ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ
"ਦੇਸ਼ ਸਤਿਕਾਰਯੋਗ ਗੁਰੂਆਂ ਦੀਆਂ ਸਿੱਖਿਆਵਾਂ ਅਨੁਸਾਰ ਅੱਗੇ ਵਧ ਰਿਹਾ ਹੈ"
"ਸੈਂਕੜੇ ਵਰ੍ਹਿਆਂ ਦੀ ਗ਼ੁਲਾਮੀ ਤੋਂ ਭਾਰਤ ਦੀ ਆਜ਼ਾਦੀ ਨੂੰ ਇਸ ਦੀ ਅਧਿਆਤਮਕ ਅਤੇ ਸੱਭਿਆਚਾਰਕ ਯਾਤਰਾ ਤੋਂ ਵੱਖ ਨਹੀਂ ਕੀਤਾ ਜਾ ਸਕਦਾ"
"ਗੁਰੂ ਤੇਗ਼ ਬਹਾਦਰ ਜੀ ਨੇ ਔਰੰਗਜ਼ੇਬ ਦੀ ਜ਼ਾਲਮ ਸੋਚ ਦੇ ਸਾਹਮਣੇ 'ਹਿੰਦ ਦੀ ਚਾਦਰ' ਦਾ ਕੰਮ ਕੀਤਾ"
"’ਨਵੇਂ ਭਾਰਤ’ ਦੀ ਆਭਾ ਵਿੱਚ ਹਰ ਪਾਸੇ ਅਸੀਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਅਸ਼ੀਰਵਾਦ ਨੂੰ ਮਹਿਸੂਸ ਕਰਦੇ ਹਾਂ"
“ਅਸੀਂ ‘ਏਕ ਭਾਰਤ’ ਨੂੰ ਹਰ ਥਾਂ ਗੁਰੂਆਂ ਦੇ ਗਿਆਨ ਅਤੇ ਅਸ਼ੀਰਵਾਦ ਦੇ ਰੂਪ ਵਿੱਚ ਦੇਖਦੇ ਹਾਂ”
"ਅੱਜ ਦਾ ਭਾਰਤ ਗਲੋਬਲ ਸੰਘਰਸ਼ਾਂ ਦੇ ਦਰਮਿਆਨ ਵੀ ਪੂਰੀ ਸਥਿਰਤਾ ਨਾਲ ਅਮਨ ਲਈ ਯਤਨਸ਼ੀਲ ਹੈ, ਅਤੇ ਭਾਰਤ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਲਈ ਬਰਾਬਰ ਦ੍ਰਿੜ੍ਹ ਹੈ"

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਦੇ ਲਾਲ ਕਿਲੇ ’ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹਾਂ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅੱਗੇ ਅਰਦਾਸ ਕੀਤੀ। ਜਦੋਂ 400 ਰਾਗੀਆਂ ਨੇ ਸ਼ਬਦ ਕੀਰਤਨ ਕੀਤਾ ਤਾਂ ਪ੍ਰਧਾਨ ਮੰਤਰੀ ਪ੍ਰਾਰਥਨਾ ਵਿੱਚ ਬੈਠੇ ਰਹੇ। ਇਸ ਮੌਕੇ ਸਿੱਖ ਲੀਡਰਸ਼ਿਪ ਵੱਲੋਂ ਪ੍ਰਧਾਨ ਮੰਤਰੀ ਦਾ ਸਨਮਾਨ ਕੀਤਾ ਗਿਆ।

ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ।

ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂਆਂ ਦੀ ਕਿਰਪਾ ਨਾਲ ਦੇਸ਼ ਸਤਿਕਾਰਯੋਗ ਗੁਰੂਆਂ ਦੀਆਂ ਸਿੱਖਿਆਵਾਂ ਅਨੁਸਾਰ ਅੱਗੇ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਗੁਰੂਆਂ ਦੇ ਚਰਨਾਂ ਵਿੱਚ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਲਾਲ ਕਿਲੇ ਦੀ ਇਤਿਹਾਸਿਕ ਮਹੱਤਤਾ ਨੂੰ ਰੇਖਾਂਕਿਤ ਕੀਤਾ ਕਿਉਂਕਿ ਇਹ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ ਗਵਾਹ ਹੈ ਅਤੇ ਰਾਸ਼ਟਰ ਦੇ ਇਤਿਹਾਸ ਅਤੇ ਉਮੰਗਾਂ ਦਾ ਪ੍ਰਤੀਬਿੰਬ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਿਛੋਕੜ ਵਿੱਚ ਇਸ ਇਤਿਹਾਸਿਕ ਸਥਾਨ 'ਤੇ ਅੱਜ ਦਾ ਪ੍ਰੋਗਰਾਮ ਬਹੁਤ ਮਹੱਤਵ ਰੱਖਦਾ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੈਂਕੜੇ ਵਰ੍ਹਿਆਂ ਦੀ ਗ਼ੁਲਾਮੀ ਤੋਂ ਭਾਰਤ ਦੀ ਆਜ਼ਾਦੀ ਅਤੇ ਭਾਰਤ ਦੀ ਆਜ਼ਾਦੀ ਨੂੰ ਇਸ ਦੀ ਅਧਿਆਤਮਕ ਅਤੇ ਸੱਭਿਆਚਾਰਕ ਯਾਤਰਾ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਇਸੇ ਲਈ ਦੇਸ਼ ਅੱਜ ਇੱਕੋ ਸੰਕਲਪ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ “ਸਾਡੇ ਗੁਰੂਆਂ ਨੇ ਹਮੇਸ਼ਾ ਗਿਆਨ ਅਤੇ ਅਧਿਆਤਮਿਕਤਾ ਦੇ ਨਾਲ ਸਮਾਜ ਅਤੇ ਸੱਭਿਆਚਾਰ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਸ਼ਕਤੀ ਨੂੰ ਸੇਵਾ ਦਾ ਇੱਕ ਮਾਧਿਅਮ ਬਣਾਇਆ।”

ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਦੀ ਇਹ ਧਰਤੀ ਸਿਰਫ਼ ਇੱਕ ਦੇਸ਼ ਨਹੀਂ ਹੈ, ਬਲਕਿ ਇਹ ਸਾਡੀ ਮਹਾਨ ਵਿਰਾਸਤ ਅਤੇ ਮਹਾਨ ਪਰੰਪਰਾ ਹੈ। ਇਸ ਨੂੰ ਸਾਡੇ ਰਿਸ਼ੀ-ਮੁਨੀਆਂ, ਗੁਰੂਆਂ ਨੇ ਲੱਖਾਂ ਵਰ੍ਹਿਆਂ ਦੀ ਤਪੱਸਿਆ ਅਤੇ ਇਸ ਦੇ ਵਿਚਾਰਾਂ ਦੀ ਭਰਪੂਰਤਾ ਨਾਲ ਪਾਲਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਨਜ਼ਦੀਕ ਦਾ ਗੁਰਦੁਆਰਾ ਸ਼ੀਸ਼ਗੰਜ ਸਾਹਿਬ, ਜੋ ਕਿ ਗੁਰੂ ਤੇਗ਼ ਬਹਾਦਰ ਜੀ ਦੇ ਅਮਰ ਬਲੀਦਾਨ ਦਾ ਪ੍ਰਤੀਕ ਹੈ, ਸਾਨੂੰ ਗੁਰੂ ਤੇਗ਼ ਬਹਾਦਰ ਜੀ ਦੇ ਬਲੀਦਾਨ ਦੀ ਮਹਾਨਤਾ ਦੀ ਯਾਦ ਦਿਵਾਉਂਦਾ ਹੈ। ਪ੍ਰਧਾਨ ਮੰਤਰੀ ਨੇ ਉਸ ਦੌਰ ਵਿੱਚ ਧਰਮ ਦੇ ਨਾਂ 'ਤੇ ਹਿੰਸਾ ਕਰਨ ਵਾਲਿਆਂ ਦੀ ਧਾਰਮਿਕ ਕੱਟੜਤਾ ਅਤੇ ਅਤਿਅੰਤ ਜ਼ੁਲਮਾਂ ​​ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ “ਉਸ ਸਮੇਂ, ਭਾਰਤ ਲਈ ਆਪਣੀ ਪਹਿਚਾਣ ਨੂੰ ਬਚਾਉਣ ਦੀ ਇੱਕ ਵੱਡੀ ਉਮੀਦ ਗੁਰੂ ਤੇਗ਼ ਬਹਾਦਰ ਜੀ ਦੇ ਰੂਪ ਵਿੱਚ ਉੱਭਰ ਕੇ ਸਾਹਮਣੇ ਆਈ ਸੀ। ਔਰੰਗਜ਼ੇਬ ਦੀ ਜ਼ਾਲਮ ਸੋਚ ਦੇ ਸਾਹਮਣੇ ਗੁਰੂ ਤੇਗ਼ ਬਹਾਦਰ ਜੀ ‘ਹਿੰਦ ਦੀ ਚਾਦਰ’ ਵਾਂਗ ਚਟਾਨ ਵਾਂਗ ਖੜ੍ਹੇ ਸਨ।” ਗੁਰੂ ਤੇਗ਼ ਬਹਾਦਰ ਜੀ ਦੇ ਬਲੀਦਾਨ ਨੇ ਭਾਰਤ ਦੀਆਂ ਕਈ ਪੀੜ੍ਹੀਆਂ ਨੂੰ ਆਪਣੀ ਸੰਸਕ੍ਰਿਤੀ ਦੀ ਇੱਜ਼ਤ ਅਤੇ ਇਸ ਦੇ ਮਾਣ-ਸਨਮਾਨ ਦੀ ਰੱਖਿਆ ਲਈ ਜੀਣ ਅਤੇ ਮਰਨ ਲਈ ਪ੍ਰੇਰਿਤ ਕੀਤਾ ਹੈ। ਵੱਡੀਆਂ ਸ਼ਕਤੀਆਂ ਅਲੋਪ ਹੋ ਗਈਆਂ ਹਨ, ਵੱਡੇ ਤੁਫਾਨ ਸ਼ਾਂਤ ਹੋ ਗਏ ਹਨ, ਪਰ ਭਾਰਤ ਅਜੇ ਵੀ ਅਮਰ ਹੈ, ਅੱਗੇ ਵਧ ਰਿਹਾ ਹੈ। ਅੱਜ, ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਇੱਕ ਵਾਰ ਫਿਰ ਦੁਨੀਆ ਤਾਂਘ ਅਤੇ ਉਮੀਦ ਨਾਲ ਭਾਰਤ ਵੱਲ ਦੇਖ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ‘ਨਿਊ ਇੰਡੀਆ’ ਦੀ ਆਭਾ ਵਿੱਚ ਹਰ ਜਗ੍ਹਾ ਗੁਰੂ ਤੇਗ਼ ਬਹਾਦਰ ਜੀ ਦਾ ਅਸ਼ੀਰਵਾਦ ਮਹਿਸੂਸ ਕਰਦੇ ਹਾਂ।

ਦੇਸ਼ ਦੇ ਕੋਨੇ-ਕੋਨੇ ਵਿੱਚ ਗੁਰੂਆਂ ਦੇ ਪ੍ਰਭਾਵ ਅਤੇ ਉਨ੍ਹਾਂ ਦੇ ਗਿਆਨ ਦੇ ਪ੍ਰਕਾਸ਼ ਦੀ ਮੌਜੂਦਗੀ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪੂਰੇ ਦੇਸ਼ ਨੂੰ ਇੱਕ ਸੂਤਰ ਵਿੱਚ ਪਿਰੋਇਆ ਸੀ। ਗੁਰੂ ਤੇਗ਼ ਬਹਾਦਰ ਜੀ ਦੇ ਪੈਰੋਕਾਰ ਹਰ ਪਾਸੇ ਸਨ। ਪਟਨਾ ਵਿੱਚ ਪਵਿੱਤਰ ਪਟਨਾ ਸਾਹਿਬ ਅਤੇ ਦਿੱਲੀ ਵਿੱਚ ਰਕਾਬਗੰਜ ਸਾਹਿਬ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ “ਸਾਨੂੰ ਗੁਰੂਆਂ ਦੇ ਗਿਆਨ ਅਤੇ ਅਸ਼ੀਰਵਾਦ ਦੇ ਰੂਪ ਵਿੱਚ ਹਰ ਜਗ੍ਹਾ ‘ਏਕ ਭਾਰਤ’ ਨਜ਼ਰ ਆਉਂਦਾ ਹੈ। ਸਿੱਖ ਵਿਰਸੇ ਨੂੰ ਮਨਾਉਣ ਲਈ ਸਰਕਾਰ ਦੇ ਪ੍ਰਯਤਨਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਹੀ ਸਰਕਾਰ ਨੇ ਸਾਹਿਬਜ਼ਾਦਿਆਂ ਦੇ ਮਹਾਨ ਬਲੀਦਾਨ ਦੀ ਯਾਦ ਵਿੱਚ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਕੀਤਾ ਸੀ। ਸਰਕਾਰ ਵੀ ਸਿੱਖ ਪਰੰਪਰਾਵਾਂ ਦੇ ਤੀਰਥ ਅਸਥਾਨਾਂ ਨੂੰ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕਰਤਾਰਪੁਰ ਸਾਹਿਬ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ ਅਤੇ ਕਈ ਸਰਕਾਰੀ ਸਕੀਮਾਂ ਇਨ੍ਹਾਂ ਪਵਿੱਤਰ ਸਥਾਨਾਂ ਦੀ ਯਾਤਰਾ ਨੂੰ ਅਸਾਨ ਅਤੇ ਪਹੁੰਚਯੋਗ ਬਣਾ ਰਹੀਆਂ ਹਨ।

ਸਵਦੇਸ਼ ਦਰਸ਼ਨ ਯੋਜਨਾ ਤਹਿਤ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਸਾਹਿਬ ਸਮੇਤ ਕਈ ਪ੍ਰਮੁੱਖ ਸਥਾਨਾਂ ਨੂੰ ਸ਼ਾਮਲ ਕਰਕੇ ਇੱਕ ਤੀਰਥ ਯਾਤਰਾ ਸਰਕਟ ਬਣਾਇਆ ਜਾ ਰਿਹਾ ਹੈ। ਹੇਮਕੁੰਟ ਸਾਹਿਬ ਵਿਖੇ ਰੋਪਵੇਅ ਦਾ ਕੰਮ ਚਲ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਿਮਾ ਅੱਗੇ ਨਮਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ, “ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਆਤਮ-ਬੋਧ ਦਾ ਮਾਰਗ ਦਰਸ਼ਕ ਹੋਣ ਦੇ ਨਾਲ-ਨਾਲ ਭਾਰਤ ਦੀ ਅਨੇਕਤਾ ਅਤੇ ਏਕਤਾ ਦਾ ਇੱਕ ਜੀਵੰਤ ਸਰੂਪ ਹਨ। ਇਸ ਲਈ ਅਫਗਾਨਿਸਤਾਨ ਵਿੱਚ ਸੰਕਟ ਪੈਦਾ ਹੋਣ 'ਤੇ ਸਰਕਾਰ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪੂਰੇ ਸਤਿਕਾਰ ਨਾਲ ਲਿਆਂਦਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਜ਼ਰੀਏ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਸਿੱਖਾਂ ਅਤੇ ਘੱਟ ਗਿਣਤੀਆਂ ਲਈ ਨਾਗਰਿਕਤਾ ਦਾ ਰਾਹ ਸਾਫ਼ ਹੋ ਗਿਆ ਹੈ।

ਭਾਰਤ ਦੇ ਦਾਰਸ਼ਨਿਕ ਮੂਲ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਨੇ ਕਦੇ ਵੀ ਕਿਸੇ ਦੇਸ਼ ਜਾਂ ਸਮਾਜ ਲਈ ਖ਼ਤਰਾ ਪੈਦਾ ਨਹੀਂ ਕੀਤਾ ਹੈ। ਅੱਜ ਵੀ ਅਸੀਂ ਸਾਰੀ ਦੁਨੀਆ ਦੀ ਭਲਾਈ ਲਈ ਸੋਚਦੇ ਹਾਂ। ਜਦੋਂ ਅਸੀਂ ਆਤਮ-ਨਿਰਭਰ ਭਾਰਤ ਦੀ ਗੱਲ ਕਰਦੇ ਹਾਂ, ਤਾਂ ਅਸੀਂ ਪੂਰੀ ਦੁਨੀਆ ਦੀ ਪ੍ਰਗਤੀ ਨੂੰ ਸਭ ਤੋਂ ਅੱਗੇ ਰੱਖਦੇ ਹਾਂ। ਅੱਜ ਦਾ ਭਾਰਤ ਗਲੋਬਲ ਟਕਰਾਵਾਂ ਦੇ ਦਰਮਿਆਨ ਵੀ ਪੂਰੀ ਸਥਿਰਤਾ ਦੇ ਨਾਲ ਅਮਨ ਲਈ ਯਤਨਸ਼ੀਲ ਹੈ ਅਤੇ ਭਾਰਤ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਲਈ ਬਰਾਬਰ ਦ੍ਰਿੜ੍ਹ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿੱਤੀ ਮਹਾਨ ਸਿੱਖ ਪਰੰਪਰਾ ਸਾਡੇ ਸਾਹਮਣੇ ਹੈ।

ਗੁਰੂ ਸਾਹਿਬਾਨ ਨੇ ਪੁਰਾਣੀਆਂ ਰੂੜ੍ਹੀਆਂ ਨੂੰ ਪਾਸੇ ਰੱਖ ਕੇ ਨਵੇਂ ਵਿਚਾਰ ਪੇਸ਼ ਕੀਤੇ। ਉਨ੍ਹਾਂ ਦੇ ਸ਼ਿਸ਼ਾਂ ਨੇ ਉਨ੍ਹਾਂ ਨੂੰ ਅਪਣਾਇਆ ਅਤੇ ਉਨ੍ਹਾਂ ਤੋਂ ਸਿੱਖਿਆ। ਨਵੀਂ ਸੋਚ ਦੀ ਇਹ ਸਮਾਜਿਕ ਮੁਹਿੰਮ ਸੋਚ ਦੇ ਪੱਧਰ 'ਤੇ ਇੱਕ ਇਨੋਵੇਸ਼ਨ ਸੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਨਵੀਂ ਸੋਚ, ਨਿਰੰਤਰ ਮਿਹਨਤ ਅਤੇ 100 ਪ੍ਰਤੀਸ਼ਤ ਸਮਰਪਣ, ਇਹ ਅੱਜ ਵੀ ਸਾਡੇ ਸਿੱਖ ਸਮਾਜ ਦੀ ਪਹਿਚਾਣ ਹੈ। ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਸਮੇਂ ਅੱਜ ਇਹ ਦੇਸ਼ ਦਾ ਸੰਕਲਪ ਹੈ। ਸਾਨੂੰ ਆਪਣੀ ਪਹਿਚਾਣ ‘ਤੇ ਮਾਣ ਹੋਣਾ ਚਾਹੀਦਾ ਹੈ। ਸਾਨੂੰ ਲੋਕਲ 'ਤੇ ਮਾਣ ਕਰਨਾ ਹੋਵੇਗਾ, ਸਾਨੂੰਆਤਮ-ਨਿਰਭਰ ਭਾਰਤ ਦਾ ਨਿਰਮਾਣ ਕਰਨਾ ਹੋਵੇਗਾ।

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India can be a factor of stabilisation in global affairs: Chile backs New Delhi bid for UNSC permanent seat

Media Coverage

India can be a factor of stabilisation in global affairs: Chile backs New Delhi bid for UNSC permanent seat
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 10 ਜਨਵਰੀ 2026
January 10, 2026

Viksit Bharat Unleashed: From Farms to Hypersonics Under PM Modi's Vision