ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 1 ਜਨਵਰੀ, 2026 ਤੋਂ ਮਹਿੰਗਾਈ ਵਾਧੇ ਦੀ ਭਰਪਾਈ ਲਈ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ (DA) ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ (DR) ਦੀ ਇੱਕ ਵਾਧੂ ਕਿਸ਼ਤ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਦਰ ਮੂਲ ਤਨਖਾਹ/ਪੈਨਸ਼ਨ ਦੀ ਮੌਜੂਦਾ 58 ਪ੍ਰਤੀਸ਼ਤ ਦਰ ਤੋਂ ਦੋ ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦੀ ਹੈ।
ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਦੋਵਾਂ ਵਿੱਚ ਵਾਧੇ ਕਾਰਨ ਸਰਕਾਰੀ ਖਜ਼ਾਨੇ 'ਤੇ ਕੁੱਲ ਮਿਲਾ ਕੇ 6791.24 ਕਰੋੜ ਰੁਪਏ ਦਾ ਭਾਰ ਪ੍ਰਤੀ ਸਾਲ ਪਵੇਗਾ। ਇਸ ਨਾਲ ਲਗਭਗ 50.46 ਲੱਖ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ 68.27 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਇਹ ਵਾਧਾ ਪ੍ਰਵਾਨਿਤ ਫਾਰਮੂਲੇ ਦੇ ਅਨੁਸਾਰ ਹੈ, ਜੋ ਕਿ 7ਵੇਂ ਕੇਂਦਰੀ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ 'ਤੇ ਅਧਾਰਿਤ ਹੈ।


