ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਗੋਕੁਲਪੁਰੀ ਖੇਤਰ ਵਿੱਚ ਅੱਗ ਲਗਣ ਦੀ ਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਦਿੱਲੀ ਦੇ ਗੋਕੁਲਪੁਰੀ ਵਿੱਚ ਅਗਨੀਕਾਂਡ ਨਾਲ ਹੋਇਆ ਹਾਦਸਾ ਹਿਰਦਾਵਿਦਾਰਕ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਗਹਿਰੀ ਸੰਵੇਦਨਾ ਪ੍ਰਗਟ ਕਰਦਾ ਹਾਂ। ਈਸ਼ਵਰ ਉਨ੍ਹਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ।"
दिल्ली के गोकुलपुरी में अग्निकांड से हुआ हादसा हृदयविदारक है। इस हादसे में जिन लोगों को अपनी जान गंवानी पड़ी है, उनके परिजनों के प्रति मैं गहरी संवेदना प्रकट करता हूं। ईश्वर उन्हें इस अपार दुख को सहने की शक्ति प्रदान करे।
— Narendra Modi (@narendramodi) March 12, 2022


