ਪ੍ਰਧਾਨ ਮੰਤਰੀ ਨੇ ਬੇਗ਼ਮ ਖ਼ਾਲਿਦਾ ਜ਼ਿਆ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ
December 01st, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਕਈ ਵਰ੍ਹਿਆਂ ਤੱਕ ਯੋਗਦਾਨ ਦੇਣ ਵਾਲੀ ਬੇਗ਼ਮ ਖ਼ਾਲਿਦਾ ਜ਼ਿਆ ਦੀ ਸਿਹਤ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਹਾੜੇ ’ਤੇ ਉਨ੍ਹਾਂ ਦੇ ਜਵਾਨਾਂ ਨੂੰ ਵਧਾਈ ਦਿੱਤੀ
December 01st, 06:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਸਥਾਪਨਾ ਦਿਹਾੜੇ ’ਤੇ ਉਨ੍ਹਾਂ ਦੇ ਜਵਾਨਾਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਬੀਐੱਸਐੱਫ ਭਾਰਤ ਦੇ ਅਟੁੱਟ ਸੰਕਲਪ ਅਤੇ ਸਰਬ-ਉੱਚ ਪੇਸ਼ਾਵਰਤਾ ਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਕਿਹਾ, ਉਹ ਸਭ ਤੋਂ ਚੁਣੌਤੀਪੂਰਨ ਕੁਝ ਇਲਾਕਿਆਂ ਵਿੱਚ ਸੇਵਾ ਕਰਦੇ ਹਨ। ਉਨ੍ਹਾਂ ਦੀ ਬਹਾਦਰੀ ਦੇ ਨਾਲ-ਨਾਲ, ਉਨ੍ਹਾਂ ਦੀ ਮਨੁੱਖਤਾਵਾਦੀ ਭਾਵਨਾ ਵੀ ਅਸਾਧਾਰਨ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦੇ ਜਨਮ ਦਿਨ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ
November 08th, 08:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਾਡੇ ਦੇਸ਼ ਪ੍ਰਤੀ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦੀ ਸੇਵਾ ਅਭੁੱਲ ਹੈ ਅਤੇ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦੀ ਹੈ।ਪ੍ਰਧਾਨ ਮੰਤਰੀ ਨੇ ਛੱਠ ਮਹਾਪਰਵ ਦੀ ਸਮਾਪਤੀ 'ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
October 28th, 07:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਠ ਮਹਾਪਰਵ ਦੀ ਸਮਾਪਤੀ 'ਤੇ ਸਾਰੇ ਸ਼ਰਧਾਲੂਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਮੌਕੇ ’ਤੇ ਐੱਨਐੱਸਜੀ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ
October 16th, 09:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਮੌਕੇ 'ਤੇ ਐੱਨਐੱਸਜੀ ਕਰਮਚਾਰੀਆਂ ਦੇ ਬੇਮਿਸਾਲ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਐੱਨਐੱਸਜੀ ਨੇ ਦੇਸ਼ ਨੂੰ ਅੱਤਵਾਦ ਦੇ ਖ਼ਤਰੇ ਤੋਂ ਬਚਾਉਣ, ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰਾਸ਼ਟਰੀ ਸੰਪਤੀਆਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਦੂਜੇ ਦਿਨ ਦੇਵੀ ਬ੍ਰਹਮਚਾਰਣੀ ਦੀ ਪੂਜਾ-ਅਰਚਨਾ ਕੀਤੀ
September 23rd, 09:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਦੂਜੇ ਦਿਨ ਦੇਵੀ ਬ੍ਰਹਮਚਾਰਣੀ ਦੀ ਪੂਜਾ-ਅਰਚਨਾ ਕੀਤੀ।ਗੁਜਰਾਤ ਦੇ ਭਾਵਨਗਰ ਵਿੱਚ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 20th, 11:00 am
ਸਾਡੇ ਭਾਵਨਗਰ ਨੇ ਧੂਮ ਮਚਾ ਦਿੱਤੀ ਹੈ, ਹਾਂ ਹੁਣ ਕਰੰਟ ਆਇਆ। ਮੈਂ ਇੱਥੇ ਦੇਖ ਸਕਦਾ ਹਾਂ ਕਿ ਪੰਡਾਲ ਦੇ ਬਾਹਰ ਲੋਕਾਂ ਦਾ ਸਮੁੰਦਰ ਦਿਖਾਈ ਦੇ ਰਿਹਾ ਹੈ। ਏਨੀ ਵੱਡੀ ਗਿਣਤੀ ਵਿੱਚ ਤੁਸੀਂ ਸਾਰੇ ਆਸ਼ੀਰਵਾਦ ਦੇਣ ਲਈ ਆਏ, ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕੀਤਾ, 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭਾਵਨਗਰ ਵਿੱਚ 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਸਵਾਗਤ ਕੀਤਾ। 17 ਸਤੰਬਰ ਨੂੰ ਉਨ੍ਹਾਂ ਨੂੰ ਭੇਜੀਆਂ ਗਈਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਾ ਪਿਆਰ ਤਾਕਤ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰ ਵਿਸ਼ਵਕਰਮਾ ਜਯੰਤੀ ਤੋਂ ਗਾਂਧੀ ਜਯੰਤੀ ਤੱਕ, ਯਾਨੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2-3 ਦਿਨਾਂ ਵਿੱਚ ਗੁਜਰਾਤ ਵਿੱਚ ਕਈ ਸੇਵਾ-ਮੁਖੀ ਗਤੀਵਿਧੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਂਕੜੇ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਇੱਕ ਲੱਖ ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਸ਼ਹਿਰਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਵਿੱਚ ਲੱਖਾਂ ਨਾਗਰਿਕ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ 30,000 ਤੋਂ ਵੱਧ ਸਿਹਤ ਕੈਂਪ ਲਗਾਏ ਗਏ ਹਨ, ਜਿਸ ਵਿੱਚ ਜਨਤਾ ਅਤੇ ਖ਼ਾਸਕਰ ਔਰਤਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਆਪਣੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਲਈ ਸਾਰਿਆਂ ਦਾ ਧੰਨਵਾਦ ਕੀਤਾ
September 17th, 08:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ 75ਵੇਂ ਜਨਮ ਦਿਨ ’ਤੇ ਦੇਸ਼ ਭਰ ਅਤੇ ਵਿਦੇਸ਼ ਤੋਂ ਮਿਲੀਆਂ ਅਣਗਿਣਤ ਸ਼ੁਭਕਾਮਨਾ ਸੰਦੇਸ਼ਾਂ, ਆਸ਼ੀਰਵਾਦ ਅਤੇ ਪਿਆਰ ਲਈ ਜਨ-ਸ਼ਕਤੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਿਆਰ ਉਨ੍ਹਾਂ ਨੂੰ ਤਾਕਤ ਦਿੰਦਾ ਹੈ ਅਤੇ ਪ੍ਰੇਰਿਤ ਕਰਦਾ ਹੈ।PM Modi expresses gratitude to world leaders for birthday wishes
September 17th, 03:03 pm
The Prime Minister Shri Narendra Modi expressed his gratitude to the world leaders for greetings on his 75th birthday, today.ਪ੍ਰਧਾਨ ਮੰਤਰੀ ਨੇ ਗੁਰੂ ਪੂਰਣਿਮਾ ‘ਤੇ ਸਭ ਨੂੰ ਵਧਾਈਆਂ ਦਿੱਤੀਆਂ
July 10th, 09:04 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਵਿਸ਼ੇਸ਼ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਡਾਕਟਰਾਂ ਦੇ ਦਿਵਸ ‘ਤੇ ਡਾਕਟਰਾਂ ਨੂੰ ਵਧਾਈਆਂ ਦਿੱਤੀਆਂ
July 01st, 09:37 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾਕਟਰਾਂ ਦੇ ਦਿਵਸ ਦੇ ਅਵਸਰ ‘ਤੇ ਸਾਰੇ ਡਾਕਟਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਸਾਡੇ ਡਾਕਟਰਾਂ ਨੇ ਆਪਣੀ ਨਿਪੁੰਨਤਾ ਅਤੇ ਪਰਿਸ਼੍ਰਮ ਦੇ ਬਲ ‘ਤੇ ਆਪਣੀ ਪਹਿਚਾਣ ਬਣਾਈ ਹੈ। ਕਰੁਣਾ ਦੀ ਉਨ੍ਹਾਂ ਦੀ ਭਾਵਨਾ ਭੀ ਉਤਨੀ ਹੀ ਜ਼ਿਕਰਯੋਗ ਹੈ।”ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਲੋਕਾਂ ਨੂੰ ਰਾਜ ਦੀ 50ਵੀਂ ਵਰ੍ਹੇਗੰਢ ‘ਤੇ ਵਧਾਈਆਂ ਦਿੱਤੀਆਂ
May 16th, 10:13 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਿਮ ਦੇ ਲੋਕਾਂ ਨੂੰ ਰਾਜ ਦਿਵਸ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਵਰ੍ਹੇ ਇਹ ਅਵਸਰ ਹੋਰ ਵੀ ਖਾਸ ਹੈ, ਕਿਉਂਕਿ ਅਸੀਂ ਸਿੱਕਿਮ ਦੇ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਮਨਾ ਰਹੇ ਹਾਂ! ਸਿੱਕਿਮ ਸ਼ਾਂਤ ਸੁੰਦਰਤਾ, ਸਮ੍ਰਿੱਧ ਸੱਭਿਆਚਾਰਕ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦਾ ਸਥਾਨ ਹੈ।”ਪ੍ਰਧਾਨ ਮੰਤਰੀ ਨੇ ਸ਼੍ਰੀ ਐੱਲਕੇ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ
November 08th, 08:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਣ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਐੱਲਕੇ ਆਡਵਾਣੀ ਜੀ ਭਾਰਤ ਦੇ ਸਭ ਤੋਂ ਪ੍ਰਸ਼ੰਸਾਯੋਗ ਰਾਜਨੇਤਾਵਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਖੁਦ ਨੂੰ ਸਮਰਪਿਤ ਕਰ ਦਿੱਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ
October 16th, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਅੱਜ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ।ਸੰਗੀਤਕਾਰ ਡਾ. ਭਰਤ ਬਲਵੱਲੀ ਅਤੇ ਪੱਤਰਕਾਰ ਅਭਿਜੀਤ ਪਵਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 14th, 10:50 pm
ਪ੍ਰਸਿੱਧ ਗਾਇਕ ਅਤੇ ਸੰਗੀਤਕਾਰ ਡਾ. ਭਰਤ ਬਲਵੱਲੀ ਅਤੇ ਸਕਾਲ ਮੀਡੀਆ ਦੇ ਪੱਤਰਕਾਰ ਸ਼੍ਰੀ ਅਭਿਜੀਤ ਪਵਾਰ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਨਵਰਾਤ੍ਰੀ ਦੇ ਨੌਵੇਂ ਦਿਨ ਦੇਵੀ ਸਿੱਧੀਧਾਤ੍ਰੀ ਅੱਗੇ ਪ੍ਰਾਰਥਨਾ ਕੀਤੀ
October 11th, 08:29 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰੀ ਦੇ ਨੌਵੇਂ ਦਿਨ ਦੇਵੀ ਸਿੱਧੀਧਾਤ੍ਰੀ ਅੱਗੇ ਪ੍ਰਾਰਥਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਨਵਰਾਤ੍ਰੇ ਦੇ ਅੱਠਵੇਂ ਦਿਨ ‘ਤੇ ਦੇਵੀ ਮਹਾਗੌਰੀ ਦੀ ਪ੍ਰਾਰਥਨਾ ਕੀਤੀ
October 10th, 07:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰੀ ਦੇ ਅੱਠਵੇਂ ਦਿਨ ‘ਤੇ ਦੇਵੀ ਮਹਾਗੌਰੀ ਦੀ ਪ੍ਰਾਰਥਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਨਵਰਾਤਰੀ ਦੇ ਛੇਵੇਂ ਦਿਨ ਦੇਵੀ ਕਾਤਿਯਾਯਨੀ ਦੀ ਪੂਜਾ-ਅਰਚਨਾ ਕੀਤੀ
October 08th, 09:07 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤਰੀ ਦੇ ਛੇਵੇਂ ਦਿਨ ਦੇਵੀ ਕਾਤਿਯਾਯਨੀ ਦੀ ਪੂਜਾ-ਅਰਚਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਨਵਰਾਤਰੀ ਦੇ ਪੰਜਵੇਂ ਦਿਨ ਦੇਵੀ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ
October 07th, 08:37 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰਾਤਰੀ ਦੇ ਪੰਜਵੇਂ ਦਿਨ ਦੇਵੀ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ।