ਕੈਬਨਿਟ ਨੇ ਹਾਇਬ੍ਰਿਡ ਐਨੂਇਟੀ ਮੋਡ ‘ਤੇ ਪੰਜਾਬ ਅਤੇ ਹਰਿਆਣਾ ਵਿੱਚ 1878.31 ਕਰੋੜ ਰੁਪਏ ਦੀ ਲਾਗਤ ਨਾਲ 19.2 ਕਿਲੋਮੀਟਰ ਲੰਬੇ 6 ਲੇਨ ਐਕਸੈੱਸ ਕੰਟ੍ਰੋਲਡ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
April 09th, 03:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਰਾਜ ਵਿੱਚ ਐੱਨਐੱਚ (ਓ) ਦੇ ਤਹਿਤ ਹਾਇਬ੍ਰਿਡ ਐਨੂਇਟੀ ਮੋਡ ‘ਤੇ ਐੱਨਐੱਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐੱਨਐੱਚ-5 (ਜ਼ੀਰਕਪੁਰ-ਪਰਵਾਣੂ) ਦੇ ਨਾਲ ਜ਼ੰਕਸ਼ਨ ‘ਤੇ ਸਮਾਪਤ ਹੋਣ ਵਾਲੇ 6 ਲੇਨ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਕੁੱਲ ਲੰਬਾਈ 19.2 ਕਿਲੋਮੀਟਰ ਹੈ। ਇਹ ਪੀਐੱਮ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਸਿਧਾਂਤ ਦੇ ਤਹਿਤ ਏਕੀਕ੍ਰਿਤ ਟ੍ਰਾਂਸਪੋਰਟ ਇਨਫ੍ਰਾਸਟ੍ਰਕਚਰ ਦੇ ਵਿਕਾਸ ਨੂੰ ਸੁਵਿਧਾਜਨਕ ਬਣਾਉਣ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।