ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।