ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
May 20th, 04:42 pm
ਮਹਾਮਹਿਮ ਅਤੇ ਡੈਲੀਗੇਟਸ, ਨਮਸਤੇ। ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਵਿੱਚ ਸਾਰਿਆਂ ਨੂੰ ਹਾਰਦਿਕ ਵਧਾਈਆਂ। (Excellencies and Delegates, Namaste. Warm greetings to everyone at the 78th Session of the World Health Assembly.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਿਨੇਵਾ ਵਿੱਚ ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ
May 20th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਿਨੇਵਾ ਵਿੱਚ ਵਰਲਡ ਹੈਲਥ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸਾਰੇ ਉਪਸਥਿਤ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ, ਇਸ ਵਰ੍ਹੇ ਦੇ ਥੀਮ ‘ਵੰਨ ਵਰਲਡ ਫੌਰ ਹੈਲਥ’ (‘One World for Health,’) ‘ਤੇ ਪ੍ਰਕਾਸ਼ ਪਾਇਆ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਗਲੋਬਲ ਹੈਲਥ ਦੇ ਲਈ ਭਾਰਤ ਦੇ ਵਿਜ਼ਨ ਦੇ ਅਨੁਰੂਪ ਹੈ। ਉਨ੍ਹਾਂ ਨੇ 2023 ਵਰਲਡ ਹੈਲਥ ਅਸੈਂਬਲੀ ਵਿੱਚ ਆਪਣੇ ਸੰਬੋਧਨ ਨੂੰ ਯਾਦ ਕੀਤਾ, ਜਿੱਥੇ ਉਨ੍ਹਾਂ ਨੇ ‘ਵੰਨ ਅਰਥ, ਵੰਨ ਹੈਲਥ’ (‘One Earth, One Health’) ਬਾਰੇ ਬਾਤ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਦੁਨੀਆ ਦਾ ਭਵਿੱਖ ਸਮਾਵੇਸ਼ਨ, ਏਕੀਕ੍ਰਿਤ ਦ੍ਰਿਸ਼ਟੀਕੋਣ ਅਤੇ ਸਹਿਯੋਗ ‘ਤੇ ਨਿਰਭਰ ਕਰਦਾ ਹੈ।