ਪ੍ਰਧਾਨ ਮੰਤਰੀ ਨੇ ਵਾਇਰਸ ਨਾਲ ਨਿਪਟਣ ਵਿੱਚ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਦੇ ਨਾਲ-ਨਾਲ ਕੇਂਦਰ ਅਤੇ ਰਾਜ ਸਰਕਾਰਾਂ ਦੇ ਸਹਿਯੋਗਾਤਮਕ ਪ੍ਰਯਤਨਾਂ ਦੀ ਸਰਾਹਨਾ ਕੀਤੀ
ਪ੍ਰਧਾਨ ਮੰਤਰੀ ਨੇ ਵੈਕਸੀਨੇਟਰਸ ਅਤੇ ਹੈਲਥਕੇਅਰ ਵਰਕਰਸ ਦੇ ਅਣਥੱਕ ਪ੍ਰਯਤਨਾਂ ਦੀ ਪ੍ਰਸ਼ੰਸਾ ਕੀਤੀ
ਪ੍ਰਧਾਨ ਮੰਤਰੀ ਨੇ ਕੋਵਿਡ ਸਬੰਧਿਤ ਪ੍ਰੋਟੋਕੋਲ ਦਾ ਪਾਲਨ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਦੇ ਲਈ ਵਿਸ਼ੇਸ਼ ਤੌਰ ‘ਤੇ ਓਮੀਕ੍ਰੋਨ ਵੈਰੀਐਂਟ ਅਤੇ ਦੇਸ਼ ਵਿੱਚ ਟੀਕਾਕਰਣ ਮੁਹਿੰਮ ਦੀ ਸਥਿਤੀ ਦੇ ਸੰਦਰਭ ਵਿੱਚ ਇੱਕ ਉੱਚ ਪੱਧਰੀ ਬੈਠਕ ਦੀ ਅੱਜ ਪ੍ਰਧਾਨਗੀ ਕੀਤੀ।

ਬੈਠਕ ਦੇ ਦੌਰਾਨ, ਆਲਮੀ ਪਰਿਦ੍ਰਿਸ਼ ਅਤੇ ਭਾਰਤ ਦੀ ਕੋਵਿਡ-19 ਸਥਿਤੀ ’ਤੇ ਇੱਕ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ। ਟੀਕਾਕਰਣ ਮੁਹਿੰਮ ਦੀ ਦਿਸ਼ਾ ਵਿੱਚ ਭਾਰਤ ਦੇ ਨਿਰੰਤਰ ਪ੍ਰਯਤਨ ਅਤੇ ਕੋਰੋਨਾ ਦੇ ਨਵੇਂ ਵੈਰੀਐਂਟ ਦੇ ਦੌਰਾਨ ਹਸਪਤਾਲਾਂ ਵਿੱਚ ਰੋਗੀਆਂ ਦੀ ਘੱਟ ਭਰਤੀ, ਮਾਮਲਿਆਂ ਦੀ ਗੰਭੀਰਤਾ ਅਤੇ ਮੌਤ ਦਰ ਵਿੱਚ ਕਮੀ ਵਿੱਚ ਸਹਾਇਤਾ ਦੇ ਸੰਦਰਭ ਵਿੱਚ ਟੀਕੇ ਦੀ ਪ੍ਰਭਾਵਸ਼ੀਲਤਾ ਦੇ ਵਿਸ਼ੇਸ਼ਲਣ ’ਤੇ ਵੀ ਚਨਾਣਾ ਪਾਇਆ ਗਿਆ। ਬੈਠਕ ਦੇ ਦੌਰਾਨ ਹੋਈ ਸਮੀਖਿਆ ਵਿੱਚ ਇਹ ਸਾਹਮਣੇ ਆਇਆ ਕਿ ਕੇਂਦਰ ਸਰਕਾਰ ਦੀ ਅਗਵਾਈ ਵਿੱਚ ਸਰਗਰਮ ਅਤੇ ਸਹਿਯੋਗਾਤਮਕ ਪ੍ਰਯਤਨਾਂ ਨੇ ਸੰਕ੍ਰਮਣ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਪ੍ਰਭਾਵੀ ਪ੍ਰਬੰਧਨ ਵਿੱਚ ਮਦਦ ਕੀਤੀ ਹੈ। ਇਸ ਗੱਲ ’ਤੇ ਵੀ ਧਿਆਨ ਦਿੱਤਾ ਗਿਆ ਕਿ ਭਾਰਤ ਦੇ ਮਹਾਮਾਰੀ ਪ੍ਰਤੀ ਰਿਸਪਾਂਸ ਅਤੇ ਟੀਕਾਕਰਣ ਦੇ ਪ੍ਰਯਤਨਾਂ ਦੀ ਵਿਸ਼ਵ ਪੱਧਰ ’ਤੇ ਵਿਸ਼ਵ ਸਿਹਤ ਸੰਗਠਨ, ਸੰਯੁਕਤ ਰਾਸ਼ਟਰ, ਅੰਤਰਰਾਸ਼ਟਰੀ ਮੁਦਰਾ ਫੰਡ ਦੇ ਨਾਲ –ਨਾਲ ਹਾਰਵਰਡ ਬਿਜ਼ਨਸ ਸਕੂਲ ਅਤੇ ਇੰਸਟੀਟਿਊਟ ਫੌਰ ਕੰਪੀਟੀਟਿਵਨੈੱਸ ਦੀਆਂ ਰਿਪੋਰਟਾਂ ਵਿੱਚ ਸਰਾਹਨਾ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਵੈਕਸੀਨੇਟਰਸ, ਹੈਲਥਕੇਅਰ ਵਰਕਰਸ, ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਕੀਤੇ ਗਏ ਅਣਥੱਕ ਪ੍ਰਯਤਨਾਂ ਦੀ ਸਰਾਹਨਾ ਕੀਤੀ। ਪ੍ਰਧਾਨ ਮੰਤਰੀ ਨੇ ਕੋਵਿਡ ਨਾਲ ਸਬੰਧਿਤ ਪ੍ਰੋਟੋਕੋਲ ਦਾ ਪਾਲਨ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਸਮੁਦਾਇ ਨੂੰ ਟੀਕਾ ਲਗਾਉਣ ਵਿੱਚ ਨਿਰੰਤਰ ਸਮਰਥਨ ਅਤੇ ਵਿਅਕਤੀਗਤ ਤੌਰ ‘ਤੇ ਭਾਗੀਦਾਰੀ ਦੀ ਤਾਕੀਦ ਕਰਦੇ ਹੋਏ ਇਸ ਦੌਰਾਨ ਕੋਵਿਡ ਉਚਿਤ ਵਿਵਹਾਰ ਦਾ ਪਾਲਨ ਕਰਨ ਨੂੰ ਕਿਹਾ।

ਬੈਠਕ ਵਿੱਚ ਗ੍ਰਹਿ ਮੰਤਰੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਅਤੇ ਮੈਂਬਰ (ਸਿਹਤ) ਨੀਤੀ ਆਯੋਗ ਸਹਿਤ ਹੋਰ ਸੀਨੀਅਰ ਅਧਿਕਾਰੀ ਉਪਸਥਿਤ ਸਨ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM Modi hails India’s ‘Mission Drishti’ launch as ‘world’s first OptoSAR satellite’ enters orbit

Media Coverage

PM Modi hails India’s ‘Mission Drishti’ launch as ‘world’s first OptoSAR satellite’ enters orbit
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਮਈ 2026
May 04, 2026

Green Roads, Smart Tolls, Trillion-Dollar Dreams: How PM Modi's Policies are Supercharging a Modern India