ਪ੍ਰਧਾਨ ਮੰਤਰੀ ਮੋਦੀ ਨੇ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸੰਵਿਧਾਨ ਸਭਾ, ਸੁਤੰਤਰਤਾ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਹਮੇਸ਼ਾ ਆਪਣੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛੇਰਿਆਂ ਦੇ ਹਿਤਾਂ ਦੀ ਰੱਖਿਆ ਕਰੇਗਾ। ਉਨ੍ਹਾਂ ਨੇ 2047 ਤੱਕ ਵਿਕਸਿਤ ਭਾਰਤ ਦੇ ਲਕਸ਼ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਜੀਐੱਸਟੀ ਸੁਧਾਰ, ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ, ਨੈਸ਼ਨਲ ਸਪੋਰਟਸ ਪਾਲਿਸੀ ਅਤੇ ਸੁਦਰਸ਼ਨ ਚੱਕਰ ਮਿਸ਼ਨ ਜਿਹੀਆਂ ਪ੍ਰਮੁੱਖ ਪਹਿਲਾਂ 'ਤੇ ਪ੍ਰਕਾਸ਼ ਪਾਇਆ। ਪੰਚਾਇਤ ਮੈਂਬਰਾਂ ਅਤੇ "ਡ੍ਰੋਨ ਦੀਦੀਆਂ" ਜਿਹੇ ਵਿਸ਼ੇਸ਼ ਮਹਿਮਾਨਾਂ ਨੇ ਲਾਲ ਕਿਲੇ 'ਤੇ ਆਯੋਜਿਤ ਸਮਾਰੋਹ ਦੀ ਸ਼ੋਭਾ ਵਧਾਈ।


























