ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਪਰਸਪਰ ਗੱਲਬਾਤ ਕੀਤੀ।
ਰਾਸ਼ਟਰਪਤੀ ਪੁਤਿਨ ਨੇ ਯੂਕ੍ਰੇਨ ਨਾਲ ਸਬੰਧਿਤ ਨਵੀਨਤਮ ਘਟਨਾਕਰਮਾਂ ਤੋਂ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਦਾ ਉਨ੍ਹਾਂ ਦੇ ਵਿਸਤ੍ਰਿਤ ਮੁੱਲਾਂਕਣ ਦੇ ਲਈ ਧੰਨਵਾਦ ਕਰਦੇ ਹੋਏ, ਸੰਘਰਸ਼ ਦੇ ਸ਼ਾਂਤੀਪੂਰਨ ਸਮਾਧਾਨ ਦੇ ਲਈ ਭਾਰਤ ਦੇ ਦ੍ਰਿੜ੍ਹ ਰੁਖ਼ ਨੂੰ ਦੁਹਰਾਇਆ।
ਦੋਹਾਂ ਨੇਤਾਵਾਂ ਨੇ ਦੁਵੱਲੇ ਏਜੰਡਾ ਵਿੱਚ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਭਾਰਤ-ਰੂਸ ਦੇ ਦਰਮਿਆਨ ਵਿਸ਼ੇਸ਼ ਅਤੇ ਵਿਸ਼ੇਸ਼ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਗਹਿਰਾ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੇ 23ਵੇਂ ਭਾਰਤ- ਰੂਸ ਵਾਰਸ਼ਿਕ ਸਮਿਟ ਦੇ ਲਈ ਸੱਦਾ ਦਿੱਤਾ।


