ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਹੋ ਰਹੇ ਜੀ20 ਆਗੂਆਂ ਦੇ ਸਿਖਰ ਸਮੇਲਨ ਦੇ ਮੌਕੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਸਾਨੇ ਤਾਕਾਇਚੀ ਨਾਲ ਦੁਵੱਲੀ ਮੀਟਿੰਗ ਕੀਤੀ। 29 ਅਕਤੂਬਰ, 2025 ਨੂੰ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਇਹ ਪਹਿਲੀ ਮੁਲਾਕਾਤ ਸੀ।
ਦੋਵਾਂ ਆਗੂਆਂ ਨੇ ਸਭਿਆਚਾਰਕ ਸਬੰਧਾਂ, ਸਾਂਝੇ ਮੁੱਲਾਂ, ਆਪਸੀ ਸਦਭਾਵਨਾ ਅਤੇ ਮੁਕਤ ਅਤੇ ਖੁੱਲ੍ਹੇ ਇੰਡੋ- ਪੈਸੀਫਿਕ ਪ੍ਰਤੀ ਵਚਨਬੱਧਤਾ ’ਤੇ ਅਧਾਰਿਤ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਦੀ ਮਹੱਤਤਾ ਦੀ ਮੁੜ ਪੁਸ਼ਟੀ ਕੀਤੀ। ਆਗੂਆਂ ਨੇ ਖੇਤਰੀ ਅਤੇ ਵਿਸ਼ਵ ਸ਼ਾਂਤੀ, ਖ਼ੁਸ਼ਹਾਲੀ ਅਤੇ ਸਥਿਰਤਾ ਲਈ ਭਾਰਤ-ਜਾਪਾਨ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ’ਤੇ ਜ਼ੋਰ ਦਿੱਤਾ।

ਆਗੂਆਂ ਨੇ 15ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੌਰਾਨ ਦੁਵੱਲੇ ਸਬੰਧਾਂ ਵਿੱਚ ਹੋਈ ਨਿਰੰਤਰ ਪ੍ਰਗਤੀ ਨੂੰ ਸਵੀਕਾਰ ਕੀਤਾ ਅਤੇ ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼, ਛੋਟੇ ਅਤੇ ਦਰਮਿਆਨੇ ਉੱਦਮ, ਆਰਟੀਫੀਸ਼ੀਅਲ ਇੰਟੈਲੀਜੈਂਸੀ, ਮਹੱਤਵਪੂਰਨ ਖਣਿਜ, ਸੈਮੀਕੰਡਕਟਰ, ਬੁਨਿਆਦੀ ਢਾਂਚਾ ਵਿਕਾਸ, ਤਕਨਾਲੋਜੀ ਅਤੇ ਨਵੀਨਤਾ ਅਤੇ ਲੋਕਾਂ ਦੇ ਆਪਸੀ ਸੰਪਰਕ ਵਰਗੇ ਵਿਆਪਕ ਖੇਤਰਾਂ ਵਿੱਚ ਜਿਨ੍ਹਾਂ ਨਤੀਜਿਆਂ ’ਤੇ ਸਹਿਮਤੀ ਬਣੀ ਸੀ, ਉਨ੍ਹਾਂ ਨੂੰ ਜਲਦੀ ਲਾਗੂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਰਣਨੀਤਕ ਖੇਤਰਾਂ ਵਿੱਚ ਭਾਰਤ ਅਤੇ ਜਾਪਾਨ ਵਿਚਕਾਰ ਸਹਿਯੋਗ ਦੇ ਮੌਕਿਆਂ 'ਤੇ ਵੀ ਚਰਚਾ ਕੀਤੀ ਅਤੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਤਾਕਾਇਚੀ ਨੇ ਫਰਵਰੀ, 2026 ਵਿੱਚ ਭਾਰਤ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਏਆਈ ਸਿਖਰ ਸੰਮੇਲਨ ਪ੍ਰਤੀ ਮਜ਼ਬੂਤ ਸਮਰਥਨ ਪ੍ਰਗਟ ਕੀਤਾ।
ਦੋਵਾਂ ਆਗੂਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਜਾਪਾਨ ਮੁੱਲਵਾਨ ਸਾਂਝੇਦਾਰ ਅਤੇ ਭਰੋਸੇਮੰਦ ਦੋਸਤ ਬਣੇ ਰਹਿਣ। ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ਸਬੰਧ ਖੇਤਰੀ ਅਤੇ ਵਿਸ਼ਵ ਸ਼ਾਂਤੀ, ਖ਼ੁਸ਼ਹਾਲੀ ਅਤੇ ਸਥਿਰਤਾ ਲਈ ਲਾਜ਼ਮੀ ਹਨ।
ਆਗੂਆਂ ਨੇ ਸੰਪਰਕ ਵਿੱਚ ਬਣੇ ਰਹਿਣ ਅਤੇ ਜਲਦੀ ਤੋਂ ਜਲਦੀ ਅਗਲੀ ਮੁਲਾਕਾਤ ਕਰਨ ’ਤੇ ਸਹਿਮਤ ਪ੍ਰਗਟ ਕੀਤੀ।
Had a productive meeting with Prime Minister Sanae Takaichi of Japan. We discussed ways to add momentum to bilateral cooperation in areas such as innovation, defence, talent mobility and more. We are also looking to enhance trade ties between our nations. A strong India-Japan… pic.twitter.com/4UexmElSwQ
— Narendra Modi (@narendramodi) November 23, 2025


