Share
 
Comments
ਦੇਸ਼ ਦੇ 10 ਕਰੋੜ ਗ੍ਰਾਮੀਣ ਪਰਿਵਾਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸੁਵਿਧਾ ਨਾਲ ਜੋੜਿਆ ਗਿਆ
ਗੋਆ ਪਹਿਲਾ ਹਰ ਘਰ ਜਲ ਪ੍ਰਮਾਣਿਤ ਰਾਜ ਬਣਿਆ
ਦਾਦਰਾ ਨਗਰ ਹਵੇਲੀ ਅਤੇ ਦਮਨ ਅਤੇ ਦਿਊ ਇਹ ਉਪਲਬਧੀ ਹਾਸਲ ਕਰਨ ਵਾਲੇ ਪਹਿਲੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣੇ
ਦੇਸ਼ ਦੇ ਵੱਖ-ਵੱਖ ਰਾਜਾਂ ਦੇ ਇੱਕ ਲੱਖ ਪਿੰਡ ਓਡੀਐੱਫ (ODF) ਪਲੱਸ ਬਣੇ
"ਅੰਮ੍ਰਿਤ ਕਾਲ ਦੀ ਇਸ ਤੋਂ ਵਧੀਆ ਸ਼ੁਰੂਆਤ ਨਹੀਂ ਹੋ ਸਕਦੀ"
“ਜਿਨ੍ਹਾਂ ਨੂੰ ਦੇਸ਼ ਦੀ ਕੋਈ ਪਰਵਾਹ ਨਹੀਂ, ਉਹ ਦੇਸ਼ ਦੇ ਵਰਤਮਾਨ ਜਾਂ ਭਵਿੱਖ ਨੂੰ ਬਰਬਾਦ ਕਰਨ ਦੀ ਚਿੰਤਾ ਨਹੀਂ ਕਰਦੇ। ਅਜਿਹੇ ਲੋਕ ਬੇਸ਼ੱਕ ਵੱਡੀਆਂ-ਵੱਡੀਆਂ ਗੱਲਾਂ ਕਰ ਸਕਦੇ ਹਨ, ਪਰ ਪਾਣੀ ਲਈ ਕਦੇ ਵੀ ਵੱਡੇ ਵਿਜ਼ਨ ਨਾਲ ਕੰਮ ਨਹੀਂ ਕਰ ਸਕਦੇ"
“7 ਦਹਾਕਿਆਂ ਵਿੱਚ ਸਿਰਫ਼ 3 ਕਰੋੜ ਘਰਾਂ ਦੇ ਮੁਕਾਬਲੇ, ਸਿਰਫ਼ 3 ਸਾਲਾਂ ਵਿੱਚ 7 ਕਰੋੜ ਗ੍ਰਾਮੀਣ ਪਰਿਵਾਰ ਪਾਈਪ ਰਾਹੀਂ ਪਾਣੀ ਨਾਲ ਜੁੜੇ”
"ਇਹ ਉਸ ਮਨੁੱਖ-ਕੇਂਦ੍ਰਿਤ ਵਿਕਾਸ ਦੀ ਇੱਕ ਉਦਾਹਰਣ ਹੈ, ਜਿਸ ਬਾਰੇ ਮੈਂ ਇਸ ਵਾਰ ਲਾਲ ਕਿਲੇ ਤੋਂ ਗੱਲ ਕੀਤੀ ਸੀ"
“ਜਲ ਜੀਵਨ ਅਭਿਯਾਨ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਹੈ ਬਲਕਿ ਇਹ ਸਮਾਜ ਦੁਆਰਾ, ਸਮਾਜ ਲਈ ਚਲਾਈ ਗਈ ਇੱਕ ਯੋਜਨਾ ਹੈ”
“ਜਨ ਸ਼ਕਤੀ, ਮਹਿਲਾ ਸ਼ਕਤੀ ਅਤੇ ਟੈਕਨੋਲੋਜੀ ਦੀ ਸ਼ਕਤੀ ਜਲ ਜੀਵਨ ਮਿਸ਼ਨ ਨੂੰ ਸ਼ਕਤੀ ਦੇ ਰਹੀ ਹੈ”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਜਲ ਉਤਸਵ ਨੂੰ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਇਹ ਸਮਾਗਮ ਗੋਆ ਦੇ ਪਣਜੀ ਵਿਖੇ ਹੋਇਆ।  ਇਸ ਮੌਕੇ ਗੋਆ ਦੇ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ, ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਸ਼੍ਰੀ ਕ੍ਰਿਸ਼ਨ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨੇ ਅੰਮ੍ਰਿਤ ਕਾਲ ਵਿੱਚ ਭਾਰਤ ਦੁਆਰਾ ਵਿਸ਼ਾਲ ਲਕਸ਼ਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਕੰਮਾਂ ਨਾਲ ਸਬੰਧਤ ਤਿੰਨ ਮਹੱਤਵਪੂਰਨ ਮੀਲ ਪੱਥਰਾਂ ਲਈ ਹਰੇਕ ਭਾਰਤੀ ਦੇ ਮਾਣ ਨੂੰ ਸਾਂਝਾ ਕੀਤਾ, ਜੋ ਅੱਜ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ, “ਪਹਿਲਾ, ਅੱਜ ਦੇਸ਼ ਦੇ 10 ਕਰੋੜ ਗ੍ਰਾਮੀਣ ਪਰਿਵਾਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸੁਵਿਧਾ ਨਾਲ ਜੋੜਿਆ ਗਿਆ ਹੈ। ਇਹ ਸਰਕਾਰ ਦੀ ਹਰ ਘਰ ਤੱਕ ਪਾਣੀ ਪਹੁੰਚਾਉਣ ਦੀ ਮੁਹਿੰਮ ਦੀ ਵੱਡੀ ਕਾਮਯਾਬੀ ਹੈ। ਇਹ 'ਸਬਕਾ ਪ੍ਰਯਾਸ' ਦੀ ਇੱਕ ਮਹਾਨ ਉਦਾਹਰਣ ਹੈ। ਦੂਸਰਾ, ਉਨ੍ਹਾਂ ਨੇ ਗੋਆ ਨੂੰ ਪਹਿਲਾ ਹਰ ਘਰ ਜਲ ਪ੍ਰਮਾਣਿਤ ਰਾਜ ਬਣਨ ਲਈ ਵਧਾਈ ਦਿੱਤੀ, ਜਿੱਥੇ ਹਰ ਘਰ ਪਾਈਪ ਰਾਹੀਂ ਪਾਣੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਦਾਦਰਾ ਨਗਰ ਹਵੇਲੀ ਅਤੇ ਦਮਨ ਤੇ ਦਿਊ ਦਾ ਇਹ ਉਪਲਬਧੀ ਹਾਸਲ ਕਰਨ ਵਾਲੇ ਪਹਿਲੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਜੋਂ ਵੀ ਵਿਸ਼ੇਸ਼ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਲੋਕਾਂ, ਸਰਕਾਰ ਅਤੇ ਸਥਾਨਕ ਸਵੈ-ਸਰਕਾਰੀ ਸੰਸਥਾਵਾਂ ਦੀ ਉਨ੍ਹਾਂ ਦੇ ਯਤਨਾਂ ਲਈ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸੂਚੀ ਵਿੱਚ ਬਹੁਤ ਸਾਰੇ ਰਾਜ ਜਲਦੀ ਹੀ ਸ਼ਾਮਲ ਹੋਣ ਜਾ ਰਹੇ ਹਨ।

ਤੀਸਰੀ ਪ੍ਰਾਪਤੀ ਬਾਰੇ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਇੱਕ ਲੱਖ ਪਿੰਡ ਓਡੀਐੱਫ ਪਲੱਸ ਬਣ ਗਏ ਹਨ। ਕੁਝ ਸਾਲ ਪਹਿਲਾਂ ਦੇਸ਼ ਨੂੰ ਖੁੱਲੇ ਵਿੱਚ ਸ਼ੌਚ ਮੁਕਤ (ਓਡੀਐੱਫ) ਐਲਾਨੇ ਜਾਣ ਤੋਂ ਬਾਅਦ, ਅਗਲਾ ਪ੍ਰਸਤਾਵ ਪਿੰਡਾਂ ਲਈ ਓਡੀਐੱਫ ਪਲੱਸ ਦਰਜਾ ਪ੍ਰਾਪਤ ਕਰਨਾ ਸੀ, ਭਾਵ ਉਨ੍ਹਾਂ ਵਿੱਚ ਕਮਿਊਨਿਟੀ ਟਾਇਲਟਸ, ਪਲਾਸਟਿਕ ਵੇਸਟ ਮੈਨੇਜਮੈਂਟ, ਗ੍ਰੇਅ ਵਾਟਰ ਮੈਨੇਜਮੈਂਟ ਅਤੇ ਗੋਬਰਧਨ ਪ੍ਰੋਜੈਕਟ ਹੋਣੇ ਚਾਹੀਦੇ ਹਨ।

ਜਲ ਸੁਰੱਖਿਆ ਦੀ ਚੁਣੌਤੀ, ਜਿਸ ਦਾ ਵਿਸ਼ਵ ਸਾਹਮਣੇ ਸਾਹਮਣਾ ਕਰ ਰਿਹਾ ਹੈ, ਨੂੰ ਰੇਖਾਂਕਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਡਿਵੈਲਪਡ ਇੰਡੀਆ - ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਪਾਣੀ ਦੀ ਕਮੀ ਇੱਕ ਵੱਡੀ ਰੁਕਾਵਟ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜਲ ਸੁਰੱਖਿਆ ਦੇ ਪ੍ਰੋਜੈਕਟਾਂ ਲਈ ਪਿਛਲੇ 8 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੀ ਹੈ। ਥੋੜ੍ਹੇ ਸਮੇਂ ਦੇ ਸੁਆਰਥੀ ਦ੍ਰਿਸ਼ਟੀਕੋਣ ਤੋਂ ਉੱਪਰ ਉੱਠ ਕੇ ਲੰਬੇ ਸਮੇਂ ਦੀ ਪਹੁੰਚ ਦੀ ਜ਼ਰੂਰਤ ਨੂੰ ਦੁਹਰਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਹ ਸੱਚ ਹੈ ਕਿ ਸਰਕਾਰ ਬਣਾਉਣ ਲਈ, ਕਿਸੇ ਨੂੰ ਇੰਨੀ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ, ਜਿੰਨੀ ਮਿਹਨਤ ਦੇਸ਼ ਨੂੰ ਬਣਾਉਣ ਲਈ ਕਰਨੀ ਪੈਂਦੀ ਹੈ। ਅਸੀਂ ਸਾਰਿਆਂ ਨੇ ਰਾਸ਼ਟਰ ਨਿਰਮਾਣ ਲਈ ਕੰਮ ਕਰਨ ਨੂੰ ਚੁਣਿਆ ਹੈ। ਇਸ ਲਈ ਅਸੀਂ ਵਰਤਮਾਨ ਅਤੇ ਭਵਿੱਖ ਦੀਆਂ ਚੁਣੌਤੀਆਂ 'ਤੇ ਕੰਮ ਕਰ ਰਹੇ ਹਾਂ। ਜਿਨ੍ਹਾਂ ਨੂੰ ਦੇਸ਼ ਦੀ ਕੋਈ ਪਰਵਾਹ ਨਹੀਂ, ਉਨ੍ਹਾਂ ਨੂੰ ਦੇਸ਼ ਦਾ ਵਰਤਮਾਨ ਜਾਂ ਭਵਿੱਖ ਖਰਾਬ ਕਰਨ ਦੀ ਕੋਈ ਪ੍ਰਵਾਹ ਨਹੀਂ। ਅਜਿਹੇ ਲੋਕ ਬੇਸ਼ੱਕ ਵੱਡੀਆਂ-ਵੱਡੀਆਂ ਗੱਲਾਂ ਕਰ ਸਕਦੇ ਹਨ, ਪਰ ਪਾਣੀ ਲਈ ਕਦੇ ਵੀ ਵੱਡੇ ਵਿਜ਼ਨ ਨਾਲ ਕੰਮ ਨਹੀਂ ਕਰ ਸਕਦੇ।

ਜਲ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਸਰਕਾਰ ਦੀ ਬਹੁ-ਪੱਖੀ ਪਹੁੰਚ ਬਾਰੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ‘ਕੈਚ ਦ ਰੇਨ’, ਅਟਲ ਭੂ ਜਲ ਯੋਜਨਾ, ਹਰ ਜ਼ਿਲ੍ਹੇ ਵਿੱਚ 75 ਅੰਮ੍ਰਿਤ ਸਰੋਵਰ, ਨਦੀ ਜੋੜਨ ਅਤੇ ਜਲ ਜੀਵਨ ਮਿਸ਼ਨ ਜਿਹੀਆਂ ਪਹਿਲਾਂ ਨੂੰ ਸੂਚੀਬੱਧ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਰਾਮਸਰ ਵੈਟਲੈਂਡ ਸਥਾਨਾਂ ਦੀ ਗਿਣਤੀ 75 ਹੋ ਗਈ ਹੈ, ਜਿਨ੍ਹਾਂ ਵਿੱਚੋਂ ਪਿਛਲੇ 8 ਸਾਲਾਂ ਵਿੱਚ 50 ਸਥਾਨਾਂ ਨੂੰ ਜੋੜਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਆਜ਼ਾਦੀ ਤੋਂ ਬਾਅਦ ਦੇ 7 ਦਹਾਕਿਆਂ ਵਿੱਚ ਸਿਰਫ਼ 3 ਕਰੋੜ ਪਰਿਵਾਰਾਂ ਦੇ ਮੁਕਾਬਲੇ ਸਿਰਫ਼ 3 ਸਾਲਾਂ ਵਿੱਚ 7 ਕਰੋੜ ਗ੍ਰਾਮੀਣ ਪਰਿਵਾਰਾਂ ਨੂੰ ਪਾਈਪ ਰਾਹੀਂ ਪਾਣੀ ਨਾਲ ਜੋੜਨ ਦੇ ਕਾਰਨਾਮੇ ਦੀ ਸ਼ਲਾਘਾ ਕਰਦਿਆਂ ਕਿਹਾ, “ਅੰਮ੍ਰਿਤ ਕਾਲ ਦੀ ਇਸ ਤੋਂ ਵਧੀਆ ਸ਼ੁਰੂਆਤ ਨਹੀਂ ਹੋ ਸਕਦੀ।" ਉਨ੍ਹਾਂ ਕਿਹਾ, ''ਦੇਸ਼ 'ਚ ਲਗਭਗ 16 ਕਰੋੜ ਗ੍ਰਾਮੀਣ ਪਰਿਵਾਰ ਹਨ, ਜਿਨ੍ਹਾਂ ਨੂੰ ਪਾਣੀ ਲਈ ਬਾਹਰੀ ਸਰੋਤਾਂ 'ਤੇ ਨਿਰਭਰ ਰਹਿਣਾ ਪੈਂਦਾ ਹੈ। ਅਸੀਂ ਪਿੰਡ ਦੀ ਇੰਨੀ ਵੱਡੀ ਆਬਾਦੀ ਨੂੰ ਇਸ ਮੁੱਢਲੀ ਜ਼ਰੂਰਤ ਲਈ ਲੜਦੇ ਨਹੀਂ ਛੱਡ ਸਕਦੇ ਸੀ। ਇਸੇ ਲਈ 3 ਸਾਲ ਪਹਿਲਾਂ ਮੈਂ ਲਾਲ ਕਿਲੇ ਤੋਂ ਐਲਾਨ ਕੀਤਾ ਸੀ ਕਿ ਹਰ ਘਰ ਨੂੰ ਪਾਈਪ ਰਾਹੀਂ ਪਾਣੀ ਮਿਲੇਗਾ। ਇਸ ਮੁਹਿੰਮ 'ਤੇ 3 ਲੱਖ 60 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। 100 ਸਾਲਾਂ ਦੀ ਸਭ ਤੋਂ ਵੱਡੀ ਮਹਾਮਾਰੀ ਕਾਰਨ ਆਈਆਂ ਰੁਕਾਵਟਾਂ ਦੇ ਬਾਵਜੂਦ ਇਸ ਮੁਹਿੰਮ ਦੀ ਰਫ਼ਤਾਰ ਮੱਠੀ ਨਹੀਂ ਪਈ। ਇਸ ਲਗਾਤਾਰ ਕੋਸ਼ਿਸ਼ ਦਾ ਨਤੀਜਾ ਹੈ ਕਿ ਦੇਸ਼ ਨੇ 7 ਦਹਾਕਿਆਂ 'ਚ ਕੀਤੇ ਗਏ ਕੰਮਾਂ ਨਾਲੋਂ ਸਿਰਫ਼ 3 ਸਾਲਾਂ 'ਚ ਦੁੱਗਣੇ ਤੋਂ ਵੀ ਜ਼ਿਆਦਾ ਕੰਮ ਕੀਤੇ ਹਨ। ਇਹ ਉਸ ਮਨੁੱਖ-ਕੇਂਦ੍ਰਿਤ ਵਿਕਾਸ ਦੀ ਇੱਕ ਉਦਾਹਰਣ ਹੈ, ਜਿਸ ਦਾ ਮੈਂ ਇਸ ਵਾਰ ਲਾਲ ਕਿਲੇ ਤੋਂ ਜ਼ਿਕਰ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਭਵਿੱਖ ਦੀ ਪੀੜ੍ਹੀ ਅਤੇ ਮਹਿਲਾਵਾਂ ਲਈ ਹਰ ਘਰ ਜਲ ਦੇ ਲਾਭ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪਾਣੀ ਨਾਲ ਜੁੜੀਆਂ ਸਮੱਸਿਆਵਾਂ ਦੀ ਮੁੱਖ ਪੀੜਤ ਮਹਿਲਾਵਾਂ ਸਰਕਾਰ ਦੇ ਯਤਨਾਂ ਦੇ ਕੇਂਦਰ ਵਿੱਚ ਹਨ। ਇਹ ਮਹਿਲਾਵਾਂ ਲਈ ਜੀਵਨ ਦੀ ਸੌਖ ਵਿੱਚ ਸੁਧਾਰ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਣੀ ਦੇ ਪ੍ਰਬੰਧਨ ਵਿੱਚ ਮੁੱਖ ਭੂਮਿਕਾ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ, “ਜਲ ਜੀਵਨ ਅਭਿਯਾਨ ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ ਹੈ, ਬਲਕਿ ਇਹ ਸਮਾਜ ਦੁਆਰਾ, ਸਮਾਜ ਲਈ ਚਲਾਈ ਜਾਂਦੀ ਇੱਕ ਯੋਜਨਾ ਹੈ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਜੀਵਨ ਮਿਸ਼ਨ ਦੀ ਸਫ਼ਲਤਾ ਦੇ ਅਧਾਰ 'ਤੇ ਚਾਰ ਥੰਮ੍ਹ ਹਨ ਜਿਨ੍ਹਾਂ ਵਿੱਚ ਲੋਕਾਂ ਦੀ ਭਾਗੀਦਾਰੀ, ਹਿਤਧਾਰਕਾਂ ਦੀ ਭਾਗੀਦਾਰੀ, ਰਾਜਨੀਤਿਕ ਇੱਛਾ ਸ਼ਕਤੀ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਸ਼ਾਮਲ ਹੈ। ਸਥਾਨਕ ਲੋਕਾਂ ਅਤੇ ਗ੍ਰਾਮ ਸਭਾਵਾਂ ਅਤੇ ਸਥਾਨਕ ਸ਼ਾਸਨ ਦੀਆਂ ਹੋਰ ਸੰਸਥਾਵਾਂ ਨੂੰ ਮੁਹਿੰਮ ਵਿੱਚ ਬੇਮਿਸਾਲ ਭੂਮਿਕਾ ਦਿੱਤੀ ਗਈ ਹੈ। ਸਥਾਨਕ ਔਰਤਾਂ ਨੂੰ ਪਾਣੀ ਦੀ ਜਾਂਚ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਉਹ 'ਪਾਣੀ ਸਮਿਤੀਆਂ' ਦੀਆਂ ਮੈਂਬਰ ਹਨ। ਪੰਚਾਇਤਾਂ, ਗ਼ੈਰ-ਸਰਕਾਰੀ ਸੰਗਠਨਾਂ, ਵਿਦਿਅਕ ਸੰਸਥਾਵਾਂ ਅਤੇ ਸਾਰੇ ਮੰਤਰਾਲਿਆਂ ਦੁਆਰਾ ਦਿਖਾਏ ਗਏ ਉਤਸ਼ਾਹ ਵਿੱਚ ਹਿਤਧਾਰਕਾਂ ਦੀ ਭਾਗੀਦਾਰੀ ਸਪਸ਼ਟ ਹੈ। ਇਸੇ ਤਰ੍ਹਾਂ, ਪਿਛਲੇ 7 ਦਹਾਕਿਆਂ ਤੋਂ ਜੋ ਕੁਝ ਹਾਸਲ ਕੀਤਾ ਗਿਆ ਸੀ, ਉਸ ਨਾਲੋਂ ਸਿਰਫ਼ 7 ਸਾਲਾਂ ਵਿੱਚ ਬਹੁਤ ਕੁਝ ਹਾਸਲ ਕਰਨਾ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ। ਸੰਸਾਧਨਾਂ ਦੀ ਸਰਵੋਤਮ ਵਰਤੋਂ ਮਨਰੇਗਾ ਜਿਹੀਆਂ ਸਕੀਮਾਂ ਨਾਲ ਤਾਲਮੇਲ ਵਿੱਚ ਝਲਕਦੀ ਹੈ। ਉਨ੍ਹਾਂ ਕਿਹਾ ਕਿ ਪਾਈਪ ਵਾਲੇ ਪਾਣੀ ਦੀ ਸੰਤ੍ਰਿਪਤਤਾ ਨਾਲ ਕਿਸੇ ਵੀ ਵਿਤਕਰੇ ਦੀ ਸੰਭਾਵਨਾ ਵੀ ਖਤਮ ਹੋ ਜਾਵੇਗੀ।

ਪਾਣੀ ਦੀ ਸਪਲਾਈ ਅਤੇ ਗੁਣਵੱਤਾ ਨਿਯੰਤਰਣ ਲਈ ਪਾਣੀ ਅਸਾਸਿਆਂ ਦੀ ਜੀਓ-ਟੈਗਿੰਗ ਅਤੇ ਇੰਟਰਨੈੱਟ ਆਵ੍ ਥਿੰਗਸ ਦੇ ਹੱਲ ਜਿਹੀਆਂ ਟੈਕਨੋਲੋਜੀ ਦੀ ਵਰਤੋਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਜਨ ਸ਼ਕਤੀ, ਮਹਿਲਾ ਸ਼ਕਤੀ ਅਤੇ ਟੈਕਨੋਲੋਜੀ ਦੀ ਸ਼ਕਤੀ ਜਲ ਜੀਵਨ ਮਿਸ਼ਨ ਨੂੰ ਤਾਕਤ ਪ੍ਰਦਾਨ ਕਰ ਰਹੇ ਹਨ।

 

 

 

 

 

 

 

 

 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Telangana: Sircilla weaver gets PM Narendra Modi praise for G20 logo

Media Coverage

Telangana: Sircilla weaver gets PM Narendra Modi praise for G20 logo
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਨਵੰਬਰ 2022
November 28, 2022
Share
 
Comments

New India Expresses Gratitude For the Country’s all round Development Under PM Modi’s Leadership