ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 16,300 ਕਰੋੜ ਰੁਪਏ ਦੇ ਖਰਚ ਅਤੇ ਪਬਲਿਕ ਸੈਕਟਰ ਅੰਡਰਟੇਕਿੰਗਸ (PSUs) ਆਦਿ ਦੁਆਰਾ 18,000 ਕਰੋੜ ਰੁਪਏ  ਦੇ ਉਮੀਦ ਕੀਤੇ ਨਿਵੇਸ਼ ਦੇ ਨਾਲ ਨੈਸ਼ਨਲ ਕ੍ਰਿਟਿਕਲ ਮਿਨਰਲ ਮਿਸ਼ਨ (ਐੱਨਸੀਐੱਮਐੱਮ-NCMM) ਦੇ ਲਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਆਤਮਨਿਰਭਰ ਭਾਰਤ ਪਹਿਲ (Atmanirbhar Bharat initiative) ਦੇ ਹਿੱਸੇ ਦੇ ਰੂਪ ਵਿੱਚ ਹੋਰ ਉੱਚ-ਤਕਨੀਕ ਨਾ ਸਬੰਧਿਤ ਉਦਯੋਗਾਂ,  ਸਵੱਛ ਊਰਜਾ ਅਤੇ ਰੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਖਣਿਜਾਂ ਦੀ ਲਾਜ਼ਮੀ ਭੂਮਿਕਾ ਨੂੰ ਪਹਿਚਾਣਦੇ ਹੋਏ, ਭਾਰਤ ਸਰਕਾਰ ਨੇ ਮਹੱਤਵਪੂਰਨ ਖਣਿਜਾਂ ਦੇ ਖੇਤਰ ਵਿੱਚ ਵਿਭਿੰਨ ਚੁਣੌਤੀਆਂ ਨਾਲ ਨਜਿੱਠਣ ਦੇ ਲਈ ਪਿਛਲੇ ਦੋ ਵਰ੍ਹਿਆਂ ਦੇ ਦੌਰਾਨ ਕਈ ਪਹਿਲਾਂ (several initiatives) ਕੀਤੀਆਂ ਹਨ।

ਮਹੱਤਵਪੂਰਨ ਖਣਿਜਾਂ ਦੇ ਖੇਤਰ ਵਿੱਚ ਭਾਰਤ ਦੀ ਆਤਮਨਿਰਭਰਤਾ ਦੇ ਲਈ ਇੱਕ ਪ੍ਰਭਾਵੀ ਢਾਂਚਾ ਸਥਾਪਿਤ ਕਰਨ ਦੀ ਜ਼ਰੂਰਤ ਹੈ।  ਇਸੇ ਦ੍ਰਿਸ਼ਟੀਕੋਣ ਦੇ ਅਨੁਰੂਪ,  ਵਿੱਤ ਮੰਤਰੀ  ਨੇ 23 ਜੁਲਾਈ 2024 ਨੂੰ 2024-25  ਦੇ ਕੇਂਦਰੀ ਬਜਟ ਵਿੱਚ ਕ੍ਰਿਟਿਕਲ ਮਿਨਰਲ ਮਿਸ਼ਨ (Critical Mineral Mission) ਦੀ ਸਥਾਪਨਾ ਦਾ ਐਲਾਨ ਕੀਤਾ ਸੀ।

ਕੇਂਦਰੀ ਕੈਬਨਿਟ ਦੁਆਰਾ ਮਨਜ਼ੂਰ ਨੈਸ਼ਨਲ ਕ੍ਰਿਟਿਕਲ ਮਿਨਰਲ ਮਿਸ਼ਨ ਵਿੱਚ ਖਣਿਜ ਖੋਜ ਮਾਇਨਿੰਗ, ਲਾਭਕਾਰੀ,  ਪ੍ਰੋਸੈੱਸਿੰਗ ਅਤੇ ਅੰਤਿਮ ਉਤਪਾਦਾਂ ਤੋਂ ਮੁੜ-ਪ੍ਰਾਪਤੀ ਸਹਿਤ ਵੈਲਿਊ ਚੇਨ  ਦੇ ਸਾਰੇ ਪੜਾਵਾਂ ਦਾ ਸਮਾਵੇਸ਼ ਹੋਵੇਗਾ। ਇਹ ਮਿਸ਼ਨ ਦੇਸ਼ ਦੇ ਅੰਦਰ ਅਤੇ ਇਸ ਦੇ ਸਮੁੰਦਰੀ ਕੰਢੇ ਦੇ ਖੇਤਰਾਂ ਵਿੱਚ ਮਹੱਤਵਪੂਰਨ ਖਣਿਜਾਂ ਦੀ ਖੋਜ ਨੂੰ ਗਤੀ ਪ੍ਰਦਾਨ ਕਰੇਗਾ। ਇਸ ਦਾ ਉਦੇਸ਼ ਮਹੱਤਵਪੂਰਨ ਖਣਿਜਾਂ ਨਾਲ ਸਬੰਧਿਤ ਮਾਇਨਿੰਗ ਪ੍ਰੋਜੈਕਟਾਂ ਦੇ  ਲਈ ਇੱਕ ਫਾਸਟ ਟ੍ਰੈਕ ਰੈਗੂਲੇਟਰ ਪ੍ਰਵਾਨਗੀ ਪ੍ਰਕਿਰਿਆ ਦਾ ਨਿਰਮਾਣ ਕਰਨਾ ਹੈ। ਇਸ ਦੇ ਅਤਿਰਿਕਤ,  ਇਹ ਮਿਸ਼ਨ ਮਹੱਤਵਪੂਰਨ ਖਣਿਜਾਂ ਦੀ ਖੋਜ ਦੇ ਲਈ ਵਿੱਤੀ ਪ੍ਰੋਤਸਾਹਨ ਪ੍ਰਦਾਨ ਕਰੇਗਾ ਅਤੇ ਓਵਰ ਬਰਡਨ ਅਤੇ ਟੇਲਿੰਗਸ ਤੋਂ ਇਨ੍ਹਾਂ ਖਣਿਜਾਂ ਦੀ ਮੁੜ-ਪ੍ਰਾਪਤੀ ਨੂੰ ਹੁਲਾਰਾ ਦੇਵੇਗਾ।

ਇਸ ਮਿਸ਼ਨ ਦਾ ਉਦੇਸ਼ ਭਾਰਤੀ ਪਬਲਿਕ ਸੈਕਟਰ ਅੰਡਰਟੇਕਿੰਗਸ ਅਤੇ ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਨੂੰ ਵਿਦੇਸ਼ਾਂ ਵਿੱਚ ਮਹੱਤਵਪੂਰਨ ਖਣਿਜਾਂ ਨਾਲ ਜੁੜੇ ਅਸਾਸਿਆਂ ਨੂੰ ਹਾਸਲ ਕਰਨ ਅਤੇ ਸੰਸਾਧਨ ਸੰਪੰਨ ਦੇਸ਼ਾਂ ਦੇ ਨਾਲ ਵਪਾਰ ਵਧਾਉਣ ਦੇ ਲਈ ਪ੍ਰੋਤਸਾਹਿਤ ਕਰਨਾ ਹੈ। ਇਸ ਵਿੱਚ ਦੇਸ਼ ਦੇ ਅੰਦਰ ਮਹੱਤਵਪੂਰਨ ਖਣਿਜਾਂ  ਦੇ ਭੰਡਾਰ ਦੇ ਵਿਕਾਸ ਦਾ ਭੀ ਪ੍ਰਸਤਾਵ ਹੈ।

ਇਸ ਮਿਸ਼ਨ ਵਿੱਚ ਖਣਿਜ ਪ੍ਰੋਸੈੱਸਿੰਗ ਪਾਰਕਾਂ ਦੀ ਸਥਾਪਨਾ ਅਤੇ ਮਹੱਤਵਪੂਰਨ ਖਣਿਜਾਂ ਦੀ ਰੀਸਾਇਕਲਿੰਗ ਨੂੰ ਸਮਰਥਨ ਪ੍ਰਦਾਨ ਕਰਨ ਦੇ ਪ੍ਰਾਵਧਾਨ ਸ਼ਾਮਲ ਹਨ। ਇਹ ਮਿਸ਼ਨ ਮਹੱਤਵਪੂਰਨ ਖਣਿਜਾਂ ਨਾਲ ਸਬੰਧਿਤ ਟੈਕਨੋਲੋਜੀਆਂ ਦੇ ਖੇਤਰ ਵਿੱਚ ਰਿਸਚਰ ਨੂੰ ਹੁਲਾਰਾ ਦੇਵੇਗਾ ਅਤੇ ਮਹੱਤਵਪੂਰਨ ਖਣਿਜਾਂ ਨਾਲ ਜੁੜੇ ਉਤਕ੍ਰਿਸ਼ਟਤਾ ਕੇਂਦਰ ਸਥਾਪਿਤ ਕਰਨ ਦਾ ਪ੍ਰਸਤਾਵ ਭੀ ਕਰੇਗਾ।

ਸੰਪੂਰਨ - ਸਰਕਾਰ  ਦੇ ਦ੍ਰਿਸ਼ਟੀਕੋਣ ਨੂੰ ਅਪਣਾਉਂਦੇ ਹੋਏ, ਇਹ ਮਿਸ਼ਨ ਆਪਣੇ ਉਦੇਸ਼ਾਂ ਨੂੰ ਹਾਸਲ ਕਰਨ ਦੇ ਲਈ ਸਬੰਧਿਤ ਮੰਤਰਾਲਿਆਂ, ਜਨਤਕ ਅਦਾਰਿਆਂ, ਪ੍ਰਾਈਵੇਟ ਕੰਪਨੀਆਂ ਅਤੇ ਰਿਸਚਰ  ਸੰਸਥਾਨਾਂ  ਦੇ ਨਾਲ ਮਿਲ ਕੇ ਕੰਮ ਕਰੇਗਾ।

ਮਹੱਤਵਪੂਰਨ ਖਣਿਜਾਂ ਦੀ ਖੋਜ ਅਤੇ ਮਾਇਨਿੰਗ ਨੂੰ ਵਧਾਉਣ ਦੇ ਲਈ ਖਾਨ ਅਤੇ ਖਣਿਜ (ਡਿਵੈਲਪਮੈਂਟ ਅਤੇ ਰੈਗੂਲੇਸ਼ਨ) ਐਕਟ, 1957 ਨੂੰ 2023 ਵਿੱਚ ਸੰਸ਼ੋਧਿਤ ਕੀਤਾ ਗਿਆ ਹੈ। ਪਰਿਣਾਮਸਵਰੂਪ, ਖਾਨ ਮੰਤਰਾਲਾ ਨੇ ਰਣਨੀਤਕ ਖਣਿਜਾਂ ਦੇ 24 ਬਲਾਕਾਂ ਦੀ ਨਿਲਾਮੀ ਕੀਤੀ ਹੈ। ਇਸ ਦੇ ਇਲਾਵਾ, ਭਾਰਤੀ ਭੂ-ਵਿਗਿਆਨਿਕ ਸਰਵੇਖਣ (ਜੀਐੱਸਆਈ) ਨੇ ਪਿਛਲੇ ਤਿੰਨ ਵਰ੍ਹਿਆਂ ਦੇ ਦੌਰਾਨ ਮਹੱਤਵਪੂਰਨ ਖਣਿਜਾਂ ਨਾਲ ਜੁੜੇ 368 ਖੋਜ ਪ੍ਰੋਜੈਕਟਸ ਸ਼ੁਰੂ ਕੀਤੇ ਹਨ, ਜਿਨ੍ਹਾਂ ਵਿਚੋਂ 195 ਪ੍ਰੋਜੈਕਟਸ ਵਰਤਮਾਨ ਵਿੱਚ ਐੱਫਐੱਸ 2024-25 ਵਿੱਚ ਚਲ ਰਹੇ ਹਨ। ਇਸ ਦੇ ਇਲਾਵਾ, ਵਿੱਤ ਵਰ੍ਹੇ 2025-26 ਦੇ ਦੌਰਾਨ, ਭਾਰਤੀ ਭੂ-ਵਿਗਿਆਨਿਕ ਸਰਵੇਖਣ (ਜੀਐੱਸਆਈ)  ਵਿਭਿੰਨ ਮਹੱਤਵਪੂਰਨ ਖਣਿਜਾਂ ਨਾਲ ਜੁੜੇ 227 ਪ੍ਰੋਜੈਕਟਸ ਸ਼ੁਰੂ ਕਰਨ ਜਾ ਰਿਹਾ ਹੈ। ਇਨੋਵੇਸ਼ਨ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਰਿਸਰਚ ਅਤੇ ਵਿਕਾਸ (ਆਰ ਐਂਡ ਡੀ) ਅਤੇ ਵਪਾਰੀਕਰਨ  ਦੇ ਦਰਮਿਆਨ ਅੰਤਰ ਨੂੰ ਪੂਰਾ ਕਰਦੇ ਹੋਏ ਸਟਾਰਟ-ਅਪ ਅਤੇ ਸੂਖਮ, ਲਘੂ ਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ((S&T  PRISM)) ਦਾ ਵਿੱਤ ਪੋਸ਼ਣ ਕਰਨ ਲਈ ਮੰਤਰਾਲਾ ਨੇ 2023 ਵਿੱਚ ਵਿਗਿਆਨ ਅਤੇ ਟੈਕਨੋਲੋਜੀ-ਸਟਾਰਟ-ਅਪ ਅਤੇ ਸੂਖਮ, ਲਘੂ ਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਵਿੱਚ ਰਿਸਰਚ ਅਤੇ ਇਨੋਵੇਸ਼ਨ ਨੂੰ ਪ੍ਰੋਤਸਾਹਨ (ਐੱਸ ਐਂਡ ਟੀ ਪੀਆਰਆਈਐੱਸਐੱਮ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਦੇ ਇਲਾਵਾ, ਖਾਨ ਮੰਤਰਾਲਾ ਦੇ ਸੰਯੁਕਤ ਉੱਦਮ ਕਾਬਿਲ (KABIL) ਨੇ ਲਿਥੀਅਮ ਦੀ ਖੋਜ ਅਤੇ ਮਾਇਨਿੰਗ ਦੇ ਲਈ ਅਰਜਨਟੀਨਾ ਦੇ ਕੈਟਾਮਾਰਕਾ (Catamarca) ਪ੍ਰਾਂਤ ਵਿੱਚ ਲਗਭਗ 15703 ਹੈਕਟੇਅਰ ਖੇਤਰ ਦਾ ਅਧਿਗ੍ਰਹਿਣ ਕੀਤਾ ਹੈ।  ਭਾਰਤ ਸਰਕਾਰ ਨੇ ਕੇਂਦਰੀ ਬਜਟ 2024-25 ਵਿੱਚ ਜ਼ਿਆਦਾਤਰ ਮਹੱਤਵਪੂਰਨ ਖਣਿਜਾਂ ‘ਤੇ ਕਸਟਮਸ ਡਿਊਟੀ ਪਹਿਲੇ ਹੀ ਖ਼ਤਮ ਕਰ ਦਿੱਤੀ ਹੈ। ਇਸ ਨਾਲ ਦੇਸ਼ ਵਿੱਚ ਮਹੱਤਵਪੂਰਨ ਖਣਿਜਾਂ ਦੀ ਉਪਲਬਧਤਾ ਵਧੇਗੀ ਅਤੇ ਉਦਯੋਗ ਜਗਤ ਨੂੰ ਭਾਰਤ ਵਿੱਚ ਪ੍ਰੋਸੈੱਸਿੰਗ ਸੁਵਿਧਾਵਾਂ ਸਥਾਪਿਤ ਕਰਨ ਹਿਤ ਪ੍ਰੋਤਸਾਹਨ ਮਿਲੇਗਾ। ਇਹ ਪਹਿਲਾਂ ਮਹੱਤਵਪੂਰਨ ਖਣਿਜਾਂ ਦੀ ਸਪਲਾਈ ਸੁਨਿਸ਼ਚਿਤ ਕਰਨ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦੀਆਂ ਹਨ। 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s AI moment: Sarvam turns unicorn at $1.5 billion valuation

Media Coverage

India’s AI moment: Sarvam turns unicorn at $1.5 billion valuation
NM on the go

Nm on the go

Always be the first to hear from the PM. Get the App Now!
...
Text of Prime Minister addressing session on ''Forging New Partnerships and Rebuilding International Solidarity'' at G7 summit in Evian, France
June 16, 2026

राष्ट्रपति मैक्रों,
Your Excellencies,

नमस्कार!

G-7 समिट में हमारे गर्मजोशी भरे स्वागत के लिए मैं राष्ट्रपति मैक्रों का हार्दिक आभार व्यक्त करता हूँ।

Friends,

आज का विश्व पहले से कहीं अधिक inter-connected और inter-dependent है। किसी भी देश की ऊर्जा सुरक्षा, खाद्य सुरक्षा, स्वास्थ्य सुरक्षा, साइबर सुरक्षा और आर्थिक समृद्धि केवल उसकी सीमाओं के भीतर तय नहीं होती। Mobility, data, capital, technology, ये सभी हमें आपस में जोड़ते हैं।

ऐसे समय में Partnerships का महत्व स्वाभाविक रूप से बढ़ जाता है। लेकिन साझेदारियाँ तभी सफल होती हैं जब उनके केंद्र में विश्वास हो। आज सबसे महत्वपूर्ण Strategic Asset कोई mineral, technology या market नहीं, बल्कि आपसी विश्वास है।

विश्वास कि टेक्नॉलजी और supply chains को हथियार के रूप में नहीं, global good के लिए इस्तेमाल किया जाएगा। विश्वास कि विकास के अवसर कुछ देशों तक सीमित नहीं रहेंगे। विश्वास कि वैश्विक संस्थान सभी देशों की आकांक्षाओं को पूरा करने में सक्षम होंगे।

Friends,

पिछली सदी में मानवता को दो विश्व युद्धों से गुज़रना पड़ा। अनेक बलिदानों के बाद विश्व समुदाय ने शांति, स्थिरता और समृद्धि की ओर बढ़ने के लिए व्यवस्थाएं विकसित की। इन व्यवस्थाओं का आधार भी trust ही था।

किन्तु अनेक दशकों से, अनेक पीढ़ियों के योगदान से बनाए गए विश्वास को आज चोट पहुँच रही है। कोविड ने हमें आईना दिखाया कि trust और solidarity के दावे कितने खोखले थे।

Today the world does not suffer from a shortage of resources; it suffers from a shortage of trust. And the future of our partnerships depends on building this trust.

अमेरिका के राष्ट्रपति रोनल्ड रेगन ने कहा था: Trust but Verify. यह आज के समय में भी प्रासंगिक है। भावी पीढ़ियों के प्रति हमारा दायित्व है कि हम नए युग के अनुरूप trusted rules based order का निर्माण करें।

Friends,

भारत ने सदैव विश्व को एक परिवार के रूप में देखा है। हमारे सभी प्रयास “सर्वजन हिताय, सर्वजन सुखाय” यानि, welfare and happiness for all के मूल सिद्धांत पर आधारित रहे हैं।

भारत का अनुभव दिखाता है कि विकास सबसे अधिक प्रभावी तब होता है जब वह लोगों की आकांक्षाओं से जुड़ा हो। यही सिद्धांत हमारी अंतरराष्ट्रीय साझेदारियों का भी आधार है। इसी सोच के साथ भारत ने International Solar Alliance, Coalition for Disaster Resilient Infrastructure, ग्लोबल बायोफ्यूल्स एलायंस, Mission LiFE, और “एक पेड़ माँ के नाम” जैसी वैश्विक पहलों को आगे बढ़ाया है।

संकट के समय भारत ने First Responder के रूप में सभी देशों की सहायता करना अपना दायित्व समझा है। कोविड महामारी के दौरान भारत ने डेढ़ सौ से अधिक देशों को दवाइयाँ और vaccines उपलब्ध कराईं।

श्रीलंका में cyclone हो, अफगानिस्तान में भूकंप हो, मोज़ाम्बिक में floods हों, या क्यूबा और जमैका में hurricane, भारत ने सदैव "Humanity First" के सिद्धांत पर कार्य किया है। हमारी विकास साझेदारियाँ भी इसी भावना को प्रतिबिंबित करती हैं। हमारे प्रयास पार्टनर देशों में capacity building और कौशल विकास पर केन्द्रित रहे हैं।

भारत का मानना है: The true test of partnership is not what we build for others, but what we enable others to build for themselves.

Friends,

आज ग्लोबल साउथ की विश्व समुदाय से बहुत उम्मीदें हैं। किन्तु उनकी अपेक्षा सहारे की नहीं, साथ की है। वे वैश्विक विकास के लाभार्थी नहीं, उसके भागीदार बनना चाहते हैं।

हमें donor–recipient की सोच से आगे बढ़कर, equal पार्टनर्स के रूप में काम करना होगा। उनके पास-पास नहीं, साथ-साथ चलना होगा। साझेदारी को dependency के बजाय, dignity से जोड़ना होगा। इन प्रयासों से हम भावी पीढ़ियों के सतत विकास की मजबूत नींव रख सकेंगे।

Friends,

अंतरराष्ट्रीय साझेदारियाँ और वैश्विक एकजुटता तभी सार्थक बन सकती हैं, जब हम साझा चुनौतियों का मिलकर समाधान करें। भारत का दृढ विश्वास है कि विश्व के विभिन्न हिस्सों में चल रहे तनावों और युद्धों का स्थायी समाधान dialogue, diplomacy और अंतरराष्ट्रीय सहयोग के मार्ग से ही संभव है।

हम west asia में शांति प्रयासों में हुई प्रगति का स्वागत करते हैं। इस संघर्ष से west asia में हमारे मित्र देशों को जान-माल का नुकसान झेलना पड़ा है। होर्मुज़ स्ट्रेट में maritime ट्रेड में आई बाधा के कारण पूरे विश्व की अर्थव्यवस्था को नुकसान पहुंचा। भारत के कई civilians को जान गंवानी पड़ी। Global maritime ट्रेड के माध्यम से सभी देशों को आपस में जोड़ने वाले नाविकों की सुरक्षा हमारा दायित्व है। हमें यह सुनिश्चित करना होगा कि समुद्री मार्ग सुरक्षित रहें, और Seafarers बिना भय के अपना कार्य कर सकें।

Friends,

भारत इन विषयों पर सभी पार्टनर्स के साथ मिलकर काम करने के लिए पूरी तरह से तैयार है।

बहुत-बहुत धन्यवाद।