West Bengal must be freed from TMC’s Maha Jungle Raj: PM Modi at Nadia virtual rally
December 20th, 01:55 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.PM Modi addresses a public rally virtually in Nadia, West Bengal
December 20th, 01:53 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 06th, 08:14 pm
ਇੱਥੇ ਹਿੰਦੁਸਤਾਨ ਟਾਈਮਜ਼ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਕਈ ਪਤਵੰਤੇ ਹਾਜ਼ਰ ਹਨ। ਮੈਂ ਪ੍ਰਬੰਧਕਾਂ ਅਤੇ ਜਿੰਨੇ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਹੁਣੇ ਸ਼ੋਭਨਾ ਜੀ ਨੇ ਦੋ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਮੈਂ ਨੋਟਿਸ ਕੀਤਾ, ਇੱਕ ਤਾਂ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਪਿਛਲੀ ਵਾਰ ਆਏ ਸਨ, ਤਾਂ ਇਹ ਸੁਝਾਅ ਦਿੱਤਾ ਸੀ। ਇਸ ਦੇਸ਼ ਵਿੱਚ ਮੀਡੀਆ ਘਰਾਣਿਆਂ ਨੂੰ ਕੰਮ ਦੱਸਣ ਦੀ ਹਿੰਮਤ ਕੋਈ ਨਹੀਂ ਕਰ ਸਕਦਾ। ਪਰ ਮੈਂ ਕੀਤੀ ਸੀ, ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੜੇ ਚਾਅ ਨਾਲ ਇਸ ਕੰਮ ਨੂੰ ਕੀਤਾ। ਅਤੇ ਦੇਸ਼ ਨੂੰ, ਜਦੋਂ ਮੈਂ ਹੁਣੇ ਪ੍ਰਦਰਸ਼ਨੀ ਦੇਖ ਕੇ ਆਇਆ ਹਾਂ, ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਜ਼ਰੂਰ ਵੇਖੋ। ਇਨ੍ਹਾਂ ਫੋਟੋਗ੍ਰਾਫਰ ਸਾਥੀਆਂ ਨੇ ਇਸ ਪਲ ਨੂੰ ਅਜਿਹਾ ਫੜਿਆ ਹੈ ਕਿ ਪਲ ਨੂੰ ਅਮਰ ਬਣਾ ਦਿੱਤਾ ਹੈ। ਦੂਜੀ ਗੱਲ ਉਨ੍ਹਾਂ ਨੇ ਕਹੀ ਅਤੇ ਉਹ ਵੀ ਜ਼ਰਾ ਮੈਂ ਸ਼ਬਦਾਂ ਨੂੰ ਜਿਵੇਂ ਮੈਂ ਸਮਝ ਰਿਹਾ ਹਾਂ, ਉਨ੍ਹਾਂ ਨੇ ਕਿਹਾ ਕਿ ਤੁਸੀਂ ਅੱਗੇ ਵੀ, ਇੱਕ ਤਾਂ ਇਹ ਕਹਿ ਸਕਦੀ ਸੀ, ਕਿ ਤੁਸੀਂ ਅੱਗੇ ਵੀ ਦੇਸ਼ ਦੀ ਸੇਵਾ ਕਰਦੇ ਰਹੋ, ਪਰ ਹਿੰਦੁਸਤਾਨ ਟਾਈਮਜ਼ ਇਹ ਕਹੇ, ਤੁਸੀਂ ਅੱਗੇ ਵੀ ਅਜਿਹੀ ਹੀ ਸੇਵਾ ਕਰਦੇ ਰਹੋ, ਮੈਂ ਇਸ ਲਈ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ
December 06th, 08:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਨੇ ਸੰਮੇਲਨ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਕਈ ਵਿਸ਼ੇਸ਼ ਮਹਿਮਾਨਾਂ ਦਾ ਜ਼ਿਕਰ ਕਰਦੇ ਹੋਏ ਪ੍ਰਬੰਧਕਾਂ ਅਤੇ ਵਿਚਾਰ ਸਾਂਝੇ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸ਼ੋਭਨਾ ਜੀ ਨੇ ਦੋ ਨੁਕਤਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ। ਪਹਿਲਾ ਸਵਾਲ ਉਨ੍ਹਾਂ ਦੀ ਪਿਛਲੀ ਫੇਰੀ ਬਾਰੇ ਸੀ, ਜਦੋਂ ਉਨ੍ਹਾਂ ਨੇ ਇੱਕ ਸੁਝਾਅ ਦਿੱਤਾ ਸੀ, ਜੋ ਕਿ ਮੀਡੀਆ ਹਾਊਸਾਂ ਨਾਲ ਬਹੁਤ ਘੱਟ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਇਹ ਕਰ ਦਿਖਾਇਆ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਉਤਸ਼ਾਹ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਦਰਸ਼ਨੀ ਦਾ ਦੌਰਾ ਕਰਦੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਫੋਟੋਗ੍ਰਾਫ਼ਰਾਂ ਨੇ ਪਲਾਂ ਨੂੰ ਇਸ ਤਰ੍ਹਾਂ ਕੈਦ ਕੀਤਾ ਕਿ ਉਹ ਪਲ ਅਮਰ ਹੋ ਗਏ, ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਸ਼ੋਭਨਾ ਜੀ ਦੇ ਦੂਜੇ ਨੁਕਤੇ 'ਤੇ, ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਇੱਛਾ ਹੈ ਕਿ ਉਹ ਦੇਸ਼ ਦੀ ਸੇਵਾ ਕਰਦੇ ਰਹਿਣ, ਸਗੋਂ ਹਿੰਦੁਸਤਾਨ ਟਾਈਮਜ਼ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਤਰੀਕੇ ਨਾਲ ਸੇਵਾ ਕਰਦੇ ਰਹਿਣਾ ਚਾਹੀਦਾ ਹੈ, ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਉਡੁਪੀ, ਕਰਨਾਟਕ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 28th, 11:45 am
ਮੈਂ ਆਪਣੀ ਗੱਲ ਸ਼ੁਰੂ ਕਰਾਂ ਉਸ ਤੋਂ ਪਹਿਲਾਂ, ਇੱਥੇ ਕੁਝ ਬੱਚੇ ਤਸਵੀਰਾਂ ਬਣਾ ਕੇ ਲਿਆਏ ਹਨ, ਕਿਰਪਾ ਕਰਕੇ ਐੱਸਪੀਜੀ ਦੇ ਲੋਕ ਅਤੇ ਸਥਾਨਕ ਪੁਲਿਸ ਦੇ ਲੋਕ ਮਦਦ ਕਰੋ, ਉਨ੍ਹਾਂ ਨੂੰ ਕਲੈਕਟ ਕਰ ਲਓ। ਜੇਕਰ ਤੁਸੀਂ ਉਸਦੇ ਪਿੱਛੇ ਆਪਣਾ ਪਤਾ ਲਿਖਿਆ ਹੋਵੇਗਾ, ਤਾਂ ਮੈਂ ਤੁਹਾਨੂੰ ਜ਼ਰੂਰ ਇੱਕ ਧੰਨਵਾਦ ਪੱਤਰ ਭੇਜਾਂਗਾ। ਜਿਸ ਦੇ ਕੋਲ ਕੁਝ ਨਾ ਕੁਝ ਹੈ, ਦੇ ਦਿਉ, ਉਹ ਕਲੈਕਟ ਕਰ ਲੈਣਗੇ ਅਤੇ ਤੁਸੀਂ ਫਿਰ ਸ਼ਾਂਤੀ ਨਾਲ ਬੈਠ ਜਾਓ। ਇਹ ਬੱਚੇ ਇੰਨੀ ਮਿਹਨਤ ਕਰਦੇ ਹਨ ਅਤੇ ਕਦੇ-ਕਦੇ ਮੈਂ ਉਨ੍ਹਾਂ ਨਾਲ ਬੇਇਨਸਾਫ਼ੀ ਕਰ ਦਿੰਦਾ ਹਾਂ ਤਾਂ ਮੈਨੂੰ ਦੁੱਖ ਹੁੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿਖੇ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ (ਇੱਕ ਲੱਖ ਲੋਕਾਂ ਵੱਲੋਂ ਸ਼੍ਰੀਮਦ ਭਗਵਤ ਗੀਤਾ ਦਾ ਸਮੂਹਿਕ ਪਾਠ) ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬ੍ਰਹਮ ਦਰਸ਼ਨ, ਸ਼੍ਰੀਮਦ ਭਗਵਤ ਗੀਤਾ ਦੇ ਮੰਤਰਾਂ ਦਾ ਅਧਿਆਤਮਿਕ ਅਨੁਭਵ ਅਤੇ ਇੰਨੇ ਸਾਰੇ ਸਤਿਕਾਰਯੋਗ ਸੰਤਾਂ ਅਤੇ ਗੁਰੂਆਂ ਦੀ ਸੰਗਤ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਸੁਭਾਗ ਦੀ ਗੱਲ ਸੀ। ਉਨ੍ਹਾਂ ਨੇ ਕਿਹਾ ਕਿ ਇਹ ਅਣਗਿਣਤ ਅਸ਼ੀਰਵਾਦ ਦੇ ਬਰਾਬਰ ਹੈ।ਪ੍ਰਧਾਨ ਮੰਤਰੀ 29-30 ਨਵੰਬਰ ਨੂੰ ਰਾਏਪੁਰ ਵਿੱਚ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਵਿੱਚ ਸ਼ਾਮਲ ਹੋਣਗੇ
November 27th, 12:45 pm
ਪ੍ਰਧਾਨ ਮੰਤਰੀ 29-30 ਨਵੰਬਰ, 2025 ਨੂੰ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਦੇ 60ਵੇਂ ਐਡੀਸ਼ਨ ਵਿੱਚ ਹਿੱਸਾ ਲੈਣਗੇ।ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 25th, 10:20 am
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਭ ਤੋਂ ਸਤਿਕਾਰਯੋਗ ਸਰਸੰਘਚਾਲਕ ਡਾ. ਮੋਹਨ ਭਾਗਵਤ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਸ਼੍ਰੀ ਰਾਮ ਜਨਮ-ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ, ਸਤਿਕਾਰਯੋਗ ਮਹੰਤ ਨ੍ਰਿਤਿਆ ਗੋਪਾਲ ਦਾਸ ਜੀ, ਸਤਿਕਾਰਯੋਗ ਸੰਤ ਸਮਾਜ, ਇੱਥੇ ਮੌਜੂਦ ਸਾਰੇ ਭਗਤ, ਦੇਸ਼ ਅਤੇ ਦੁਨੀਆ ਤੋਂ ਇਸ ਇਤਿਹਾਸਕ ਪਲ ਦੇ ਗਵਾਹ ਬਣ ਰਹੇ ਕੋਟਿ-ਕੋਟਿ ਰਾਮ ਭਗਤ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਨੂੰ ਸੰਬੋਧਨ ਕੀਤਾ
November 25th, 10:13 am
ਰਾਸ਼ਟਰ ਦੇ ਸਮਾਜਿਕ-ਸਭਿਆਚਾਰਕ ਅਤੇ ਅਧਿਆਤਮਕ ਦ੍ਰਿਸ਼ ਵਿੱਚ ਮਹੱਤਵਪੂਰਨ ਮੌਕੇ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਪਵਿੱਤਰ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਦੇ ਸਿਖਰ 'ਤੇ ਭਗਵਾ ਝੰਡਾ ਲਹਿਰਾਇਆ। ਧਵਜਾਰੋਹਣ ਉਤਸਵ ਮੰਦਿਰ ਨਿਰਮਾਣ ਦੇ ਪੂਰਾ ਹੋਣ ਅਤੇ ਸਭਿਆਚਾਰਕ ਉਤਸਵ ਅਤੇ ਰਾਸ਼ਟਰੀ ਏਕਤਾ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਯੁੱਧਿਆ ਨਗਰੀ ਭਾਰਤ ਦੀ ਸਭਿਆਚਾਰਕ ਚੇਤਨਾ ਦੇ ਇੱਕ ਹੋਰ ਸਿਖਰ-ਬਿੰਦੂ ਦੀ ਗਵਾਹ ਬਣ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਪੂਰਾ ਭਾਰਤ ਅਤੇ ਪੂਰਾ ਵਿਸ਼ਵ ਭਗਵਾਨ ਸ਼੍ਰੀ ਰਾਮ ਦੀ ਭਾਵਨਾ ਨਾਲ ਭਰਪੂਰ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਹਰ ਰਾਮ ਭਗਤ ਦੇ ਦਿਲ ਵਿੱਚ ਬੇਮਿਸਾਲ ਸੰਤੁਸ਼ਟੀ, ਅਥਾਹ ਸ਼ੁਕਰਗੁਜ਼ਾਰੀ ਅਤੇ ਅਪਾਰ ਦੈਵੀ ਅਨੰਦ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਦੀਆਂ ਪੁਰਾਣੇ ਜ਼ਖ਼ਮ ਭਰ ਰਹੇ ਹਨ, ਸਦੀਆਂ ਦਾ ਦਰਦ ਖ਼ਤਮ ਹੋ ਰਿਹਾ ਹੈ ਅਤੇ ਸਦੀਆਂ ਦਾ ਸੰਕਲਪ ਅੱਜ ਪੂਰਾ ਹੋ ਰਿਹਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਹ ਉਸ ਯੱਗ ਦੀ ਸਮਾਪਤੀ ਹੈ ਜਿਸ ਦੀ ਅਗਨੀ 500 ਸਾਲਾਂ ਤੱਕ ਜਗਦੀ ਰਹੀ, ਇੱਕ ਅਜਿਹਾ ਯੱਗ ਜਿਸ ਦੀ ਆਸਥਾ ਕਦੇ ਡਗਮਗਾਈ ਨਹੀਂ, ਆਸਥਾ ਪਲ ਭਰ ਲਈ ਵੀ ਖੰਡਿਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅੱਜ ਭਗਵਾਨ ਸ਼੍ਰੀ ਰਾਮ ਦੇ ਗਰਭਗ੍ਰਹਿ ਦੀ ਅਨੰਤ ਊਰਜਾ ਅਤੇ ਸ਼੍ਰੀ ਰਾਮ ਪਰਿਵਾਰ ਦੀ ਦੈਵੀ ਮਹਿਮਾ ਇਸ ਧਰਮ ਧਵਜਾ ਦੇ ਰੂਪ ਵਿੱਚ, ਇਸ ਅਤਿ-ਦੈਵੀ ਅਤੇ ਵਿਸ਼ਾਲ ਮੰਦਿਰ ਵਿੱਚ ਸਥਾਪਿਤ ਹੋਈ ਹੈ।ਪ੍ਰਧਾਨ ਮੰਤਰੀ ਨੇ ਕਬੱਡੀ ਵਿਸ਼ਵ ਕੱਪ 2025 ਜਿੱਤਣ 'ਤੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ
November 24th, 08:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਬੱਡੀ ਵਿਸ਼ਵ ਕੱਪ 2025 ਵਿੱਚ ਸ਼ਾਨਦਾਰ ਜਿੱਤ ਲਈ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ।ਜੀ20 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 1
November 22nd, 09:36 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਰਾਮਾਫੋਸਾ ਨੂੰ ਜੀ20 ਸਿਖਰ ਸੰਮੇਲਨ ਦੇ ਸ਼ਾਨਦਾਰ ਆਯੋਜਨ ਅਤੇ ਸਫ਼ਲ ਪ੍ਰਧਾਨਗੀ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।The Congress has now turned into ‘MMC’ - the Muslim League Maowadi Congress: PM Modi at Surat Airport
November 15th, 06:00 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”PM Modi greets and addresses a gathering at Surat Airport
November 15th, 05:49 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”Bihar has defeated lies and upheld the truth: PM Modi from BJP HQ post NDA’s major victory
November 14th, 07:30 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.After NDA’s landslide Bihar victory, PM Modi takes the centre stage at BJP HQ
November 14th, 07:00 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.