ਹੈਦਰਾਬਾਦ ਵਿੱਚ ਆਯੋਜਿਤ ਵਿੰਗਸ ਇੰਡੀਆ 2026 ਪ੍ਰੋਗਰਾਮ ਵਿੱਚ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 06:00 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ, ਰਾਮ ਮੋਹਨ ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਦੁਨੀਆ ਭਰ ਤੋਂ ਆਏ ਮਾਣਯੋਗ ਮੰਤਰੀ, ਵਿਸ਼ਵ ਹਵਾਬਾਜ਼ੀ ਉਦਯੋਗ ਦੇ ਆਗੂ, ਕੌਮਾਂਤਰੀ ਜਥੇਬੰਦੀਆਂ ਦੇ ਨੁਮਾਇੰਦੇ, ਉੱਘੇ ਨੁਮਾਇੰਦੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੈਦਰਾਬਾਦ ਵਿੱਚ 'ਵਿੰਗਸ ਇੰਡੀਆ 2026' ਸਮਾਗਮ ਨੂੰ ਸੰਬੋਧਨ ਕੀਤਾ
January 28th, 05:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਆਯੋਜਿਤ 'ਵਿੰਗਸ ਇੰਡੀਆ 2026' ਸਮਾਗਮ ਦੇ ਦੌਰਾਨ ਮੌਜੂਦ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਉਦਯੋਗ ਜਗਤ ਦੇ ਆਗੂਆਂ, ਮਾਹਰਾਂ ਅਤੇ ਨਿਵੇਸ਼ਕਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹਵਾਬਾਜ਼ੀ ਉਦਯੋਗ ਦਾ ਅਗਲਾ ਦੌਰ ਉਮੀਦਾਂ ਨਾਲ ਭਰਿਆ ਹੋਇਆ ਹੈ ਅਤੇ ਭਾਰਤ ਇੱਕ ਅਹਿਮ ਖਿਡਾਰੀ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਨੇ ਜਹਾਜ਼ ਨਿਰਮਾਣ, ਪਾਇਲਟ ਸਿਖਲਾਈ, ਉੱਨਤ ਹਵਾਈ ਗਤੀਸ਼ੀਲਤਾ (ਅਡਵਾਂਸਡ ਏਅਰ ਮੋਬਿਲਿਟੀ) ਅਤੇ ਜਹਾਜ਼ ਲੀਜ਼ਿੰਗ ਦੇ ਖੇਤਰ ਵਿੱਚ ਭਾਰਤ ਵਿੱਚ ਮੌਜੂਦਾ ਵਿਆਪਕ ਮੌਕਿਆਂ ਨੂੰ ਉਜਾਗਰ ਕਰਦੇ ਹੋਏ ਸਾਰੇ ਹਿਤਧਾਰਕਾਂ ਲਈ ਵਿੰਗਸ ਇੰਡੀਆ ਸੰਮੇਲਨ ਦੇ ਮਹੱਤਵ 'ਤੇ ਜ਼ੋਰ ਦਿੱਤਾ।