ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਨਰਲ ਬਿਪਿਨ ਰਾਵਤ ਦੇ ਦੇਹਾਂਤ ’ਤੇ ਸੋਗ ਪ੍ਰਗਟਾਇਆ। ਉਨ੍ਹਾਂ ਨੇ ਕਿਹਾ, "ਮੈਂ ਤਮਿਲ ਨਾਡੂ ਦੇ ਉਸ ਹੈਲੀਕੌਪਟਰ ਹਾਦਸੇ ਤੋਂ ਬਹੁਤ ਦੁਖੀ ਹਾਂ, ਜਿਸ ’ਚ ਅਸੀਂ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹਥਿਆਰਬੰਦ ਬਲਾਂ ਦੇ ਹੋਰ ਜਵਾਨਾਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਪੂਰੀ ਲਗਨ ਨਾਲ ਭਾਰਤ ਦੀ ਸੇਵਾ ਕੀਤੀ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।"

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਨਰਲ ਬਿਪਿਨ ਰਾਵਤ ਇੱਕ ਬੇਮਿਸਾਲ ਫ਼ੌਜੀ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਇੱਕ ਸੱਚੇ ਦੇਸ਼–ਭਗਤ ਨੇ ਸਾਡੀਆਂ ਹਥਿਆਰਬੰਦ ਫ਼ੌਜਾਂ ਅਤੇ ਸੁਰੱਖਿਆ ਉਪਕਰਣਾਂ ਦੇ ਆਧੁਨਿਕੀਕਰਣ ਵਿੱਚ ਬਹੁਤ ਯੋਗਦਾਨ ਪਾਇਆ। ਰਣਨੀਤਕ ਮਾਮਲਿਆਂ ਬਾਰੇ ਉਨ੍ਹਾਂ ਦੀ ਸੂਝ ਅਤੇ ਦ੍ਰਿਸ਼ਟੀਕੋਣ ਬੇਮਿਸਾਲ ਸਨ। ਉਨ੍ਹਾਂ ਦੇ ਦੇਹਾਂਤ ਨੇ ਮੈਨੂੰ ਡੂੰਘਾ ਦੁਖ ਦਿੱਤਾ ਹੈ। ਓਮ ਸ਼ਾਂਤੀ।"

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ, "ਭਾਰਤ ਦੇ ਪਹਿਲੇ ਸੀਡੀਐੱਸ ਵਜੋਂ, ਜਨਰਲ ਰਾਵਤ ਨੇ ਰੱਖਿਆ ਸੁਧਾਰਾਂ ਸਮੇਤ ਸਾਡੇ ਹਥਿਆਰਬੰਦ ਬਲਾਂ ਨਾਲ ਸਬੰਧਿਤ ਵਿਭਿੰਨ ਪਹਿਲੂਆਂ 'ਤੇ ਕੰਮ ਕੀਤਾ। ਉਹ ਆਪਣੇ ਨਾਲ ਫੌਜ ਵਿੱਚ ਸੇਵਾ ਕਰਨ ਦਾ ਭਰਪੂਰ ਅਨੁਭਵ ਲੈ ਕੇ ਆਏ। ਭਾਰਤ ਉਨ੍ਹਾਂ ਦੀ ਬੇਮਿਸਾਲ ਸੇਵਾ ਨੂੰ ਕਦੇ ਨਹੀਂ ਭੁਲਾਏਗਾ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PLI schemes attract ₹2.4 lakh crore investments, create over 14 lakh jobs till March 2026

Media Coverage

PLI schemes attract ₹2.4 lakh crore investments, create over 14 lakh jobs till March 2026
NM on the go

Nm on the go

Always be the first to hear from the PM. Get the App Now!
...
Prime Minister shares a Sanskrit Subhashitam, highlights the qualities of an ideal and truly excellent individual
July 22, 2026

Prime Minister Shri Narendra Modi shared a Sanskrit Subhashitam today, highlighting the qualities of an ideal and truly excellent individual in fulfilling personal, social, and national duties.

The Prime Minister wrote on X;


"परकार्येषु युक्तात्मा स्वकार्ये क्षिप्रसाधनम्।

सुहृत्कार्येषु निर्वृत्ती राजकार्येषु विक्रमः ।। "

The person who devotes themselves wholeheartedly to the tasks of others, completes their own personal duties with speed and efficiency, carries out tasks for friends selflessly, and demonstrates their full valor and courage in fulfilling national duties, only such a person is truly excellent.