ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 08:04 pm
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ
May 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸੰਸਦ ਦੇ ਦੋਹਾਂ ਸਦਨਾਂ ਦੁਆਰਾ ਵਕਫ਼ ਬਿਲ (Waqf bills) ਪਾਸ ਹੋਣ ਨੂੰ ਇਤਿਹਾਸਿਕ ਖਿਣ ਦੱਸਿਆ
April 04th, 08:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੇ ਦੋਹਾਂ ਸਦਨਾਂ ਦੁਆਰਾ ਵਕਫ਼ (ਸੰਸ਼ੋਧਨ) ਬਿਲ ਅਤੇ ਮੁਸਲਮਾਨ ਵਕਫ਼ (ਮਨਸੂਖੀ) ਬਿਲ (Waqf (Amendment) Bill and the Mussalman Wakf (Repeal) Bill) ਪਾਸ ਹੋਣ ਦੀ ਅੱਜ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਸਮਾਜਿਕ-ਆਰਥਿਕ ਨਿਆਂ, ਪਾਰਦਰਸ਼ਤਾ ਅਤੇ ਸਮਾਵੇਸ਼ੀ ਵਿਕਾਸ ਦੀ ਸਾਡੀ ਸਮੂਹਿਕ ਖੋਜ ਵਿੱਚ ਇੱਕ ਮਹੱਤਵਪੂਰਨ ਖਿਣ (watershed moment) ਹੈ।