ਐੱਮਐੱਸਐੱਮਈ ਸਾਡੇ ਦੇਸ਼ ਦੇ ਆਰਥਿਕ ਵਾਧੇ ਵਿੱਚ ਪਰਿਵਰਤਨਕਾਰੀ ਭੂਮਿਕਾ ਨਿਭਾਉਂਦੇ ਹਨ, ਅਸੀਂ ਇਸ ਖੇਤਰ ਨੂੰ ਪੋਸ਼ਿਤ ਅਤੇ ਮਜ਼ਬੂਤ ਕਰਨ ਦੇ ਲਈ ਪ੍ਰਤੀਬੱਧ ਹਾਂ: ਪ੍ਰਧਾਨ ਮੰਤਰੀ
ਪਿਛਲੇ 10 ਵਰ੍ਹਿਆਂ ਵਿੱਚ ਭਾਰਤ ਨੇ ਸੁਧਾਰ, ਵਿੱਤੀ ਅਨੁਸ਼ਾਸਨ, ਪਾਰਦਰਸ਼ਿਤਾ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀ ਆਪਣੀ ਨਿਰੰਤਰ ਪ੍ਰਤੀਬੱਧਤਾ ਦਿਖਾਈ ਹੈ: : ਪ੍ਰਧਾਨ ਮੰਤਰੀ
ਸੁਧਾਰਾਂ ਵਿੱਚ ਨਿਰੰਤਰਤਾ ਅਤੇ ਆਸ਼ਵਾਸਨ, ਅਜਿਹੇ ਪਰਿਵਰਤਨ ਹੈ, ਜਿਸ ਨਾਲ ਸਾਡੇ ਉਦਯੋਗ ਵਿੱਚ ਨਵਾਂ ਆਤਮਵਿਸ਼ਵਾਸ ਆਇਆ ਹੈ: ਪ੍ਰਧਾਨ ਮੰਤਰੀ
ਅੱਜ ਦੁਨੀਆ ਦਾ ਹਰ ਦੇਸ਼ ਭਾਰਤ ਦੇ ਨਾਲ ਆਪਣੀ ਆਰਥਿਕ ਸਾਂਝੇਦਾਰੀ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ: ਪ੍ਰਧਾਨ ਮੰਤਰੀ
ਸਾਡੇ ਮੈਨੂਫੈਕਚਰਿੰਗ ਖੇਤਰ ਨੂੰ ਇਸ ਸਾਂਝੇਦਾਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੇ ਲਈ ਅੱਗੇ ਆਉਣਾ ਚਾਹੀਦਾ ਹੈ: ਪ੍ਰਧਾਨ ਮੰਤਰੀ
ਅਸੀਂ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਇਆ ਅਤੇ ਸੁਧਾਰਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ: ਪ੍ਰਧਾਨ ਮੰਤਰੀ
ਸਾਡੇ ਯਤਨਾਂ ਨਾਲ ਅਰਥਵਿਵਸਥਾ ‘ਤੇ ਕੋਵਿਡ ਮਹਾਮਾਰੀ ਦਾ ਪ੍ਰਭਾਵ ਘੱਟ ਹੋਇਆ, ਜਿਸ ਨਾਲ ਭਾਰਤ ਨੂੰ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਬਣਨ ਵਿੱਚ ਮਦਦ ਮਿਲੀ: ਪ੍ਰਧਾਨ ਮੰਤਰੀ
ਭਾਰਤ ਦੀ ਮੈਨੂਫੈਕਚਰਿੰਗ ਯਾਤਰਾ ਵਿੱਚ ਖੋਜ ਅਤੇ ਵਿਕਾਸ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਇਸ ਨੂੰ ਅੱਗੇ ਵਧਾਉਣ ਅਤੇ ਗਤੀ ਦੇਣ ਦੀ ਜ਼ਰੂਰਤ ਹੈ: ਪ੍ਰਧਾਨ ਮੰਤਰੀ
ਖੋਜ ਅਤੇ ਵਿਕਾਸ ਦੇ ਮ
ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਇਸ ਬਜਟ ਵਿੱਚ ਮੈਨੂਫੈਕਚਰਿੰਗ ਅਤੇ ਨਿਰਯਾਤ ਸੰਬੰਧੀ ਮਹੱਤਵਪੂਰਨ ਫੈਸਲੇ ਲਏ ਗਏ ਹਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਵੈਬੀਨਾਰ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈਸ) ਨੂੰ ਵਿਕਾਸ ਦਾ ਇੰਜਣ ਬਣਾਉਣ, ਨਿਰਮਾਣ, ਨਿਰਯਾਤ ਅਤੇ ਪ੍ਰਮਾਣੂ ਊਰਜਾ ਮਿਸ਼ਨ, ਰੈਗੂਲੇਟਰੀ, ਨਿਵੇਸ਼ ਅਤੇ ਕਾਰੋਬਾਰ ਕਰਨ ਵਿੱਚ ਅਸਾਨੀ ਜਿਹੇ ਵਿਸ਼ਿਆਂ 'ਤੇ ਆਯੋਜਿਤ ਕੀਤੇ ਗਏ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂਫੈਕਚਰਿੰਗ ਅਤੇ ਨਿਰਯਾਤ ‘ਤੇ ਪੋਸਟ ਬਜਟ ਵੈਬੀਨਾਰ ਬਹੁਤ ਮਹੱਤਵਪੂਰਨ ਹੈ। ਇਸ ਬਜਟ ਨੂੰ ਸਰਕਾਰ ਦੇ ਤੀਸਰੇ ਕਾਰਜਕਾਲ ਦਾ ਪਹਿਲਾ ਪੂਰਨ ਬਜਟ ਦਸਦੇ ਹੋਏ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਕਿ ਇਸ ਬਜਟ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਇਸ ਦੇ ਉਮੀਦ ਕੀਤੇ ਨਤੀਜੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਨੇ ਕਈ ਖੇਤਰਾਂ ਵਿੱਚ ਮਾਹਿਰਾਂ ਦੀਆਂ ਉਮੀਦਾਂ ਤੋਂ ਕਿਤੇ ਵਧ ਕੇ ਕਦਮ ਉਠਾਏ ਹਨ। ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਇਸ ਬਜਟ ਵਿੱਚ ਮੈਨੂਫੈਕਚਰਿੰਗ ਅਤੇ ਨਿਰਯਾਤ ਸੰਬੰਧੀ ਮਹੱਤਵਪੂਰਨ ਫੈਸਲੇ ਲਏ ਗਏ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਲਗਾਤਾਰ ਸਰਕਾਰੀ ਨੀਤੀਆਂ ਦੇਖਣ ਨੂੰ ਮਿਲੀਆਂ ਹਨ ਅਤੇ ਪਿਛਲੇ 10 ਵਰ੍ਹਿਆਂ ਵਿੱਚ ਦੇਸ਼ ਨੇ ਸੁਧਾਰਾਂ, ਵਿੱਤੀ ਅਨੁਸ਼ਾਸਨ, ਪਾਰਦਰਸ਼ਿਤਾ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀ ਵਚਨਬੱਧਤਾ ਦਿਖਾਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਿਰੰਤਰਤਾ ਅਤੇ ਸੁਧਾਰਾਂ ਦੇ ਭਰੋਸੇ ਨੇ ਉਦਯੋਗ ਵਿੱਚ ਨਵਾਂ ਵਿਸ਼ਵਾਸ ਲਿਆਇਆ ਹੈ। ਉਨ੍ਹਾਂ ਨੇ ਮੈਨੂਫੈਕਚਰਿੰਗ ਅਤੇ ਨਿਰਯਾਤ ਵਿੱਚ ਸ਼ਾਮਲ ਹਰੇਕ ਹਿੱਸੇਦਾਰ ਨੂੰ ਭਰੋਸਾ ਦਿੱਤਾ ਕਿ ਇਹ ਨਿਰੰਤਰਤਾ ਆਉਣ ਵਾਲੇ ਵਰ੍ਹਿਆਂ ਵਿੱਚ ਵੀ ਜਾਰੀ ਰਹੇਗੀ। ਦੇਸ਼ ਲਈ ਮੈਨੂਫੈਕਚਰਿੰਗ ਅਤੇ ਨਿਰਯਾਤ ਦੇ ਨਵੇਂ ਰਸਤੇ ਖੋਲ੍ਹਣ ਅਤੇ ਸਾਹਸਿਕ ਕਦਮ ਚੁੱਕਣ ਲਈ ਹਿੱਸੇਦਾਰਾਂ ਨੂੰ ਉਤਸ਼ਾਹਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦੁਨੀਆ ਦਾ ਹਰ ਦੇਸ਼ ਭਾਰਤ ਦੇ ਨਾਲ ਆਪਣੀ ਆਰਥਿਕ ਸਾਂਝੇਦਾਰੀ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ ਮੈਨੂਫੈਕਚਰਿੰਗ ਖੇਤਰ ਨੂੰ ਇਸ ਸਾਂਝੇਦਾਰੀ ਦਾ ਪੂਰਾ ਲਾਭ ਉਠਾਉਣ ਦੀ ਤਾਕੀਦ ਕੀਤੀ।

 

ਪ੍ਰਧਾਨ ਮੰਤਰੀ ਨੇ ਕਿਹਾ, "ਸਥਿਰ ਨੀਤੀ ਅਤੇ ਬਿਹਤਰ ਵਪਾਰਕ ਵਾਤਾਵਰਣ ਕਿਸੇ ਵੀ ਦੇਸ਼ ਦੇ ਵਿਕਾਸ ਲਈ ਮਹੱਤਵਪੂਰਨ ਹਨ।" ਉਨ੍ਹਾਂ ਨੇ ਕਿਹਾ ਕਿ ਕੁਝ ਵਰ੍ਹਿਆਂ ਪਹਿਲਾਂ ਸਰਕਾਰ ਨੇ ਜਨ ਵਿਸ਼ਵਾਸ 2.0 ਬਿਲ ਪੇਸ਼ ਕੀਤਾ ਸੀ ਅਤੇ ਅਨੁਪਾਲਨ ਘੱਟ ਕਰਨ ਦੇ ਯਤਨ ਕੀਤੇ ਸੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਰਾਜ ਦੋਨੋਂ ਪੱਧਰ 'ਤੇ 40,000 ਤੋਂ ਵੱਧ ਅਨੁਪਾਲਨ ਖਤਮ ਕੀਤੇ ਗਏ, ਜਿਸ ਨਾਲ ਕਾਰੋਬਾਰ ਕਰਨ ਵਿੱਚ ਅਸਾਨੀ ਹੋਈ। ਇਸ ਪ੍ਰਕਿਰਿਆ ਨੂੰ ਜਾਰੀ ਰੱਖਣ 'ਤੇ ਜ਼ੋਰ ਦਿੰਦੇ ਹੋਏ, ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸਰਕਾਰ ਨੇ ਇਨਕਮ ਟੈਕਸ ਦੇ ਸਰਲ ਪ੍ਰਾਵਧਾਨ ਪੇਸ਼ ਕੀਤੇ ਹਨ ਅਤੇ ਜਨ ਵਿਸ਼ਵਾਸ 2.0 ਬਿਲ 'ਤੇ ਕੰਮ ਜਾਰੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਗੈਰ-ਵਿੱਤੀ ਖੇਤਰ ਵਿੱਚ ਨਿਯਮਾਂ ਦੀ ਸਮੀਖਿਆ ਲਈ ਇੱਕ ਕਮੇਟੀ ਬਣਾਈ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਆਧੁਨਿਕ, ਲਚਕਦਾਰ, ਲੋਕਾਂ ਦੇ ਅਨੁਕੂਲ ਅਤੇ ਵਿਸ਼ਵਾਸ-ਅਧਾਰਿਤ ਬਣਾਉਣਾ ਹੈ। ਉਨ੍ਹਾਂ ਨੇ ਇਸ ਪ੍ਰਕਿਰਿਆ ਵਿੱਚ ਉਦਯੋਗ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਹਿਤਧਾਰਕਾਂ ਨੂੰ ਉਨ੍ਹਾਂ ਸਮੱਸਿਆਵਾਂ ਦੀ ਪਹਿਚਾਣ ਕਰਨ ਲਈ ਉਤਸ਼ਾਹਿਤ ਕੀਤਾ ਜਿਨ੍ਹਾਂ ਦੇ ਸਮਾਧਾਨ ਵਿੱਚ ਵੱਧ ਸਮਾਂ ਲਗਦਾ ਹੈ, ਪ੍ਰਧਾਨ ਮੰਤਰੀ ਨੇ ਹਿਤਧਾਰਕਾਂ ਨੂੰ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਤਰੀਕੇ ਸੁਝਾਏ ਅਤੇ ਟੈਕਨੋਲੋਜੀ ਦੇ ਸਹੀ ਉਪਯੋਗ ਨਾਲ ਤੇਜ਼ ਅਤੇ ਬਿਹਤਰ ਨਤੀਜੇ ਪ੍ਰਾਪਤ ਕਰਨ ਲਈ  ਉਨ੍ਹਾਂ ਦਾ ਮਾਰਗਦਰਸ਼ਨ ਕੀਤਾ।

ਸ਼੍ਰੀ ਮੋਦੀ ਨੇ ਕਿਹਾ, "ਵਰਤਮਾਨ ਵਿੱਚ ਦੁਨੀਆ ਰਾਜਨੀਤਿਕ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੀ ਹੈ ਅਤੇ ਪੂਰੀ ਦੁਨੀਆ ਭਾਰਤ ਨੂੰ ਵਿਕਾਸ ਦੇ ਕੇਂਦਰ ਵਜੋਂ ਦੇਖ ਰਹੀ ਹੈ।" ਉਨ੍ਹਾਂ ਨੇ ਕਿਹਾ ਕਿ ਜਦੋਂ ਕੋਵਿਡ ਮਹਾਮਾਰੀ ਦੌਰਾਨ ਗਲੋਬਲ ਅਰਥਵਿਵਸਥਾ ਧੀਮੀ ਹੋ ਗਈ ਸੀ, ਤਾਂ ਭਾਰਤ ਨੇ ਗਲੋਬਲ ਵਿਕਾਸ ਨੂੰ ਤੇਜ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾ ਕੇ ਅਤੇ ਸੁਧਾਰਾਂ ਵਿੱਚ ਤੇਜੀ ਲਿਆ ਕੇ ਹਾਸਲ ਕੀਤਾ ਗਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਯਤਨਾਂ ਨੇ ਅਰਥਵਿਵਸਥਾ ‘ਤੇ ਕੋਵਿਡ ਦੇ ਪ੍ਰਭਾਵ ਨੂੰ ਘੱਟ ਕੀਤਾ, ਜਿਸ ਨਾਲ ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਬਣਨ ਵਿੱਚ ਮਦਦ ਮਿਲੀ। ਉਨ੍ਹਾਂ ਨੇ ਕਿਹਾ, "ਭਾਰਤ ਗਲੋਬਲ ਅਰਥਵਿਵਸਥਾ ਲਈ ਵਿਕਾਸ ਇੰਜਣ ਬਣਿਆ ਹੋਇਆ ਹੈ ਅਤੇ ਚੁਣੌਤੀਪੂਰਨ ਸਥਿਤੀਆਂ ਵਿੱਚ ਆਪਣੀ ਲਚਕਤਾ ਸਾਬਤ ਕਰ ਚੁੱਕਿਆ ਹੈ।" ਉਨ੍ਹਾਂ ਨੇ ਕਿਹਾ ਕਿ ਸਪਲਾਈ ਚੇਨ ਵਿੱਚ ਵਿਘਨ ਗਲੋਬਲ ਅਰਥਵਿਵਸਥਾ ਨੂੰ ਪ੍ਰਭਾਵਤ ਕਰਦੇ ਹਨ ਅਤੇ ਦੁਨੀਆ ਨੂੰ ਅਜਿਹੇ ਭਰੋਸੇਯੋਗ ਭਾਗੀਦਾਰਾਂ ਦੀ ਜ਼ਰੂਰਤ ਹੈ ਜੋ ਉੱਚ-ਗੁਣਵੱਤਾ ਵਾਲੇ ਉਤਪਾਦ ਤਿਆਰ ਕਰਨ ਅਤੇ ਭਰੋਸੇਯੋਗ ਸਪਲਾਈ ਯਕੀਨੀ ਬਣਾਉਣ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਇਸ ਜ਼ਰੂਰਤ ਨੂੰ ਪੂਰਾ ਕਰਨ ਵਿੱਚ ਸਮਰੱਥ ਹੈ ਅਤੇ ਇਹ ਦੇਸ਼ ਲਈ ਇੱਕ ਮਹੱਤਵਪੂਰਨ ਅਵਸਰ ਪੇਸ਼ ਕਰਦਾ ਹੈ।

ਉਨ੍ਹਾਂ ਨੇ ਉਦਯੋਗ ਜਗਤ ਨੂੰ ਤਾਕੀਦ ਕੀਤੀ ਕਿ ਉਹ ਸਿਰਫ ਦਰਸ਼ਕ ਨਾ ਬਣਨ ਸਗੋਂ ਸਰਗਰਮੀ ਨਾਲ ਆਪਣੀ ਭੂਮਿਕਾ ਤਲਾਸ਼ਣ ਅਤੇ ਅਵਸਰਾਂ ਦਾ ਲਾਭ ਉਠਾਉਣ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਦੀ ਤੁਲਨਾ ਵਿੱਚ ਅੱਜ ਇਹ ਅਸਾਨ ਹੈ, ਕਿਉਂਕਿ ਦੇਸ਼ ਵਿੱਚ ਅਨੁਕੂਲ ਨੀਤੀਆਂ ਹਨ ਅਤੇ ਸਰਕਾਰ ਉਦਯੋਗ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਪ੍ਰਧਾਨ ਮੰਤਰੀ ਨੇ ਗਲੋਬਲ ਸਪਲਾਈ ਚੇਨ ਵਿੱਚ ਅਵਸਰਾਂ ਦੀ ਤਲਾਸ਼ ਵਿੱਚ ਦ੍ਰਿੜ ਸੰਕਲਪ, ਨਿਰਪੱਖਤਾ ਅਤੇ ਚੁਣੌਤੀਆਂ ਨੂੰ ਸਵੀਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੇਕਰ ਹਰੇਕ ਉਦਯੋਗ ਸਮੂਹਿਕ ਤੌਰ 'ਤੇ ਇੱਕ ਕਦਮ ਅੱਗੇ ਵਧਾਵੇ, ਤਾਂ ਉਹ ਮਹੱਤਵਪੂਰਨ ਤਰੱਕੀ ਕਰ ਸਕਦੇ ਹਨ।

 

ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਵਰਤਮਾਨ ਵਿੱਚ ਉਤਪਾਦਨ ਨਾਲ ਜੁੜਿਆ ਪ੍ਰੋਤਸਾਹਨ (ਪੀਐੱਲਆਈ) ਯੋਜਨਾ ਨਾਲ 14 ਖੇਤਰ ਲਾਭਵੰਦ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਇਸ ਯੋਜਨਾ ਦੇ ਤਹਿਤ 750 ਤੋਂ ਵੱਧ ਇਕਾਈਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦੇ ਨਤੀਜੇ ਵਜੋਂ 1.5 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, 13 ਲੱਖ ਕਰੋੜ ਰੁਪਏ ਤੋਂ ਵੱਧ ਦਾ ਉਤਪਾਦਨ ਅਤੇ 5 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਰਯਾਤ ਹੋਇਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ਰ ਦਿੱਤਾ ਕਿ ਇਹ ਦਰਸਾਉਂਦਾ ਹੈ ਕਿ ਅਵਸਰ ਮਿਲਣ 'ਤੇ ਉੱਦਮੀ ਨਵੇਂ ਖੇਤਰਾਂ ਵਿੱਚ ਕਿਵੇਂ ਅੱਗੇ ਵਧ ਸਕਦੇ ਹਨ। ਸ਼੍ਰੀ ਮੋਦੀ ਨੇ ਮੈਨੂਫੈਕਚਰਿੰਗ ਅਤੇ ਨਿਰਯਾਤ ਨੂੰ ਹੁਲਾਰਾ ਦੇਣ ਲਈ ਦੋ ਮਿਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਬਿਹਤਰ ਤਕਨੀਕ ਅਤੇ ਗੁਣਵੱਤਾਪੂਰਨ ਉਤਪਾਦਾਂ 'ਤੇ ਧਿਆਨ ਕੇਂਦ੍ਰਿਤ ਕਰਨ ਦੇ ਨਾਲ-ਨਾਲ ਲਾਗਤ ਘਟ ਕਰਨ ਦੇ ਲਈ ਕੌਸ਼ਲ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਹਿਤਧਾਰਕਾਂ ਨੂੰ ਆਲਮੀ ਪੱਧਰ ‘ਤੇ ਮੰਗ ਵਾਲੇ ਨਵੇਂ ਉਤਪਾਦਾਂ ਦੀ ਪਹਿਚਾਣ ਕਰਨ ਦੀ ਤਾਕੀਦ ਕੀਤੀ, ਜਿਨ੍ਹਾਂ ਨੂੰ ਭਾਰਤ ਵਿੱਚ ਨਿਰਮਿਤ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਰਣਨੀਤਕ ਤੌਰ 'ਤੇ ਨਿਰਯਾਤ ਸਮਰੱਥਾ ਵਾਲੇ ਦੇਸ਼ਾਂ ਨਾਲ ਸੰਪਰਕ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, “ਭਾਰਤ ਦੀ ਮੈਨੂਫੈਕਚਰਿੰਗ ਯਾਤਰਾ ਵਿੱਚ ਖੋਜ ਅਤੇ ਵਿਕਾਸ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਇਸ ਨੂੰ ਹੋਰ ਅੱਗੇ ਵਧਾਉਣ ਅਤੇ ਗਤੀ ਪ੍ਰਦਾਨ ਕਰਨ ਦੀ ਜ਼ਰੂਰਤ ਹੈ।” ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਖੋਜ ਅਤੇ ਵਿਕਾਸ ਦੇ ਜ਼ਰੀਏ, ਨਵੇਂ ਉਤਪਾਦਾਂ ਅਤੇ ਮੌਜੂਦਾ ਉਤਪਾਦਾਂ ਵਿੱਚ ਵੈਲਿਊ ਐਡੀਸ਼ਨ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦੁਨੀਆ ਭਾਰਤ ਦੇ ਖਿਡੌਣਿਆਂ, ਜੁੱਤੇ ਅਤੇ ਚਮੜਾ ਉਦਯੋਗਾਂ ਦੀ ਸਮਰੱਥਾ ਨੂੰ ਪਹਿਚਾਣਦੀ ਹੈ ਅਤੇ ਟ੍ਰੈਡੀਸ਼ਨਲ ਕ੍ਰਾਫਟ ਨੂੰ ਆਧੁਨਿਕ ਤਕਨੀਕਾਂ ਦੇ ਨਾਲ ਜੋੜ ਕੇ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤ ਇਨ੍ਹਾਂ ਖੇਤਰਾਂ ਵਿੱਚ ਵਿਸ਼ਵ ਵਿੱਚ ਮੋਹਰੀ ਦੇਸ਼ ਬਣ ਸਕਦਾ ਹੈ, ਜਿਸ ਨਾਲ ਨਿਰਯਾਤ ਵਿੱਚ ਉਚਿਤ ਵਾਧਾ ਹੋਵੇਗਾ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਵਾਧਾ ਸ਼੍ਰਮ-ਪ੍ਰਧਾਨ ਖੇਤਰਾਂ ਵਿੱਚ ਲੱਖਾਂ ਰੋਜ਼ਗਾਰ ਪੈਦਾ ਕਰੇਗਾ ਅਤੇ ਉੱਦਮਤਾ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਟ੍ਰੈਡੀਸ਼ਨਲ ਕਾਰੀਗਰਾਂ ਨੂੰ ਪੂਰਨ ਸਹਾਇਤਾ ਪ੍ਰਦਾਨ ਕਰਦੀ ਹੈ, ਉਨ੍ਹਾਂ ਨੇ ਇਨ੍ਹਾਂ ਕਾਰੀਗਰਾਂ ਨੂੰ ਨਵੇਂ ਅਵਸਰਾਂ ਨਾਲ ਜੋੜਨ ਦੀ ਤਾਕੀਦ ਕੀਤੀ ਅਤੇ ਸਾਰੇ ਹਿਤਧਾਰਕਾਂ ਨੂੰ ਇਨ੍ਹਾਂ ਖੇਤਰਾਂ ਵਿੱਚ ਲੁਕੀ ਹੋਈ ਸਮਰੱਥਾ ਦਾ ਵਿਸਤਾਰ ਕਰਨ ਦੇ ਲਈ ਅੱਗੇ ਆਉਣ ਦੀ ਤਾਕੀਦ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, “ਐੱਮਐੱਸਐੱਮਈ ਖੇਤਰ ਭਾਰਤ ਦੇ ਮੈਨੂਫੈਕਚਰਿੰਗ ਅਤੇ ਇੰਡਸਟ੍ਰੀਅਲ ਵਿਕਾਸ ਅਧਾਰ ਹੈ।” ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਵਰ੍ਹੇ 2020 ਵਿੱਚ ਸਰਕਾਰ ਨੇ 14 ਵਰ੍ਹਿਆਂ ਦੇ ਬਾਅਦ ਐੱਮਐੱਸਐੱਮਈ ਦੀ ਪਰਿਭਾਸ਼ਾ ਨੂੰ ਸੰਸ਼ੋਧਿਤ ਕਰਨ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ, ਜਿਸ ਨਾਲ ਐੱਮਐੱਸਐੱਮਈ ਦਾ ਇਹ ਡਰ ਖਤਮ ਹੋ ਗਿਆ ਕਿ ਜੇਕਰ ਉਹ ਆਪਣੇ ਖੇਤਰ ਦਾ ਵਿਸਤਾਰ ਕਰਨਗੇ ਤਾਂ ਸਰਕਾਰੀ ਲਾਭ ਗੁਆ ਦੇਣਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਐੱਮਐੱਸਐੱਮਈ ਦੀ ਸੰਖਿਆ ਵਧ ਕੇ 6 ਕਰੋੜ ਤੋਂ ਜ਼ਿਆਦਾ ਹੋ ਗਈ ਹੈ, ਜਿਸ ਨਾਲ ਕਰੋੜਾਂ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮਿਲੇ ਹਨ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਬਜਟ ਵਿੱਚ ਐੱਮਐੱਸਐੱਮਈ ਦੀ ਪਰਿਭਾਸ਼ਾ ਨੂੰ ਹੋਰ ਜ਼ਿਆਦਾ ਵਿਸਤ੍ਰਿਤ ਕੀਤਾ ਗਿਆ ਹੈ।

 

ਤਾਂ ਜੋ ਉਨ੍ਹਾਂ ਦੇ ਨਿਰੰਤਰ ਵਿਕਾਸ ਵਿੱਚ ਵਿਸ਼ਵਾਸ ਪੈਦਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ, ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਐੱਮਐੱਸਐੱਮਈ ਦੇ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਲੋਨ ਪ੍ਰਾਪਤ ਕਰਨ ਵਿੱਚ ਕਠਿਨਾਈ ਸੀ। ਉਨ੍ਹਾਂ ਨੇ ਕਿਹਾ ਕਿ ਦਸ ਵਰ੍ਹੇ ਪਹਿਲਾਂ ਐੱਮਐੱਸਐੱਮਈ ਨੂੰ ਲਗਭਗ 12 ਲੱਖ ਕਰੋੜ ਰੁਪਏ ਦਾ ਲੋਨ ਮਿਲਿਆ ਸੀ, ਜੋ ਹੁਣ ਵਧ ਕੇ ਲਗਭਗ 30 ਲੱਖ ਕਰੋੜ ਰੁਪਏ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਐੱਮਐੱਸਐੱਮਈ ਲੋਨਸ ਦੇ ਲਈ ਗਰੰਟੀ ਕਵਰ ਨੂੰ ਦੁੱਗਣਾ ਕਰਕੇ 20 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਵਰਕਿੰਗ ਕੈਪੀਟਲ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 5 ਲੱਖ ਕਰਨ ਦੀ ਸੀਮਾ ਵਾਲੇ ਕਸਟਮਾਈਜ਼ ਕ੍ਰੈਡਿਟ ਕਾਰਡ ਪ੍ਰਦਾਨ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਨੇ ਲੋਨ ਤੱਕ ਪਹੁੰਚ ਨੂੰ ਅਸਾਨ ਬਣਾਇਆ ਹੈ ਅਤੇ ਇੱਕ ਨਵੇਂ ਤਰ੍ਹਾਂ ਦੇ ਲੋਨ ਦੀ ਸ਼ੁਰੂਆਤ ਕੀਤੀ ਹੈ, ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਲੋਕਾਂ ਨੂੰ ਹੁਣ ਬਿਨਾ ਗਰੰਟੀ ਦੇ ਲੋਨ ਮਿਲ ਰਿਹਾ ਹੈ, ਜਿਸ ਦੀ ਉਨ੍ਹਾਂ ਨੇ ਪਹਿਲਾਂ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ, ਐੱਮਯੂਡੀਆਰਏ (ਮੁਦ੍ਰਾ) ਜਿਹੀਆਂ ਯੋਜਨਾਵਾਂ, ਜੋ ਬਿਨਾ ਗਰੰਟੀ ਦੇ ਲੋਨ ਪ੍ਰਦਾਨ ਕਰਦੀਆਂ ਹਨ, ਨੇ ਛੋਟੇ ਉਦਯੋਗਾਂ ਨੂੰ ਵੀ ਸਮਰਥਨ ਦਿੱਤਾ ਹੈ, ਉਨ੍ਹਾਂ ਨੇ ਕਿਹਾ ਕਿ ਟ੍ਰੇਡਸ ਪੋਰਟਲ ਲੋਨ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਮਾਧਾਨ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕ੍ਰੈਡਿਟ ਡਿਲੀਵਰੀ ਦੇ ਨਵੇਂ ਤਰੀਕੇ ਵਿਕਸਿਤ ਕਰਨ ਦੀ ਜ਼ਰੂਰਤ ਅਤੇ ਇਹ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਕਿ ਹਰੇਕ ਐੱਮਐੱਸਐੱਮਈ ਨੂੰ ਘੱਟ ਲਾਗਤ ਅਤੇ ਸਮੇਂ ‘ਤੇ ਲੋਨ ਮਿਲ ਸਕੇ। 

ਉਨ੍ਹਾਂ ਨੇ ਐਲਾਨ ਕੀਤਾ ਕਿ ਪਹਿਲੀ ਵਾਰ ਉਦਯੋਗ ਸਥਾਪਿਤ ਕਰਨ ਵਾਲੀਆਂ ਮਹਿਲਾਵਾਂ, ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਜਨਜਾਤੀ (ਐੱਸਟੀ) ਭਾਈਚਾਰਿਆਂ ਦੇ ਪੰਜ ਲੱਖ ਉੱਦਮੀਆਂ ਨੂੰ 2 ਕਰੋੜ ਰੁਪਏ ਦਾ ਲੋਨ ਮਿਲੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਉੱਦਮੀਆਂ ਨੂੰ ਨਾ ਸਿਰਫ ਲੋਨ ਦੀ ਸਹਾਇਤਾ ਸਗੋਂ ਮਾਰਗਦਰਸ਼ਨ ਦੀ ਵੀ ਜ਼ਰੂਰਤ ਹੈ। ਉਨ੍ਹਾਂ ਨੇ ਉਦਯੋਗ ਜਗਤ ਨਾਲ ਇਨ੍ਹਾਂ ਵਿਅਕਤੀਆਂ ਦੀ ਮਦਦ ਲਈ ਇੱਕ ਮੈਂਟਰਸ਼ਿਪ ਪ੍ਰੋਗਰਾਮ ਬਣਾਉਣ ਦੀ ਤਾਕੀਦ ਕੀਤੀ। 

ਸ਼੍ਰੀ ਮੋਦੀ ਨੇ ਨਿਵੇਸ਼ ਨੂੰ ਹੁਲਾਰਾ ਦੇਣ ਵਿੱਚ ਰਾਜਾਂ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰਾਜ ਜਿੰਨਾ ਜ਼ਿਆਦਾ ਵਪਾਰ ਕਰਨ ਈਜ਼ ਆਫ ਡੂਇੰਗ ਬਿਜ਼ਨਸ ਦੇਣਗੇ, ਉੰਨੇ ਹੀ ਜ਼ਿਆਦਾ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਸਬੰਧਿਤ ਰਾਜਾਂ ਨੂੰ ਸਭ ਤੋਂ ਵੱਧ ਲਾਭ ਹੋਵੇਗਾ। ਉਨ੍ਹਾਂ ਨੇ ਇਸ ਬਜਟ ਦਾ ਜ਼ਿਆਦਾ ਲਾਭ ਲੈਣ ਦੇ ਲਈ ਰਾਜਾਂ ਦਰਮਿਆਨ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਗਤੀਸ਼ੀਲ ਨੀਤੀਆਂ ਵਾਲੇ ਰਾਜ ਆਪਣੇ ਖੇਤਰਾਂ ਵਿੱਚ ਨਿਵੇਸ਼ ਕਰਨ ਲਈ ਕੰਪਨੀਆਂ ਨੂੰ ਆਕਰਸ਼ਿਤ ਕਰਨਗੇ।

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਸਾਰੇ ਪ੍ਰਤੀਭਾਗੀ ਇਨ੍ਹਾਂ ਵਿਸ਼ਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵੈਬੀਨਾਰ ਦਾ ਉਦੇਸ਼ ਕਾਰਵਾਈ ਯੋਗ ਸਮਾਧਾਨ ਨਿਰਧਾਰਣ ਕਰਨਾ ਹੈ। ਉਨ੍ਹਾਂ ਨੇ ਨੀਤੀਆਂ, ਯੋਜਨਾਵਾਂ ਅਤੇ ਦਿਸ਼ਾ ਨਿਰਦੇਸ਼ਾਂ ਨੂੰ ਤਿਆਰ ਕਰਨ ਵਿੱਚ ਪ੍ਰਤੀਭਾਗੀਆਂ ਦੇ ਸਹਿਯੋਗ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਬਜਟ ਦੇ ਬਾਅਦ ਲਾਗੂ ਕਰਨ ਦੀ ਰਣਨੀਤੀ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਇਸ ਵੈਬੀਨਾਰ ਦੀ ਸਮਾਪਤੀ ਇਹ ਵਿਸ਼ਵਾਸ ਵਿਅਕਤ ਕਰਦੇ ਹੋਏ ਕੀਤੀ ਕਿ ਇਸ ਵਿੱਚ ਪ੍ਰਤੀਭਾਗੀਆਂ ਦਾ ਯੋਗਦਾਨ ਬਹੁਤ ਉਪਯੋਗੀ ਸਾਬਿਤ ਹੋਵੇਗਾ। 

ਇਸ ਮੌਕੇ ‘ਤੇ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਕਈ ਕੇਂਦਰੀ ਮੰਤਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਰਹੇ।

ਪਿਛੋਕੜ 

ਵੈਬੀਨਾਰ ਸਰਕਾਰੀ ਅਧਿਕਾਰੀਆਂ, ਉਦਯੋਗ ਜਗਤ ਦੇ ਨੇਤਾਵਾਂ ਅਤੇ ਵਪਾਰ ਮਾਹਿਰਾਂ ਨੂੰ ਭਾਰਤ ਦੀ ਉਦਯੋਗਿਕ, ਵਪਾਰ ਅਤੇ ਊਰਜਾ ਰਣਨੀਤੀਆਂ ‘ਤੇ ਵਿਚਾਰ-ਚਰਚਾ ਕਰਨ ਲਈ ਇੱਕ ਸਹਿਯੋਗੀ ਮੰਚ ਪ੍ਰਦਾਨ ਕਰਨਗੇ। ਚਰਚਾਵਾਂ ਨੀਤੀ ਲਾਗੂਕਰਨ, ਨਿਵੇਸ਼ ਸੁਵਿਧਾ ਅਤੇ ਟੈਕਨੋਲੋਜੀ ਅਪਣਾਉਣ ‘ਤੇ ਕੇਂਦ੍ਰਿਤ ਹੋਣਗੀਆਂ, ਜਿਸ ਨਾਲ ਬਜਟ ਦੇ ਪਰਿਵਰਤਨਕਾਰੀ ਉਪਾਵਾਂ ਦਾ ਨਿਰਵਿਘਨ ਲਾਗੂਕਰਨ ਯਕੀਨੀ ਹੋਵੇਗਾ। ਵੈਬੀਨਾਰ ਨਿਜੀ ਖੇਤਰ ਦੇ ਮਾਹਿਰਾਂ, ਉਦਯੋਗ ਜਗਤ ਦੇ ਵਫਦਾਂ ਅਤੇ ਵਿਸ਼ਾ ਵਸਤੂ ਮਾਹਿਰਾਂ ਨੂੰ ਸ਼ਾਮਲ ਕਰਨਗੇ ਤਾਂ ਜੋ ਕੋਸ਼ਿਸ਼ਾਂ ਨੂੰ ਰੇਖਾਂਕਿਤ ਕੀਤਾ ਜਾ ਸਕੇ ਅਤੇ ਬਜਟ ਵਿੱਚ ਸ਼ਾਮਲ ਐਲਾਨਾਂ ਦੇ ਪ੍ਰਭਾਵੀ ਲਾਗੂਕਰਨ ਨੂੰ ਹੁਲਾਰਾ ਦਿੱਤਾ ਜਾ ਸਕੇ। 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indian scientists break a century-old limit on turning heat into electricity

Media Coverage

Indian scientists break a century-old limit on turning heat into electricity
NM on the go

Nm on the go

Always be the first to hear from the PM. Get the App Now!
...
Prime Minister congratulates Italian PM Giorgia Meloni on becoming the longest continuously serving Prime Minister in Italy's postwar history
September 04, 2026

Prime Minister Shri Narendra Modi today congratulated Italian Prime Minister Giorgia Meloni on becoming the longest continuously serving Prime Minister in Italy's postwar history.

The Prime Minister stated that this milestone is a reflection of the trust and confidence of the Italian people in her leadership. He further noted that her friendship has been instrumental in strengthening the India-Italy Special Strategic Partnership, adding that he looks forward to continuing their close cooperation to build a prosperous future for the people of both countries. He extended his best wishes for her continued success in the years ahead.

In a post on X, the Prime Minister shared:

"Congratulations to my friend Prime Minister Meloni on becoming the longest continuously serving Prime Minister in Italy's postwar history. This milestone is a reflection of the trust and confidence of the Italian people in her leadership.

Her friendship has also been instrumental in strengthening the India-Italy Special Strategic
Partnership and I look forward to continuing our close cooperation to build a prosperous future for the people of our countries.

My best wishes for her continued success in the years ahead.

@GiorgiaMeloni"