਾਨ ਮੰਤਰੀ ਮਾਣਯੋਗ ਦਮਿਤਰੀ ਪਾਤਰੁਸ਼ੇਵ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ

September 17th, 07:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰੂਸ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਵਲਾਦੀਮੀਰ ਪੁਤਿਨ ਨੇ ਟੈਲੀਫ਼ੋਨ ਕੀਤਾ।

ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦਾ ਉਦਘਾਟਨੀ ਕਥਨ

September 01st, 01:24 pm

ਤੁਹਾਨੂੰ ਮਿਲ ਕੇ ਬਹੁਤ ਖੁਸ਼ੀ ਹੋ ਰਹੀ ਹੈ, ਅਤੇ ਮੈਂ ਹਮੇਸ਼ਾ ਅਨੁਭਵ ਕਰਦਾ ਹਾਂ ਕਿ ਤੁਹਾਨੂੰ ਮਿਲਣਾ ਮਤਲਬ ਇੱਕ ਯਾਦਗਾਰ ਮੀਟਿੰਗ ਵੀ ਹੁੰਦੀ ਹੈ। ਬਹੁਤ ਸਾਰੀਆਂ ਚੀਜ਼ਾਂ ਦੀਆਂ ਜਾਣਕਾਰੀਆਂ ਦਾ ਅਦਾਨ-ਪ੍ਰਦਾਨ ਕਰਨ ਦਾ ਮੌਕਾ ਮਿਲਦਾ ਹੈ।

ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

September 01st, 01:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੀਨ ਦੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਦੌਰਾਨ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦਿਮੀਰ ਪੁਤਿਨ ਨਾਲ ਮੁਲਾਕਾਤ ਕੀਤੀ।

ਰੂਸ-ਯੂਕ੍ਰੇਨ ਸੰਘਰਸ਼ ਨੂੰ ਖ਼ਤਮ ਕਰਨ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

September 01st, 12:48 pm

ਚੀਨ ਦੇ ਤਿਆਨਜਿਨ ਵਿੱਚ ਐੱਸਸੀਓ ਸਮਿਟ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ, ਜਿੱਥੇ ਯੂਕ੍ਰੇਨ ਸੰਘਰਸ਼ ਚਰਚਾ ਦਾ ਕੇਂਦਰੀ ਬਿੰਦੂ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਵੱਲ ਹਾਲੀਆ ਯਤਨਾਂ ਦਾ ਸੁਆਗਤ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਸਾਰੇ ਪੱਖ ਰਚਨਾਤਮਕ ਢੰਗ ਨਾਲ ਅੱਗੇ ਵਧਣਗੇ। ਉਨ੍ਹਾਂ ਨੇ ਸੰਘਰਸ਼ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਨ ਦੀ ਤੁਰੰਤ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਥਾਈ ਸ਼ਾਂਤੀ ਦਾ ਰਸਤਾ ਲੱਭਣਾ ਜ਼ਰੂਰੀ ਹੈ। ਵੱਡੇ ਮਨੁੱਖੀ ਪਹਿਲੂ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਿਰਫ਼ ਇੱਕ ਖੇਤਰੀ ਚਿੰਤਾ ਨਹੀਂ ਹੈ, ਬਲਕਿ ਮਾਨਵਤਾ ਦਾ ਸੱਦਾ ਹੈ।

ਪ੍ਰਧਾਨ ਮੰਤਰੀ ਮੋਦੀ ਚੀਨ ਦੇ ਤਿਆਨਜਿਨ ਪਹੁੰਚੇ

August 30th, 04:00 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਚੀਨ ਪਹੁੰਚੇ ਸਨ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿੱਚ ਸ਼ਾਮਲ ਹੋਣਗੇ। ਉਹ ਸੰਮੇਲਨ ਦੇ ਦੌਰਾਨ ਰਾਸ਼ਟਰਪਤੀ ਸ਼ੀ ਜਿਨਪਿੰਗ, ਰਾਸ਼ਟਰਪਤੀ ਪੁਤਿਨ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਕੀਤੀ

August 18th, 05:27 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਹੋਈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ

August 08th, 06:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਪਰਸਪਰ ਗੱਲਬਾਤ ਕੀਤੀ।