ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 4 ਮਈ, 2022 ਨੂੰ ਕੋਪੇਨਹੈਗਨ ਵਿੱਚ ਦੂਸਰੀ ਭਾਰਤ-ਨੋਰਡਿਕ ਸਮਿਟ ਤੋਂ ਵਾਪਸੀ ਸਮੇਂ ਫਰਾਂਸ ਦਾ ਸਰਕਾਰੀ ਦੌਰਾ ਕੀਤਾ।

2. ਪੈਰਿਸ ਵਿੱਚ, ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨਾਲ ਵਨ-ਟੂ-ਵਨ ਅਤੇ ਡੈਲੀਗੇਸ਼ਨ ਪੱਧਰ ਦੇ ਫੌਰਮੈਟ ਵਿੱਚ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਰੱਖਿਆ, ਪੁਲਾੜ, ਨੀਲੀ ਅਰਥਵਿਵਸਥਾ(ਬਲਿਊ ਇਕੌਨਮੀ), ਸਿਵਲ ਪਰਮਾਣੂ ਅਤੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਵਿੱਚ ਸਹਿਯੋਗ ਸਮੇਤ ਸਾਰੇ ਦੁਵੱਲੇ ਮੁੱਦਿਆਂ 'ਤੇ ਚਰਚਾ ਕੀਤੀ।

3. ਦੋਹਾਂ ਨੇਤਾਵਾਂ ਨੇ ਖੇਤਰੀ ਅਤੇ ਗਲੋਬਲ ਸੁਰੱਖਿਆ ਦ੍ਰਿਸ਼ਟੀਕੋਣ ਦਾ ਵੀ ਜਾਇਜ਼ਾ ਲਿਆ ਅਤੇ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਨੂੰ ਗਲੋਬਲ ਭਲਾਈ ਲਈ ਇੱਕ ਸ਼ਕਤੀ ਬਣਾਉਣ ਲਈ ਮਿਲ ਕੇ ਕੰਮ ਕਰਨ ਦੇ ਢੰਗ-ਤਰੀਕਿਆਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦੀ ਫਰਾਂਸ ਯਾਤਰਾ ਨੇ ਨਾ ਸਿਰਫ਼ ਦੋਹਾਂ ਮੁਲਕਾਂ ਦਰਮਿਆਨ ਬਲਕਿ ਦੋਹਾਂ ਆਗੂਆਂ ਦਰਮਿਆਨ ਮਜ਼ਬੂਤ ਦੋਸਤੀ ਅਤੇ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ।

4. ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕ੍ਰੋਂ ਨੂੰ ਜਲਦੀ ਤੋਂ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।

5. ਗੱਲਬਾਤ ਤੋਂ ਬਾਅਦ ਇੱਕ ਸਾਂਝਾ ਬਿਆਨ ਜਾਰੀ ਕੀਤਾ ਗਿਆ ਸੀ, ਜੋ ਇੱਥੇ ਦੇਖਿਆ ਜਾ ਸਕਦਾ ਹੈ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
FY25 India pharma exports cross $30 billion, surge 31% in March

Media Coverage

FY25 India pharma exports cross $30 billion, surge 31% in March
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਅਪ੍ਰੈਲ 2025
April 19, 2025

Citizens Appreciate India Rising: PM Modi’s Vision Fuels Global Leadership and Growth