Joint Statement on Enhanced Comprehensive Strategic Partnership between the Republic of India and the Socialist Republic of Vietnam
May 06th, 05:24 pm
At the invitation of Prime Minister of India, H.E. Shri Narendra Modi, the General Secretary of Central Committee of Communist Party of Viet Nam, President of the Socialist Republic of Viet Nam, H.E. Mr. To Lam, paid a State Visit to India from 05 May to 07 May 2026. General Secretary, President H.E. Mr. To Lam was accompanied by a high-level delegation. A strong business delegation also accompanied the dignitary.ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 15th, 11:10 am
ਪਰਮ ਪੂਜਨੀਕ ਜਗਤਗੁਰੂ ਸ਼੍ਰੀ ਸ਼੍ਰੀ ਸ਼੍ਰੀ ਡਾਕਟਰ ਨਿਰਮਲਾਨੰਦਨਾਥ ਮਹਾਸਵਾਮੀ ਜੀ, ਸਾਬਕਾ ਪ੍ਰਧਾਨ ਮੰਤਰੀ ਆਦਰਯੋਗ ਐੱਚ.ਡੀ. ਦੇਵੇਗੌੜਾ ਜੀ, ਇੱਥੋਂ ਦੇ ਰਾਜਪਾਲ ਸ਼੍ਰੀਮਾਨ ਥਾਵਰ ਚੰਦ ਗਹਿਲੋਤ ਜੀ, ਪਰਮ ਪੂਜਨੀਕ ਜਗਤਗੁਰੂ ਸਵਾਮੀ ਪਰਮਾਤਮਾਨੰਦ ਜੀ ਸਰਸਵਤੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਐੱਚ.ਡੀ. ਕੁਮਾਰਸਵਾਮੀ, ਸ਼ੋਭਾ ਕਰੰਦਲਾਜੇ ਜੀ, ਕਰਨਾਟਕ ਦੇ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕਾ ਜੀ, ਰਾਜ ਦੇ ਮੰਤਰੀ ਐੱਨ. ਚੇਲੂਵਰਾਯ ਸਵਾਮੀ ਜੀ, ਸਾਰੇ ਪੂਜਨੀਕ ਸੰਤ, ਹੋਰ ਸਾਰੇ ਮਹਾਨ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਸਾਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ
April 15th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੰਡਿਆ ਜ਼ਿਲ੍ਹੇ ਦੇ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ। ਇਸ ਮੌਕੇ ਦੀ ਡੂੰਘੀ ਅਧਿਆਤਮਿਕ ਮਹੱਤਤਾ ਬਾਰੇ ਦੱਸਦਿਆਂ ਪ੍ਰਧਾਨ ਮੰਤਰੀ ਨੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਸ਼ਾਨਦਾਰ ਸ਼ੁਭ-ਆਰੰਭ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਪਰਮ ਪੂਜਨੀਕ ਸੰਤਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ 'ਤੇ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਜਵਾਲਾ ਪੀਠ ਵਿੱਚ ਸਮਾਂ ਬਿਤਾਉਣਾ ਅਤੇ ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਾ ਬਹੁਤ ਭਾਵੁਕ ਕਰਨ ਵਾਲਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਇਹ ਦੈਵੀ ਅਨੁਭਵ ਮੇਰੀ ਯਾਦ ਵਿੱਚ ਹਮੇਸ਼ਾ ਲਈ ਅਮਿੱਟ ਰਹਿਣਗੇ।ਗੁਜਰਾਤ ਦੇ ਗਾਂਧੀਨਗਰ ਵਿੱਚ ਸਮਰਾਟ ਸੰਪ੍ਰਤੀ ਮਿਊਜ਼ੀਅਮ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 10:25 am
ਆਚਾਰੀਆ ਭਗਵੰਤਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ, ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰਾਜ ਦੇ ਉਪ-ਮੁੱਖ ਮੰਤਰੀ ਭਾਈ ਹਰਸ਼ ਸੰਘਵੀ ਜੀ, ਪਰਮ ਪੂਜਯ ਆਚਾਰੀਆ ਭਗਵੰਤ, ਪੂਜਯ ਸਾਧੁਭਗਵੰਤ, ਸਾਧਵੀ ਜੀ ਭਗਵੰਤ, ਇਸ ਪਵਿੱਤਰ ਸਭਾ ਵਿੱਚ ਮੌਜੂਦ ਸਮੂਹ ਆਚਾਰੀਆ ਸਾਹਿਬਾਨ ਅਤੇ ਮੁਨਿਭਗਵੰਤ, ਮਾਣਯੋਗ ਦਾਨਵੀਰ, ਵਿਦਵਾਨ ਲੋਕ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ 'ਤੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ
March 31st, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ 'ਤੇ ਗੁਜਰਾਤ ਦੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ, ਜੈਨ ਵਿਰਾਸਤ ਅਜਾਇਬ ਘਰ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਕੋਬਾ ਤੀਰਥ ਅਧਿਆਤਮਿਕ ਸ਼ਾਂਤੀ ਨਾਲ ਭਰਪੂਰ ਹੈ, ਇਹ ਉਹ ਸਥਾਨ ਹੈ ਜਿੱਥੇ ਬਹੁਤ ਸਾਰੇ ਜੈਨ ਭਿਕਸ਼ੂਆਂ ਅਤੇ ਸੰਤਾਂ ਦੀ ਤਪੱਸਿਆ ਪ੍ਰਗਟ ਹੁੰਦੀ ਹੈ, ਅਤੇ ਜਿੱਥੇ ਸਿਰਜਣਾ ਅਤੇ ਸੇਵਾ ਕੁਦਰਤੀ ਰੂਪ ਵਿੱਚ ਖਿੜਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਅਤੇ ਕਸਰਤ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
March 16th, 10:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਚੰਗੀ ਸਿਹਤ ਜ਼ਿੰਦਗੀ ਦੀ ਸਭ ਤੋਂ ਵੱਡੀ ਦੌਲਤ ਹੈ ਅਤੇ ਇਸ ਨੂੰ ਬਣਾਈ ਰੱਖਣ ਵਿੱਚ ਕਸਰਤ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਦੀ ਸਿਹਤ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਹੈ ।ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 06th, 10:21 am
ਵਿਦਿਆਰਥੀ- ਮੈਂ ਸਾਨਵੀ ਆਚਾਰੀਆ, ਤੁਹਾਡੇ ਹੀ ਰਾਜ ਭਾਵ ਗੁਜਰਾਤ ਤੋਂ ਹਾਂ। ਮੇਰਾ ਪਹਿਲਾ ਸਵਾਲ ਇਹ ਹੈ ਕਿ ਮਾਤਾ-ਪਿਤਾ ਵੀ ਸਾਡੀ ਚਿੰਤਾ ਕਰਦੇ ਹਨ, ਅਧਿਆਪਕ ਵੀ ਸਾਨੂੰ ਸਪੋਰਟ ਕਰਦੇ ਹਨ। ਪਰ ਮੁਸ਼ਕਿਲ ਓਦੋਂ ਆ ਜਾਂਦੀ ਹੈ ਜਦੋਂ ਟੀਚਰਸ ਸਾਨੂੰ ਪੜ੍ਹਾਈ ਦਾ ਇੱਕ ਵੱਖਰਾ ਤਰੀਕਾ ਦੱਸਦੇ ਹਨ। ਮਾਤਾ-ਪਿਤਾ ਇੱਕ ਵੱਖ ਤਰ੍ਹਾਂ ਨਾਲ ਬੋਲਦੇ ਹਨ ਕਿ ਇਸ ਤਰੀਕੇ ਨਾਲ ਪੜ੍ਹੋ ਅਤੇ ਬੱਚਿਆਂ ਵਿੱਚ ਤਾਂ ਵੱਖਰਾ ਟ੍ਰੈਂਡ ਹੀ ਚੱਲ ਰਿਹਾ ਹੁੰਦਾ ਹੈ, ਤਾਂ ਉਸ ਸਮੇਂ ਅਸੀਂ ਉਲਝ ਜਾਂਦੇ ਹਾਂ ਕਿ ਕਿਹੜਾ ਤਰੀਕਾ ਸਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪ੍ਰੀਕਸ਼ਾ ਪੇ ਚਰਚਾ 2026' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 06th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪ੍ਰੀਕਸ਼ਾ ਪੇ ਚਰਚਾ' (ਪੀਪੀਸੀ) ਦੇ 9ਵੇਂ ਐਡੀਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦਿੱਲੀ ਵਿਖੇ ਆਪਣੇ ਨਿਵਾਸ ਸਥਾਨ 'ਤੇ ਐਗਜ਼ਾਮ ਵਾਰੀਅਰਜ਼ (ਪ੍ਰੀਖਿਆ ਯੋਧਿਆਂ) ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ।ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 28th, 02:39 pm
ਅੱਜ ਇਸ ਗੌਰਵਮਈ ਮੌਕੇ ’ਤੇ ਤੁਹਾਡੇ ਸਭ ਨਾਲ ਜੁੜਨਾ ਮੇਰੇ ਲਈ ਖ਼ੁਸ਼ੀ ਅਤੇ ਅਨੰਦ ਦਾ ਵਿਸ਼ਾ ਹੈ। ਆਰਿਆ ਵੈਦਿਆ ਸ਼ਾਲਾ ਨੇ ਆਯੁਰਵੇਦ ਨੂੰ ਸੰਭਾਲਣ, ਸੁਰੱਖਿਅਤ ਰੱਖਣ ਅਤੇ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਆਪਣੇ 125 ਸਾਲਾਂ ਦੇ ਯਾਤਰਾ ਪਥ ਵਿੱਚ, ਇਸ ਸੰਸਥਾ ਨੇ ਆਯੁਰਵੇਦ ਨੂੰ ਇੱਕ ਸ਼ਕਤੀਸ਼ਾਲੀ ਚਕਿਤਸਾ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਅੱਜ ਦੇ ਇਸ ਮੌਕੇ ’ਤੇ, ਮੈਂ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦਯਰਤਨਮ ਪੀ.ਐੱਸ. ਵਾਰੀਅਰ ਜੀ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਲੋਕ-ਭਲਾਈ ਲਈ ਉਨ੍ਹਾਂ ਦਾ ਨਿਸ਼ਕਾਮ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
January 28th, 02:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਸਾਰਿਆਂ ਨਾਲ ਜੁੜਨਾ ਉਨ੍ਹਾਂ ਲਈ ਬਹੁਤ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਰੀਆ ਵੈਦਿਆ ਸ਼ਾਲਾ ਨੇ ਆਯੁਰਵੇਦ ਦੀ ਸੰਭਾਲ, ਸੁਰੱਖਿਆ ਅਤੇ ਪ੍ਰੋਤਸਾਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਪਣੇ 125 ਸਾਲਾਂ ਦੇ ਸਫ਼ਰ ਵਿੱਚ ਇਸ ਸੰਸਥਾ ਨੇ ਆਯੁਰਵੇਦ ਨੂੰ ਸ਼ਕਤੀਸ਼ਾਲੀ ਇਲਾਜ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦ ਰਤਨ ਪੀ.ਐੱਸ. ਵਾਰੀਅਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਜਨ-ਕਲਿਆਣ ਪ੍ਰਤੀ ਉਨ੍ਹਾਂ ਦਾ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਸ਼੍ਰੀਮਦ ਵਿਜੈਰਤਨ ਸੁੰਦਰ ਸੂਰੀਸ਼ਵਰ ਜੀ ਮਹਾਰਾਜ ਦੀ 500ਵੀਂ ਪੁਸਤਕ ਦੇ ਰਿਲੀਜ਼ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 01:00 pm
ਅੱਜ ਦੇ ਇਸ ਪਵਿੱਤਰ ਮੌਕੇ 'ਤੇ ਸਭ ਤੋਂ ਪਹਿਲਾਂ ਮੈਂ ਸਾਡੇ ਸਾਰਿਆਂ ਦੇ ਪ੍ਰੇਰਨਾ ਸਰੋਤ ਪੂਜਨੀਕ ਭੁਵਨਭਾਨੁਸੂਰੀਸ਼ਵਰ ਜੀ ਮਹਾਰਾਜ ਸਾਹਿਬ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਪ੍ਰਸ਼ਾਂਤਮੂਰਤੀ ਸੁਵਿਸ਼ਾਲ ਗੱਛਾਧਿਪਤੀ ਪੂਜਨੀਕ ਸ਼੍ਰੀਮਦ ਵਿਜੈ ਰਾਜੇਂਦਰਸੂਰੀਸ਼ਵਰ ਜੀ ਮਹਾਰਾਜ ਸਾਹਿਬ, ਪੂਜਨੀਕ ਗੱਛਾਧਿਪਤੀ ਸ਼੍ਰੀ ਕਲਪਤਰੂਸੂਰੀਸ਼ਵਰ ਜੀ ਮਹਾਰਾਜ ਸਾਹਿਬ, ਸਰਸਵਤੀ ਕ੍ਰਿਪਾਪਾਤਰ ਪਰਮ ਪੂਜਨੀਕ ਆਚਾਰੀਆ ਭਗਵੰਤ ਸ਼੍ਰੀਮਦ ਵਿਜੈਰਤਨਸੁੰਦਰਸੂਰੀਸ਼ਵਰ ਜੀ ਮਹਾਰਾਜ ਅਤੇ ਇਸ ਸਮਾਗਮ ਵਿੱਚ ਮੌਜੂਦ ਸਾਰੇ ਸਾਧੂ-ਸਾਧਵੀਆਂ ਨੂੰ ਮੈਂ ਨਮਨ ਕਰਦਾ ਹਾਂ।ਸ਼੍ਰੀਮਦ ਵਿਜੇਰਤਨ ਸੁੰਦਰ ਸੂਰੀਸ਼ਵਰਜੀ ਮਹਾਰਾਜ ਦੀ 500ਵੀਂ ਕਿਤਾਬ ਦੇ ਰਿਲੀਜ਼ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
January 11th, 12:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੁਨੇਹੇ ਜ਼ਰੀਏ ਸ਼੍ਰੀਮਦ ਵਿਜੇਰਤਨ ਸੁੰਦਰ ਸੂਰੀਸ਼ਵਰਜੀ ਮਹਾਰਾਜ ਦੀ 500ਵੀਂ ਕਿਤਾਬ ਦੇ ਰਿਲੀਜ਼ ਦੌਰਾਨ ਆਪਣੀਆਂ ਟਿੱਪਣੀਆਂ ਦਿੱਤੀਆਂ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਪਵਿੱਤਰ ਮੌਕੇ 'ਤੇ ਉਹ ਸਤਿਕਾਰਯੋਗ ਭੁਵਨਭਾਨੁਸੂਰੀਸ਼ਵਰ ਜੀ ਮਹਾਰਾਜ ਦੇ ਚਰਨਾਂ ਵਿੱਚ ਨਮਨ ਕਰਦੇ ਹਨ ਅਤੇ ਪ੍ਰਸਾਂਤਮੂਰਤੀ ਸੁਵਿਸ਼ਾਲ ਗੱਛਾਧਿਪਤੀ ਪੂਜਨੀਕ ਸ਼੍ਰੀਮਦ ਵਿਜੇ ਰਾਜੇਂਦ੍ਰਸੂਰੀਸ਼ਵਰ ਜੀ ਮਹਾਰਾਜ, ਪੂਜਯ ਗੱਛਾਧਿਪਤੀ ਸ਼੍ਰੀ ਕਲਪਤਰੂਸੂਰੀਸ਼ਵਰ ਜੀ ਮਹਾਰਾਜ, ਸਰਸਵਤੀ ਕ੍ਰਿਪਾਪਾਤਰ ਪਰਮ ਪੂਜਨੀਕ ਆਚਾਰਿਆ ਭਗਵੰਤ ਸ਼੍ਰੀਮਦ ਵਿਜੇਰਤਨਸੁੰਦਰਸੂਰੀਸ਼ਵਰ ਜੀ ਮਹਾਰਾਜ ਅਤੇ ਮੌਜੂਦ ਸਾਰੇ ਸਾਧੂਆਂ ਅਤੇ ਸਾਧਵੀਆਂ ਨੂੰ ਨਮਨ ਕਰਦੇ ਹਨ। ਉਨ੍ਹਾਂ ਨੇ ਇਸ ਸਮਾਗਮ ਵਿੱਚ ਊਰਜਾ ਮਹੋਤਸਵ ਕਮੇਟੀ ਦੇ ਸਾਰੇ ਮੈਂਬਰਾਂ ਦਾ ਸਨਮਾਨ ਕੀਤਾ ਅਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਰਵਾਇਤੀ ਦਵਾਈ 'ਤੇ ਵਿਸ਼ਵ ਸਿਹਤ ਸੰਗਠਨ ਦੇ ਦੂਜੇ ਗਲੋਬਲ ਸਿਖਰ ਸੰਮੇਲਨ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਨਗੇ
December 18th, 04:21 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 19 ਦਸੰਬਰ, 2025 ਨੂੰ ਸ਼ਾਮ 4:30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਵਾਇਤੀ ਦਵਾਈ 'ਤੇ ਦੂਜੇ ਡਬਲਿਊਐੱਚਓ ਗਲੋਬਲ ਸਿਖਰ ਸੰਮੇਲਨ ਦੇ ਸਮਾਪਤੀ ਸਮਾਗਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਸਮਾਪਤੀ ਸਮਾਗਮ ਦੌਰਾਨ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਹ ਸਮਾਗਮ ਇੱਕ ਵਿਸ਼ਵ-ਵਿਆਪੀ, ਵਿਗਿਆਨ-ਅਧਾਰਤ ਅਤੇ ਲੋਕ-ਕੇਂਦ੍ਰਿਤ ਰਵਾਇਤੀ ਦਵਾਈ ਏਜੰਡੇ ਨੂੰ ਆਕਾਰ ਦੇਣ ਵਿੱਚ ਭਾਰਤ ਦੀ ਵਧਦੀ ਲੀਡਰਸ਼ਿਪ ਅਤੇ ਮੋਹਰੀ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਯੋਧਿਆਂ ਦੀ ਨਿਮਰਤਾ ਅਤੇ ਨਿਰਸਵਾਰਥ ਹਿੰਮਤ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 16th, 09:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਯੋਗ ਸਲੋਕਾਂ ਦੇ ਸਦੀਵੀ ਗਿਆਨ ਨੂੰ ਸਾਂਝਾ ਕੀਤਾ
December 10th, 09:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੋਗ ਦੀ ਪਰਿਵਰਤਨਸ਼ੀਲ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸਲੋਕ ਸਾਂਝਾ ਕੀਤਾ। ਸਲੋਕ ਵਿੱਚ ਯੋਗ ਰਾਹੀਂ ਆਸਣ, ਪ੍ਰਾਣਾਯਾਮ, ਪ੍ਰਤਿਆਹਾਰ, ਧਾਰਨਾ ਅਤੇ ਸਮਾਧੀ ਦੇ ਅਭਿਆਸਾਂ ਨਾਲ ਸਰੀਰਕ ਸਿਹਤ ਤੋਂ ਲੈ ਕੇ ਪਰਮ ਮੋਕਸ਼ ਤੱਕ ਦੇ ਪ੍ਰਗਤੀਸ਼ੀਲ ਮਾਰਗ ਦਾ ਵਰਣਨ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਭਾਰਤੀ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਦੂਰਦਰਸ਼ਨ ਦੇ 'ਸੁਪ੍ਰਭਾਤਮ' ਪ੍ਰੋਗਰਾਮ ਦੀ ਸ਼ਲਾਘਾ ਕੀਤੀ
December 08th, 11:33 am
ਪ੍ਰਧਾਨ ਮੰਤਰੀ ਨੇ ਦੂਰਦਰਸ਼ਨ ਦੇ 'ਸੁਪ੍ਰਭਾਤਮ' ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਵੇਰ ਦੀ ਸ਼ੁਰੂਆਤ ਤਾਜ਼ਗੀ ਅਤੇ ਊਰਜਾ ਨਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਯੋਗ ਤੋਂ ਲੈ ਕੇ ਭਾਰਤੀ ਜੀਵਨ-ਸ਼ੈਲੀ ਦੇ ਵੱਖ-ਵੱਖ ਪਹਿਲੂਆਂ ਤੱਕ, ਵਿਸ਼ਿਆਂ ਨੂੰ ਸ਼ਾਮਲ ਕੀਤਾ ਜਾਂਦਾ ਹੈ ।