ਪ੍ਰਧਾਨ ਮੰਤਰੀ ਨੇ ਟ੍ਰੇਨੀ ਅਧਿਕਾਰੀਆਂ ਦੇ ਨਾਲ ਵਿਸਤ੍ਰਿਤ ਗੱਲਬਾਤ ਕੀਤੀ ਜਿਨ੍ਹਾਂ ਨੇ ਟ੍ਰੇਨਿੰਗ ਦੇ ਦੌਰਾਨ ਆਪਣੀਆਂ ਮਹੱਤਵਪੂਰਨ ਸਿੱਖਿਆਵਾਂ ਵੀ ਸਾਂਝੀਆਂ ਕੀਤੀਆਂ
ਪ੍ਰਧਾਨ ਮੰਤਰੀ ਨੇ ਟ੍ਰੇਨੀ ਅਧਿਕਾਰੀਆਂ ਨੂੰ ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਦੀ ਸਫ਼ਲਤਾ ਦਾ ਅਧਿਐਨ ਕਰਨ ਨੂੰ ਕਿਹਾ, ਜਿਸ ਨਾਲ ਗਲੋਬਲ ਸਾਊਥ ਦੀ ਵਿਕਾਸਾਤਮਕ ਯਾਤਰਾ ਦੇ ਪਥ ਵਿੱਚ ਸਹਾਇਤਾ ਮਿਲ ਸਕਦੀ ਹੈ
ਪ੍ਰਧਾਨ ਮੰਤਰੀ ਨੇ ਟ੍ਰੇਨੀ ਅਧਿਕਾਰੀਆਂ ਨਾਲ ਭਾਰਤ ਦੀ ਜੀ20 ਪ੍ਰਧਾਨਗੀ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਤੋਂ ਜੀ20 ਬੈਠਕਾਂ ਵਿੱਚ ਹਿੱਸਾ ਲੈਣ ਦੇ ਉਨ੍ਹਾਂ ਦੇ ਅਨੁਭਵ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ

ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਵਿੱਚ 2022 ਬੈਚ ਦੇ ਟ੍ਰੇਨੀ ਅਧਿਕਾਰੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ 7, ਲੋਕ ਕਲਿਆਣ ਮਾਰਗ ’ਤੇ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਟ੍ਰੇਨੀ ਅਧਿਕਾਰੀਆਂ ਦੇ ਨਾਲ ਵਿਸਤ੍ਰਿਤ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਦੇ ਬਾਅਦ ਤੋਂ ਹੁਣ ਤੱਕ ਦੇ ਉਨ੍ਹਾਂ ਦੇ ਅਨੁਭਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਟ੍ਰੇਨੀ ਅਧਿਕਾਰੀਆਂ ਨੇ ਆਪਣੀ ਟ੍ਰੇਨਿੰਗ ਦੇ ਦੌਰਾਨ ਪਿੰਡਾਂ ਦੇ ਦੌਰੇ, ਭਾਰਤ ਦਰਸ਼ਨ ਅਤੇ ਹਥਿਆਰਬੰਦ ਬਲਾਂ ਦੇ ਜੁੜਾਅ ਸਹਿਤ ਹੋਰ ਸਿੱਖੀਆਂ ਗਈਆਂ ਗੱਲਾਂ ਸਾਂਝੀਆਂ ਕੀਤੀਆਂ। ਟ੍ਰੇਨੀ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਜਲ ਜੀਵਨ ਮਿਸ਼ਨ ਅਤੇ ਪੀਐੱਮ ਆਵਾਸ ਯੋਜਨਾ ਜਿਹੀਆਂ ਸਰਕਾਰ ਦੀਆਂ ਕਈ ਕਲਿਆਣਕਾਰੀ ਯੋਜਨਾਵਾਂ ਦੇ ਪਰਿਵਰਤਨਕਾਰੀ ਪ੍ਰਭਾਵ ਬਾਰੇ ਦੱਸਿਆ, ਜਿਸ ਦੇ ਅਸਰ ਨੂੰ ਉਨ੍ਹਾਂ ਨੇ ਪ੍ਰਤੱਖ ਦੇਖਿਆ।

 

 

ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਕਲਿਆਣਕਾਰੀ ਯੋਜਨਾਵਾਂ ਦੀ ਪਰਿਪੂਰਨਤਾ ਪ੍ਰਾਪਤ ਕਰਨ ’ਤੇ ਸਰਕਾਰ ਦਾ ਸ਼ਤ ਪ੍ਰਤੀਸ਼ਤ ਧਿਆਨ ਕੇਂਦ੍ਰਿਤ ਹੈ ਅਤੇ ਇਸ ਦੇ ਸਦਕਾ ਬਿਨਾ ਕਿਸੇ ਭੇਦਭਾਵ ਦੇ ਹਰ ਜ਼ਰੂਰਤਮੰਦ ਵਿਅਕਤੀ ਤੱਕ ਇਨ੍ਹਾਂ ਦੇ ਲਾਭਾਂ ਨੂੰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਟ੍ਰੇਨੀ ਅਧਿਕਾਰੀਆਂ ਨੂੰ ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਦੇ ਲਾਗੂਕਰਨ ਅਤੇ ਇਸ ਦੀ ਸਫ਼ਲਤਾ ਦਾ ਅਧਿਐਨ ਕਰਨ ਲਈ ਪ੍ਰੇਰਿਆ ਕਿਉਂਕਿ ਇਹ ਸਮਝ ਗਲੋਬਲ ਸਾਊਥ ਦੇ ਦੇਸ਼ਾਂ ਨੂੰ ਉਨ੍ਹਾਂ ਦੀ ਵਿਕਾਸਾਤਮਕ ਯਾਤਰਾ ਦੇ ਪਥ ਵਿੱਚ ਸਹਾਇਤਾ ਕਰਨ ਵਿੱਚ ਮਦਦਗਾਰ ਹੋ ਸਕਦੀ ਹੈ।

 

ਪ੍ਰਧਾਨ ਮੰਤਰੀ ਨੇ ਟ੍ਰੇਨੀ ਅਧਿਕਾਰੀਆਂ ਨਾਲ ਭਾਰਤ ਦੀ ਜੀ20 ਪ੍ਰਧਾਨਗੀ ਬਾਰੇ ਚਰਚਾ ਕੀਤੀ  ਅਤੇ ਉਨ੍ਹਾਂ ਤੋਂ ਜੀ20 ਬੈਠਕਾਂ ਵਿੱਚ ਹਿੱਸਾ ਲੈਣ ਦੇ ਉਨ੍ਹਾਂ ਦੇ ਅਨੁਭਵ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਪ੍ਰਧਾਨ ਮਤਰੀ ਨੇ ਵਾਤਾਵਰਣ ਦੇ ਮੁੱਦਿਆਂ ਬਾਰੇ ਉਲੇਖ ਕਰਦੇ ਹੋਏ ਮਿਸ਼ਨ ਲਾਇਫ (ਵਾਤਾਵਰਣ ਦੇ ਲਈ ਜੀਵਨਸ਼ੈਲੀ) (Mission LiFE-Lifestyle for environment) ਬਾਰੇ ਵਿਸਤਾਰ ਨਾਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਹਰ ਕਿਸੇ ਵਿਅਕਤੀ ਦੇ ਦੁਆਰਾ ਆਪਣੀ ਜੀਵਨਸ਼ੈਲੀ ਵਿੱਚ ਬਦਲਾਅ ਕਰਕੇ ਜਲਵਾਯੂ, ਪਰਿਵਰਤਨ ਦੀ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਿਪਟਿਆ ਜਾ ਸਕਦਾ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Project Cheetah: How A Species Declared Extinct During Nehru Era Returned To India Under Modi Govt

Media Coverage

Project Cheetah: How A Species Declared Extinct During Nehru Era Returned To India Under Modi Govt
NM on the go

Nm on the go

Always be the first to hear from the PM. Get the App Now!
...
Prime Minister inaugurates Namo Hospital at Daman
June 05, 2026

Prime Minister Shri Narendra Modi today inaugurated the Namo Hospital at Daman. He stated that this is in line with the ongoing efforts towards providing quality health treatment to the people, noting that the hospital features modern facilities and will go a long way in addressing the healthcare needs of the Union Territory and surrounding areas.

The Prime Minister posted on X:

"In line with our efforts towards providing quality health treatment to the people, the Namo Hospital at Daman was inaugurated. It has modern facilities and will go a long way in addressing the healthcare needs of the Union Territory and surrounding areas."