ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਡੀਮੀਰ ਜ਼ੈਲੈਂਸਕੀ (Volodymyr Zelenskyy) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਫੋਨ ਕਰਕੇ ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਵਿੱਚ ਮਿਲੀ ਸਫਲਤਾ ਦੇ ਲਈ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਯੂਕ੍ਰੇਨ ਦੇ ਨਾਲ ਆਪਣੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ਦੁਹਰਾਈ।
ਦੋਵਾਂ ਨੇਤਾਵਾਂ ਨੇ ਨਿਰੰਤਰ ਗਹਿਰੇ ਸੰਪਰਕ ਦੀ ਜ਼ਰੂਰਤ ‘ਤੇ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਹਿਤ ਲਈ ਪਰਸਪਰ ਲਾਭਕਾਰੀ ਸਹਿਯੋਗ ਨੂੰ ਨਵੇਂ ਖੇਤਰਾਂ ਵਿੱਚ ਅੱਗੇ ਵਧਾਉਣ ‘ਤੇ ਜ਼ੋਰ ਦਿੱਤਾ।
ਯੂਕ੍ਰੇਨ ਵਿੱਚ ਚੱਲ ਰਹੇ ਯੁੱਧ ‘ਤੇ ਪ੍ਰਧਾਨ ਮੰਤਰੀ ਨੇ ਭਾਰਤ ਦੇ ਜਨ-ਕੇਂਦ੍ਰਿਤ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਇਆ ਅਤੇ ਵਾਰਤਾ ਅਤੇ ਕੂਟਨੀਤੀ ਦੇ ਜ਼ਰੀਏ ਯੁੱਧ ਦੇ ਜਲਦੀ, ਸ਼ਾਂਤੀਪੂਰਣ ਅਤੇ ਸਥਾਈ ਸਮਾਧਾਨ ਲਈ ਸਾਰੇ ਪ੍ਰਯਾਸਾਂ ਦੇ ਪ੍ਰਤੀ ਭਾਰਤ ਦੇ ਸਮਰਥਨ ਨੂੰ ਦੁਹਰਾਇਆ।
ਦੋਵਾਂ ਨੇਤਾਵਾਂ ਨੇ ਇੱਕ ਦੂਸਰੇ ਦੇ ਨਾਲ ਸੰਪਰਕ ਵਿੱਚ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।


