ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਸਾਲ ਭਰ ਚਲਣ ਵਾਲੇ ਜਸ਼ਨ ਨੂੰ ਮਨਾਉਣ ਲਈ, ਇੰਡੀਆ ਗੇਟ 'ਤੇ ਨੇਤਾ ਜੀ ਦੀ ਇੱਕ ਵਿਸ਼ਾਲ ਪ੍ਰਤਿਮਾ ਸਥਾਪਿਤ ਕੀਤੀ ਜਾਵੇਗੀ
January 21st, 07:46 pm
ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾਉਣ ਅਤੇ ਸਾਲ ਭਰ ਚਲਣ ਵਾਲੇ ਜਸ਼ਨਾਂ ਦੇ ਹਿੱਸੇ ਵਜੋਂ, ਸਰਕਾਰ ਨੇ ਇੰਡੀਆ ਗੇਟ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਪ੍ਰਤਿਮਾ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰੇਨਾਈਟ ਦੀ ਬਣੀ ਇਹ ਪ੍ਰਤਿਮਾ ਸਾਡੇ ਸੁਤੰਤਰਤਾ ਸੰਗਰਾਮ ਵਿੱਚ ਨੇਤਾ ਜੀ ਦੇ ਅਥਾਹ ਯੋਗਦਾਨ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ, ਅਤੇ ਦੇਸ਼ ਦੀ ਉਨ੍ਹਾਂ ਪ੍ਰਤੀ ਕਰਜ਼ਦਾਰਤਾ ਦਾ ਪ੍ਰਤੀਕ ਹੋਵੇਗੀ। ਜਦੋਂ ਤੱਕ ਪ੍ਰਤਿਮਾ ਦਾ ਕੰਮ ਪੂਰਾ ਨਹੀਂ ਹੋ ਜਾਂਦਾ, ਨੇਤਾ ਜੀ ਦੀ ਹੋਲੋਗ੍ਰਾਮ ਪ੍ਰਤਿਮਾ ਉਸੇ ਸਥਾਨ 'ਤੇ ਮੌਜੂਦ ਰਹੇਗੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਇੰਡੀਆ ਗੇਟ ਵਿਖੇ ਨੇਤਾ ਜੀ ਦੀ ਹੋਲੋਗ੍ਰਾਮ ਪ੍ਰਤਿਮਾ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਡੀਆ ਗੇਟ ਉੱਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਪ੍ਰਤਿਮਾ ਸਥਾਪਿਤ ਕੀਤੀ ਜਾਵੇਗੀ
January 21st, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਹ ਐਲਾਨ ਕੀਤਾ ਹੈ ਕਿ ਇੰਡੀਆ ਗੇਟ ਉੱਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਇੱਕ ਸ਼ਾਨਦਾਰ ਪ੍ਰਤਿਮਾ ਸਥਾਪਿਤ ਕੀਤੀ ਜਾਵੇਗੀ। ਜਦੋਂ ਤੱਕ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਇਹ ਸ਼ਾਨਦਾਰ ਪ੍ਰਤਿਮਾ ਪੂਰੀ ਨਹੀਂ ਹੋ ਜਾਂਦੀ , ਤਦ ਤੱਕ ਉੱਥੇ ਉਨ੍ਹਾਂ ਦੀ ਇੱਕ ਹੋਲੋਗ੍ਰਾਮ ਪ੍ਰਤਿਮਾ ਲਗੇਗੀ ਜਿਸ ਤੋਂ ਪ੍ਰਧਾਨ ਮੰਤਰੀ 23 ਜਨਵਰੀ, 2022 ਨੂੰ ਪਰਦਾ ਹਟਾਉਣਗੇ ।‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 20th, 10:31 am
ਪ੍ਰੋਗਰਾਮ ਵਿੱਚ ਸਾਡੇ ਨਾਲ ਉਪਸਥਿਤ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ-ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਕਿਸ਼ਨ ਰੈੱਡੀ ਜੀ, ਭੂਪੇਂਦਰ ਯਾਦਵ ਜੀ, ਅਰਜੁਨ ਰਾਮ ਮੇਘਵਾਲ ਜੀ, ਪੁਰਸ਼ੋਤਮ ਰੁਪਾਲਾ ਜੀ, ਅਤੇ ਸ਼੍ਰੀ ਕੈਲਾਸ਼ ਚੌਧਰੀ ਜੀ, ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਬ੍ਰਹਮਕੁਮਾਰੀਜ਼ ਦੇ executive ਸੈਕ੍ਰੇਟਰੀ ਰਾਜਯੋਗੀ ਮ੍ਰਿਤਯੁੰਜਯ ਜੀ, ਰਾਜਯੋਗਿਨੀ ਭੈਣ ਮੋਹਿਨੀ ਜੀ , ਭੈਣ ਚੰਦ੍ਰਿਕਾ ਜੀ, ਬ੍ਰਹਮਕੁਮਾਰੀਜ਼ ਦੀਆਂ ਹੋਰ ਸਾਰੀਆਂ ਭੈਣੋਂ, ਦੇਵੀਓ ਅਤੇ ਸੱਜਣੋਂ ਅਤੇ ਇੱਥੇ ਉਪਸਥਿਤ ਸਾਰੇ ਸਾਧਕ-ਸਾਧਿਕਾਵਾਂ!ਪ੍ਰਧਾਨ ਮੰਤਰੀ ਨੇ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ' ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ
January 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਬ੍ਰਹਮ ਕੁਮਾਰੀਆਂ ਦੀਆਂ ਸੱਤ ਪਹਿਲਾਂ ਨੂੰ ਵੀ ਹਰੀ ਝੰਡੀ ਦਿਖਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਸਪੀਕਰ, ਸ਼੍ਰੀ ਓਮ ਬਿਰਲਾ, ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਭੂਪੇਂਦਰ ਯਾਦਵ, ਸ਼੍ਰੀ ਅਰਜੁਨ ਰਾਮ ਮੇਘਵਾਲ, ਸ਼੍ਰੀ ਪਰਸ਼ੋਤਮ ਰੁਪਾਲਾ ਅਤੇ ਸ੍ਰੀ ਕੈਲਾਸ਼ ਚੌਧਰੀ ਵੀ ਹਾਜ਼ਰ ਸਨ।PM Interacts with Young Artificial Limbs Beneficiaries
April 27th, 06:05 pm
PM Interacts with Young Artificial Limbs Beneficiaries