ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ 25ਵੇਂ ਸਮਰ ਡੈਫਲਿੰਪਿਕਜ਼ 2025 ਵਿੱਚ ਭਾਰਤ ਦੇ ਡੈਫਲਿੰਪਿਅਨਜ਼ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅੱਜ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ 9 ਸੋਨੇ ਦੇ ਤਗਮਿਆਂ ਸਮੇਤ 20 ਤਗਮਿਆਂ ਦੀ ਇਤਿਹਾਸਕ ਸਰਬੋਤਮ ਤਗਮਾ ਸੂਚੀ ਦੇ ਨਾਲ ਸਾਡੇ ਅਥਲੀਟਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹਤਾ ਅਤੇ ਸਮਰਪਣ ਨਾਲ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਪ੍ਰਧਾਨ ਮੰਤਰੀ ਨੇ ਹਰੇਕ ਐਥਲੀਟ, ਕੋਚ ਅਤੇ ਸਹਾਇਕ ਸਟਾਫ਼ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਵਚਨਬੱਧਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ, ਜਿਨ੍ਹਾਂ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਮਾਣ ਵਧਾਇਆ ਹੈ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

"ਟੋਕੀਓ ਵਿੱਚ 25ਵੇਂ ਸਮਰ ਡੈਫਲਿੰਪਿਕਜ਼ 2025 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸਾਡੇ ਡੈਫਲਿੰਪਿਅਨਜ਼ ਨੂੰ ਦਿਲੋਂ ਵਧਾਈਆਂ। 9 ਸੋਨੇ ਦੇ ਤਗਮਿਆਂ ਸਮੇਤ 20 ਤਗਮਿਆਂ ਦੀ ਇਤਿਹਾਸਕ ਸਰਵੋਤਮ ਤਗਮਾ ਸੂਚੀ ਦੇ ਨਾਲ, ਸਾਡੇ ਅਥਲੀਟਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹਤਾ ਅਤੇ ਸਮਰਪਣ ਨਾਲ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਹਰੇਕ ਐਥਲੀਟ, ਕੋਚ ਅਤੇ ਸਹਾਇਕ ਸਟਾਫ਼ ਨੂੰ ਵਧਾਈਆਂ। ਪੂਰੇ ਦੇਸ਼ ਨੂੰ ਤੁਹਾਡੇ ਸਾਰਿਆਂ 'ਤੇ ਮਾਣ ਹੈ!"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Job generation and skilling youth top govt priority: PM Modi

Media Coverage

Job generation and skilling youth top govt priority: PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਜਨਵਰੀ 2026
January 24, 2026

Empowered Youth, Strong Women, Healthy Nation — PM Modi's Blueprint for Viksit Bharat