ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਅੱਜ ਮਾਰਕੀਟਿੰਗ ਸੀਜ਼ਨ 2026-27 ਦੇ ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦੇ ਦਿੱਤੀ।

2026-27 ਦੇ ਸੀਜ਼ਨ ਲਈ ਕੱਚੇ ਜੂਟ (ਟੀਡੀ-3 ਗ੍ਰੇਡ) ਲਈ ਐੱਮਐੱਸਪੀ 5,925 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਇਸ ਨਾਲ ਜੂਟ ਦੀ ਕੁੱਲ ਭਾਰਤੀ ਭਾਰ ਔਸਤ ਉਤਪਾਦਨ ਲਾਗਤ ‘ਤੇ 61.8 ਪ੍ਰਤੀਸ਼ਤ ਦਾ ਮੁਨਾਫਾ ਯਕੀਨੀ ਹੋਵੇਗਾ। ਮਾਰਕੀਟਿੰਗ ਸੀਜ਼ਨ 2026-27 ਦੇ ਲਈ ਕੱਚੇ ਜੂਟ ਲਈ ਇਹ ਐਲਾਨਿਆ ਗਿਆ ਐੱਮਐੱਸਪੀ ਸਰਕਾਰ ਦੁਆਰਾ 2018-19 ਦੇ ਬਜਟ ਵਿੱਚ ਐਲਾਨੇ ਗਏ ਕੁੱਲ ਭਾਰਤੀ ਭਾਰ ਔਸਤ ਉਤਪਾਦਨ ਲਾਗਤ ਦਾ ਘੱਟੋ-ਘੱਟ 1.5 ਗੁਣਾ ਐੱਮਐੱਸਪੀ ਨਿਰਧਾਰਿਤ ਕਰਨ ਦੇ ਸਿਧਾਂਤ ਦੇ ਅਨੁਸਾਰ ਹੈ।

ਮਾਰਕੀਟਿੰਗ ਸੈਸ਼ਨ 2026-27 ਦੇ ਲਈ ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਮਾਰਕੀਟਿੰਗ ਸੀਜ਼ਨ 2025-26 ਨਾਲੋਂ 275 ਰੁਪਏ ਪ੍ਰਤੀ ਕੁਇੰਟਲ ਵੱਧ ਹੈ। ਸਰਕਾਰ ਨੇ ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ 2014-15 ਵਿੱਚ 2,400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2026-27 ਵਿੱਚ 5,925 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ 3,525 ਰੁਪਏ ਪ੍ਰਤੀ ਕੁਇੰਟਲ (2.5 ਗੁਣਾ) ਦਾ ਵਾਧਾ ਦਰਸਾਉਂਦਾ ਹੈ।

ਵਰ੍ਹੇ 2014-15 ਤੋਂ 2025-26 ਦੀ ਮਿਆਦ ਦੌਰਾਨ ਜੂਟ ਉਤਪਾਦਕ ਕਿਸਾਨਾਂ ਨੂੰ ਅਦਾ ਕੀਤੀ ਗਈ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ 1342 ਕਰੋੜ ਰੁਪਏ ਸੀ, ਜਦੋਂ ਕਿ ਵਰ੍ਹੇ 2004-05 ਤੋਂ 2013-14 ਦੀ ਮਿਆਦ ਦੌਰਾਨ ਅਦਾ ਕੀਤੀ ਗਈ ਰਕਮ 441 ਕਰੋੜ ਰੁਪਏ ਸੀ।

ਜੂਟ ਕਾਰਪੋਰੇਸ਼ਨ ਆਫ਼ ਇੰਡੀਆ (ਜੇਸੀਆਈ) ਕੀਮਤ ਸਮਰਥਨ ਕਾਰਜਾਂ ਲਈ ਕੇਂਦਰ ਸਰਕਾਰ ਦੀ ਨੋਡਲ ਏਜੰਸੀ ਵਜੋਂ ਕੰਮ ਕਰਨਾ ਜਾਰੀ ਰੱਖੇਗੀ ਅਤੇ ਅਜਿਹੇ ਕਾਰਜਾਂ ਵਿੱਚ ਹੋਣ ਵਾਲੇ ਕਿਸੇ ਵੀ ਨੁਕਸਾਨ ਦੀ ਪੂਰੀ ਭਰਪਾਈ ਕੇਂਦਰ ਸਰਕਾਰ ਦੁਆਰਾ ਕੀਤੀ ਜਾਵੇਗੀ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Best Never The Loudest': Bear Grylls Gives Shoutout To ‘Powerful Leader’ PM Modi

Media Coverage

'Best Never The Loudest': Bear Grylls Gives Shoutout To ‘Powerful Leader’ PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 15 ਜੁਲਾਈ 2026
July 15, 2026

Rooted in Tradition, Built for Tomorrow: PM Modi’s Blueprint for a Developed India