ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ 2026 ਨੂੰ ਇੱਕ ਵਿਸ਼ਵ-ਵਿਆਪੀ ਜਸ਼ਨ ਬਣਾਉਣ ਲਈ ਧੰਨਵਾਦ ਪ੍ਰਗਟ ਕੀਤਾ

June 21st, 10:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ 2026 ਨੂੰ ਅਸਲ ਵਿੱਚ ਇੱਕ ਵਿਸ਼ਵ-ਵਿਆਪੀ ਜਸ਼ਨ ਬਣਾਉਣ ਲਈ ਦੁਨੀਆ ਭਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

ਸੇਵਾ ਤੀਰਥ ਵਿਖੇ ਯੋਗ ਸੈਸ਼ਨ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

June 21st, 03:51 pm

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਅੱਜ ਨਵੀਂ ਦਿੱਲੀ ਦੇ ਸੇਵਾ ਤੀਰਥ ਵਿਖੇ ਇੱਕ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਅਹਿਮਦਾਬਾਦ ਵਿੱਚ ਵਿਸ਼ਵ ਚੈਂਪੀਅਨਸ਼ਿਪ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 04th, 06:41 pm

ਅੱਜ ਅਹਿਮਦਾਬਾਦ ਦੀ ਧਰਤੀ ਤੋਂ ਵਿਸ਼ਵ ਦੀ ਖੇਡ ਵਿਰਾਸਤ ਵਿੱਚ ਇੱਕ ਹੋਰ ਨਵਾਂ ਅਧਿਆਇ ਜੁੜਿਆ ਹੈ। ਅੱਜ, ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਸ਼ੁਰੂ ਹੋ ਰਹੀ ਹੈ। ਮੈਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਆਏ, ਸਾਰੇ ਦੇਸ਼ਾਂ ਦੇ ਐਥਲੀਟਾਂ ਦਾ ਭਾਰਤ ਵਿੱਚ ਸਵਾਗਤ ਕਰਦਾ ਹਾਂ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅਹਿਮਦਾਬਾਦ, ਯੂਨੈਸਕੋ ਵਰਲਡ ਹੈਰੀਟੇਜ ਸਿਟੀ ਹੈ ਅਤੇ ਭਾਰਤ ਦੇ ਇਸ ਇਤਿਹਾਸਕ ਸ਼ਹਿਰ ਵਿੱਚ ਇਹ ਸਮਾਗਮ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਹੁਣ ਤੋਂ ਕੁਝ ਦਿਨਾਂ ਬਾਅਦ, 21 ਜੂਨ ਨੂੰ ‘ਵਿਸ਼ਵ ਯੋਗਾ ਦਿਵਸ’ ਵੀ ਮਨਾਇਆ ਜਾਵੇਗਾ। ਉਸ ਦਿਨ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਯੋਗ ਨਾਲ ਜੁੜੇ ਸਮਾਗਮ ਹੋਣਗੇ, ਅਤੇ ਇਸ ਦਾ ਮੁੱਖ ਪ੍ਰੋਗਰਾਮ ਭਾਰਤ ਦੇ ਇੱਕ ਹੋਰ ਇਤਿਹਾਸਕ ਸ਼ਹਿਰ ਕੋਲਕਾਤਾ ਵਿੱਚ ਹੋਵੇਗਾ। ਵਿਸ਼ਵ ਯੋਗਾ ਦਿਵਸ ਤੋਂ ਪਹਿਲਾਂ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ, ਆਪਣੇ ਆਪ ਵਿੱਚ ਹੈਲਥ ਅਤੇ ਵੈੱਲਨੈੱਸ ਦੀ ਡਬਲ ਡੋਜ਼ ਲੈ ਕੇ ਆਈ ਹੈ।

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ (ਗੁਜਰਾਤ) ਵਿੱਚ ਕਰਵਾਈ ਗਈ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ

June 04th, 06:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਅਹਿਮਦਾਬਾਦ ਵਿੱਚ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ, ਜੋ ਕਿ ਆਲਮੀ ਖੇਡ ਵਿਰਾਸਤ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਅਹਿਮਦਾਬਾਦ ਦੀ ਧਰਤੀ ਤੋਂ ਵਿਸ਼ਵ ਦੀ ਖੇਡ ਵਿਰਾਸਤ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ।”