ਉੱਤਰ ਪ੍ਰਦੇਸ਼ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 28th, 12:15 pm

ਉਦਘਾਟਨ ਹੋ ਗਿਆ? ਉਦਘਾਟਨ ਹੋ ਗਿਆ? ਨਹੀਂ, ਅਜੇ ਅੱਧਾ ਕੰਮ ਹੋਇਆ ਹੈ। ਮੈਂ ਸਿਰਫ਼ ਉਹ ਪਰਦਾ ਹਟਾਇਆ ਹੈ, ਪਰ ਮੈਂ ਅੱਜ ਚਾਹੁੰਦਾ ਹਾਂ ਕਿ ਇਸ ਏਅਰਪੋਰਟ ਦਾ ਉਦਘਾਟਨ ਇੱਥੇ ਜੋ ਵੀ ਮੌਜੂਦ ਹਨ, ਤੁਸੀਂ ਸਾਰੇ ਕਰੋ, ਅਤੇ ਇਸ ਲਈ ਤੁਸੀਂ ਆਪਣਾ ਮੋਬਾਈਲ ਫੋਨ ਕੱਢੋ, ਆਪਣੇ ਮੋਬਾਈਲ ਫੋਨ ਦੀ ਫਲੈਸ਼ ਲਾਈਟ ਜਗਾਓ ਅਤੇ ਤੁਸੀਂ ਇਸ ਦਾ ਉਦਘਾਟਨ ਕਰ ਰਹੇ ਹੋ। ਤੁਸੀਂ ਦੀਵਾ ਜਗਾ ਕੇ ਇੱਥੇ ਮੌਜੂਦ ਹਰ ਵਿਅਕਤੀ, ਅੱਜ ਇਸ ਏਅਰਪੋਰਟ ਦਾ ਉਦਘਾਟਨ ਕਰ ਰਿਹਾ ਹੈ। ਇਹ ਤੁਹਾਡੀ ਅਮਾਨਤ ਹੈ, ਇਹ ਤੁਹਾਡਾ ਭਵਿੱਖ ਹੈ, ਇਹ ਤੁਹਾਡੀ ਮਿਹਨਤ ਹੈ ਅਤੇ ਇਸ ਲਈ ਇਸ ਦਾ ਉਦਘਾਟਨ ਵੀ ਤੁਹਾਡੇ ਹੱਥਾਂ ਨਾਲ ਹੋ ਰਿਹਾ ਹੈ, ਤੁਸੀਂ ਭਾਰਤ ਮਾਤਾ ਦੀ ਜੈ ਬੋਲ ਕੇ, ਹੱਥ ਉੱਪਰ ਕਰਕੇ, ਫਲੈਸ਼ ਲਾਈਟ ਪੂਰੀ ਤਰ੍ਹਾਂ ਦਿਖਾਓ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਬਹੁਤ-ਬਹੁਤ ਧੰਨਵਾਦ। ਹੁਣ ਉਦਘਾਟਨ ਹੋ ਗਿਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਗਭਗ 11,200 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਕਸਿਤ ਕੀਤੇ ਗਏ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ

March 28th, 12:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੀ ਖ਼ੁਸ਼ੀ ਅਤੇ ਮਾਣ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਤੋਂ 'ਵਿਕਸਿਤ ਉੱਤਰ ਪ੍ਰਦੇਸ਼, ਵਿਕਸਿਤ ਭਾਰਤ ਅਭਿਆਨ' ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸਭ ਤੋਂ ਵੱਡਾ ਰਾਜ ਹੁਣ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੀ ਸਭ ਤੋਂ ਵੱਧ ਗਿਣਤੀ ਵਾਲੇ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਖ਼ੁਸ਼ੀ ਹੈ, ਪਹਿਲੀ ਇਸ ਹਵਾਈ ਅੱਡੇ ਦੀ ਨੀਂਹ ਰੱਖਣ ਅਤੇ ਹੁਣ ਇਸ ਦਾ ਉਦਘਾਟਨ ਕਰਨ ’ਤੇ, ਅਤੇ ਦੂਜੀ ਇਸ ਸ਼ਾਨਦਾਰ ਹਵਾਈ ਅੱਡੇ ਦਾ ਨਾਮ ਉੱਤਰ ਪ੍ਰਦੇਸ਼ ਨਾਲ ਜੁੜਨ ’ਤੇ। ਸ਼੍ਰੀ ਮੋਦੀ ਨੇ ਕਿਹਾ, ਇਹ ਉਹੀ ਰਾਜ ਹੈ ਜਿਸ ਨੇ ਮੈਨੂੰ ਆਪਣਾ ਪ੍ਰਤੀਨਿਧੀ ਚੁਣਿਆ ਅਤੇ ਸੰਸਦ ਮੈਂਬਰ ਬਣਾਇਆ, ਅਤੇ ਹੁਣ ਇਸ ਦੀ ਪਛਾਣ ਇਸ ਸ਼ਾਨਦਾਰ ਹਵਾਈ ਅੱਡੇ ਨਾਲ ਜੁੜ ਗਈ ਹੈ।

ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

November 25th, 01:06 pm

ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ, ਕਰਮਯੋਗੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਇੱਥੋਂ ਦੇ ਕਰਮਠ ਸਾਡੇ ਪੁਰਾਣੇ ਸਾਥੀ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਜੀ, ਜਨਰਲ ਵੀ ਕੇ ਸਿੰਘ ਜੀ, ਸੰਜੀਵ ਬਾਲਿਯਾਨ ਜੀ,ਐੱਸਪੀ ਸਿੰਘ ਬਘੇਲ ਜੀ, ਬੀ ਐੱਲ ਵਰਮਾ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਸ਼੍ਰੀ ਲਕਸ਼ਮੀ ਨਾਰਾਇਣ ਚੌਧਰੀ ਜੀ, ਸ਼੍ਰੀ ਜੈ ਪ੍ਰਤਾਪ ਸਿੰਘ ਜੀ, ਸ਼੍ਰੀਕਾਂਤ ਸ਼ਰਮਾ ਜੀ, ਭੂਪੇਂਦਰ ਚੌਧਰੀ ਜੀ, ਸ਼੍ਰੀ ਨੰਦਗੋਪਾਲ ਗੁਪਤਾ ਜੀ, ਅਨਿਲ ਸ਼ਰਮਾ ਜੀ, ਧਰਮ ਸਿੰਘ ਸੈਨੀ ਜੀ, ਅਸ਼ੋਕ ਕਟਾਰੀਆ ਜੀ, ਸ਼੍ਰੀ ਜੀ. ਐੱਸ ਧਰਮੇਸ਼ ਜੀ, ਸੰਸਦ ਵਿੱਚ ਮੇਰੇ ਸਾਥੀ ਡਾਕਟਰ ਮਹੇਸ਼ ਸ਼ਰਮਾ ਜੀ, ਸ਼੍ਰੀ ਸੁਰੇਂਦਰ ਸਿੰਘ ਨਾਗਰ ਜੀ,ਸ਼੍ਰੀ ਭੋਲਾ ਸਿੰਘ ਜੀ, ਸਥਾਨਕ ਵਿਧਾਇਕ ਸ਼੍ਰੀ ਧੀਰੇਂਦਰ ਸਿੰਘ ਜੀ, ਮੰਚ ’ਤੇ ਬਿਰਾਜਮਾਨ ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ

November 25th, 01:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ’ਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ, ਜਨਰਲ ਵੀ.ਕੇ. ਸਿੰਘ, ਸ਼੍ਰੀ ਸੰਜੀਵ ਬਲਿਯਾਨ, ਸ਼੍ਰੀ ਐੱਸਪੀ ਸਿੰਘ ਬਘੇਲ ਅਤੇ ਸ਼੍ਰੀ ਬੀਐੱਲ ਵਰਮਾ ਮੌਜੂਦ ਸਲ।

ਪ੍ਰਧਾਨ ਮੰਤਰੀ 25 ਨਵੰਬਰ ਨੂੰ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ ਪੱਥਰ ਰੱਖਣਗੇ

November 23rd, 09:29 am

ਉੱਤਰ ਪ੍ਰਦੇਸ਼ ਦੇਸ਼ ਦਾ ਇਕੱਲਾ ਅਜਿਹਾ ਰਾਜ ਬਣਨ ਵਾਲਾ ਹੈ , ਜਿੱਥੇ ਪੰਜ ਅੰਤਰਰਾਸ਼ਟਰੀ ਹਵਾਈ ਅੱਡੇ ਹੋ ਜਾਣਗੇ । ਇਸ ਕ੍ਰਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਨਵੰਬਰ ਨੂੰ ਇੱਕ ਵਜੇ ਦੁਪਹਿਰ, ਗੌਤਮ ਬੁੱਧ ਨਗਰ, ਉੱਤਰ ਪ੍ਰਦੇਸ਼ ਵਿੱਚ ਨੌਇਡਾ ਅੰਤਰਰਾਸ਼ਟਰੀ ਹਵਾਈ ਅੱਡੇ (ਐੱਨਆਈਏ ) ਦਾ ਨੀਂਹ ਪੱਥਰ ਰੱਖਣਗੇ।