ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੌਰਵੇ (Norwegian) ਦੇ ਪ੍ਰਧਾਨ ਮੰਤਰੀ ਜੋਨਾਸ ਗਹਰ ਸਟੌਰ (Jonas Gahr Støre) ਨੂੰ ਦੁਬਾਰਾ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਨੌਰਵੇ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ।
ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਪ੍ਰਧਾਨ ਮੰਤਰੀ ਜੋਨਾਸ ਗਹਰ ਸਟੌਰ ਨੂੰ ਉਨ੍ਹਾਂ ਨੂੰ ਮੁੜ ਚੁਣੇ ਜਾਣ ‘ਤੇ ਵਧਾਈਆਂ। ਮੈਂ ਸਾਰੇ ਖੇਤਰਾਂ ਵਿੱਚ ਭਾਰਤ-ਨੌਰਵੇ ਸਾਂਝੇਦਾਰੀ ਨੂੰ ਹੋਰ ਵੱਧ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਉਮੀਦ ਕਰਦਾ ਹਾਂ।”
@jonasgahrstore”
Congratulations to Prime Minister Jonas Gahr Støre on his re-election. I look forward to continue working closely together to further strengthen the India-Norway partnership in all areas.@jonasgahrstore
— Narendra Modi (@narendramodi) September 10, 2025


