ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ
July 13th, 09:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 06th, 06:47 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ
July 06th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
July 06th, 12:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਾ. ਮੁਖਰਜੀ ਨੂੰ ਇੱਕ ਉੱਘੇ ਰਾਸ਼ਟਰ ਨਿਰਮਾਤਾ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਦੂਰ-ਦਰਸ਼ੀ ਨੇਤਾ ਵਜੋਂ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਭਾਰਤ ਦੀ ਏਕਤਾ, ਗੌਰਵ ਅਤੇ ਪ੍ਰਗਤੀ ਲਈ ਸਮਰਪਿਤ ਕਰ ਦਿੱਤਾ ਸੀ।ਪ੍ਰਧਾਨ ਮੰਤਰੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
June 25th, 11:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।12ਵਾਂ ਅੰਤਰਰਾਸ਼ਟਰੀ ਯੋਗ ਦਿਵਸ: ਕੋਲਕਾਤਾ ਤੋਂ ਝਲਕੀਆਂ
June 21st, 06:46 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਲਕਾਤਾ ਦੇ ਪ੍ਰਤੀਕ ਰੈੱਡ ਰੋਡ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ, ਜਿਸ ਵਿੱਚ ਹਰ ਖੇਤਰ ਦੇ ਹਜ਼ਾਰਾਂ ਭਾਗੀਦਾਰਾਂ ਨੇ ਭਾਰਤ ਦੇ ਮਨੁੱਖਤਾ ਨੂੰ ਦਿੱਤੇ ਸਦੀਵੀ ਤੋਹਫ਼ੇ ਦਾ ਜਸ਼ਨ ਮਨਾਇਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਇਸ ਸਾਲ ਦੇ ਥੀਮ, ਸਿਹਤਮੰਦ ਬੁਢਾਪੇ ਲਈ ਯੋਗ 'ਤੇ ਜ਼ੋਰ ਦਿੰਦੇ ਹੋਏ, ਯੋਗ ਨੂੰ ਸੰਤੁਲਨ, ਤੰਦਰੁਸਤੀ ਅਤੇ ਮਨੁੱਖੀ ਏਕਤਾ ਦੇ ਮਾਰਗ ਵਜੋਂ ਉਜਾਗਰ ਕੀਤਾ।ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਆਯੋਜਿਤ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 06:45 am
ਮੰਚ ’ਤੇ ਬੈਠੇ ਰਾਜਪਾਲ ਸ਼੍ਰੀ ਆਰ ਐੱਨ ਰਵੀ ਜੀ, ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਪਤਵੰਤੇ ਸੱਜਣ, ਇੱਥੇ ਕੋਲਕਾਤਾ ਵਿੱਚ ਇਕੱਠੇ ਹੋਏ ਸਾਰੇ ਭਾਗੀਦਾਰ, ਦੇਸ਼-ਵਿਦੇਸ਼ ਵਿੱਚ ਯੋਗ ਨਾਲ ਜੁੜ ਰਹੇ ਸਾਰੇ ਸਾਥੀ, ਅਤੇ ਮੇਰੇ ਪਿਆਰੇ ਦੇਸ਼ ਵਾਸੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਕੋਲਕਾਤਾ ਸਥਿਤ ਰੈੱਡ ਰੋਡ ਤੋਂ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਰਾਸ਼ਟਰੀ ਆਯੋਜਨ ਦੀ ਅਗਵਾਈ ਕੀਤੀ
June 21st, 06:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲਕਾਤਾ ਦੇ ਰੈੱਡ ਰੋਡ ਤੋਂ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਰਾਸ਼ਟਰੀ ਆਯੋਜਨ ਦੀ ਅਗਵਾਈ ਕੀਤੀ। ਸ਼੍ਰੀ ਮੋਦੀ ਨੇ ਹਜ਼ਾਰਾਂ ਯੋਗ ਅਭਿਆਸੀਆਂ ਨਾਲ ‘ਸਾਂਝੇ ਯੋਗ ਨਿਯਮ’ ਸੈਸ਼ਨ ਵਿੱਚ ਹਿੱਸਾ ਲਿਆ। ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਦੁਨੀਆ ਭਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 21 ਜੂਨ ਦੁਨੀਆ ਦੇ ਕਈ ਹਿੱਸਿਆਂ ਵਿੱਚ ਸਾਲ ਦਾ ਸਭ ਤੋਂ ਲੰਮਾ ਦਿਨ ਹੁੰਦਾ ਹੈ ਅਤੇ ਇਹ ਯੋਗ ਦੇ ਜ਼ਰੀਏ ਮਨੁੱਖਤਾ ਦੇ ਸਭ ਤੋਂ ਵੱਡੇ ਸਾਂਝੇ ਉਤਸਵਾਂ ਵਿੱਚੋਂ ਇੱਕ ਵਜੋਂ ਵੀ ਉੱਭਰਿਆ ਹੈ।ਪੱਛਮੀ ਬੰਗਾਲ ਦੇ ਤਾਰਕੇਸ਼ਵਰ ਵਿਖੇ ਪੱਛਮਬੰਗਾ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
June 20th, 05:13 pm
ਮੰਚ ’ਤੇ ਬੈਠੇ ਰਾਜਪਾਲ ਆਰ.ਐੱਨ. ਰਵੀ ਜੀ, ਇੱਥੋਂ ਦੇ ਲੋਕ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਹੋਰ ਸਾਰੇ ਪਤਵੰਤੇ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 20th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।ਪੱਛਮੀਬੰਗ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਦਿੱਤੀਆਂ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ
June 20th, 08:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 19th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।ਗੁਜਰਾਤ ਦੇ ਸੂਰਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 04:30 pm
ਮੈਨੂੰ ਕਈ ਵਾਰ ਲੱਗਦਾ ਹੈ ਕਿ, ਇਹ ਸੂਰਤ ਸ਼ਹਿਰ ਨਹੀਂ ਹੈ, ਸੂਰਤ ਇੱਕ ਜਜ਼ਬਾ ਹੈ, ਅਤੇ ਜੇ ਇਹ ਜਜ਼ਬਾ ਹੋਵੇ, ਤਾਂ ਹੀ ਵਾਤਾਵਰਣ ਦਿਵਸ ਮੌਕੇ ਹਰ ਪਰਿਵਾਰ ਨੂੰ ਨਾਲ ਜੋੜ ਕੇ, ਅਜਿਹੇ 15,000 ਵਾਤਾਵਰਣ ਨੂੰ ਸਮਰਪਿਤ ਬਹੁਤ ਸੋਹਣੇ ਪੋਸਟਰ ਬਣਾ ਕੇ ਲੋਕ ਲਿਆਏ ਹਨ। ਜਿਨ੍ਹਾਂ ਵੀ ਪਰਿਵਾਰਾਂ ਦੇ ਸਾਥੀਆਂ ਨੇ ਇਹ ਕੰਮ ਕੀਤਾ ਹੈ, ਮੈਂ ਉਨ੍ਹਾਂ ਸਾਰਿਆਂ ਦੀ ਬਹੁਤ-ਬਹੁਤ ਸ਼ਲਾਘਾ ਕਰਦਾ ਹਾਂ। ਕਿਉਂਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੀਤਾ ਹੋਵੇਗਾ ਨਾ, ਤਾਂ ਉਨ੍ਹਾਂ ਦਾ ਮਨ ਹੁਣ ਇਸ ਵਾਤਾਵਰਣ ਦੀ ਰਾਖੀ ਵਿੱਚ ਲੱਗ ਗਿਆ ਹੋਵੇਗਾ। ਸਾਡੇ ਕਾਠੀਆਵਾੜ ਦੇ ਬਹੁਤ ਸਾਰੇ ਭਰਾ ਇੱਥੇ ਸੂਰਤ ਵਿੱਚ ਰਹਿੰਦੇ ਹਨ, ਅਤੇ ਉਨ੍ਹਾਂ ਦੀ ਉੱਥੇ ਖੇਤੀ ਹੈ, ਤਾਂ ਮੇਰੀ ਉਨ੍ਹਾਂ ਨੂੰ ਇੱਕ ਅਪੀਲ ਹੈ ਕਿ ਵਾਤਾਵਰਣ ਦੇ ਇੱਕ ਕੰਮ ਦੇ ਹਿੱਸੇ ਵਜੋਂ ‘ਖੇਤ ਬਚਾਓ’ ਮੁਹਿੰਮ ਨਾਲ ਜੁੜ ਜਾਣ। ਕੈਮੀਕਲ ਮੁਕਤ ਖੇਤੀ, ਸਾਡੇ ਬਜ਼ੁਰਗ ਜੋ ਕੁਦਰਤੀ ਖੇਤੀ ਕਰਦੇ ਸਨ, ਅਤੇ ਮੈਂ ਤਾਂ ਸੂਰਤ ਦੇ ਜਿਨ੍ਹਾਂ-ਜਿਨ੍ਹਾਂ ਲੋਕਾਂ ਦੀ ਜਿੱਥੇ-ਜਿੱਥੇ ਵੀ ਖੇਤੀ ਹੈ, ਸਾਰਿਆਂ ਨੂੰ ਹੱਕ ਨਾਲ ਕਹਿਣਾ ਹੈ, ਕਿ ਮੇਰਾ ਇੰਨਾ ਕੰਮ ਜ਼ਰੂਰ ਕਰਨਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ 18,800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਮੈਂ ਪਹਿਲੀ ਵਾਰ ਸੂਰਤ ਆਇਆ ਹਾਂ। ਮੈਂ ਸੂਰਤ ਤੋਂ ਪੂਰੇ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 22nd, 05:47 pm
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼੍ਰੀ ਸੁਵੇਂਦੂ ਅਧਿਕਾਰੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।