“ਦੇਸ਼ ਦੇ ਸਾਰੇ ਮਹਿਲਾ ਕਮਿਸ਼ਨਾਂ ਨੂੰ ਆਪਣਾ ਦਾਇਰਾ ਵਧਾਉਣਾ ਹੋਵੇਗਾ ਅਤੇ ਆਪਣੇ ਰਾਜਾਂ ਦੀਆਂ ਮਹਿਲਾਵਾਂ ਨੂੰ ਇੱਕ ਨਵੀਂ ਦਿਸ਼ਾ ਦੇਣੀ ਹੋਵੇਗੀ”
“ਆਤਮਨਿਰਭਰ ਭਾਰਤ ਮੁਹਿੰਮ ਮਹਿਲਾਵਾਂ ਦੀਆਂ ਯੋਗਤਾਵਾਂ ਨੂੰ ਦੇਸ਼ ਦੇ ਵਿਕਾਸ ਨਾਲ ਜੋੜ ਰਹੀ ਹੈ"
"2016 ਤੋਂ ਬਾਅਦ ਉਭਰੇ 60 ਹਜ਼ਾਰ ਤੋਂ ਵੱਧ ਸਟਾਰਟਅੱਪਸ ਵਿੱਚ, 45 ਪ੍ਰਤੀਸ਼ਤ ਵਿੱਚ ਘੱਟੋ-ਘੱਟ ਇੱਕ ਮਹਿਲਾ ਡਾਇਰੈਕਟਰ ਹੈ"
 "2015 ਤੋਂ ਲੈ ਕੇ, 185 ਮਹਿਲਾਵਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਵਰ੍ਹੇ 34 ਮਹਿਲਾਵਾਂ ਵਿਭਿੰਨ ਸ਼੍ਰੇਣੀਆਂ ਵਿੱਚ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਹੋਈਆਂ, ਇਹ ਇੱਕ ਰਿਕਾਰਡ ਹੈ”
“ਅੱਜ ਭਾਰਤ ਸਭ ਤੋਂ ਵੱਧ ਮੈਟਰਨਿਟੀ ਲੀਵ ਦੀ ਵਿਵਸਥਾ ਵਾਲੇ ਦੇਸ਼ਾਂ ਵਿੱਚ ਸ਼ਾਮਲ ਹੈ ਜਦੋਂ ਵੀ ਕਿਸੇ ਸਰਕਾਰ ਨੇ ਮਹਿਲਾਵਾਂ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਨਹੀਂ ਦਿੱਤੀ, ਮਹਿਲਾਵਾਂ ਨੇ ਸੱਤਾ ਤੋਂ ਉਨ੍ਹਾਂ ਦਾ ਬਾਹਰ ਹੋਣਾ ਯਕੀਨੀ ਬਣਾਇਆ ਹੈ”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦਾ ਥੀਮ 'ਸ਼ੀ ਦ ਚੇਂਜ ਮੇਕਰ' ਦਾ ਉਦੇਸ਼ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਹੈ। ਮਹਿਲਾਵਾਂ ਲਈ ਰਾਜ ਕਮਿਸ਼ਨ, ਰਾਜ ਸਰਕਾਰਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਨੀਵਰਸਿਟੀ ਅਤੇ ਕਾਲਜ ਦੇ ਅਧਿਆਪਨ ਫੈਕਲਟੀ ਅਤੇ ਵਿਦਿਆਰਥੀ, ਸਵੈ-ਸੇਵੀ ਸੰਸਥਾਵਾਂ, ਮਹਿਲਾ ਉੱਦਮੀ ਅਤੇ ਵਪਾਰਕ ਸੰਗਠਨ ਸਮਾਗਮ ਵਿੱਚ ਮੌਜੂਦ ਸਨ। ਇਸ ਮੌਕੇ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ; ਰਾਜ ਮੰਤਰੀ ਡਾ. ਮੁੰਜਪਾਰਾ ਮਹਿੰਦਰਭਾਈ ਕਾਲੂਭਾਈ ਅਤੇ ਸ਼੍ਰੀਮਤੀ ਦਰਸ਼ਨਾ ਜਰਦੋਸ਼; ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੁਸ਼੍ਰੀ ਰੇਖਾ ਸ਼ਰਮਾ ਵੀ ਹਾਜ਼ਰ ਸਨ।

ਸਮਾਰੋਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ  “30 ਵਰ੍ਹਿਆਂ ਦਾ ਮੀਲ ਪੱਥਰ, ਭਾਵੇਂ ਕਿਸੇ ਵਿਅਕਤੀ ਜਾਂ ਸੰਸਥਾ ਦੇ ਜੀਵਨ ਵਿੱਚ ਹੋਵੇ, ਬਹੁਤ ਮਹੱਤਵਪੂਰਨ ਹੈ। ਇਹ ਸਮਾਂ ਨਵੀਆਂ ਜ਼ਿੰਮੇਵਾਰੀਆਂ ਅਤੇ ਨਵੀਂ ਊਰਜਾ ਨਾਲ ਅੱਗੇ ਵਧਣ ਦਾ ਹੈ।”

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਅੱਜ ਬਦਲਦੇ ਭਾਰਤ ਵਿੱਚ ਮਹਿਲਾਵਾਂ ਦੀ ਭੂਮਿਕਾ ਲਗਾਤਾਰ ਵਧ ਰਹੀ ਹੈ। ਇਸ ਲਈ ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਭੂਮਿਕਾ ਦਾ ਵਿਸਤਾਰ ਕਰਨਾ ਵੀ ਸਮੇਂ ਦੀ ਜ਼ਰੂਰਤ ਹੈ। ਦੇਸ਼ ਦੇ ਸਾਰੇ ਮਹਿਲਾ ਕਮਿਸ਼ਨਾਂ ਨੂੰ ਵੀ ਆਪਣਾ ਦਾਇਰਾ ਵਧਾਉਣਾ ਹੋਵੇਗਾ ਅਤੇ ਆਪਣੇ ਰਾਜਾਂ ਦੀਆਂ ਮਹਿਲਾਵਾਂ ਨੂੰ ਨਵੀਂ ਦਿਸ਼ਾ ਦੇਣੀ ਹੋਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਭਾਰਤ ਦੀ ਸ਼ਕਤੀ ਛੋਟੇ ਸਥਾਨਕ ਉਦਯੋਗ ਜਾਂ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਰਹੇ ਹਨ। ਇਨ੍ਹਾਂ ਉਦਯੋਗਾਂ ਵਿੱਚ, ਮਹਿਲਾਵਾਂ ਦੀ ਭੂਮਿਕਾ ਮਰਦਾਂ ਦੇ ਬਰਾਬਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਰਾਣੀ ਸੋਚ ਨੇ ਮਹਿਲਾਵਾਂ ਅਤੇ ਉਨ੍ਹਾਂ ਦੇ ਕੌਸ਼ਲ ਨੂੰ ਘਰੇਲੂ ਕੰਮ ਤੱਕ ਸੀਮਿਤ ਕਰ ਦਿੱਤਾ ਸੀ। ਦੇਸ਼ ਦੀ ਅਰਥਵਿਵਸਥਾ ਨੂੰ ਅੱਗੇ ਵਧਾਉਣ ਲਈ ਇਸ ਪੁਰਾਣੀ ਸੋਚ ਨੂੰ ਬਦਲਣ ਦੀ ਜ਼ਰੂਰਤ ਹੈ। ਮੇਕ ਇਨ ਇੰਡੀਆ ਅੱਜ ਅਜਿਹਾ ਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਤਮਨਿਰਭਰ ਭਾਰਤ ਮੁਹਿੰਮ ਮਹਿਲਾਵਾਂ ਦੀ ਸਮਰੱਥਾ ਨੂੰ ਦੇਸ਼ ਦੇ ਵਿਕਾਸ ਨਾਲ ਜੋੜ ਰਹੀ ਹੈ। ਇਹ ਬਦਲਾਅ ਇਸ ਲਈ ਦਿਖਾਈ ਦੇ ਰਿਹਾ ਹੈ ਕਿਉਂਕਿ ਮੁਦਰਾ ਯੋਜਨਾ ਦੇ ਤਕਰੀਬਨ 70 ਫੀਸਦੀ ਲਾਭਾਰਥੀ ਮਹਿਲਾਵਾਂ ਹਨ। ਦੇਸ਼ ਵਿੱਚ ਪਿਛਲੇ 6-7 ਵਰ੍ਹਿਆਂ ਵਿੱਚ ਮਹਿਲਾਵਾਂ ਦੇ ਸੈਲਫ-ਹੈਲਪ ਗਰੁੱਪਾਂ ਦੀ ਸੰਖਿਆ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। ਇਸੇ ਤਰ੍ਹਾਂ, 2016 ਤੋਂ ਬਾਅਦ ਸਾਹਮਣੇ ਆਏ 60 ਹਜ਼ਾਰ ਤੋਂ ਵੱਧ ਸਟਾਰਟਅੱਪਾਂ ਵਿੱਚ, 45 ਪ੍ਰਤੀਸ਼ਤ ਵਿੱਚ ਘੱਟੋ-ਘੱਟ ਇੱਕ ਮਹਿਲਾ ਡਾਇਰੈਕਟਰ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਭਾਰਤ ਦੇ ਵਿਕਾਸ ਚੱਕਰ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਮਹਿਲਾ ਕਮਿਸ਼ਨਾਂ ਨੂੰ ਸਮਾਜ ਦੀ ਉੱਦਮਤਾ ਵਿੱਚ ਮਹਿਲਾਵਾਂ ਦੀ ਇਸ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਮਾਨਤਾ ਦੇਣ ਲਈ ਕੰਮ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ 2015 ਤੋਂ ਹੁਣ ਤੱਕ 185 ਮਹਿਲਾਵਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਾਲ ਵੀ ਵਿਭਿੰਨ ਵਰਗਾਂ ਵਿੱਚ 34 ਮਹਿਲਾਵਾਂ ਨੂੰ ਪੁਰਸਕਾਰ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਮਹਿਲਾਵਾਂ ਨੂੰ ਮਿਲਣ ਵਾਲੇ ਪੁਰਸਕਾਰਾਂ ਦੀ ਇਹ ਸੰਖਿਆ ਬੇਮਿਸਾਲ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 7 ਵਰ੍ਹਿਆਂ ਵਿੱਚ ਦੇਸ਼ ਦੀਆਂ ਨੀਤੀਆਂ ਮਹਿਲਾਵਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਈਆਂ ਹਨ। ਅੱਜ ਭਾਰਤ ਸਭ ਤੋਂ ਵੱਧ ਮੈਟਰਨਿਟੀ ਲੀਵ ਦੀ ਵਿਵਸਥਾ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਛੋਟੀ ਉਮਰ ਵਿੱਚ ਵਿਆਹ ਬੇਟੀਆਂ ਦੀ ਪੜ੍ਹਾਈ ਅਤੇ ਕਰੀਅਰ ਵਿੱਚ ਰੁਕਾਵਟ ਨਾ ਬਣੇ ਇਸ ਲਈ ਬੇਟੀਆਂ ਦੇ ਵਿਆਹ ਦੀ ਉਮਰ 21 ਸਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਸਸ਼ਕਤੀਕਰਣ ਤੋਂ ਗ੍ਰਾਮੀਣ ਮਹਿਲਾਵਾਂ ਦੀ ਇਤਿਹਾਸਿਕ ਦੂਰੀ ਬਾਰੇ ਵੀ ਗੱਲ ਕੀਤੀ। ਉਨ੍ਹਾਂ 9 ਕਰੋੜ ਗੈਸ ਕਨੈਕਸ਼ਨ ਅਤੇ ਟਾਇਲਟ ਜਿਹੇ ਕਦਮਾਂ ਦੀ ਸੂਚੀ ਦਿੱਤੀ। ਘਰ ਦੀਆਂ ਮਹਿਲਾਵਾਂ ਦੇ ਨਾਮ 'ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਪੱਕੇ ਘਰ, ਗਰਭ ਅਵਸਥਾ ਦੌਰਾਨ ਸਹਾਇਤਾ, ਜਨ ਧਨ ਖਾਤੇ, ਜੋ ਇਨ੍ਹਾਂ ਮਹਿਲਾਵਾਂ ਨੂੰ ਬਦਲਦੇ ਭਾਰਤ ਅਤੇ ਮਹਿਲਾ ਸਸ਼ਕਤੀਕਰਣ ਦਾ ਚਿਹਰਾ ਬਣਾਉਂਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਮਹਿਲਾਵਾਂ ਕੋਈ ਸੰਕਲਪ ਕਰਦੀਆਂ ਹਨ ਤਾਂ ਉਹ ਉਸ ਦੀ ਦਿਸ਼ਾ ਤੈਅ ਕਰਦੀਆਂ ਹਨ। ਇਸੇ ਲਈ ਜਦੋਂ ਵੀ ਕਿਸੇ ਸਰਕਾਰ ਨੇ ਮਹਿਲਾਵਾਂ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਨਹੀਂ ਦਿੱਤੀ, ਮਹਿਲਾਵਾਂ ਨੇ ਸੱਤਾ ਤੋਂ ਉਨ੍ਹਾਂ ਦਾ ਵਿਦਾ ਹੋਣਾ ਯਕੀਨੀ ਬਣਾਇਆ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਮਹਿਲਾਵਾਂ ਵਿਰੁੱਧ ਅਪਰਾਧ ਲਈ ਜ਼ੀਰੋ ਟੋਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ। ਬਲਾਤਕਾਰ ਦੇ ਘਿਨਾਉਣੇ ਮਾਮਲਿਆਂ ਲਈ ਫਾਂਸੀ ਦੀ ਸਜ਼ਾ ਸਮੇਤ ਇਸ ਸਬੰਧੀ ਸਖ਼ਤ ਕਾਨੂੰਨ ਹਨ। ਇੱਥੇ ਫਾਸਟ ਟਰੈਕ ਅਦਾਲਤਾਂ ਹਨ ਅਤੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਥਾਣਿਆਂ ਵਿੱਚ ਹੋਰ ਮਹਿਲਾ ਹੈਲਪ ਡੈਸਕ, 24 ਘੰਟੇ ਹੈਲਪਲਾਈਨ, ਪੋਰਟਲ ਵਰਗੇ ਕਦਮ ਚੁੱਕੇ ਜਾ ਰਹੇ ਹਨ।

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'We'll provide AI skill training to 1 crore youth': PM Modi's big announcement on Independence Day 2026

Media Coverage

'We'll provide AI skill training to 1 crore youth': PM Modi's big announcement on Independence Day 2026
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 15 ਅਗਸਤ 2026
August 15, 2026

Azadi Ka Amrit Mahotsav Continues: PM Modi’s Independence Day Vision Unites Growth, Youth Power & National Pride