Prime Minister meets President of the United States of America on the sidelines of the G7 Summit in Evian

June 18th, 05:04 am

On the margins of the G7 Summit in Evian, France, PM Modi held a meeting with US President Donald Trump. The PM commended President Trump for his efforts to end the ongoing conflict in West Asia, underlined the importance of maintaining freedom of navigation in the Strait of Hormuz and the need to ensure the safety of seafarers. Both leaders expressed their satisfaction with the significant progress made in negotiations towards an interim Bilateral Trade Agreement.

ਪ੍ਰਧਾਨ ਮੰਤਰੀ ਨੇ ਅਮਰੀਕੀ ਉਪ-ਰਾਸ਼ਟਰਪਤੀ ਅਤੇ ਪਰਿਵਾਰ ਦੀ ਮੇਜ਼ਬਾਨੀ ਕੀਤੀ

April 21st, 08:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਜ ਅਮਰੀਕਾ ਦੇ ਉਪ-ਰਾਸ਼ਟਰਪਤੀ ਮਾਨਯੋਗ ਜੇ.ਡੀ ਵੈਂਸ (Honorable J.D. Vance) ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਸੈਕੰਡ ਲੇਡੀ ਸ਼੍ਰੀਮਤੀ ਉਸ਼ਾ ਵੈਂਸ (Second Lady Mrs. Usha Vance), ਉਨ੍ਹਾਂ ਦੇ ਬੱਚੇ ਅਤੇ ਅਮਰੀਕੀ ਪ੍ਰਸ਼ਾਸਨ ਦੇ ਸੀਨੀਅਰ ਮੈਂਬਰ ਵੀ ਸਨ। ਪ੍ਰਧਾਨ ਮੰਤਰੀ ਨੇ ਜਨਵਰੀ ਵਿੱਚ ਵਾਸ਼ਿੰਗਟਨ ਡੀ.ਸੀ. ਦੀ ਆਪਣੀ ਯਾਤਰਾ ਅਤੇ ਰਾਸ਼ਟਰਪਤੀ ਟਰੰਪ ਦੇ ਨਾਲ ਆਪਣੀ ਉਪਯੋਗੀ ਚਰਚਾ ਨੂੰ ਯਾਦ ਕੀਤਾ। ਇਸ ਚਰਚਾ ਵਿੱਚ ਭਾਰਤ ਅਤੇ ਅਮਰੀਕਾ ਦਰਮਿਆਨ ਗਹਿਰੇ ਸਹਿਯੋਗ ਲਈ ਰੂਪ-ਰੇਖਾ ਤਿਆਰ ਕੀਤੀ ਗਈ ਸੀ ਜਿਸ ਵਿੱਚ ਮੇਕ ਅਮਰੀਕਾ ਗ੍ਰੇਟ ਅਗੇਨ (ਐੱਮਏਜੀਏ) ਅਤੇ 2047 ਤੱਕ ਭਾਰਤ ਨੂੰ ਵਿਕਸਿਤ ਬਣਾਉਣ ਦੇ ਟੀਚੇ ਦੀ ਤਾਕਤ ਦਾ ਲਾਭ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਸੀ।

ਪ੍ਰਧਾਨ ਮੰਤਰੀ ਨੇ ਐਲਨ ਮਸਕ ਨਾਲ ਗੱਲਬਾਤ ਵਿੱਚ ਦੁਵੱਲੇ ਟੈਕਨੋਲੋਜੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ

April 18th, 01:07 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਲਨ ਮਸਕ ਦੇ ਨਾਲ ਰਚਨਾਤਮਕ ਗੱਲਬਾਤ ਕੀਤੀ। ਇਸ ਗੱਲਬਾਤ ਵਿੱਚ ਆਪਸੀ ਹਿਤਾਂ ਦੇ ਕਈ ਮੁੱਦਿਆਂ ‘ਦੇ ਗਹਿਨ ਵਿਚਾਰ-ਵਟਾਂਦਰਾ ਹੋਇਆ। ਇਸ ਵਰ੍ਹੇ ਦੇ ਸ਼ੁਰੂ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਹੋਈ ਉਨ੍ਹਾਂ ਦੀ ਮੀਟਿੰਗ ਦੌਰਾਨ ਚਰਚਾ ਵਿੱਚ ਸ਼ਾਮਲ ਵਿਸ਼ਿਆਂ ‘ਤੇ ਫਿਰ ਤੋਂ ਗੱਲਬਾਤ ਕੀਤੀ ਗਈ, ਜਿਸ ਵਿੱਚ ਤਕਨੀਕੀ ਉੱਨਤੀ ਲਈ ਸਾਂਝੇ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕੀਤਾ ਗਿਆ।

ਭਾਰਤ ਦੇ ਪ੍ਰਧਾਨ ਮੰਤਰੀ ਦੀ ਅਮਰੀਕਾ ਯਾਤਰਾ ਦੇ ਦੌਰਾਨ ਭਾਰਤ-ਅਮਰੀਕਾ ਸੰਯੁਕਤ ਬਿਆਨ

February 14th, 09:07 am

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਾਣਯੋਗ ਡੋਨਾਲਡ ਜੇ. ਟ੍ਰੰਪ ਨੇ 13 ਫਰਵਰੀ, 2025 ਨੂੰ ਵਾਸ਼ਿੰਗਟਨ ਡੀਸੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰੀ ਕੰਮਕਾਜੀ ਯਾਤਰਾ ਦੀ ਮੇਜ਼ਬਾਨੀ ਕੀਤੀ।

ਪ੍ਰਧਾਨ ਮੰਤਰੀ ਮੋਦੀ ਵਾਸ਼ਿੰਗਟਨ ਡੀਸੀ ਪਹੁੰਚੇ

February 13th, 11:59 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਪਹੁੰਚੇ। ਇਸ ਦੌਰੇ ਦੌਰਾਨ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਉਹ ਕਈ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨੇ ਵਾਸ਼ਿੰਗਟਨ ਡੀਸੀ ਵਿੱਚ ਹੋਈ ਦੁਖਦ ਦੁਰਘਟਨਾ (ਟੱਕਰ) ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

January 31st, 09:09 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਸ਼ਿੰਗਟਨ ਡੀਸੀ (Washington DC) ਵਿੱਚ ਹੋਈ ਦੁਖਦ ਦੁਰਘਟਨਾ (ਟੱਕਰ) ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ ਅਤੇ ਕਿਹਾ ਕਿ ਅਸੀਂ ਸੰਯੁਕਤ ਰਾਜ ਅਮਰੀਕਾ(United States) ਦੇ ਲੋਕਾਂ ਨਾਲ ਇਕਜੁੱਟਤਾ ਵਿੱਚ ਖੜ੍ਹੇ ਹਾਂ।

ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਾ ਸੰਯੁਕਤ ਬਿਆਨ

September 08th, 11:18 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੇ ਦਰਮਿਆਨ ਨਿਕਟ ਅਤੇ ਚਿਰਸਥਾਈ ਸਾਂਝੇਦਾਰੀ ਦੀ ਪੁਸ਼ਟੀ ਕਰਦੇ ਹੋਏ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਆਰ. ਬਾਇਡਨ, ਜੂਨੀਅਰ ਦਾ ਭਾਰਤ ਵਿੱਚ ਸੁਆਗਤ ਕੀਤਾ। ਦੋਹਾਂ ਲੀਡਰਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜੂਨ 2023 ਦੀ ਇਤਿਹਾਸਿਕ ਅਮਰੀਕਾ ਯਾਤਰਾ ਦੀਆਂ ਅਭੂਤਪੂਰਵ ਉਪਬਧੀਆਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਹੋ ਰਹੀ ਮਹੱਤਵਪੂਰਨ ਪ੍ਰਗਤੀ ਦੀ ਸ਼ਲਾਘਾ ਕੀਤੀ।

ਵਾਸ਼ਿੰਗਟਨ ਡੀਸੀ ਵਿੱਚ ‘ਇੰਡੀਆ- ਯੂਐੱਸਏ: ਸਕਿਲਿੰਗ ਫੋਰ ਫਿਊਚਰ’ ਵਿਸ਼ੇ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਬਿਆਨ ਦਾ ਮੂਲ ਪਾਠ

June 22nd, 11:15 am

ਮੈਂ ਬਹੁਤ ਖੁਸ਼ ਹਾਂ ਕਿ ਅੱਜ ਵਾਸ਼ਿੰਗਟਨ ਆਉਂਦੇ ਹੀ, ਮੈਨੂੰ ਇੰਨੇ Young ਅਤੇ creative minds ਦੇ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਨੈਸ਼ਨਲ ਸਾਇੰਸ ਫਾਊਂਡੇਸ਼ਨ ਦੇ ਨਾਲ ਮਿਲ ਕੇ ਭਾਰਤ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਿਹਾ ਹੈ। ਇਸ ਲਈ ਇਹ ਵੈਨਿਊ ਵੀ ਵਿਸ਼ੇਸ਼ ਹੈ।

ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਫ਼ਸਟ ਲੇਡੀ ਨਾਲ ਭਾਰਤ ਅਤੇ ਅਮਰੀਕਾ: ਭਵਿੱਖ ਲਈ ਹੁਨਰ ਵਿਸ਼ੇ ‘ਤੇ ਸਮਾਗਮ ਵਿੱਚ ਹਿੱਸਾ ਲਿਆ

June 22nd, 10:57 am

ਇਹ ਸਮਾਗਮ ਸਮਾਜ ਵਿੱਚ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣ ਅਤੇ ਪਸਾਰ ਲਈ ਉੱਚ ਸਿੱਖਿਆ ਸੰਸਥਾਵਾਂ ਵਿੱਚ ਕਰਮਚਾਰੀਆਂ ਦੇ ਪੁਨਰ ਵਿਕਾਸ ‘ਤੇ ਕੇਂਦਰਿਤ ਸੀ।