ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਅਨੁਮਾਨਤ ਲਾਗਤ 23,437 ਕਰੋੜ ਰੁਪਏ ਹੈ ਅਤੇ ਇਹ ਸਾਲ 2030-31 ਤੱਕ ਪੂਰੇ ਹੋ ਜਾਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਲਗਭਗ 23,437 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਤਿੰਨ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:

 

1) ਨਾਗਦਾ-ਮਥੁਰਾ ਤੀਜੀ ਅਤੇ ਚੌਥੀ ਲਾਈਨ

2) ਗੁੰਟਕਲ-ਵਾਦੀ ਤੀਜੀ ਅਤੇ ਚੌਥੀ ਲਾਈਨ

3) ਬੁਰਹਵਾਲ-ਸੀਤਾਪੁਰ ਤੀਜੀ ਅਤੇ ਚੌਥੀ ਲਾਈਨ

ਰੇਲਵੇ ਲਾਈਨਾਂ ਦੀ ਸਮਰੱਥਾ ਵਧਾਉਣ ਨਾਲ ਆਵਾਜਾਈ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ। ਇਸ ਦੇ ਨਤੀਜੇ ਵਜੋਂ ਭਾਰਤੀ ਰੇਲਵੇ ਦੀ ਸੰਚਾਲਨ ਕੁਸ਼ਲਤਾ ਅਤੇ ਸੇਵਾ ਭਰੋਸੇਯੋਗਤਾ ਵਿੱਚ ਵਾਧਾ ਹੋਵੇਗਾ। ਇਸ ਮਲਟੀ-ਟਰੈਕਿੰਗ ਪ੍ਰਸਤਾਵ ਨਾਲ ਸੰਚਾਲਨ ਨੂੰ ਸੁਚਾਰੂ ਕਰਨ ਅਤੇ ਭੀੜਭਾੜ ਨੂੰ ਘੱਟ ਕਰਨ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 'ਨਵੇਂ ਭਾਰਤ' ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੇ ਹਨ। ਇਸ ਦਾ 

ਉਦੇਸ਼ ਖੇਤਰ ਦੇ ਲੋਕਾਂ ਨੂੰ ਵਿਆਪਕ ਵਿਕਾਸ ਦੇ ਜ਼ਰੀਏ ਆਤਮ-ਨਿਰਭਰ ਬਣਾਉਣਾ ਹੈ, ਜਿਸ ਨਾਲ ਉਨ੍ਹਾਂ ਦੇ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਣਗੇ।

ਇਹ ਪ੍ਰੋਜੈਕਟ ਪੀਐੱਮ-ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦੇ ਤਹਿਤ ਬਣਾਏ ਗਏ ਹਨ, ਜਿਸ ਵਿੱਚ ਏਕੀਕ੍ਰਿਤ ਯੋਜਨਾਬੰਦੀ ਅਤੇ ਹਿੱਤਧਾਰਕਾਂ ਦੇ ਸਲਾਹ-ਮਸ਼ਵਰੇ ਰਾਹੀਂ ਮਲਟੀ-ਮਾਡਲ ਕਨੈਕਟੀਵਿਟੀ ਅਤੇ ਲੌਜਿਸਟਿਕਸ ਕੁਸ਼ਲਤਾ ਨੂੰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਨ੍ਹਾਂ ਪ੍ਰੋਜੈਕਟ ਨਾਲ ਲੋਕਾਂ, ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣੇਗੀ। 

ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸੂਬਿਆਂ ਦੇ 19 ਜ਼ਿਲ੍ਹਿਆਂ ਵਿੱਚ ਫੈਲੇ ਇਨ੍ਹਾਂ ਤਿੰਨ ਪ੍ਰੋਜੈਕਟਾਂ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 901 ਕਿਲੋਮੀਟਰ ਤੱਕ ਦਾ ਵਾਧਾ ਹੋਵੇਗਾ। 

ਪ੍ਰਸਤਾਵਿਤ ਮਲਟੀ-ਟਰੈਕਿੰਗ ਪ੍ਰੋਜੈਕਟ ਨਾਲ ਲਗਭਗ 4,161 ਪਿੰਡਾਂ ਲਈ ਸੰਪਰਕ ਵਿੱਚ ਸੁਧਾਰ ਹੋਵੇਗਾ, ਜਿਨ੍ਹਾਂ ਦੀ ਆਬਾਦੀ ਲਗਭਗ 83 ਲੱਖ ਹੈ।

ਪ੍ਰਸਤਾਵਿਤ ਸਮਰੱਥਾ ਵਧਾਉਣ ਨਾਲ ਮਹਾਕਾਲੇਸ਼ਵਰ, ਰਣਥੰਬੋਰ ਨੈਸ਼ਨਲ ਪਾਰਕ, ​​ਕੁਨੋ ਨੈਸ਼ਨਲ ਪਾਰਕ, ​​ਕੇਵਲਾਦੇਵ ਨੈਸ਼ਨਲ ਪਾਰਕ, ​​ਮਥੁਰਾ, ਵ੍ਰਿੰਦਾਵਨ, ਮੰਤਰਾਲਯਮ (ਸ਼੍ਰੀ ਰਾਘਵੇਂਦਰ ਸਵਾਮੀ ਮਠ), ਸ਼੍ਰੀ ਨੇਤੀਕੰਤੀ ਅੰਜਨੇਯ ਸਵਾਮੀ ਵਾਰੀ ਮੰਦਰ (ਕਾਸਾਪੁਰਮ), ਸ਼ਿਆਮਨਾਥ ਮੰਦਰ, ਨੈਮਿਸ਼ਾਰਣਯ (ਨੀਮਸਰ) ਆਦਿ ਸਮੇਤ ਦੇਸ਼ ਭਰ ਦੇ ਕਈ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਤੱਕ ਰੇਲ ਸੰਪਰਕ ਵਿੱਚ ਸੁਧਾਰ ਹੋਵੇਗਾ। 

ਪ੍ਰਸਤਾਵਿਤ ਪ੍ਰੋਜੈਕਟ ਕੋਲਾ, ਅਨਾਜ, ਸੀਮਿੰਟ, ਤੇਲ, ਲੋਹਾ ਅਤੇ ਸਟੀਲ, ਲੋਹਾ ਧਾਤ, ਕੰਨੇਟਰ, ਖਾਦ, ਆਦਿ ਵਰਗੀਆਂ ਵਸਤੂਆਂ ਦੀ ਢੋਆ-ਢੁਆਈ ਲਈ ਜ਼ਰੂਰੀ ਰਸਤੇ ਹਨ। ਸਮਰੱਥਾ ਵਧਾਉਣ ਦੇ ਕੰਮਾਂ ਦੇ ਨਤੀਜੇ ਵਜੋਂ ਪ੍ਰਤੀ ਸਾਲ ਲਗਭਗ 60 ਮਿਲੀਅਨ ਟਨ ਦੀ ਮਾਲ ਢੋਆ-ਢੁਆਈ ਦੀ ਵਾਧੂ ਸਮਰੱਥਾ ਪ੍ਰਾਪਤ ਹੋਵੇਗੀ। ਰੇਲਵੇ ਜਲਵਾਯੂ ਦੇ ਅਨੁਕੂਲ ਹੋਰ ਊਰਜਾ ਕੁਸ਼ਲ ਆਵਾਜਾਈ ਦੇ ਜ਼ਰੀਏ ਹੋਣ ਕਾਰਨ, ਜਲਵਾਯੂ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਦੇਸ਼ ਦੇ ਲੌਜਿਸਟਿਕਸ ਖਰਚਿਆਂ ਨੂੰ ਘਟਾਉਣ ਵਿੱਚ ਸਹਾਇਤਾ ਕਰੇਗਾ, ਤੇਲ ਆਯਾਤ (37 ਕਰੋੜ ਲੀਟਰ) ਨੂੰ ਘੱਟ ਕਰੇਗਾ ਅਤੇ ਕਾਰਬਨ ਡਾਈਆਕਸਾਈਡ ਦੇ ਨਿਕਾਸ (1.85 ਕਰੋੜ ਕਿਲੋਗ੍ਰਾਮ) ਨੂੰ ਘਟਾਏਗਾ, ਜੋ ਕਿ 7 ਕਰੋੜ ਰੁੱਖ ਲਗਾਉਣ ਦੇ ਬਰਾਬਰ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Centre releases Rs 1.09 lakh crore tax devolution; Uttar Pradesh gets biggest share to accelerate development spending

Media Coverage

Centre releases Rs 1.09 lakh crore tax devolution; Uttar Pradesh gets biggest share to accelerate development spending
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026