ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਰਾਇਸੀਨਾ ਡਾਇਲੌਗ ਵਿੱਚ ਉਦਘਾਟਨੀ ਭਾਸ਼ਣ ਦੇਣ ਲਈ ਸਹਿਮਤੀ ਦੇਣ ਲਈ ਯੂਰੋਪੀਅਨ ਕਮਿਸ਼ਨ ਦੀ ਪ੍ਰੈਜ਼ੀਡੈਂਟ ਦਾ ਧੰਨਵਾਦ ਕੀਤਾ, ਅਤੇ ਕਿਹਾ ਕਿ ਉਹ ਦਿਨ ਵਿੱਚ ਬਾਅਦ ਵਿੱਚ ਹੋਣ ਵਾਲੇ ਉਨ੍ਹਾਂ ਦੇ ਭਾਸ਼ਣ ਨੂੰ ਸੁਣਨ ਲਈ ਉਤਸੁਕ ਹਨ।

ਲੀਡਰਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਵਿਸ਼ਾਲ ਅਤੇ ਜੀਵੰਤ ਲੋਕਤੰਤਰੀ ਸਮਾਜਾਂ ਦੇ ਰੂਪ ਵਿੱਚ, ਭਾਰਤ ਅਤੇ ਯੂਰਪ ਬਹੁਤ ਸਾਰੇ ਆਲਮੀ ਮੁੱਦਿਆਂ 'ਤੇ ਇੱਕੋ ਜਿਹੀਆਂ ਕਦਰਾਂ-ਕੀਮਤਾਂ ਅਤੇ ਦ੍ਰਿਸ਼ਟੀਕੋਣ ਦੀ ਸਮਾਨਤਾ ਨੂੰ ਸਾਂਝਾ ਕਰਦੇ ਹਨ।

ਉਨ੍ਹਾਂ ਨੇ ਭਾਰਤ-ਯੂਰਪੀ ਸੰਘ ਰਣਨੀਤਕ ਭਾਈਵਾਲੀ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ, ਜਿਸ ਵਿੱਚ ਇੱਕ ਮੁਕਤ ਵਪਾਰ ਸਮਝੌਤੇ ਅਤੇ ਨਿਵੇਸ਼ ਸਮਝੌਤੇ 'ਤੇ ਗੱਲਬਾਤ ਦੀ ਅਗਾਮੀ ਦੁਬਾਰਾ ਸ਼ੁਰੂਆਤ ਸ਼ਾਮਲ ਹੈ। ਭਾਰਤ-ਈਯੂ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਿਆਸੀ-ਪੱਧਰ ਦੀ ਨਿਗਰਾਨੀ ਪ੍ਰਦਾਨ ਕਰਨ ਅਤੇ ਸਹਿਯੋਗ ਦੇ ਵਿਭਿੰਨ ਖੇਤਰਾਂ ਦਰਮਿਆਨ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ-ਪੱਧਰੀ ਵਪਾਰ ਅਤੇ ਟੈਕਨੋਲੋਜੀ ਕਮਿਸ਼ਨ ਦੀ ਸਥਾਪਨਾ ਕਰਨ ਲਈ ਸਹਿਮਤੀ ਦਿੱਤੀ ਗਈ।

ਲੀਡਰਾਂ ਨੇ ਗ੍ਰੀਨ ਹਾਈਡ੍ਰੋਜਨ ਜਿਹੇ ਖੇਤਰਾਂ ਵਿੱਚ ਭਾਰਤ ਅਤੇ ਯੂਰਪੀ ਸੰਘ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਸਮੇਤ ਜਲਵਾਯੂ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਆਪਕ ਚਰਚਾ ਕੀਤੀ। 

ਉਨ੍ਹਾਂ ਕੋਵਿਡ-19 ਦੀਆਂ ਨਿਰੰਤਰ ਜਾਰੀ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ ਅਤੇ ਦੁਨੀਆ ਦੇ ਸਾਰੇ ਹਿੱਸਿਆਂ ਵਿੱਚ ਵੈਕਸੀਨ ਅਤੇ ਇਲਾਜ ਲਈ ਬਰਾਬਰ ਪਹੁੰਚ ਯਕੀਨੀ ਬਣਾਉਣ ਲਈ ਪ੍ਰਯਤਨਾਂ 'ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ, ਬੈਠਕ ਦੌਰਾਨ ਯੂਕ੍ਰੇਨ ਦੀ ਸਥਿਤੀ ਅਤੇ ਇੰਡੋ-ਪੈਸੀਫਿਕ ਖੇਤਰ ਦੀਆਂ ਘਟਨਾਵਾਂ ਸਮੇਤ ਸਮਕਾਲੀ ਮਹੱਤਵ ਦੇ ਕਈ ਭੂ-ਰਾਜਨੀਤਿਕ ਮੁੱਦਿਆਂ 'ਤੇ ਚਰਚਾ ਕੀਤੀ ਗਈ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's 1 Trillion Retail Moment: Dawn of Retail Revenue Intelligence

Media Coverage

India's 1 Trillion Retail Moment: Dawn of Retail Revenue Intelligence
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਜੂਨ 2026
June 27, 2026

Appreciation for PM Modi's Development-Focused and People-Centric Governance