ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਿੰਨ ਉੱਤਰ-ਪੂਰਬੀ ਸੂਬਿਆਂ ਦੇ ਸਥਾਪਨਾ ਦਿਵਸ ਦੇ ਜਸ਼ਨ ਮਨਾਉਣ ਮੌਕੇ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਖੇਤਰ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਆਪਣੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੇ ਯਤਨਾਂ ਨਾਲ ਜ਼ਿੰਦਗੀ ਦੇ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨਗੇ।
ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਨਿਰੰਤਰ ਯਤਨ ਅਤੇ ਪ੍ਰਗਤੀ ਦੀ ਭਾਵਨਾ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ।
ਸੰਸਕ੍ਰਿਤ ਸਲੋਕ –
“चरैवेति चरैवेति चरन्वै मधु विन्दति।
सूर्यास्य पश्य श्रेमाणं न मामार न जीर्यति॥”
ਇਹ ਸੰਦੇਸ਼ ਦਿੰਦਾ ਹੈ ਕਿ ਮਨੁੱਖ ਨੂੰ ਚੱਲਦੇ ਰਹਿਣਾ ਚਾਹੀਦਾ ਹੈ ਅਤੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ, ਕਿਉਂਕਿ ਸਿਰਫ਼ ਇੱਕ ਨਿਰੰਤਰ ਮਿਹਨਤੀ ਵਿਅਕਤੀ ਹੀ ਤਰੱਕੀ ਦਾ ਅਨੰਦ ਲੈ ਸਕਦਾ ਹੈ, ਜਿਵੇਂ ਸੂਰਜ ਆਪਣੀ ਅਣਥੱਕ ਅਤੇ ਬੇਅੰਤ ਊਰਜਾ ਨਾਲ ਦੁਨੀਆ ਨੂੰ ਰੋਸ਼ਨ ਕਰਦਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ;
"ਅੱਜ ਤਿੰਨ ਉੱਤਰ-ਪੂਰਬੀ ਰਾਜ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਆਪਣਾ ਸਥਾਪਨਾ ਦਿਵਸ ਮਨਾ ਰਹੇ ਹਨ। ਇਸ ਮੌਕੇ 'ਤੇ ਇੱਥੇ ਮੇਰੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਦਿਲੋਂ ਵਧਾਈਆਂ। ਮੈਂ ਉਨ੍ਹਾਂ ਦੀ ਜ਼ਿੰਦਗੀ ਦੇ ਖੇਤਰ ਵਿੱਚ ਸਫਲਤਾ ਦੀ ਕਾਮਨਾ ਕਰਦਾ ਹਾਂ।"
चरैवेति चरैवेति चरन्वै मधु विन्दति।
सूर्यास्य पश्य श्रेमाणं न मामार न जीर्यति॥”
आज नॉर्थ ईस्ट के तीन राज्य मणिपुर, मेघालय और त्रिपुरा अपना स्थापना दिवस मना रहे हैं। इस अवसर पर यहां के अपने सभी भाई-बहनों को मेरी बहुत-बहुत शुभकामनाएं। अपने प्रयासों से जीवन के हर क्षेत्र में उन्हें सफलता मिले, यही कामना है।
— Narendra Modi (@narendramodi) January 21, 2026
चरैवेति चरैवेति चरन्वै मधु विन्दति।
सूर्यास्य पश्य… pic.twitter.com/N7WIyxV60d


