ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੀ ਸੈਲਫ ਹੈਲਪ ਗਰੁੱਪ ਮੈਂਬਰ ਅਤੇ ਟ੍ਰੇਂਡ ਡ੍ਰੋਨ ਪਾਇਲਟ ਦੇ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਲਾਂਚ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਦੇਵਘਰ ਸਥਿਤ ਏਮਸ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ । ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਦਿੱਤੇ ਗਏ ਆਪਣੇ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਸ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ(Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਸਬੰਧੀ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।

ਆਂਧਰ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ (Prakasam district) ਦੇ ਇੱਕ ਸੈਲਫ ਹੈਲਪ ਗਰੁੱਪ ਦੀ ਮੈਂਬਰ ਕੋਮਲਾਪਤੀ ਵੈਂਕਟ ਰਾਵਨੱਮਾ (Komlapati Venkata Ravnamma) ਨੇ ਖੇਤੀਬਾੜੀ ਦੇ ਉਦੇਸ਼ਾਂ ਦੇ ਲਈ ਡ੍ਰੋਨ ਉਡਾਉਣਾ ਸਿੱਖਣ ਦਾ ਆਪਣਾ ਅਨੁਭਵ ਸਾਂਝਾ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਡ੍ਰੋਨ ਉਡਾਉਣ ਦੀ ਟ੍ਰੇਨਿੰਗ ਪੂਰੀ ਕਰਨ ਵਿੱਚ ਉਨ੍ਹਾਂ ਨੂੰ 12 ਦਿਨ ਲਗੇ।

ਪ੍ਰਧਾਨ ਮੰਤਰੀ ਦੁਆਰਾ ਪਿੰਡਾਂ ਵਿੱਚ ਖੇਤੀਬਾੜੀ ਦੇ ਲਈ ਡ੍ਰੋਨ ਦੇ ਉਪਯੋਗ ਦੇ ਪ੍ਰਭਾਵ ਬਾਰੇ ਪੁੱਛੇ ਜਾਣ ‘ਤੇ, ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਮੇਂ ਦੀ ਬੱਚਤ ਦੇ ਨਾਲ-ਨਾਲ ਪਾਣੀ ਦੀ ਸਮੱਸਿਆ ਨਾਲ ਨਿਪਟਣ ਵਿੱਚ ਮਦਦ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸ਼੍ਰੀਮਤੀ ਵੈਂਕਟ ਜਿਹੀਆਂ ਮਹਿਲਾਵਾਂ ਉਨ੍ਹਾਂ ਲੋਕਾਂ ਦੇ ਲਈ ਇੱਕ ਉਦਾਹਰਣ ਹਨ ਜੋ ਭਾਰਤ ਦੀਆਂ ਮਹਿਲਾਵਾਂ ਦੀ ਸ਼ਕਤੀ ‘ਤੇ ਸੰਦੇਹ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਨਿਕਟ ਭਵਿੱਖ ਵਿੱਚ ਖੇਤਬਾੜੀ ਖੇਤਰ ਵਿੱਚ ਡ੍ਰੋਨ ਦਾ ਉਪਯੋਗ ਮਹਿਲਾ ਸਸ਼ਕਤੀਕਰਣ ਦਾ ਪ੍ਰਤੀਕ ਬਣ ਕੇ ਉੱਭਰੇਗਾ। ਉਨ੍ਹਾਂ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਵਿੱਚ ਮਹਿਲਾਵਾਂ ਦੀ ਭਾਗੀਦਾਰੀ ਦੇ ਮਹੱਤਵ ਨੂੰ ਭੀ ਰੇਖਾਂਕਿਤ ਕੀਤਾ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s GDP To Grow 7% In FY26: Crisil Revises Growth Forecast Upward

Media Coverage

India’s GDP To Grow 7% In FY26: Crisil Revises Growth Forecast Upward
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਦਸੰਬਰ 2025
December 16, 2025

Global Respect and Self-Reliant Strides: The Modi Effect in Jordan and Beyond