ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X)‘ਤੇ ਪੋਸਟ ਕੀਤਾ:
‘ਮੈਨੂੰ ਵਿਰੂਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹਾਦਸਾ ਵਾਪਰਨ ਬਾਰੇ ਪਤਾ ਚਲਿਆ, ਜੋ ਕਿ ਕਾਫੀ ਦੁਖਦ ਸਮਾਚਾਰ ਹੈ। ਇਸ ਮੁਸ਼ਕਲ ਸਮੇਂ ਵਿੱਚ ਮੇਰੀਆਂ ਗਹਿਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਪ੍ਰਿਯਜਨਾਂ ਦੇ ਨਾਲ ਹਨ ਜਿਨ੍ਹਾਂ ਦਾ ਦੁਖਦ ਦੇਹਾਂਤ ਹੋ ਗਿਆ ਹੈ। ਮੈਂ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਅਤੇ ਪੂਰਨ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।
ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: @narendramodi
It is with a heavy heart that I learnt about a mishap at a firecracker factory in Virudhunagar district. During this difficult time, my thoughts are with the loved ones of those who have tragically passed away. I wish a swift and full recovery for all who have been injured.
— PMO India (@PMOIndia) February 17, 2024
An…


