ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰੂਸ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਵਲਾਦੀਮੀਰ ਪੁਤਿਨ ਨੇ ਟੈਲੀਫ਼ੋਨ ਕੀਤਾ।
ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਦੇ 75ਵੇਂ ਜਨਮ ਦਿਨ 'ਤੇ ਉਨ੍ਹਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਅਤੇ ਸਥਾਈ ਦੋਸਤੀ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ।
ਦੋਵਾਂ ਆਗੂਆਂ ਨੇ 23ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਤੋਂ ਪਹਿਲਾਂ ਦੁਵੱਲੇ ਏਜੰਡੇ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਸਾਲ ਦੇ ਅੰਤ ਵਿੱਚ ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿੱਚ ਸਵਾਗਤ ਕਰਨ ਲਈ ਚਾਹਵਾਨ ਹਨ।
ਪ੍ਰਧਾਨ ਮੰਤਰੀ ਨੇ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਪ੍ਰਤੀ ਭਾਰਤ ਦੇ ਪੂਰੇ ਸਮਰਥਨ ਨੂੰ ਦੁਹਰਾਇਆ।
ਦੋਵੇਂ ਆਗੂਆਂ ਨੇ ਨਜ਼ਦੀਕੀ ਸੰਪਰਕ ਬਣਾਈ ਰੱਖਣ ’ਤੇ ਸਹਿਮਤੀ ਪ੍ਰਗਟ ਕੀਤੀ।


