ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐੱਫਸੀਆਈ) ਵਿੱਚ ਵਿੱਤੀ ਵਰ੍ਹੇ 2024-25 ਵਿੱਚ ਕਾਰਜਕਾਰੀ ਪੂੰਜੀ ਲਈ 10,700 ਕਰੋੜ ਰੁਪਏ ਦੇ ਇਕੁਵਿਟੀ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਹੁਲਾਰਾ ਦੇਣਾ ਅਤੇ ਦੇਸ਼ ਭਰ ਦੇ ਕਿਸਾਨਾਂ ਦੀ ਭਲਾਈ ਸੁਨਿਸ਼ਚਿਤ ਕਰਨਾ ਹੈ। ਇਹ ਰਣਨੀਤਕ ਕਦਮ ਕਿਸਾਨਾਂ ਨੂੰ ਸਮਰਥਨ ਦੇਣ ਅਤੇ ਭਾਰਤ ਦੀ ਖੇਤੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਐੱਫਸੀਆਈ ਨੇ 1964 ਵਿੱਚ 100 ਕਰੋੜ ਰੁਪਏ ਦੀ ਅਧਿਕਾਰਤ ਪੂੰਜੀ ਅਤੇ 4 ਕਰੋੜ ਰੁਪਏ ਦੀ ਇਕੁਵਿਟੀ ਨਾਲ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਐੱਫਸੀਆਈ ਦੇ ਸੰਚਾਲਨ ਵਿੱਚ ਕਈ ਗੁਣਾਂ ਵਾਧਾ ਹੋਇਆ, ਨਤੀਜੇ ਵਜੋਂ ਅਧਿਕਾਰਤ ਪੂੰਜੀ ਫਰਵਰੀ, 2023 ਵਿੱਚ 11,000 ਕਰੋੜ ਰੁਪਏ ਤੋਂ ਵਧ ਕੇ 21,000 ਕਰੋੜ ਰੁਪਏ ਹੋ ਗਈ ਹੈ। ਵਿੱਤੀ ਵਰ੍ਹੇ 2019-20 ਵਿੱਚ ਐੱਫਸੀਆਈ ਦੀ ਇਕੁਵਿਟੀ 4,496 ਕਰੋੜ ਰੁਪਏ ਸੀ, ਜੋ ਕਿ ਵਿੱਤੀ ਵਰ੍ਹੇ 2023-24 ਵਿੱਚ ਵਧ ਕੇ 10,157 ਕਰੋੜ ਰੁਪਏ ਹੋ ਗਈ। ਹੁਣ, ਭਾਰਤ ਸਰਕਾਰ ਨੇ ਐੱਫਸੀਆਈ ਲਈ 10,700 ਕਰੋੜ ਰੁਪਏ ਦੇ ਮਹੱਤਵਪੂਰਨ ਇਕੁਵਿਟੀ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਇਸ ਨੂੰ ਵਿੱਤੀ ਤੌਰ 'ਤੇ ਮਜ਼ਬੂਤ ਕਰੇਗੀ ਅਤੇ ਇਸ ਦੇ ਪਰਿਵਰਤਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਵੱਡਾ ਹੁਲਾਰਾ ਦੇਵੇਗੀ।

ਐੱਫਸੀਆਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਅਨਾਜ ਦੀ ਖਰੀਦ, ਰਣਨੀਤਕ ਅਨਾਜ ਭੰਡਾਰਾਂ ਦੀ ਸਾਂਭ-ਸੰਭਾਲ, ਕਲਿਆਣਕਾਰੀ ਉਪਾਵਾਂ ਲਈ ਅਨਾਜ ਦੀ ਵੰਡ ਅਤੇ ਬਜ਼ਾਰ ਵਿੱਚ ਅਨਾਜ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਭੋਜਨ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਇਕੁਵਿਟੀ ਦਾ ਨਿਵੇਸ਼ ਐੱਫਸੀਆਈ ਦੀਆਂ ਕਾਰਜਸ਼ੀਲ ਸਮਰੱਥਾਵਾਂ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਤਾਕਿ ਉਹ ਆਪਣੇ ਆਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰ ਸਕੇ। ਐੱਫਸੀਆਈ ਫੰਡ ਦੀ ਜ਼ਰੂਰਤ ਨਾਲ ਜੁੜੀ ਕਮੀ ਨੂੰ ਪੂਰਾ ਕਰਨ ਲਈ ਥੋੜ੍ਹੇ ਸਮੇਂ ਲਈ ਉਧਾਰ ਲੈਣ ਦਾ ਸਹਾਰਾ ਲੈਂਦਾ ਹੈ। ਇਸ ਨਿਵੇਸ਼ ਨਾਲ ਵਿਆਜ ਦੇ ਬੋਝ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਅੰਤਤ : ਭਾਰਤ ਸਰਕਾਰ ਦੀ ਸਬਸਿਡੀ ਘੱਟ ਹੋਵੇਗੀ।

ਐੱਫਸੀਆਈ ਅਧਾਰਿਤ ਖਰੀਦ ਅਤੇ ਐੱਫਸੀਆਈ ਦੀਆਂ ਸੰਚਾਲਨ ਸਮਰੱਥਾਵਾਂ ਵਿੱਚ ਨਿਵੇਸ਼ ਪ੍ਰਤੀ ਸਰਕਾਰ ਦੀ ਦੋਹਰੀ ਵਚਨਬੱਧਤਾ, ਕਿਸਾਨਾਂ ਨੂੰ ਸਸ਼ਕਤ ਬਣਾਉਣ, ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰ ਲਈ ਭੋਜਨ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਇੱਕ ਸਹਿਯੋਗਾਤਮਕ ਯਤਨ ਦਾ ਪ੍ਰਤੀਕ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
DBT saves Centre Rs 5.14 lakh-crore in a decade

Media Coverage

DBT saves Centre Rs 5.14 lakh-crore in a decade
NM on the go

Nm on the go

Always be the first to hear from the PM. Get the App Now!
...
Mr. Andy Jassy meets the Prime Minister
June 25, 2026

CEO of Amazon, Mr. Andy Jassy met with the Prime Minister Shri Narendra Modi, today, at New Delhi. Shri Modi remarked that Amazon's record $48 billion investment in India shows the growing interest across the world to invest in India.

The Prime Minister posted on X;

A great meeting with Mr. Andy Jassy. I welcome Amazon's record $48 billion investment in India. This will create new opportunities for our youth. At the same time, it shows the growing interest across the world to invest in India!

@amazon