ਅੱਜ ਸਵੇਰੇ ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ, ਜਿਸ ਵਿੱਚ ਸੂਬੇ ਦੇ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਦਾ ਦੇਹਾਂਤ ਹੋ ਗਿਆ: ਪ੍ਰਧਾਨ ਮੰਤਰੀ
ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਅਤੇ ਖ਼ਾਸ ਕਰਕੇ ਪਿੰਡਾਂ ਵਿੱਚ ਰਹਿਣ ਵਾਲਿਆਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ: ਪ੍ਰਧਾਨ ਮੰਤਰੀ
ਇਸ ਦੁਖਦਾਈ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਉਨ੍ਹਾਂ ਦੇ ਪਰਿਵਾਰਾਂ ਨਾਲ ਇੱਕਜੁੱਟਤਾ ਨਾਲ ਖੜ੍ਹਾ ਹੈ: ਪ੍ਰਧਾਨ ਮੰਤਰੀ
ਐੱਨਸੀਸੀ ਇੱਕ ਅਜਿਹਾ ਅੰਦੋਲਨ ਹੈ, ਜੋ ਭਾਰਤ ਦੀ ਯੁਵਾ ਸ਼ਕਤੀ ਨੂੰ ਸਸ਼ਕਤ ਬਣਾਉਂਦਾ ਹੈ: ਪ੍ਰਧਾਨ ਮੰਤਰੀ
ਅੱਜ ਦੁਨੀਆ ਭਾਰਤ ਦੇ ਨੌਜਵਾਨਾਂ ਨੂੰ ਬਹੁਤ ਵਿਸ਼ਵਾਸ ਨਾਲ ਦੇਖਦੀ ਹੈ: ਪ੍ਰਧਾਨ ਮੰਤਰੀ
ਯੂਰਪੀਅਨ ਯੂਨੀਅਨ ਨਾਲ ਹੋਏ ਸਮਝੌਤੇ ਨੇ ਵਿਸ਼ਵ-ਵਿਆਪੀ ਧਿਆਨ ਖਿੱਚਿਆ ਹੈ, ਬਹੁਤ ਸਾਰੇ ਲੋਕ ਇਸ ਨੂੰ ਮਦਰ ਆਫ਼ ਔਲ ਡੀਲਸ ਅਤੇ ਦੁਨੀਆ ਲਈ ਇੱਕ ਗੇਮ-ਚੇਂਜਰ ਦੱਸ ਰਹੇ ਹਨ: ਪ੍ਰਧਾਨ ਮੰਤਰੀ
ਅੱਜ ਲੜਾਈ ਕਈ ਮੋਰਚਿਆਂ 'ਤੇ ਲੜੀ ਜਾ ਰਹੀ ਹੈ, ਕੋਡ ਵਿੱਚ ਵੀ ਅਤੇ ਕਲਾਊਡ ਵਿੱਚ ਵੀ, ਤਕਨਾਲੋਜੀ ਵਿੱਚ ਪਿੱਛੇ ਰਹਿਣ ਵਾਲੇ ਦੇਸ਼ ਨਾ ਸਿਰਫ਼ ਆਰਥਿਕ ਤੌਰ 'ਤੇ ਕਮਜ਼ੋਰ ਹਨ, ਸਗੋਂ ਸੁਰੱਖਿਆ ਦੇ ਮਾਮਲੇ ਵਿੱਚ ਵੀ ਕਮਜ਼ੋਰ ਹਨ: ਪ੍ਰਧਾਨ ਮੰਤਰੀ
ਵਿਕਸਿਤ ਭਾਰਤ ਲਈ ਨਾਗਰਿਕ ਵਜੋਂ ਸਾਡਾ ਆਚਰਨ ਵੀ ਇੱਕ ਮਹੱਤਵਪੂਰਨ ਪਹਿਲੂ ਹੈ। ਨਾਗਰਿਕਾਂ ਵਜੋਂ ਸਾਨੂੰ ਆਪਣੇ ਫ਼ਰਜ਼ਾਂ ਨੂੰ ਸਭ ਤੋ ਵੱਧ ਤਰਜੀਹ ਦੇਣੀ ਚਾਹੀਦੀ ਹੈ: ਪ੍ਰਧਾਨ ਮੰਤਰੀ
ਯੁਵਾ ਫਿਟ ਤੋ ਦੇਸ਼ ਹਿੱਟ!: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।

 

ਸ਼੍ਰੀ ਮੋਦੀ ਨੇ ਕਿਹਾ, "ਐੱਨਸੀਸੀ ਇੱਕ ਅਜਿਹਾ ਅੰਦੋਲਨ ਹੈ, ਜੋ ਭਾਰਤ ਦੇ ਨੌਜਵਾਨਾਂ ਨੂੰ ਆਤਮ-ਵਿਸ਼ਵਾਸੀ, ਅਨੁਸ਼ਾਸਿਤ, ਸੰਵੇਦਨਸ਼ੀਲ ਅਤੇ ਦੇਸ਼ ਦੇ ਪ੍ਰਤੀ ਸਮਰਪਿਤ ਨਾਗਰਿਕ ਬਣਾਉਂਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੈਡਿਟ ਹਰ ਸਾਲ ਆਪਣੀ ਭੂਮਿਕਾ ਨੂੰ ਮਜ਼ਬੂਤ ​​ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਦੇ ਸਾਲਾਂ ਵਿੱਚ ਐੱਨਸੀਸੀ ਕੈਡਿਟਾਂ ਦੀ ਗਿਣਤੀ 14 ਲੱਖ ਤੋ ਵਧ ਕੇ 20 ਲੱਖ ਹੋ ਗਈ ਹੈ, ਜਿਸ ਵਿੱਚ ਸਰਹੱਦੀ ਅਤੇ ਤਟਵਰਤੀ ਖੇਤਰਾਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐੱਨਸੀਸੀ ਇੱਕ ਅਜਿਹਾ ਪਲੇਟਫ਼ਾਰਮ ਹੈ, ਜਿੱਥੇ ਨੌਜਵਾਨ ਆਪਣੀ ਵਿਰਾਸਤ ਨੂੰ ਮਾਣ ਨਾਲ ਜਿਊਂਦੇ ਹਨ। ਉਨ੍ਹਾਂ ਨੇ ਦੇਸ਼ ਭਰ ਵਿੱਚ ਬਹੁਤ ਉਤਸ਼ਾਹ ਨਾਲ ਮਨਾਏ ਜਾ ਰਹੇ ਵੰਦੇ ਮਾਤਰਮ ਦੇ 150 ਵਰ੍ਹੇ ਪੂਰੇ ਹੋਣ ਦਾ ਹਵਾਲਾ ਦਿੱਤਾ। ਉਨ੍ਹਾਂ ਨੇ ਪਰਮਵੀਰ ਸਾਗਰ ਯਾਤਰਾ ਨੂੰ ਇੱਕ ਸ਼ਾਨਦਾਰ ਉਦਾਹਰਣ ਦੱਸਦੇ ਹੋਏ ਕਿਹਾ ਕਿ ਕੁਝ ਸਾਲ ਪਹਿਲਾਂ ਸਰਕਾਰ ਨੇ ਅੰਡੇਮਾਨ ਅਤੇ ਨਿਕੋਬਾਰ ਦੇ 21 ਟਾਪੂਆਂ ਦਾ ਨਾਮ ਪਰਮਵੀਰ ਚੱਕਰ ਪੁਰਸਕਾਰ ਜੇਤੂਆਂ ਦੇ ਨਾਮ 'ਤੇ ਰੱਖਿਆ ਸੀ ਅਤੇ ਕੈਡਿਟਾਂ ਨੇ ਆਪਣੀ ਸਮੁੰਦਰੀ ਯਾਤਰਾ ਰਾਹੀਂ ਰਾਸ਼ਟਰੀ ਨਾਇਕਾਂ ਦਾ ਸਨਮਾਨ ਕਰਨ ਦੀ ਇਸ ਭਾਵਨਾ ਨੂੰ ਅੱਗੇ ਵਧਾਇਆ। ਸ਼੍ਰੀ ਮੋਦੀ ਨੇ ਇਹ ਵੀ ਜ਼ਿਕਰ ਕੀਤਾ ਕਿ ਲਕਸ਼ਦ੍ਵੀਪ ਵਿੱਚ ਆਈਲੈਂਡ ਫੈਸਟੀਵਲ ਰਾਹੀਂ, ਕੈਡਿਟਾਂ ਨੇ ਸਮੁੰਦਰ, ਸਭਿਆਚਾਰ ਅਤੇ ਕੁਦਰਤ ਦਾ ਇਕੱਠੇ ਜਸ਼ਨ ਮਨਾਇਆ।

 

ਸ਼੍ਰੀ ਮੋਦੀ ਨੇ ਕਿਹਾ ਕਿ ਐੱਨਸੀਸੀ ਨੇ ਇਤਿਹਾਸ ਨੂੰ ਸਮਾਰਕਾਂ ਤੋ ਲੈ ਕੇ ਗਲੀਆਂ ਤੱਕ ਜਿਊਂਦਾ ਕੀਤਾ ਹੈ। ਨਾਲ ਹੀ ਇਸ ਨੇ ਸਾਈਕਲ ਰੈਲੀ ਰਾਹੀਂ ਬਾਜੀਰਾਓ ਪੇਸ਼ਵਾ ਦੀ ਬਹਾਦਰੀ, ਮਹਾਨ ਯੋਧਾ ਲਚਿਤ ਬੋਰਫੁਕਨ ਦੇ ਹੁਨਰ ਅਤੇ ਭਗਵਾਨ ਬਿਰਸਾ ਮੁੰਡਾ ਦੀ ਅਗਵਾਈ ਨੂੰ ਵੀ ਉਜਾਗਰ ਕੀਤਾ ਹੈ, ਜਿਸ ਨਾਲ ਜਨਤਕ ਜਾਗਰੂਕਤਾ ਪੈਦਾ ਹੋਈ ਹੈ। ਉਨ੍ਹਾਂ ਨੇ ਸਾਰੇ ਕੈਡਿਟਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਅੱਜ ਸਨਮਾਨਿਤ ਹੋਣ ਵਾਲੇ ਕੈਡਿਟਾਂ ਨੂੰ ਵਧਾਈ ਦਿੱਤੀ।

 

ਲਾਲ ਕਿਲ੍ਹੇ ਤੋ ਦਿੱਤੇ ਗਏ ਆਪਣੇ ਸ਼ਬਦਾਂ ਨੂੰ ਯਾਦ ਕਰਦੇ ਹੋਏ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹੀ ਸਮਾਂ ਹੈ, ਸਹੀ ਸਮਾਂ ਹੈ, ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਦਾ ਯੁੱਗ ਭਾਰਤ ਦੇ ਨੌਜਵਾਨਾਂ ਲਈ ਮੌਕਿਆਂ ਦਾ ਸਭ ਤੋ ਵੱਡਾ ਯੁੱਗ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਨੌਜਵਾਨ ਇਸ ਯੁੱਗ ਦਾ ਵੱਧ ਤੋ ਵੱਧ ਲਾਭ ਉਠਾਉਣ ਅਤੇ ਇਸ ਦੇ ਉਦਾਹਰਣ ਦੇ ਤੌਰ ’ਤੇ ਉਨ੍ਹਾਂ ਨੇ ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਇਤਿਹਾਸਕ ਮੁਕਤ ਵਪਾਰ ਸਮਝੌਤੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਤੋ ਪਹਿਲਾਂ ਭਾਰਤ ਨੇ ਓਮਾਨ, ਨਿਊਜ਼ੀਲੈਂਡ, ਬਰਤਾਨੀਆ, ਯੂਏਈ, ਆਸਟ੍ਰੇਲੀਆ ਅਤੇ ਮੌਰੀਸ਼ਿਸ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਹਨ, ਜੋ ਲੱਖਾਂ ਨੌਜਵਾਨਾਂ ਲਈ ਅਣਗਿਣਤ ਮੌਕੇ ਪੈਦਾ ਕਰ ਰਹੇ ਹਨ।

 

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਪੂਰੀ ਦੁਨੀਆ ਨੂੰ ਭਾਰਤ ਦੇ ਨੌਜਵਾਨਾਂ 'ਤੇ ਬਹੁਤ ਭਰੋਸਾ ਹੈ, ਸ਼੍ਰੀ ਮੋਦੀ ਨੇ ਇਸ ਵਿਸ਼ਵਾਸ ਦਾ ਸਿਹਰਾ ਦੇਸ਼ ਦੇ ਨੌਜਵਾਨਾਂ ਦੇ ਹੁਨਰ ਅਤੇ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਨੂੰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਨੌਜਵਾਨ ਲੋਕਤੰਤਰ, ਵਿਭਿੰਨਤਾ ਪ੍ਰਤੀ ਸਤਿਕਾਰ ਅਤੇ ਦੁਨੀਆ ਨੂੰ ਇੱਕ ਪਰਿਵਾਰ ਮੰਨਣ ਜਿਹੀਆਂ ਕਦਰਾਂ-ਕੀਮਤਾਂ ਨੂੰ ਆਪਣੇ ਨਾਲ ਰੱਖਦੇ ਹਨ, ਜਿਸ ਕਾਰਨ ਉਹ ਜਿੱਥੇ ਵੀ ਜਾਂਦੇ ਹਨ, ਉੱਥੇ ਦੇ ਲੋਕਾਂ ਨਾਲ ਆਸਾਨੀ ਨਾਲ ਘੁਲ ਜਾਂਦੇ ਹਨ ਅਤੇ ਉਨ੍ਹਾਂ ਦੇਸ਼ਾਂ ਦੇ ਵਿਕਾਸ ਵਿੱਚ ਯੋਗਦਾਨ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਦਰਾਂ-ਕੀਮਤਾਂ ਭਾਰਤ ਦੇ ਸੱਭਿਆਚਾਰ ਅਤੇ ਪ੍ਰਕਿਰਤੀ ਹਨ।

ਸ਼੍ਰੀ ਮੋਦੀ ਨੇ ਵਿਸ਼ਵ ਨੇਤਾਵਾਂ ਨਾਲ ਹੋਈ ਆਪਣੀ ਗੱਲਬਾਤ ਦੇ ਅਧਾਰ 'ਤੇ ਕਿਹਾ ਕਿ ਭਾਰਤੀ ਨੌਜਵਾਨ ਨਾ ਸਿਰਫ਼ ਮਿਹਨਤੀ ਹਨ, ਸਗੋਂ ਸ਼ਾਨਦਾਰ ਪੇਸ਼ਾਵਰ ਵੀ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦੀ ਵਿਸ਼ਵ ਪੱਧਰ 'ਤੇ ਬਹੁਤ ਮੰਗ ਹੈ। ਉਨ੍ਹਾਂ ਨੇ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਲੱਖਾਂ ਭਾਰਤੀ ਸਾਲਾਂ ਤੋ ਕੰਮ ਕਰ ਰਹੇ ਹਨ ਅਤੇ ਭਾਰਤੀ ਡਾਕਟਰ ਅਤੇ ਇੰਜੀਨੀਅਰ ਕਈ ਦੇਸ਼ਾਂ ਵਿੱਚ ਸ਼ਾਨਦਾਰ ਸਿਹਤ ਸੰਭਾਲ ਪ੍ਰਣਾਲੀਆਂ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਯਾਦ ਦਿਵਾਇਆ ਕਿ ਪਿਛਲੇ ਸਮੇਂ ਵਿੱਚ ਵਿਦੇਸ਼ਾਂ ਵਿੱਚ ਗਏ ਭਾਰਤੀ ਅਧਿਆਪਕਾਂ ਨੇ ਦੁਨੀਆ ਭਰ ਦੇ ਸਮਾਜਾਂ ਵਿੱਚ ਨਵੀਂਆਂ ਕਦਰਾਂ-ਕੀਮਤਾਂ ਜੋੜੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਨੌਜਵਾਨਾਂ ਦੇ ਵਿਸ਼ਵ-ਵਿਆਪੀ ਯੋਗਦਾਨ ਦੇ ਨਾਲ-ਨਾਲ, ਦੇਸ਼ ਦੇ ਅੰਦਰ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਵੀ ਵਿਸ਼ਵ ਪੱਧਰ 'ਤੇ ਮਾਨਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਨ੍ਹਾਂ ਨੌਜਵਾਨਾਂ ਦੀ ਬਦੌਲਤ ਭਾਰਤ ਵਿਸ਼ਵ ਪੱਧਰ 'ਤੇ ਸੂਚਨਾ ਤਕਨਾਲੋਜੀ ਦੀ ਰੀੜ੍ਹ ਦੀ ਹੱਡੀ ਬਣ ਗਿਆ ਹੈ ਅਤੇ ਹੁਣ ਉਨ੍ਹਾਂ ਦੀ ਤਾਕਤ ਸਟਾਰਟਅੱਪ, ਪੁਲਾੜ, ਡਿਜੀਟਲ ਤਕਨਾਲੋਜੀ ਅਤੇ ਹਰ ਖੇਤਰ ਵਿੱਚ ਕ੍ਰਾਂਤੀ ਲਿਆ ਰਹੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਯੂਰਪੀਅਨ ਯੂਨੀਅਨ ਨਾਲ ਹਾਲ ਹੀ ਵਿੱਚ ਮੁਕਤ ਵਪਾਰ ਸਮਝੌਤੇ ਨੂੰ "ਮਦਰ ਆਫ਼ ਔਲ ਡੀਲਸ" ਕਿਹਾ ਜਾ ਰਿਹਾ ਹੈ ਅਤੇ ਇਸ ਨੂੰ ਵਿਸ਼ਵ-ਵਿਆਪੀ ਦ੍ਰਿਸ਼ਟੀਕੋਣ ਵਿੱਚ ਇੱਕ ਗੇਮ-ਚੇਂਜਰ ਵਜੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਮੁਕਤ ਵਪਾਰ ਸਮਝੌਤਾ ਦੁਨੀਆ ਦੇ ਜੀਡੀਪੀ ਦਾ ਇੱਕ ਚੌਥਾਈ ਹਿੱਸਾ ਅਤੇ ਵਿਸ਼ਵ ਵਪਾਰ ਦਾ ਇੱਕ ਤਿਹਾਈ ਹਿੱਸਾ ਹੈ ਅਤੇ ਭਾਰਤ ਦੇ ਨੌਜਵਾਨਾਂ ਲਈ ਸੱਚਮੁੱਚ "ਇੱਛਾਵਾਂ ਨੂੰ ਪੂਰਾ ਕਰਨ ਦੀ ਆਜ਼ਾਦੀ" ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ 27 ਦੇਸ਼ਾਂ ਨਾਲ ਹੋਇਆ ਇਹ ਸਮਝੌਤਾ ਭਾਰਤੀ ਸਟਾਰਟਅੱਪਸ ਨੂੰ ਫੰਡਿੰਗ ਅਤੇ ਨਵੀਨਤਾ ਵਿਧੀਆਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਕੇ ਮਦਦ ਕਰੇਗਾ, ਨਾਲ ਹੀ ਫ਼ਿਲਮ, ਗੇਮਿੰਗ, ਫ਼ੈਸ਼ਨ, ਡਿਜੀਟਲ ਸਮਗਰੀ, ਸੰਗੀਤ ਅਤੇ ਡਿਜ਼ਾਈਨ ਦੇ ਖੇਤਰਾਂ ਵਿੱਚ ਭਾਰਤ ਦੀ ਰਚਨਾਤਮਕ ਅਰਥ-ਵਿਵਸਥਾ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਮਝੌਤਾ ਖੋਜ, ਸਿੱਖਿਆ, ਆਈਟੀ ਅਤੇ ਪੇਸ਼ੇਵਰ ਸੇਵਾਵਾਂ ਵਿੱਚ ਭਾਰਤੀ ਨੌਜਵਾਨਾਂ ਲਈ ਨਵੇਂ ਮੌਕੇ ਵੀ ਪੈਦਾ ਕਰੇਗਾ।

ਸ਼੍ਰੀ ਮੋਦੀ ਨੇ ਜ਼ੋਰ ਦਿੱਤਾ ਕਿ ਇਸ ਸਮਝੌਤੇ ਨੂੰ ਇਸ ਦੇ ਵਿਆਪਕ ਲਾਭਾਂ ਕਾਰਨ "ਮਦਰ ਆਫ਼ ਔਲ ਡੀਲਸ" ਕਿਹਾ ਜਾ ਰਿਹਾ ਹੈ ਅਤੇ ਇਸ ਨਾਲ ਆਤਮ-ਨਿਰਭਰ ਭਾਰਤ ਅਭਿਆਨ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ "ਮੇਕ ਇਨ ਇੰਡੀਆ, ਮੇਕ ਫ਼ਾਰ ਦ ਵਰਲਡ" ਦੇ ਸੰਕਲਪ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਸਮਝੌਤੇ ਦੇ ਤਹਿਤ, ਭਾਰਤ ਦੇ 99 ਪ੍ਰਤੀਸ਼ਤ ਤੋ ਵੱਧ ਨਿਰਯਾਤ 'ਤੇ ਡਿਊਟੀਆਂ ਜਾਂ ਤਾਂ ਜ਼ੀਰੋ ਜਾਂ ਬਹੁਤ ਘੱਟ ਹੋਣਗੀਆਂ, ਜਿਸ ਨਾਲ ਕੱਪੜਾ, ਚਮੜਾ, ਰਤਨ ਅਤੇ ਗਹਿਣੇ, ਜੁੱਤੀਆਂ, ਇੰਜੀਨੀਅਰਿੰਗ ਉਤਪਾਦਾਂ ਅਤੇ ਛੋਟੇ ਅਤੇ ਦਰਮਿਆਨੇ ਉੱਦਮਾਂ ਵਰਗੇ ਉਦਯੋਗਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੁਣਕਰਾਂ, ਕਾਰੀਗਰਾਂ ਅਤੇ ਛੋਟੇ ਉੱਦਮੀਆਂ ਨੂੰ 27 ਯੂਰਪੀਅਨ ਦੇਸ਼ਾਂ ਦੇ ਵਿਸ਼ਾਲ ਬਾਜ਼ਾਰਾਂ ਤੱਕ ਸਿੱਧੀ ਪਹੁੰਚ ਮਿਲੇਗੀ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਮਝੌਤੇ ਨਾਲ ਭਾਰਤ ਵਿੱਚ ਵੱਧ ਨਿਵੇਸ਼ ਆਵੇਗਾ, ਜਿਸ ਨਾਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ, ਰਸਾਇਣ, ਫਾਰਮਾਸਿਊਟੀਕਲ ਅਤੇ ਹੋਰ ਨਿਰਮਾਣ ਖੇਤਰਾਂ ਵਿੱਚ ਨਵੇਂ ਪਲਾਂਟ ਸਥਾਪਤ ਹੋਣਗੇ। ਇਸ ਤੋ ਇਲਾਵਾ, ਖੇਤੀਬਾੜੀ, ਫੂਡ ਪ੍ਰੋਸੈਸਿੰਗ ਅਤੇ ਮੱਛੀ ਪਾਲਣ ਲਈ ਯਕੀਨੀ ਬਾਜ਼ਾਰ ਬਣਾਏ ਜਾਣਗੇ, ਜਿਸ ਨਾਲ ਕਿਸਾਨਾਂ, ਮਛੇਰਿਆਂ ਅਤੇ ਪੇਂਡੂ ਨੌਜਵਾਨਾਂ ਨੂੰ ਇੱਕ ਵੱਡਾ ਮੌਕਾ ਮਿਲੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮੁਕਤ ਵਪਾਰ ਸਮਝੌਤਾ ਭਾਰਤ ਦੇ ਨੌਜਵਾਨਾਂ ਨੂੰ ਸਿੱਧੇ ਤੌਰ 'ਤੇ ਯੂਰਪੀਅਨ ਨੌਕਰੀ ਬਾਜ਼ਾਰ ਨਾਲ ਜੋੜਦਾ ਹੈ, ਖ਼ਾਸ ਕਰਕੇ ਇੰਜੀਨੀਅਰਿੰਗ, ਹਰੀ ਤਕਨਾਲੋਜੀ, ਡਿਜ਼ਾਈਨ, ਲੌਜਿਸਟਿਕਸ ਅਤੇ ਉੱਨਤ ਨਿਰਮਾਣ ਵਿੱਚ ਮੌਕੇ ਪੈਦਾ ਕਰਦਾ ਹੈ। ਇਸ ਦਾ ਮਤਲਬ ਹੈ ਕਿ 27 ਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਲਈ ਨਵੇਂ ਰਸਤੇ ਖੁੱਲ੍ਹ ਰਹੇ ਹਨ।

 

ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਵਿਆਪਕ ਸੁਧਾਰਾਂ ਰਾਹੀਂ ਵਿਸ਼ਵ-ਵਿਆਪੀ ਮੌਕਿਆਂ ਦਾ ਵਿਸਤਾਰ ਕਰ ਰਹੀ ਹੈ ਅਤੇ ਦੇਸ਼ ਜਿਸ ਸੁਧਾਰਾਂ ਨਾਲ ਅੱਗੇ ਵਧ ਰਿਹਾ ਹੈ, ਉਹ ਨੌਜਵਾਨਾਂ ਦੇ ਸਾਹਮਣੇ ਆਉਣ ਵਾਲੀ ਹਰ ਰੁਕਾਵਟ ਨੂੰ ਦੂਰ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੇ ਸਾਹਮਣੇ ਵੱਧ ਰਹੇ ਮੌਕੇ, ਨਾਲ ਹੀ ਐੱਨਸੀਸੀ ਕੈਡਿਟਾਂ ਵਿੱਚ ਵਿਕਸਿਤ ਅਨੁਸ਼ਾਸਨ ਅਤੇ ਕਦਰਾਂ-ਕੀਮਤਾਂ ਦਾ ਸਮਾਵੇਸ਼, ਉਨ੍ਹਾਂ ਲਈ ਇੱਕ ਵਾਧੂ ਲਾਭ ਦੇ ਬਰਾਬਰ ਹੈ।

ਆਪ੍ਰੇਸ਼ਨ ਸਿੰਧੂਰ 'ਤੇ ਅਧਾਰਿਤ ਪ੍ਰਭਾਵਸ਼ਾਲੀ ਝਾਕੀ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਰਾਸ਼ਟਰੀ ਸੁਰੱਖਿਆ ਦੇ ਉਨ੍ਹਾਂ ਗੰਭੀਰ ਪਲਾਂ ਦੌਰਾਨ ਐੱਨਸੀਸੀ ਕੈਡਿਟਾਂ ਦੇ ਯਤਨਾਂ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਹਥਿਆਰਬੰਦ ਬਲਾਂ ਦਾ ਸਮਰਥਨ ਕਰਨ, ਖ਼ੂਨਦਾਨ ਕੈਂਪਾਂ ਦਾ ਆਯੋਜਨ ਕਰਨ ਅਤੇ ਮੁੱਢਲੀ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਸਿਖਲਾਈ ਪਰੇਡ ਗਰਾਊਂਡ ਤੱਕ ਸੀਮਤ ਨਹੀਂ ਹੈ, ਸਗੋਂ "ਰਾਸ਼ਟਰ ਪਹਿਲਾਂ" ਦੀ ਭਾਵਨਾ ਨੂੰ ਵੀ ਉਜਾਗਰ ਕਰਦੀ ਹੈ, ਜੋ ਕੈਡਿਟਾਂ ਨੂੰ ਮੁਸ਼ਕਲ ਸਮੇਂ ਵਿੱਚ ਵੀ ਦੇਸ਼ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੇ ਯਾਦ ਕੀਤਾ ਕਿ ਐੱਨਸੀਸੀ ਵਿੱਚ ਉਨ੍ਹਾਂ ਦੇ ਸਮੇਂ ਦੌਰਾਨ "ਰਾਸ਼ਟਰ ਪਹਿਲਾਂ" ਦੀ ਉਨ੍ਹਾਂ ਦੀ ਆਪਣੀ ਭਾਵਨਾ ਮਜ਼ਬੂਤ ​​ਹੋਈ ਸੀ। ਉਨ੍ਹਾਂ ਨੇ ਅੱਜ ਕੈਡਿਟਾਂ ਨੂੰ ਉਨ੍ਹਾਂ ਹੀ ਕਦਰਾਂ-ਕੀਮਤਾਂ ਨੂੰ ਅਪਣਾਉਂਦੇ ਦੇਖ ਕੇ ਸੰਤੁਸ਼ਟੀ ਪ੍ਰਗਟ ਕੀਤੀ।

 

ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਨੇ ਭਾਰਤ ਦੀ ਤਾਕਤ ਅਤੇ ਇਸ ਦੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਮੁੜ ਦੁਹਰਾਇਆ ਅਤੇ ਨਾਲ ਹੀ ਸਵਦੇਸ਼ੀ ਹਥਿਆਰਾਂ ਵਿੱਚ ਤਰੱਕੀ ਦਾ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਆਧੁਨਿਕ ਯੁੱਧ ਵਿੱਚ ਨੌਜਵਾਨਾਂ ਦੇ ਹੁਨਰ ਦੀ ਭੂਮਿਕਾ ਬਹੁਤ ਬਦਲਾਅ ਆਏ ਹਨ, ਕਿਉਂਕਿ ਹੁਣ ਜੰਗਾਂ ਸਿਰਫ਼ ਟੈਂਕਾਂ ਅਤੇ ਤੋਪਾਂ ਨਾਲ ਹੀ ਨਹੀਂ, ਸਗੋਂ ਕੋਡ ਅਤੇ ਕਲਾਊਡ ਰਾਹੀਂ ਵੀ ਲੜੀਆਂ ਜਾਂਦੀਆਂ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਤਕਨੀਕੀ ਤੌਰ 'ਤੇ ਪਛੜੇ ਰਾਸ਼ਟਰ ਨਾ ਸਿਰਫ਼ ਆਰਥਿਕ ਤੌਰ 'ਤੇ ਸਗੋਂ ਸੁਰੱਖਿਆ ਵਿੱਚ ਵੀ ਕਮਜ਼ੋਰ ਹਨ ਅਤੇ ਨਾਲ ਹੀ ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਵੱਲੋਂ ਕੀਤੀਆਂ ਗਈਆਂ ਨਵੀਨਤਾਵਾਂ ਦੇਸ਼ ਭਗਤੀ ਨੂੰ ਮਜ਼ਬੂਤ ​​ਕਰਦੀਆਂ ਹਨ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਰੱਖਿਆ ਸਟਾਰਟਅੱਪਸ ਦੇ ਤੇਜ਼ੀ ਨਾਲ ਵਿਕਾਸ, ਮੇਡ ਇਨ ਇੰਡੀਆ ਡ੍ਰੋਨ ਦੇ ਵਿਕਾਸ ਅਤੇ ਏਆਈ ਅਤੇ ਰੱਖਿਆ ਨਵੀਨਤਾਵਾਂ ਰਾਹੀਂ ਫ਼ੌਜਾਂ ਦੇ ਆਧੁਨਿਕੀਕਰਨ ਦੇ ਨਾਲ, ਹਥਿਆਰਬੰਦ ਸੈਨਾਵਾਂ ਵਿੱਚ ਤਕਨਾਲੋਜੀ-ਸਮਝਦਾਰ ਅਤੇ ਨਵੀਨਤਾਕਾਰੀ ਨੌਜਵਾਨਾਂ ਲਈ ਨਵੇਂ ਮੌਕੇ ਖੁੱਲ੍ਹ ਰਹੇ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਸੰਭਾਵਨਾਵਾਂ ਦਾ ਪੂਰਾ ਲਾਭ ਉਠਾਉਣ ਦੀ ਤਾਕੀਦ ਕੀਤੀ।

 

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਦੇਸ਼ ਨੇ ਹਾਲ ਹੀ ਵਿੱਚ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਅਤੇ ਇਸ ਮੌਕੇ 'ਤੇ ਉਨ੍ਹਾਂ ਨੇ ਨਾਗਰਿਕਾਂ ਨੂੰ ਇੱਕ ਪੱਤਰ ਲਿਖਿਆ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਸੰਵਿਧਾਨ ਵੱਲੋਂ ਗਰੰਟੀਸ਼ੁਦਾ ਜ਼ਿੰਮੇਵਾਰੀਆਂ ਅਤੇ ਅਧਿਕਾਰਾਂ ਦਾ ਜਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਦੁਨੀਆ ਵਿੱਚ ਸਭ ਤੋ ਵੱਧ ਨੌਜਵਾਨ ਵੋਟਰ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਇੱਥੇ ਦਾ ਨੌਜਵਾਨ ਨਾਗਰਿਕ 18 ਸਾਲ ਦਾ ਹੋ ਜਾਂਦਾ ਹੈ ਅਤੇ ਵੋਟ ਪਾਉਣ ਦੇ ਯੋਗ ਹੋ ਜਾਂਦਾ ਹੈ, ਤਾਂ ਉਸ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਦੀ ਸ਼ਕਤੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੇਸ਼ ਵਿੱਚ ਇੱਕ ਨਵੀਂ ਪਰੰਪਰਾ ਸ਼ੁਰੂ ਕਰਨ ਦਾ ਸੱਦਾ ਦਿੱਤਾ ਅਤੇ ਪ੍ਰਸਤਾਵ ਦਿੱਤਾ ਕਿ ਐੱਨਸੀਸੀ, ਐੱਨਐੱਸਐੱਸ ਅਤੇ ਮਾਈ ਯੰਗ ਇੰਡੀਆ ਸੰਗਠਨ ਹਰ ਸਾਲ 25 ਜਨਵਰੀ ਨੂੰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦਾ ਸਨਮਾਨ ਕਰਨ ਲਈ ਇੱਕ ਵਿਸ਼ਾਲ ਸਮਾਗਮ ਦਾ ਆਯੋਜਨ ਕਰਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਪਹਿਲ ਨਾਲ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ​​ਹੋਵੇਗੀ ਅਤੇ ਲੋਕਤੰਤਰ ਹੋਰ ਮਜ਼ਬੂਤ ​​ਹੋਵੇਗਾ।

ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, "ਵਿਕਸਿਤ ਭਾਰਤ ਸਿਰਫ਼ ਆਰਥਿਕ ਖ਼ੁਸ਼ਹਾਲੀ ਤੱਕ ਸੀਮਤ ਨਹੀਂ ਹੈ, ਸਗੋਂ ਆਪਣੇ ਨਾਗਰਿਕਾਂ ਦੇ ਆਚਰਨ 'ਤੇ ਵੀ ਨਿਰਭਰ ਕਰਦਾ ਹੈ, ਜਿਨ੍ਹਾਂ ਨੂੰ ਆਪਣੇ ਫ਼ਰਜ਼ਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।" ਉਨ੍ਹਾਂ ਨੇ ਸਵੱਛ ਭਾਰਤ ਅਭਿਆਨ ਦਾ ਉਦਾਹਰਣ ਦਿੰਦੇ ਹੋਏ ਕਿ ਭਾਵੇਂ ਇਸ ਦੀ ਸ਼ੁਰੂਆਤ ਸਰਕਾਰ ਨੇ ਕੀਤੀ ਸੀ, ਪਰ ਇਸ ਨੂੰ ਨਾਗਰਿਕਾਂ, ਨੌਜਵਾਨਾਂ ਅਤੇ ਬੱਚਿਆਂ ਨੇ ਅੱਗੇ ਵਧਾਇਆ, ਜਿਸ ਨੇ ਸਾਬਤ ਕੀਤਾ ਕਿ ਸਫ਼ਾਈ ਇੱਕ ਆਦਤ, ਇੱਕ ਜੀਵਨ ਸ਼ੈਲੀ ਅਤੇ ਕਦਰਾਂ-ਕੀਮਤਾਂ ਹਨ। ਸ਼੍ਰੀ ਮੋਦੀ ਨੇ ਤਾਕੀਦ ਕੀਤੀ ਕਿ ਨਾਗਰਿਕ ਫ਼ਰਜ਼ ਦੀ ਭਾਵਨਾ ਰੋਜ਼ਾਨਾ ਜੀਵਨ ਦਾ ਹਿੱਸਾ ਬਣ ਜਾਣੀ ਚਾਹੀਦੀ ਹੈ ਅਤੇ ਜਿਵੇਂ ਲੋਕ ਆਪਣੇ ਵਿਹੜਿਆਂ ਨੂੰ ਸੁੰਦਰ ਬਣਾਉਣਾ ਚਾਹੁੰਦੇ ਹਨ, ਉਸੇ ਭਾਵਨਾ ਨਾਲ ਉਨ੍ਹਾਂ ਨੂੰ ਆਪਣੇ ਸ਼ਹਿਰਾਂ ਨੂੰ ਵੀ ਸੁੰਦਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮੌਜੂਦ ਹਰੇਕ ਨੌਜਵਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਹਰ ਹਫ਼ਤੇ ਘੱਟੋ-ਘੱਟ ਇੱਕ ਘੰਟਾ ਸਫ਼ਾਈ ਮੁਹਿੰਮ ਲਈ ਸਮਰਪਿਤ ਕਰਨ ਅਤੇ ਕਿਸੇ ਚੁਣੇ ਹੋਏ ਸਥਾਨ 'ਤੇ ਇੱਕ ਗਤੀਵਿਧੀ ਦਾ ਆਯੋਜਨ ਕਰਨ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖ਼ੁਸ਼ੀ ਹੋਈ ਕਿ "ਏਕ ਪੇੜ ਮਾਂ ਕੇ ਨਾਮ" ਮੁਹਿੰਮ ਤਹਿਤ ਐੱਨਸੀਸੀ ਨੇ ਲਗਭਗ 8 ਲੱਖ ਰੁੱਖ ਲਗਾਏ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਨ੍ਹਾਂ ਰੁੱਖਾਂ ਦੇ ਸਿਹਤਮੰਦ ਵਿਕਾਸ ਨੂੰ ਯਕੀਨੀ ਬਣਾਉਣਾ ਸਾਡਾ ਫ਼ਰਜ਼ ਹੈ।

ਇਹ ਦੱਸਦੇ ਹੋਏ ਕਿ ਯੁਵਾ ਸ਼ਕਤੀ ਦੀ ਸਭ ਤੋ ਵੱਡੀ ਪ੍ਰੀਖਿਆ ਇਹ ਹੈ ਕਿ ਅਸੀਂ ਆਉਣ ਵਾਲੇ ਭਵਿੱਖ ਵਿੱਚ ਕਿੰਨੇ ਵੱਧ ਤੰਦਰੁਸਤ ਰਹਾਂਗੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਤੰਦਰੁਸਤੀ ਕੁਝ ਮਿੰਟਾਂ ਦੀ ਕਸਰਤ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਹ ਸਾਡੇ ਸੁਭਾਅ ਦਾ ਹਿੱਸਾ ਬਣ ਜਾਣੀ ਚਾਹੀਦੀ ਹੈ, ਜਿਸ ਵਿੱਚ ਖ਼ੁਰਾਕ ਤੋ ਲੈ ਕੇ ਰੋਜ਼ਾਨਾ ਰੁਟੀਨ ਤੱਕ ਇੱਕ ਅਨੁਸ਼ਾਸਿਤ ਜੀਵਨ ਸ਼ੈਲੀ ਸ਼ਾਮਲ ਹੋਵੇ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਐੱਨਸੀਸੀ ਕੈਡਿਟ ਫਿੱਟ ਇੰਡੀਆ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ ਅਤੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਨੌਜਵਾਨਾਂ ਵਿੱਚ ਵੱਧ ਰਹੇ ਮੋਟਾਪੇ ਦਾ ਮੁੱਦਾ ਚੁੱਕਿਆ ਅਤੇ ਉਨ੍ਹਾਂ ਅਧਿਐਨਾਂ ਦਾ ਹਵਾਲਾ ਦਿੱਤਾ, ਜਿਨ੍ਹਾਂ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਹਰ ਤਿੰਨ ਵਿੱਚੋਂ ਇੱਕ ਵਿਅਕਤੀ ਭਵਿੱਖ ਵਿੱਚ ਮੋਟਾਪੇ ਦਾ ਸ਼ਿਕਾਰ ਹੋ ਸਕਦਾ ਹੈ। ਮੋਟਾਪੇ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਹੋਰ ਬਿਮਾਰੀਆਂ ਦਾ ਜੋਖ਼ਮ ਵਧ ਜਾਂਦਾ ਹੈ ਅਤੇ ਨੌਜਵਾਨ ਖ਼ਾਸ ਤੌਰ 'ਤੇ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਸੁਚੇਤ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਤੇਲ ਦੀ ਖਪਤ ਘਟਾਉਣ ਦੀ ਅਪੀਲ ਕੀਤੀ, ਨਾਲ ਹੀ ਭੋਜਨ ਵਿੱਚ ਤੇਲ ਦੀ ਖਪਤ ਨੂੰ 10 ਪ੍ਰਤੀਸ਼ਤ ਤੱਕ ਘੱਟ ਕਰਨ ਦੀ ਆਪਣੀ ਪਿਛਲੀ ਅਪੀਲ ਨੂੰ ਵੀ ਦੁਹਰਾਇਆ।

 

ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਐੱਨਸੀਸੀ ਨਾ ਸਿਰਫ਼ ਮਾਰਚ ਕਰਨਾ ਸਿਖਾਉਂਦੀ ਹੈ, ਸਗੋਂ ਨਾਗਰਿਕਾਂ ਵਜੋਂ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀ ਹੈ, ਜਿਸ ਨਾਲ ਕੈਡਿਟ ਬਿਹਤਰ ਨਾਗਰਿਕ ਬਣਦੇ ਹਨ। ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੌਰਾਨ ਪ੍ਰਾਪਤ ਅਨੁਭਵ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹੋਰ ਨਿਖਾਰਦੇ ਹਨ। ਪ੍ਰਧਾਨ ਮੰਤਰੀ ਨੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਜੀਵਨ ਦੀ ਹਰ ਚੁਣੌਤੀ ਵਿੱਚ ਸਫਲ ਹੋਣਗੇ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦਿੰਦੇ ਰਹਿਣਗੇ।

ਕੇਂਦਰੀ ਮੰਤਰੀ ਸ਼੍ਰੀ ਰਾਜਨਾਥ ਸਿੰਘ, ਡਾ. ਮਨਸੁਖ ਮਾਂਡਵੀਆ ਅਤੇ ਸ਼੍ਰੀ ਸੰਜੇ ਸੇਠ ਸਮੇਤ ਹੋਰ ਪਤਵੰਤੇ ਵੀ ਇਸ ਸਮਾਗਮ ਵਿੱਚ ਮੌਜੂਦ ਸਨ।

ਪਿਛੋਕੜ

ਇਸ ਸਾਲ ਦੀ ਰੈਲੀ ਦਾ ਵਿਸ਼ਾ 'ਰਾਸ਼ਟਰ ਪ੍ਰਥਮ – ਕਰਤੱਵਿਯਾ ਨਿਸ਼ਠਾ ਯੁਵਾ' ਹੈ, ਜੋ ਭਾਰਤ ਦੇ ਨੌਜਵਾਨਾਂ ਵਿੱਚ ਫ਼ਰਜ਼, ਅਨੁਸ਼ਾਸਨ ਅਤੇ ਰਾਸ਼ਟਰੀ ਵਚਨਬੱਧਤਾ ਦੀ ਭਾਵਨਾ ਨੂੰ ਦਰਸਾਉਂਦਾ ਹੈ।

 

ਐੱਨਸੀਸੀ-ਪੀ ਐੱਮ ਰੈਲੀ ਦੇ ਨਾਲ ਮਹੀਨਾ ਭਰ ਚੱਲਣ ਵਾਲੇ ਐੱਨਸੀਸੀ ਗਣਤੰਤਰ ਦਿਵਸ ਕੈਂਪ 2026 ਦਾ ਸ਼ਾਨਦਾਰ ਸਮਾਪਨ ਹੋਵੇਗਾ। ਇਸ ਵਿੱਚ ਦੇਸ਼ ਭਰ ਤੋ 898 ਵਿਦਿਆਰਥਣਾਂ ਸਮੇਤ 2,406 ਐੱਨਸੀਸੀ ਕੈਡਿਟਾਂ ਨੇ ਹਿੱਸਾ ਲਿਆ। ਇਸ ਰੈਲੀ ਵਿੱਚ 21 ਹੋਰ ਦੇਸ਼ਾਂ ਦੇ 207 ਨੌਜਵਾਨ ਅਤੇ ਅਧਿਕਾਰੀ ਵੀ ਸ਼ਾਮਲ ਹੋਣਗੇ। 

ਇਸ ਮੌਕੇ ਰਾਸ਼ਟਰੀ ਰੰਗਸ਼ਾਲਾ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਮੈਂਬਰਾਂ, ਐੱਨਸੀਸੀ ਕੈਡਿਟਾਂ ਵੱਲੋਂ ਇੱਕ ਜੀਵਿਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਰਾਸ਼ਟਰ ਨਿਰਮਾਣ, ਸਮਾਜ ਸੇਵਾ ਅਤੇ ਚਰਿੱਤਰ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਦਿਖਾਇਆ ਜਾਵੇਗਾ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
A year after PM Modi inaugurated Bairabi-Sairang railway line, Mizoram celebrates the logistics identity

Media Coverage

A year after PM Modi inaugurated Bairabi-Sairang railway line, Mizoram celebrates the logistics identity
NM on the go

Nm on the go

Always be the first to hear from the PM. Get the App Now!
...
Prime Minister congratulates Indian Women’s Cricket Team on winning Asia Cup
September 14, 2026

The Prime Minister, Shri Narendra Modi, has congratulated the Indian Women’s Cricket Team on winning the Asia Cup.

The Prime Minister said that the team’s confidence, consistency and remarkable spirit were on full display throughout the tournament.

Shri Modi expressed hope that this triumph would inspire millions of youngsters across the country to play more and shine.

In a post on X, Shri Modi said;

“A proud moment for Indian cricket!

Congratulations to the Women’s team on winning the Asia Cup. Their confidence, consistency and remarkable spirit were on full display throughout the tournament.

May this triumph inspire millions of youngsters across the country to play more and shine.”