ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਮੰਤਰੀ ਮੰਡਲ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੀ ਲਗਭਗ 3,907 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਵਾਲੇ 2 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਹੇਠ ਲਿਖੇ ਸ਼ਾਮਲ ਹਨ:
-
ਪਾਰਾਦੀਪ - ਹਰਿਦਾਸਪੁਰ - ਦੋਹਰੀਕਰਣ
-
ਰਾਜਖਰਸਾਵਾਂ-ਡਾਂਗੋਅਪੋਸੀ - ਚੌਥੀ ਲਾਈਨ
ਇਸ ਵਧੀ ਹੋਈ ਲਾਈਨ ਸਮਰੱਥਾ ਨਾਲ ਆਵਾਜਾਈ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ, ਜਿਸ ਦੇ ਨਤੀਜੇ ਵਜੋਂ ਭਾਰਤੀ ਰੇਲਵੇ ਦੀ ਸੰਚਾਲਨ ਕੁਸ਼ਲਤਾ ਅਤੇ ਸੇਵਾ ਭਰੋਸੇਯੋਗਤਾ ਵਿੱਚ ਵਾਧਾ ਹੋਵੇਗਾ। ਇਸ ਮਲਟੀ-ਟ੍ਰੈਕਿੰਗ ਪ੍ਰਸਤਾਵ ਨਾਲ ਸੰਚਾਲਨ ਨੂੰ ਸੁਚਾਰੂ ਬਣਾਉਣ ਅਤੇ ਭੀੜ-ਭੜੱਕੇ ਨੂੰ ਘਟਾਉਣ ਵਿੱਚ ਸਹਾਇਤਾ ਮਿਲੇਗੀ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਵੇਂ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਹੈ, ਜਿਸ ਦਾ ਉਦੇਸ਼ ਖੇਤਰ ਦੇ ਵਿਆਪਕ ਵਿਕਾਸ ਰਾਹੀਂ ਇਸ ਖੇਤਰ ਦੇ ਲੋਕਾਂ ਨੂੰ ਆਤਮ ਨਿਰਭਰ ਬਣਾਉਣਾ ਹੈ, ਜਿਸ ਨਾਲ ਉਨ੍ਹਾਂ ਦੇ ਰੁਜ਼ਗਾਰ/ਸਵੈ-ਰੁਜ਼ਗਾਰ ਦੇ ਮੌਕੇ ਵਧਣਗੇ।
ਇਹ ਪ੍ਰੋਜੈਕਟ ਪੀਐੱਮ ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦੇ ਤਹਿਤ ਬਣਾਈ ਗਈ ਹੈ, ਜਿਨ੍ਹਾਂ ਦਾ ਮੁੱਖ ਉਦੇਸ਼ ਏਕੀਕ੍ਰਿਤ ਯੋਜਨਾ ਅਤੇ ਹਿਤਧਾਰਕਾਂ ਦੇ ਸਲਾਹ-ਮਸ਼ਵਰੇ ਰਾਹੀਂ ਮਲਟੀ-ਮਾਡਲ ਸੰਪਰਕ ਅਤੇ ਲੌਜਿਸਟਿਕਸ ਕੁਸ਼ਲਤਾ ਨੂੰ ਵਧਾਉਣਾ ਹੈ। ਇਨ੍ਹਾਂ ਪ੍ਰੋਜੈਕਟਂ ਨਾਲ ਲੋਕਾਂ, ਵਸਤੁਆਂ ਅਤੇ ਸੇਵਾਵਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣੇਗੀ।
ਓਡੀਸ਼ਾ ਅਤੇ ਝਾਰਖੰਡ ਰਾਜਾਂ ਦੇ ਚਾਰ ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੀਆਂ ਇਨ੍ਹਾਂ 2 ਪ੍ਰੋਜੈਕਟਾਂ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 145 ਕਿਲੋਮੀਟਰ ਦਾ ਵਾਧਾ ਹੋਵੇਗਾ।
ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਲਗਭਗ 1,526 ਪਿੰਡਾਂ ਦੇ ਸੰਪਰਕ ਵਿੱਚ ਸੁਧਾਰ ਹੋਵੇਗਾ, ਜਿਨ੍ਹਾਂ ਦੀ ਆਬਾਦੀ ਲਗਭਗ 14 ਲੱਖ ਹੈ।
ਪ੍ਰਸਤਾਵਿਤ ਸਮਰੱਥਾ ਵਧਾਉਣ ਨਾਲ ਦੇਸ਼ ਭਰ ਦੇ ਕਈ ਪ੍ਰਮੁੱਖ ਸੈਰ-ਸਪਾਟਾ ਸਥਾਨਾਂ- ਲਲਿਤਗਿਰੀ ਬੌਧੀ ਕੰਪਲੈਕਸ, ਸ਼੍ਰੀ ਬਲਦੇਵਜੇਵ ਮੰਦਿਰ ਅਤੇ ਮੇਘਾਹਾਤੁਬੁਰੁ ਪਹਾੜੀਆਂ ਆਦਿ ਲਈ ਰੇਲ ਸੰਪਰਕ ਵਿੱਚ ਸੁਧਾਰ ਹੋਵੇਗਾ।
ਇਹ ਪ੍ਰਸਤਾਵਿਤ ਪ੍ਰੋਜੈਕਟ ਕੋਲਾ, ਲੋਹ ਧਾਤ, ਡੋਲੋਮਾਈਟ, ਚੂਨਾ ਪੱਥਰ, ਜਿਪਸਮ ਵਰਗੀਆਂ ਵਸਤੁਆਂ ਦੀ ਆਵਾਜਾਈ ਲਈ ਜ਼ਰੂਰੀ ਰਸਤਾ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਪੂਰਾ ਹੋਣ ‘ਤੇ ਪ੍ਰਤੀ ਵਰ੍ਹੇ 44 ਮਿਲੀਅਨ ਟਨ ਮਾਲ ਢੋਆ-ਢੁਆਈ ਦੀ ਵਧੇਰੇ ਸਮਰੱਥਾ ਪ੍ਰਾਪਤ ਹੋਵੇਗੀ। ਰੇਲਵੇ ਵਾਤਾਵਰਣ ਦੇ ਅਨੁਕੂਲ ਅਤੇ ਊਰਜਾ ਕੁਸ਼ਲ ਆਵਾਜਾਈ ਹੋਣ ਦੇ ਕਾਰਨ ਜਲਵਾਯੂ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਦੇਸ਼ ਦੇ ਲੌਜਿਸਟਿਕਸ ਖਰਚਿਆਂ ਨੂੰ ਘਟਾਉਣ ਵਿੱਚ ਮਦਦ ਕਰੇਗੀ; ਨਾਲ ਹੀ ਤੇਲ ਦੀ ਦਰਾਮਦ (6 ਕਰੋੜ ਲੀਟਰ) ਨੂੰ ਘੱਟ ਕਰੇਗੀ ਅਤੇ ਕਾਰਬਨਡਾਈ ਆਕਸਾਈਡ ਦੇ ਨਿਕਾਸ (29 ਕਰੋੜ ਕਿਲੋਗ੍ਰਾਮ) ਦੀ ਘਟਾਏਗੀ, ਜੋ 1 ਕਰੋੜ ਪੌਦਾ ਲਗਾਉਣ ਦੇ ਬਰਾਬਰ ਹੈ।
A major boost to connectivity and economic growth in Odisha and Jharkhand!
— Narendra Modi (@narendramodi) July 15, 2026
The Cabinet has approved two important railway multitracking projects, the doubling of the Paradeep-Haridaspur line and the fourth line between Rajkharsawan and Dangoaposi. These projects will further…


