ਸਟਾਰਟਅੱਪ ਇੰਡੀਆ ਦੇ ਇੱਕ ਦਹਾਕਾ ਪੂਰੇ ਹੋਣ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 16th, 01:30 pm
ਕੈਬਨਿਟ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਦੇਸ਼ ਭਰ ਤੋਂ ਆਏ ਸਟਾਰਟਅੱਪ ਈਕੋਸਿਸਟਮ ਦੇ ਮੇਰੇ ਦੋਸਤੋ, ਹੋਰ ਸਤਿਕਾਰਯੋਗ, ਦੇਵੀਓ ਅਤੇ ਸੱਜਣੋ!ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2026 ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 12th, 06:45 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਸਾਰੇ ਸੰਸਦ ਮੈਂਬਰ, ਵਿਕਸਿਤ ਭਾਰਤ ਯੰਗ ਲੀਡਰਜ਼ ਚੈਲੇਂਜ ਦੇ ਜੇਤੂ, ਹੋਰ ਪਤਵੰਤੇ ਅਤੇ ਦੇਸ਼ ਭਰ ਤੋਂ ਇੱਥੇ ਆਏ ਮੇਰੇ ਸਾਰੇ ਨੌਜਵਾਨ ਸਾਥੀ, ਵਿਦੇਸ਼ਾਂ ਤੋਂ ਜੋ ਨੌਜਵਾਨ ਆਏ ਹਨ, ਉਨ੍ਹਾਂ ਨੂੰ ਵੀ ਇੱਥੇ ਇੱਕ ਨਵਾਂ ਤਜਰਬਾ ਮਿਲਿਆ ਹੋਵੇਗਾ। ਕੀ ਤੁਸੀਂ ਲੋਕ ਥੱਕ ਨਹੀਂ ਗਏ? ਦੋ ਦਿਨਾਂ ਤੋਂ ਇਹੀ ਕਰ ਰਹੇ ਹੋ, ਤਾਂ ਹੁਣ ਕੀ-ਕੀ ਸੁਣ ਕੇ ਥੱਕ ਨਹੀਂ ਜਾਓਂਗੇ? ਵੈਸੇ ਤਾਂ ਪਿਛਲੀ ਸੀਟ 'ਤੇ ਮੈਂ ਜਿੰਨਾਂ ਕਹਿਣਾ ਸੀ, ਕਹਿ ਦਿੱਤਾ ਸੀ। ਜਦੋਂ ਮੈਂ ਪਹਿਲੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਮੈਂ ਸਮਝਦਾ ਹਾਂ ਓਦੋਂ ਤੁਹਾਡੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹੋਣਗੇ, ਜਿਨ੍ਹਾਂ ਦਾ ਜਨਮ ਵੀ ਨਹੀਂ ਹੋਇਆ ਹੋਵੇਗਾ। ਅਤੇ ਜਦੋਂ ਮੈਂ 2014 ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਤਾਂ ਤੁਹਾਡੇ ਵਿੱਚੋਂ ਜ਼ਿਆਦਾਤਰ ਨੂੰ ਬੱਚੇ ਕਿਹਾ ਜਾਂਦਾ ਹੋਵੇਗਾ। ਪਰ ਪਹਿਲਾਂ ਮੁੱਖ ਮੰਤਰੀ ਵਜੋਂ ਅਤੇ ਹੁਣ ਪ੍ਰਧਾਨ ਮੰਤਰੀ ਵਜੋਂ, ਮੈਨੂੰ ਹਮੇਸ਼ਾ ਨੌਜਵਾਨ ਪੀੜ੍ਹੀ ’ਤੇ ਬਹੁਤ ਜ਼ਿਆਦਾ ਭਰੋਸਾ ਰਿਹਾ ਹੈ। ਤੁਹਾਡੀ ਤਾਕਤ, ਤੁਹਾਡੀ ਪ੍ਰਤਿਭਾ, ਮੈਂ ਹਮੇਸ਼ਾ ਤੁਹਾਡੀ ਊਰਜਾ ਤੋਂ, ਖ਼ੁਦ ਵੀ ਊਰਜਾ ਪਾਉਂਦਾ ਰਿਹਾ ਹਾਂ। ਅਤੇ ਅੱਜ ਦੇਖੋ, ਅੱਜ ਤੁਸੀਂ ਸਾਰਿਆਂ ਨੇ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਸੰਭਾਲੀ ਹੋਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਨੂੰ ਸੰਬੋਧਨ ਕੀਤਾ
January 12th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਅੱਜ ਦੇ ਬਹੁਤ ਸਾਰੇ ਨੌਜਵਾਨ ਨਾਗਰਿਕ ਪੈਦਾ ਵੀ ਨਹੀਂ ਹੋਏ ਸਨ ਅਤੇ ਜਦੋਂ ਉਨ੍ਹਾਂ ਨੇ 2014 ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਤਾਂ ਉਨ੍ਹਾਂ ਵਿੱਚੋਂ ਜ਼ਿਆਦਾਤਰ ਓਦੋਂ ਵੀ ਬੱਚੇ ਸਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ, ਨੌਜਵਾਨ ਪੀੜ੍ਹੀ ’ਤੇ ਉਨ੍ਹਾਂ ਦਾ ਵਿਸ਼ਵਾਸ ਅਟੱਲ ਅਤੇ ਅਟੁੱਟ ਬਣਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, ਮੈਂ ਹਮੇਸ਼ਾ ਤੁਹਾਡੀ ਸਮਰੱਥਾ, ਤੁਹਾਡੀ ਪ੍ਰਤਿਭਾ, ਤੁਹਾਡੀ ਊਰਜਾ ਤੋਂ ਪ੍ਰੇਰਨਾ ਲਈ ਹੈ। ਅਤੇ ਅੱਜ ਦੇਖੋ, ਤੁਹਾਡੇ ਸਾਰਿਆਂ ਦੇ ਹੱਥਾਂ ਵਿੱਚ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਹੈ।ਆਈਬੀਐੱਸਏ ਆਗੂਆਂ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
November 23rd, 12:45 pm
“ਜੋਹੈੱਨਸ-ਬਰਗ” ਜਿਹੇ ਜੀਵਿਤ ਖ਼ੂਬਸੂਰਤ ਸ਼ਹਿਰ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲੈਣਾ ਮੇਰੇ ਲਈ ਬੇਹੱਦ ਖ਼ੁਸ਼ੀ ਦਾ ਵਿਸ਼ਾ ਹੈ। ਇਸ ਪਹਿਲ ਲਈ ਮੈਂ ਇਬਸਾ ਦੇ ਚੇਅਰ, ਰਾਸ਼ਟਰਪਤੀ ਲੂਲਾ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਰਾਸ਼ਟਰਪਤੀ ਰਾਮਾਫੋਸਾ ਨੂੰ ਮਹਿਮਾਨਨਿਵਾਜ਼ੀ ਅਤੇ ਸਤਿਕਾਰ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲਿਆ
November 23rd, 12:30 pm
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਨੂੰ ਸਮੇਂ ਅਨੁਕੂਲ ਦਸਦੇ ਹੋਏ ਕਿਹਾ ਕਿ ਇਹ ਮੀਟਿੰਗ ਅਫ਼ਰੀਕੀ ਧਰਤੀ 'ਤੇ ਪਹਿਲੇ ਜੀ20 ਸਿਖਰ ਸੰਮੇਲਨ ਦੇ ਨਾਲ ਹੋਈ ਅਤੇ ਗਲੋਬਲ ਸਾਊਥ ਦੇਸ਼ਾਂ ਵਿੱਚ ਲਗਾਤਾਰ ਚਾਰ ਜੀ20 ਪ੍ਰਧਾਨਗੀਆਂ ਦੀ ਸਮਾਪਤੀ ਨੂੰ ਚਿੰਨ੍ਹਤ ਕਰਦੀ ਹੈ, ਜਿਨ੍ਹਾਂ ਵਿੱਚੋਂ ਆਖਰੀ ਤਿੰਨ ਆਈਬੀਐੱਸਏ ਦੇ ਮੈਂਬਰ ਦੇਸ਼ਾਂ ਨੇ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਮਨੁੱਖ-ਕੇਂਦ੍ਰਿਤ ਵਿਕਾਸ, ਬਹੁਪੱਖੀ ਸੁਧਾਰ ਅਤੇ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਕਈ ਅਹਿਮ ਪਹਿਲਕਦਮੀਆਂ ਹੋਈਆਂ ਹਨ।ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਅੱਜ, ਨਾਰੀ ਸ਼ਕਤੀ (Nari Shakti) ਵਿਕਸਿਤ ਭਾਰਤ (Viksit Bharat) ਦੇ ਸੰਕਲਪ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੀ ਹੈ ਅਤੇ ਵਿਭਿੰਨ ਖੇਤਰਾਂ ਵਿੱਚ ਉਦਾਹਰਣਾਂ ਪ੍ਰਸਤੁਤ ਕਰ ਰਹੀ ਹੈ:ਪ੍ਰਧਾਨ ਮੰਤਰੀ
June 08th, 11:14 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੱਕ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਮਹਿਲਾਵਾਂ ਦੁਆਰਾ ਨਿਭਾਈ ਗਈ ਪਰਿਵਰਤਨਕਾਰੀ ਭੂਮਿਕਾ ਦਾ ਉਲੇਖ ਕੀਤਾ ਅਤੇ ਪਿਛਲੇ 11 ਵਰ੍ਹਿਆਂ ਦੇ ਦੌਰਾਨ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ 'ਤੇ ਸਰਕਾਰ ਦੇ ਧਿਆਨ ਬਾਰੇ ਦੱਸਿਆ।ਭੋਪਾਲ ਵਿੱਚ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Devi Ahilyabai Mahila Sashaktikaran Mahasammelan) ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 31st, 11:00 am
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਜੁੜੇ ਹੋਏ ਕੇਂਦਰੀ ਮੰਤਰੀ, ਇੰਦੌਰ ਤੋਂ ਤੋਖਨ ਸਾਹੂ ਜੀ, ਦਤੀਆ ਤੋਂ ਰਾਮ ਮੋਹਨ ਨਾਇਡੂ ਜੀ, ਸਤਨਾ ਤੋਂ ਮੁਰਲੀਧਰ ਮੋਹੋਲ ਜੀ, ਇੱਥੇ ਮੰਚ ‘ਤੇ ਉਪਸਥਿਤ ਰਾਜ ਦੇ ਉਪ ਮੁੱਖ ਮੰਤਰੀ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਲੋਕ ਸਭਾ ਵਿੱਚ ਮੇਰੇ ਸਾਥੀ ਵੀ ਡੀ ਸ਼ਰਮਾ ਜੀ, ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਮਹਿਲਾ ਸਸ਼ਕਤੀਕਰਣ ਮਹਾਸੰਮੇਨਲ ਨੂੰ ਸੰਬੋਧਨ ਕੀਤਾ
May 31st, 10:27 am
ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਭੀ ਰੱਖਿਆ। ਸਮਾਗਮ ਵਿੱਚ ਬੋਲਦੇ ਹੋਏ, ਉਨ੍ਹਾਂ ਨੇ 'ਮਾਂ ਭਾਰਤੀ' (‘Maa Bharati’) ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੀ ਨਾਰੀ ਸ਼ਕਤੀ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਅਸ਼ੀਰਵਾਦ ਦੇਣ ਲਈ ਬੜੀ ਸੰਖਿਆ ਵਿੱਚ ਆਈਆਂ ਭੈਣਾਂ ਅਤੇ ਬੇਟੀਆਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀ ਉਪਸਥਿਤੀ ਨਾਲ ਸਨਮਾਨਿਤ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਹੈ। ਇਹ 140 ਕਰੋੜ ਭਾਰਤੀਆਂ ਦੇ ਲਈ ਪ੍ਰੇਰਣਾ ਦਾ ਅਵਸਰ ਹੈ ਅਤੇ ਰਾਸ਼ਟਰ ਨਿਰਮਾਣ ਦੇ ਮਹਾਨ ਪ੍ਰਯਾਸਾਂ ਵਿੱਚ ਯੋਗਦਾਨ ਦੇਣ ਦਾ ਪਲ ਹੈ। ਦੇਵੀ ਅਹਿਲਿਆਬਾਈ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ ਸੱਚੇ ਸ਼ਾਸਨ ਦਾ ਮਤਲਬ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਉਨ੍ਹਾਂ ਦੇ ਦੂਰਦਰਸ਼ਤਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਂਦਾ ਹੈ। ਪ੍ਰਧਾਨ ਮੰਤਰੀ ਨੇ ਇੰਦੌਰ ਮੈਟਰੋ ਦੇ ਲਾਂਚ ਦੇ ਨਾਲ-ਨਾਲ ਦਤੀਆ ਅਤੇ ਸਤਨਾ (Datia and Satna) ਦੇ ਲਈ ਹਵਾਈ ਸੰਪਰਕ ਸੁਵਿਧਾ ਦੇ ਵਿਸਤਾਰ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਮੱਧ ਪ੍ਰਦੇਸ਼ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧਾ ਹੋਵੇਗਾ, ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਰੋਜ਼ਗਾਰ ਦੇ ਨਵੇਂ ਅਵਸਰ ਉਤਪੰਨ ਹੋਣਗੇ। ਉਨ੍ਹਾਂ ਨੇ ਉਪਸਥਿਤ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 11:50 am
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਨਵਸਾਰੀ ਦੇ ਸੰਸਦ ਅਤੇ ਕੇਂਦਰ ਸਰਕਾਰ ਵਿੱਚ ਮੇਰੇ ਸਾਥੀ, ਕੇਂਦਰੀ ਮੰਤਰੀ ਭਾਈ ਸੀ ਆਰ ਪਾਟਿਲ, ਮੰਚ ’ਤੇ ਮੌਜੂਦ ਪੰਚਾਇਤ ਦੇ ਮੈਂਬਰਗਣ ਅਤੇ ਲੱਖਪਤੀ ਦੀਦੀਆਂ, ਹੋਰ ਜਨਪ੍ਰਤੀਨਿਧੀਗਣ ਅਤੇ ਇੱਥੇ ਵੱਡੀ ਗਿਣਤੀ ਵਿੱਚ ਆਏ, ਵਿਸ਼ੇਸ਼ ਕਰਕੇ ਮੇਰੀਆਂ ਮਾਤਾਂਵਾਂ-ਭੈਣਾਂ ਅਤੇ ਬੇਟੀਆਂ, ਤੁਹਾਨੂੰ ਸਾਰਿਆਂ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਯੋਜਨਾਵਾਂ ਨੂੰ ਲਾਂਚ ਕੀਤਾ
March 08th, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਕੀਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਮੌਜੂਦ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦੇ ਪਿਆਰ, ਸਨੇਹ ਅਤੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ ਅਤੇ ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਇਸ ਵਿਸ਼ੇਸ਼ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮਹਾਕੁੰਭ ਵਿੱਚ ਉਨ੍ਹਾਂ ਨੂੰ ਮਾਂ ਗੰਗਾ ਦਾ ਅਸ਼ੀਰਵਾਦ ਮਿਲਿਆ ਸੀ, ਜਦਕਿ ਅੱਜ ਮਾਤ੍ਰਸ਼ਕਤੀ ਦੇ ਮਹਾਕੁੰਭ ਵਿੱਚ ਉਨ੍ਹਾਂ ਨੂੰ ਅਸ਼ੀਰਵਾਦ ਮਿਲਿਆ। ਪ੍ਰਧਾਨ ਮੰਤਰੀ ਨੇ ਅੱਜ ਗੁਜਰਾਤ ਵਿੱਚ ਦੋ ਯੋਜਨਾਵਾਂ, ਜੀ-ਸਫਲ (ਆਜੀਵਿਕਾ ਵਧਾਉਣ ਦੇ ਲਈ ਅੰਤਯੋਦਯ ਪਰਿਵਾਰਾਂ ਦੇ ਲਈ ਗੁਜਰਾਤ ਯੋਜਨਾ) ਅਤੇ ਜੀ-ਮੈਤ੍ਰੀ (ਗ੍ਰਾਮੀਣ ਆਮਦਨ ਵਿੱਚ ਪਰਿਵਰਤਨ ਦੇ ਲਈ ਵਿਅਕਤੀਆਂ ਦੀ ਗੁਜਰਾਤ ਮੈਂਟਰਸ਼ਿਪ ਅਤੇ ਐਕਸੀਲੇਰੇਸ਼ਨ ਯੋਜਨਾ) ਦੀ ਸ਼ੁਰੂਆਤ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਵਿਭਿੰਨ ਯੋਜਨਾਵਾਂ ਦੇ ਧਨ ਨੂੰ ਸਿੱਧਾ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਗਿਆ ਹੈ ਅਤੇ ਇਸ ਉਪਲਬਧੀ ਦੇ ਲਈ ਸਾਰਿਆਂ ਨੂੰ ਵਧਾਈਆਂ ਦਿੱਤੀਆਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਦਿੱਲੀ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
January 03rd, 01:03 pm
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਧਰਮੇਂਦਰ ਪ੍ਰਧਾਨ ਜੀ, ਤੋਖਨ ਸਾਹੂ ਜੀ, ਡਾਕਟਰ ਸੁਕਾਂਤਾ ਮਜੂਮਦਾਰ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਦੇ ਉਪਰਾਜਪਾਲ ਵਿਨਯ ਕੁਮਾਰ ਸਕਸੈਨਾ ਜੀ, ਸੰਸਦ ਵਿੱਚ ਮੇਰੇ ਸਾਰੇ ਸਾਥੀਗਣ, ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 03rd, 12:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਕਈ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਲ 2025 ਭਾਰਤ ਦੇ ਵਿਕਾਸ ਲਈ ਅਨੇਕ ਅਵਸਰਾਂ ਦਾ ਵਰ੍ਹਾ ਹੋਵੇਗਾ, ਜੋ ਦੇਸ਼ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਟੀਚੇ ਵੱਲ ਅਗ੍ਰਸਰ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਭਾਰਤ ਰਾਜਨੀਤਕ ਅਤੇ ਆਰਥਿਕ ਸਥਿਰਤਾ ਦੇ ਗਲੋਬਲ ਪ੍ਰਤੀਕ ਵਜੋਂ ਖੜ੍ਹਿਆ ਹੈ।” ਉਨ੍ਹਾਂ ਕਿਹਾ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਦੇਸ਼ ਦੀ ਛਵੀ ਹੋਰ ਮਜ਼ਬੂਤ ਹੋਵੇਗੀ। ਸ਼੍ਰੀ ਮੋਦੀ ਨੇ 2025 ਦੇ ਲਈ ਸਰਕਾਰ ਦੇ ਵਿਜ਼ਨ ਨੂੰ ਰੇਖਾਂਕਿਤ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਭਾਰਤ ਦੇ ਲਈ ਦੁਨੀਆ ਦਾ ਸਭ ਤੋਂ ਵੱਡਾ ਮੈਨੂਫੈਕਚਰਿੰਗ ਹੱਬ ਬਣਨ, ਨੌਜਵਾਨਾਂ ਨੂੰ ਸਟਾਰਟਅੱਪਸ ਅਤੇ ਉੱਦਮਤਾ ਲਈ ਮਜ਼ਬੂਤ ਬਣਾਉਣ, ਨਵੇਂ ਖੇਤੀਬਾੜੀ ਰਿਕਾਰਡ ਸਥਾਪਿਤ ਕਰਨ, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਅਤੇ ਈਜ਼ ਆਫ ਲਿਵਿੰਗ ‘ਤੇ ਧਿਆਨ ਕੇਂਦ੍ਰਿਤ ਕਰਕੇ ਹਰੇਕ ਨਾਗਰਿਕ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਵਰ੍ਹਾ ਹੈ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।