ਅਸਾਮ ਦੇ ਨਾਮਰੂਪ ਵਿੱਚ ਯੂਰੀਆ ਪਲਾਂਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

December 21st, 04:25 pm

ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਅਤੇ ਇੱਥੋਂ ਦੇ ਤੁਹਾਡੇ ਪ੍ਰਤੀਨਿਧੀ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ, ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ, ਮੇਰੇ ਸਾਰੇ ਭਾਈਓ ਅਤੇ ਭੈਣੋ, ਜਿੰਨੇ ਲੋਕ ਪੰਡਾਲ ਵਿੱਚ ਹਨ, ਉਸ ਤੋਂ ਜ਼ਿਆਦਾ ਲੋਕ ਮੈਨੂੰ ਉੱਥੇ ਬਾਹਰ ਦਿਖ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

December 21st, 12:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਚਾਓਲੁੰਗ ਸੁਖਾਪਾ ਅਤੇ ਮਹਾਵੀਰ ਲਛਿਤ ਬੋਰਫੁਕਨ ਵਰਗੇ ਮਹਾਨ ਨਾਇਕਾਂ ਦੀ ਧਰਤੀ ਹੈ। ਉਨ੍ਹਾਂ ਨੇ ਭੀਮਬਰ ਦਿਓਰੀ, ਸ਼ਹੀਦ ਕੁਸ਼ਲ ਕੁੰਵਰ, ਮੋਰਨ ਰਾਜਾ ਬੋਦੂਸਾ, ਮਾਲਤੀ ਮੇਮ, ਇੰਦਰਾ ਮੀਰੀ, ਸਵਰਗਦੇਵ ਸਰਬਾਨੰਦ ਸਿੰਘ ਅਤੇ ਵੀਰ ਸਤੀ ਸਾਧਨੀ ਦੇ ਯੋਗਦਾਨ ਨੂੰ ਉਭਾਰਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਜਾਨੀ ਅਸਾਮ ਦੀ ਪਵਿੱਤਰ ਧਰਤੀ, ਇਸ ਬਹਾਦਰੀ ਅਤੇ ਕੁਰਬਾਨੀ ਦੀ ਮਹਾਨ ਧਰਤੀ ਨੂੰ ਨਮਨ ਕਰਦੇ ਹਨ।

স্বদেশী সামগ্ৰী, ‘ভ’কেল ফৰ লোকেল’: ‘মন কী বাত’ত প্ৰধানমন্ত্ৰী মোদীৰ উৎসৱকালীন আহ্বান

September 28th, 11:00 am

ਇਸ ਮਹੀਨੇ ਦੇ 'ਮਨ ਕੀ ਬਾਤ' ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਗਤ ਸਿੰਘ ਅਤੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਮਹਿਲਾ ਸਸ਼ਕਤੀਕਰਣ, ਦੇਸ਼ ਭਰ ਵਿੱਚ ਮਨਾਏ ਜਾਣ ਵਾਲੇ ਵੱਖ-ਵੱਖ ਤਿਉਹਾਰਾਂ, ਆਈਐੱਸਐੱਸ ਦੀ 100 ਸਾਲਾ ਯਾਤਰਾ, ਸਫ਼ਾਈ ਅਤੇ ਖਾਦੀ ਦੀ ਵਿਕਰੀ ਵਿੱਚ ਵਾਧੇ ਜਿਹੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਰਸਤਾ ਸਵਦੇਸ਼ੀ ਨੂੰ ਅਪਣਾਉਣ ਵਿੱਚ ਹੈ।

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

September 19th, 06:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।