ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ, ਮਹਾਮਹਿਮ ਰਿਚਰਡ ਮਾਰਲੇਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ ਆਸਟ੍ਰੇਲੀਆ ਦੀ ਲੇਬਰ ਪਾਰਟੀ ਦੀ ਇਤਿਹਾਸਿਕ ਜਿੱਤ ‘ਤੇ ਉਪ ਪ੍ਰਧਾਨ ਮੰਤਰੀ ਮਾਰਲੇਸ ਨੂੰ ਵਧਾਈਆਂ ਦਿੱਤੀਆਂ।
ਦੋਹਾਂ ਨੇਤਾਵਾਂ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤੌਰ-ਤਰੀਕਿਆਂ ‘ਤੇ ਚਰਚਾ ਕੀਤੀ। ਇਸ ਸਾਂਝੇਦਾਰੀ ਦੇ ਅੱਜ ਪੰਜ ਵਰ੍ਹੇ ਪੂਰੇ ਹੋ ਗਏ। ਉਨ੍ਹਾਂ ਨੇ ਰੱਖਿਆ ਉਦਯੋਗਿਕ ਸਹਿਯੋਗ, ਲਚੀਲੀਆਂ ਸਪਲਾਈ ਚੇਨਸ, ਮਹੱਤਵਪੂਰਨ ਖਣਿਜਾਂ, ਨਵੀਨ ਅਤੇ ਉੱਭਰਦੀਆਂ ਟੈਕਨੋਲੋਜੀਆਂ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਬਾਤ ਦੀ ਪੁਸ਼ਟੀ ਕੀਤੀ ਕਿ ਸਥਿਰ, ਸੁਰੱਖਿਅਤ ਅਤੇ ਸਮ੍ਰਿੱਧ ਹਿੰਦ-ਪ੍ਰਸ਼ਾਂਤ ਦੇ ਲਈ ਸਾਂਝਾ ਦ੍ਰਿਸ਼ਟੀਕੋਣ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਦਾ ਰਹੇਗਾ।
ਉਪ ਪ੍ਰਧਾਨ ਮੰਤਰੀ ਮਾਰਲੇਸ ਨੇ ਸੀਮਾ ਪਾਰ ਆਤੰਕਵਾਦ ਦੇ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਆਸਟ੍ਰੇਲੀਆ ਦੇ ਸਮਰਥਨ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਅਲਬਾਨੀਜ਼ ਨੂੰ ਇਸ ਵਰ੍ਹੇ ਦੇ ਅੰਤ ਵਿੱਚ ਭਾਰਤ ਵਿੱਚ ਆਯੋਜਿਤ ਹੋਣ ਵਾਲੇ ਸਲਾਨਾ ਸਮਿਟ ਦੇ ਲਈ ਸੱਦਾ ਦਿੱਤਾ।
Glad to meet Deputy Prime Minister of Australia Richard Marles. Had a productive discussion on deepening the India-Australia Comprehensive Strategic Partnership, which marks its fifth anniversary today. Our shared vision for a stable, secure, and prosperous Indo-Pacific continues… pic.twitter.com/VucoShDe4l
— Narendra Modi (@narendramodi) June 4, 2025


