ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।

ਭੂਟਾਨ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

"ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ, ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ।"

 

ਨੇਪਾਲ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦਾ ਜਵਾਬ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ:

“ਸੁਤੰਤਰਤਾ ਦਿਵਸ ਦੀਆਂ ਵਧਾਈਆਂ ਲਈ ਧੰਨਵਾਦ, ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ। ਭਾਰਤ ਅਤੇ ਨੇਪਾਲ ਦਰਮਿਆਨ ਮਜ਼ਬੂਤ ਸਬੰਧਾਂ 'ਤੇ ਤੁਹਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।''

 

ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਦੁਆਰਾ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

"ਸਾਡੇ ਸੁਤੰਤਰਤਾ ਦਿਵਸ 'ਤੇ ਸ਼ੁਭਕਾਮਨਾਵਾਂ ਲਈ, ਰਾਸ਼ਟਰਪਤੀ ਮੁਹੰਮਦ ਮੁਇਜ਼ੂ ਤੁਹਾਡਾ ਧੰਨਵਾਦ। ਭਾਰਤ ਮਾਲਦੀਵ ਨੂੰ ਇੱਕ ਕੀਮਤੀ ਦੋਸਤ ਮੰਨਦਾ ਹੈ ਅਤੇ ਸਾਡੇ ਦੇਸ਼ ਸਾਡੇ ਲੋਕਾਂ ਦੇ ਭਲੇ ਲਈ ਮਿਲ ਕੇ ਕੰਮ ਕਰਦੇ ਰਹਿਣਗੇ।”

 

ਫਰਾਂਸ ਦੇ ਰਾਸ਼ਟਰਪਤੀ ਦੇ ਟਵੀਟ ਦਾ ਜਵਾਬ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ:

“ਮੇਰੇ ਚੰਗੇ ਦੋਸਤ, ਰਾਸ਼ਟਰਪਤੀ ਇਮੈਨੂਅਲ ਮੈਕ੍ਰੋਨ ਦਾ ਸਾਡੇ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ। ਮੈਂ ਨਾ ਕੇਵਲ ਉਨ੍ਹਾਂ ਦੀ ਭਾਰਤ ਯਾਤਰਾ ਬਲਕਿ ਸਾਡੀਆਂ ਵੱਖ-ਵੱਖ ਮੁਲਾਕਾਤਾਂ ਨੂੰ ਵੀ ਯਾਦ ਕਰਦਾ ਹਾਂ, ਜਿਨ੍ਹਾਂ ਨੇ ਭਾਰਤ-ਫਰਾਂਸ ਸਾਂਝੇਦਾਰੀ ਨੂੰ ਬਹੁਤ ਮਜ਼ਬੂਤ ਕੀਤਾ ਹੈ। ਅਸੀਂ ਆਲਮੀ ਭਲਾਈ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ।”

 

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

"ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਲਈ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਦਾ ਧੰਨਵਾਦ। ਸਾਡੇ ਰਾਸ਼ਟਰਾਂ ਵਿਚਕਾਰ ਦੋਸਤੀ ਵਧਦੀ ਰਹੇ ਅਤੇ ਹੋਰ ਵੀ ਬਹੁਪੱਖੀ ਬਣੇ।”

 

ਯੂਏਈ ਦੇ ਪ੍ਰਧਾਨ ਮੰਤਰੀ ਮਹਾਮਹਿਮ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੀ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਐਕਸ 'ਤੇ ਹੇਠ ਲਿਖਿਤ ਪੋਸਟ ਕੀਤਾ:

"@HHShkMohd ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦੀ ਹਾਂ। ਭਾਰਤ ਅਤੇ ਯੂਏਈ ਦਰਮਿਆਨ ਮਜ਼ਬੂਤ ਸਬੰਧਾਂ ਲਈ ਤੁਹਾਡੀ ਨਿਜੀ ਵਚਨਬੱਧਤਾ ਸ਼ਲਾਘਾਯੋਗ ਹੈ। ਸਾਡੇ ਦੇਸ਼ ਸਾਲਾਂ ਤੋਂ ਵਿਕਸਿਤ ਮਿੱਤਰਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਦੇ ਰਹਿਣਗੇ।"

 

 

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਦੀਆਂ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਐਕਸ 'ਤੇ ਪੋਸਟ ਕੀਤਾ:

"ਪੀਐੱਮ @GiorgiaMeloni ਸੁਤੰਤਰਤਾ ਦਿਵਸ ਦੀਆਂ ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦੀ ਹਾਂ। ਭਾਰਤ-ਇਟਲੀ ਦੀ ਮਿੱਤਰਤਾ ਵਧਦੀ-ਫੁਲਦੀ ਰਹੇ ਅਤੇ ਗ੍ਰਹਿ ਦੀ ਬਿਹਤਰੀ ਲਈ ਯੋਗਦਾਨ ਪਾਉਂਦੀ ਰਹੇ।”

 

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸੁਤੰਤਰਤਾ ਦਿਵਸ ‘ਤੇ ਨਿੱਘੀਆਂ ਸ਼ੁਭਕਾਮਨਾਵਾਂ ਲਈ ਗੁਆਨਾ ਦੇ ਸਹਿਕਾਰੀ ਗਣਰਾਜ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਦਾ ਧੰਨਵਾਦ ਕੀਤਾ।

ਡਾਕਟਰ ਅਲੀ ਨੂੰ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਐਕਸ 'ਤੇ ਪੋਸਟ ਕੀਤਾ:

“ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਐਕਸੀਲੈਂਸੀ @presidentaligy ਤੁਹਾਡਾ ਧੰਨਵਾਦ। ਸਾਡੇ ਲੋਕਾਂ ਦਰਮਿਆਨ ਮਿੱਤਰਤਾ ਨੂੰ ਹੋਰ ਮਜ਼ਬੂਤ ਕਰਨ ਲਈ ਤੁਹਾਡੇ ਨਾਲ ਕੰਮ ਕਰਨ ਦੀ ਉਮੀਦ ਹੈ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Modi 3.0: First 100 Days Marked by Key Infrastructure Projects, Reforms, and Growth Plans

Media Coverage

Modi 3.0: First 100 Days Marked by Key Infrastructure Projects, Reforms, and Growth Plans
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਸਤੰਬਰ 2024
September 16, 2024

100 Days of PM Modi 3.0: Delivery of Promises towards Viksit Bharat

Holistic Development across India – from Heritage to Modern Transportation – Decade of PM Modi