ਪਿਛਲੇ ਕੁਝ ਸਾਲਾਂ ਵਿੱਚ ਖੇਡਾਂ ਨੂੰ ਰਾਸ਼ਟਰੀ ਵਿਕਾਸ ਦੀ ਇੱਕ ਅਹਿਮ ਧਾਰਾ ਵਜੋਂ ਦੇਖਿਆ ਗਿਆ ਹੈ, ਖੇਲੋ ਇੰਡੀਆ ਜਿਹੀਆਂ ਪਹਿਲਕਦਮੀਆਂ ਨੇ ਦੇਸ਼ ਵਿੱਚ ਖੇਡ ਈਕੋਸਿਸਟਮ ਨੂੰ ਨਵੀਂ ਊਰਜਾ ਦਿੱਤੀ ਹੈ ਅਤੇ ਪੂਰੇ ਦੇਸ਼ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ: ਪ੍ਰਧਾਨ ਮੰਤਰੀ
ਅੱਜ ਜਦੋਂ ਅਸੀਂ ਭਵਿੱਖ ਦੀਆਂ ਤਕਨਾਲੋਜੀਆਂ ਲਈ ਤਿਆਰੀ ਕਰ ਰਹੇ ਹਾਂ, ਤਾਂ ਇਹ ਅਹਿਮ ਹੈ ਕਿ ਮੌਕਿਆਂ ਦੀ ਕਮੀ ਕਾਰਨ ਕੋਈ ਵੀ ਧੀ ਪਿੱਛੇ ਨਾ ਰਹਿ ਜਾਵੇ: ਪ੍ਰਧਾਨ ਮੰਤਰੀ
ਭਾਰਤ ਇਨੋਵੇਸ਼ਨ ਅਧਾਰਿਤ ਅਰਥਵਿਵਸਥਾ ਵੱਲ ਵਧ ਰਿਹਾ ਹੈ: ਪ੍ਰਧਾਨ ਮੰਤਰੀ
ਅੱਜ ਜਦੋਂ ਅਸੀਂ ਭਵਿੱਖ ਦੀਆਂ ਤਕਨਾਲੋਜੀਆਂ ਲਈ ਤਿਆਰੀ ਕਰ ਰਹੇ ਹਾਂ, ਤਾਂ ਇਹ ਅਹਿਮ ਹੈ ਕਿ ਮੌਕਿਆਂ ਦੀ ਕਮੀ ਕਾਰਨ ਕੋਈ ਵੀ ਧੀ ਪਿੱਛੇ ਨਾ ਰਹਿ ਜਾਵੇ: ਪ੍ਰਧਾਨ ਮੰਤਰੀ
ਭਾਰਤ ਇਨੋਵੇਸ਼ਨ ਅਧਾਰਿਤ ਅਰਥਵਿਵਸਥਾ ਵੱਲ ਵਧ ਰਿਹਾ ਹੈ: ਪ੍ਰਧਾਨ ਮੰਤਰੀ
ਸਾਨੂੰ ਆਪਣੀ ਸਿੱਖਿਆ ਪ੍ਰਣਾਲੀ ਨੂੰ ਅਸਲ ਅਰਥਵਿਵਸਥਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨਾ ਹੋਵੇਗਾ; ਸਾਨੂੰ ਏਆਈ ਅਤੇ ਆਟੋਮੇਸ਼ਨ, ਡਿਜੀਟਲ ਅਰਥਵਿਵਸਥਾ ਅਤੇ ਡਿਜ਼ਾਈਨ-ਅਧਾਰਿਤ ਮੈਨੂਫੈਕਚਰਿੰਗ ਜਿਹੇ ਵਿਸ਼ਿਆਂ 'ਤੇ ਵੱਲ ਧਿਆਨ ਵਧਾਉਣਾ ਹੋਵੇਗਾ: ਪ੍ਰਧਾਨ ਮੰਤਰੀ
ਪਿਛਲੇ ਕੁਝ ਸਾਲਾਂ ਵਿੱਚ ਦੇਸ਼ ਦਾ ਸਿਹਤ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ; ਆਯੁਸ਼ਮਾਨ ਭਾਰਤ ਯੋਜਨਾ ਅਤੇ ਅਰੋਗਿਆ ਮੰਦਰਾਂ ਰਾਹੀਂ ਸੈਂਕੜੇ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਖੋਲ੍ਹੇ ਗਏ ਹਨ, ਸਿਹਤ ਸੇਵਾਵਾਂ ਦੀ ਪਹੁੰਚ ਹਰ ਪਿੰਡ ਤੱਕ ਵਧਾਈ ਗਈ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਤੋਂ ਬਾਅਦ ਵੈਬਿਨਾਰ ਲੜੀ ਦੇ ਚੌਥੇ ਆਯੋਜਿਤ ਵੈਬਿਨਾਰ ਨੂੰ ਸੰਬੋਧਨ ਕੀਤਾ, ਜਿਸਦੀ ਥੀਮ ਸੀ "ਸਬਕਾ ਸਾਥ ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ"। ਸ਼੍ਰੀ ਮੋਦੀ ਨੇ ਸਿੱਖਿਆ, ਹੁਨਰ, ਸਿਹਤ, ਸੈਰ-ਸਪਾਟਾ, ਖੇਡਾਂ ਅਤੇ ਸਭਿਆਚਾਰ ਖੇਤਰਾਂ ਨੂੰ ਇਨ੍ਹਾਂ ਟੀਚਿਆਂ ਦੀ ਪੂਰਤੀ ਦਾ ਪ੍ਰਮੁੱਖ ਜ਼ਰ੍ਹੀਆ ਦਸਦੇ ਹੋਏ, ਬਜਟ ਐਲਾਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ 'ਤੇ ਵਿਚਾਰ-ਵਟਾਂਦਰਾ ਕਰਨ ਲਈ ਮਾਹਿਰਾਂ ਅਤੇ ਨੀਤੀ ਨਿਰਮਾਤਾਵਾਂ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, "ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਸਿਰਫ਼ ਇੱਕ ਵਿਸ਼ਾ ਨਹੀਂ ਹੈ; ਇਹ ਇਸ ਬਜਟ ਦਾ ਮੁੱਖ ਮੰਤਵ ਹੈ ਅਤੇ ਇਸ ਸਰਕਾਰ ਦਾ ਸੰਕਲਪ ਹੈ।"

ਪ੍ਰਧਾਨ ਮੰਤਰੀ ਨੇ ਰੋਕਥਾਮ ਅਤੇ ਸਮੁੱਚੀ ਸਿਹਤ ਦੇ ਵਿਜ਼ਨ 'ਤੇ ਜ਼ੋਰ ਦਿੰਦੇ ਹੋਏ, ਸਿਹਤ ਬੁਨਿਆਦੀ ਢਾਂਚੇ ਦੇ ਤੇਜ਼ੀ ਨਾਲ ਮਜ਼ਬੂਤੀਕਰਨ ਅਤੇ ਯੋਗ ਅਤੇ ਆਯੁਰਵੇਦ ਦੀ ਵਿਸ਼ਵ-ਵਿਆਪੀ ਪ੍ਰਸਿੱਧੀ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸੈਂਕੜੇ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਖੋਲ੍ਹੇ ਗਏ ਹਨ; ਆਯੁਸ਼ਮਾਨ ਭਾਰਤ ਯੋਜਨਾ ਅਤੇ ਅਰੋਗਿਆ ਮੰਦਰਾਂ ਰਾਹੀਂ ਸਿਹਤ ਸੰਭਾਲ ਤੱਕ ਪਹੁੰਚ ਦਾ ਵਿਸਤਾਰ ਹੋਇਆ ਹੈ। ਸ਼੍ਰੀ ਮੋਦੀ ਨੇ ਖ਼ਾਸ ਤੌਰ 'ਤੇ ਉੱਭਰਦੀ 'ਦੇਖਭਾਲ ਅਰਥਵਿਵਸਥਾ' ਅਤੇ ਵਿਸ਼ਵ ਪੱਧਰ 'ਤੇ ਦੇਖਭਾਲ ਕਰਨ ਵਾਲਿਆਂ ਦੀ ਵਧਦੀ ਮੰਗ ਵੱਲ ਧਿਆਨ ਖਿੱਚਿਆ ਅਤੇ ਮਾਹਿਰਾਂ ਨੂੰ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਨਵੇਂ ਸਿਖਲਾਈ ਮਾਡਲ ਵਿਕਸਿਤ ਕਰਨ ਦੀ ਤਾਕੀਦ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਮੈਂ ਇਸ ਵੈਬਿਨਾਰ ਵਿੱਚ ਮੌਜੂਦ ਸਿਹਤ ਖੇਤਰ ਦੇ ਮਾਹਿਰਾਂ ਨੂੰ ਨਵੇਂ ਸਿਖਲਾਈ ਮਾਡਲ ਅਤੇ ਸਾਂਝੇਦਾਰੀਆਂ ਨੂੰ ਵਿਕਸਿਤ ਕਰਨ ਲਈ ਸੁਝਾਅ ਦੇਣ ਦੀ ਤਾਕੀਦ ਕਰਾਂਗਾ ਤਾਂ ਕਿ ਦੇਸ਼ ਵਿੱਚ ਸਿਖਲਾਈ ਵਿਵਸਥਾ ਹੋਰ ਵੀ ਮਜ਼ਬੂਤ ਹੋ ਸਕੇ।"

 

ਪ੍ਰਧਾਨ ਮੰਤਰੀ ਨੇ ਸਿਹਤ ਸੰਭਾਲ ਵਿੱਚ ਡਿਜੀਟਲ ਪਰਿਵਰਤਨ ਦੇ ਸੰਦਰਭ ਵਿੱਚ, ਦੂਰ-ਦੁਰਾਡੇ ਖੇਤਰਾਂ ਤੱਕ ਟੈਲੀਮੈਡੀਸਨ ਦੀ ਪਹੁੰਚ ਦੀ ਸਫ਼ਲਤਾ ਦਾ ਜ਼ਿਕਰ ਕੀਤਾ। ਇਸਦੀ ਵਧਦੀ ਪ੍ਰਸਿੱਧੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਯੂਜ਼ਰ ਅਨੁਭਵ ਨੂੰ ਹੋਰ ਸਰਲ ਬਣਾਉਣ ਅਤੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਮੇਰਾ ਮੰਨਣਾ ਹੈ ਕਿ ਹਾਲੇ ਵੀ ਟੈਲੀਮੈਡੀਸਨ ਦੇ ਬਾਰੇ ਜਾਗਰੂਕਤਾ ਅਤੇ ਇਸਦੀ ਵਰਤੋਂ ਨੂੰ ਸਰਲ ਬਣਾਉਣ ਦੀ ਜ਼ਰੂਰਤ ਹੈ।”

ਪ੍ਰਧਾਨ ਮੰਤਰੀ ਨੇ ਭਾਰਤ ਦੇ ਨੌਜਵਾਨਾਂ ਦੀ ਵਿਕਸਿਤ ਹੁੰਦੀ ਸੋਚ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਦਸਦੇ ਹੋਏ ਸ਼ਲਾਘਾ ਕੀਤੀ ਅਤੇ ਇਸ ਭਾਵਨਾ ਦੇ ਅਨੁਸਾਰ ਸਿੱਖਿਆ ਪ੍ਰਣਾਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਉਜਾਗਰ ਕੀਤਾ ਕਿ ਦੇਸ਼ ਵਿੱਚ ਸਿੱਖਿਆ ਨੂੰ ਰੁਜ਼ਗਾਰ ਅਤੇ ਉੱਦਮ ਨਾਲ ਜੋੜਨ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਂ ਸਿੱਖਿਆ ਨੀਤੀ ਇੱਕ ਅਜਿਹੇ ਪਾਠਕ੍ਰਮ ਦੀ ਨੀਂਹ ਰੱਖਦੀ ਹੈ ਜੋ ਬਜ਼ਾਰ ਦੀਆਂ ਮੰਗਾਂ ਅਤੇ ਅਸਲ ਅਰਥਵਿਵਸਥਾ, ਖ਼ਾਸ ਤੌਰ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ, ਆਟੋਮੇਸ਼ਨ ਅਤੇ ਡਿਜੀਟਲ ਅਰਥਵਿਵਸਥਾ ਜਿਹੇ ਖੇਤਰਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ। ਸ਼੍ਰੀ ਮੋਦੀ ਨੇ ਕਿਹਾ, "ਸਾਨੂੰ ਆਪਣੀ ਸਿੱਖਿਆ ਪ੍ਰਣਾਲੀ ਨੂੰ ਅਸਲ ਅਰਥਵਿਵਸਥਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨਾ ਹੋਵੇਗਾ।"

ਪ੍ਰਧਾਨ ਮੰਤਰੀ ਨੇ ਸਿੱਖਿਆ, ਰੁਜ਼ਗਾਰ ਅਤੇ ਉੱਦਮ ਵਿਚਕਾਰ ਸਬੰਧਾਂ 'ਤੇ ਚਰਚਾ ਕਰਦੇ ਹੋਏ, ਏਵੀਜੀਸੀ (ਐਨੀਮੇਸ਼ਨ, ਵਿਜ਼ੁਅਲ ਇਫੈਕਟਸ, ਗੇਮਿੰਗ ਅਤੇ ਕੌਮਿਕਸ) ਖੇਤਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ। ਇਸਦਾ ਜ਼ਿਕਰ ਕਰਦੇ ਹੋਏ ਕਿ ਭਾਰਤ ਇੱਕ ਇਨੋਵੇਸ਼ਨ-ਸੰਚਾਲਿਤ ਅਰਥਵਿਵਸਥਾ ਵੱਲ ਵਧ ਰਿਹਾ ਹੈ, ਪ੍ਰਧਾਨ ਮੰਤਰੀ ਨੇ ਵਿੱਦਿਅਕ ਅਦਾਰਿਆਂ ਨੂੰ ਆਪਣੇ ਕੈਂਪਸਾਂ ਨੂੰ ਉਦਯੋਗ ਸਹਿਯੋਗ ਅਤੇ ਖੋਜ-ਅਧਾਰਿਤ ਸਿੱਖਿਆ ਦੇ ਕੇਂਦਰਾਂ ਵਿੱਚ ਬਦਲਣ ਦੀ ਤਾਕੀਦ ਕੀਤੀ ਤਾਂ ਕਿ ਵਿਦਿਆਰਥੀਆਂ ਨੂੰ ਜ਼ਰੂਰੀ ਅਸਲ-ਦੁਨੀਆ ਦਾ ਅਨੁਭਵ ਮਿਲ ਸਕੇ। ਸ਼੍ਰੀ ਮੋਦੀ ਨੇ ਕਿਹਾ, "ਮੈਂ ਤੁਹਾਨੂੰ ਸਾਰਿਆਂ ਨੂੰ ਤਾਕੀਦ ਕਰਦਾ ਹਾਂ ਕਿ ਇਸ ਵੈਬਿਨਾਰ ਵਿੱਚ, ਆਪਣੇ ਕੈਂਪਸਾਂ ਨੂੰ ਉਦਯੋਗ ਸਹਿਯੋਗ ਅਤੇ ਖੋਜ-ਅਧਾਰਿਤ ਸਿੱਖਿਆ ਦੇ ਕੇਂਦਰਾਂ ਵਜੋਂ ਵਿਕਸਿਤ ਕਰਨ 'ਤੇ ਵਿਚਾਰ-ਵਟਾਂਦਰਾ ਜ਼ਰੂਰ ਕਰੋ।"

ਪ੍ਰਧਾਨ ਮੰਤਰੀ ਨੇ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (ਐੱਸਟੀਈਐੱਮ) ਖੇਤਰਾਂ ਵਿੱਚ ਮਹਿਲਾਵਾਂ ਦੀ ਵਧਦੀ ਗਿਣਤੀ 'ਤੇ ਮਾਣ ਪ੍ਰਗਟ ਕੀਤਾ ਅਤੇ ਭਵਿੱਖ ਦੀਆਂ ਤਕਨਾਲੋਜੀਆਂ ਵਿੱਚ ਧੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਇੱਕ ਮਜ਼ਬੂਤ ​​ਖੋਜ ਈਕੋਸਿਸਟਮ ਬਣਾਉਣ ਦਾ ਸੱਦਾ ਦਿੱਤਾ ਜੋ ਨੌਜਵਾਨ ਖੋਜਕਰਤਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਨੋਵੇਟ ਅਤੇ ਪ੍ਰਯੋਗ ਕਰਨ ਲਈ ਉਤਸ਼ਾਹਿਤ ਕਰੇ। ਉਨ੍ਹਾਂ ਨੇ ਕਿਹਾ, "ਸਾਨੂੰ ਇੱਕ ਅਜਿਹਾ ਖੋਜ ਈਕੋਸਿਸਟਮ ਬਣਾਉਣਾ ਪਵੇਗਾ ਜਿੱਥੇ ਨੌਜਵਾਨ ਖੋਜਕਰਤਾਵਾਂ ਨੂੰ ਨਵੇਂ ਵਿਚਾਰਾਂ 'ਤੇ ਪ੍ਰਯੋਗ ਕਰਨ ਅਤੇ ਕੰਮ ਕਰਨ ਦਾ ਪੂਰਾ ਮੌਕਾ ਮਿਲੇ।"

ਖੇਡਾਂ ਦੀ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਹਤਮੰਦ ਅਤੇ ਅਨੁਸ਼ਾਸਿਤ ਨੌਜਵਾਨ ਆਬਾਦੀ ਹੀ ਰਾਸ਼ਟਰੀ ਤਾਕਤ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਨੇ 'ਖੇਲੋ ਇੰਡੀਆ' ਦੇ ਪ੍ਰਭਾਵ ਨੂੰ ਉਜਾਗਰ ਕੀਤਾ ਅਤੇ ਛੋਟੇ ਸ਼ਹਿਰਾਂ ਅਤੇ ਖੇਤਰਾਂ ਤੋਂ ਵੀ ਪ੍ਰਤਿਭਾਵਾਂ ਦੀ ਪਹਿਚਾਣ ਕਰਨ, ਖੇਡ ਅਦਾਰਿਆਂ ਨੂੰ ਪੇਸ਼ਾਵਰ ਬਣਾਉਣ ਅਤੇ ਰਾਸ਼ਟਰਮੰਡਲ ਖੇਡਾਂ ਅਤੇ ਓਲੰਪਿਕ ਬੋਲੀ ਜਿਹੇ ਆਉਣ ਵਾਲੇ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਢਾਂਚਾਗਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, "ਅਜਿਹੀ ਹਾਲਤ ਵਿੱਚ, ਸਾਨੂੰ ਅੱਜ ਹੀ ਨੌਜਵਾਨ ਖਿਡਾਰੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਸਿਖਲਾਈ ਕਰਨੀ ਹੋਵੇਗੀ, ਤਾਂ ਹੀ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੀ ਸਾਖ ਵਧੇਗੀ।"

 

ਪ੍ਰਧਾਨ ਮੰਤਰੀ ਨੇ ਸੈਰ-ਸਪਾਟਾ ਅਤੇ ਸਭਿਆਚਾਰ ਵਿੱਚ ਰੁਜ਼ਗਾਰ ਦੀਆਂ ਅਥਾਹ ਸੰਭਾਵਨਾਵਾਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਰਵਾਇਤੀ ਸਥਾਨਾਂ ਤੋਂ ਪਰੇ ਨਵੇਂ ਸੈਰ-ਸਪਾਟਾ ਸਥਾਨਾਂ ਦਾ ਵਿਕਾਸ ਕਿਸੇ ਸ਼ਹਿਰ ਦੀ ਬ੍ਰਾਂਡਿੰਗ ਅਤੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਾ ਹੈ। ਸ਼੍ਰੀ ਮੋਦੀ ਨੇ ਹਿਤਧਾਰਕਾਂ ਨੂੰ ਹੁਨਰ, ਸੰਪਰਕ ਅਤੇ ਭਾਈਚਾਰਕ ਭਾਗੀਦਾਰੀ ਨੂੰ ਸ਼ਾਮਿਲ ਕਰਦੇ ਹੋਏ ਇੱਕ ਸੰਪੂਰਨ ਨਜ਼ਰੀਆ ਅਪਣਾਉਣ ਦੀ ਤਾਕੀਦ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, "ਹੁਣ ਅਸੀਂ ਦੇਸ਼ ਵਿੱਚ ਸੈਰ-ਸਪਾਟਾ ਸਥਾਨਾਂ ਨੂੰ ਨਵੇਂ ਸਿਰੇ ਤੋਂ ਵਿਕਸਿਤ ਕਰਨ ਵੱਲ ਧਿਆਨ ਕੇਂਦ੍ਰਿਤ ਕਰ ਰਹੇ ਹਾਂ।"

ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦੇ ਹੋਏ ਕਿਹਾ, "ਸਿੱਖਿਅਤ ਗਾਈਡ, ਪ੍ਰਾਹੁਣਚਾਰੀ ਹੁਨਰ, ਡਿਜੀਟਲ ਸੰਪਰਕ ਅਤੇ ਭਾਈਚਾਰਕ ਭਾਗੀਦਾਰੀ ਸਾਡੇ ਸੈਰ-ਸਪਾਟਾ ਖੇਤਰ ਦੇ ਥੰਮ੍ਹ ਬਣ ਰਹੇ ਹਨ। ਇਨ੍ਹਾਂ ਦੇ ਨਾਲ-ਨਾਲ ਸਫ਼ਾਈ ਅਤੇ ਟਿਕਾਊ ਵਿਕਾਸ ਅਭਿਆਸ ਵੀ ਜ਼ਰੂਰੀ ਹਨ। ਭਾਰਤ ਦੀ ਹਾਲਤ ਨੂੰ ਇੱਕ ਵਿਸ਼ਵ-ਵਿਆਪੀ ਸੈਰ-ਸਪਾਟਾ ਸਥਾਨ ਵਜੋਂ ਮਜ਼ਬੂਤ ਕਰਨ ਲਈ ਅਸੀਂ ਮਿਲ ਕੇ ਕੰਮ ਕਰ ਰਹੇ ਹਾਂ, ਅਜਿਹੇ ਵਿੱਚ ਸੈਰ-ਸਪਾਟਾ ਅਤੇ ਸਬੰਧਿਤ ਖੇਤਰਾਂ ਬਾਰੇ ਤੁਹਾਡੇ ਸੁਝਾਅ ਬੇਹੱਦ ਅਹਿਮ ਹੋਣਗੇ।"

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਰਾਸ਼ਟਰੀ ਤਰੱਕੀ ਨੂੰ ਗਤੀ ਦੇਣ ਲਈ ਅਦਾਰਿਆਂ, ਉਦਯੋਗ ਅਤੇ ਸਿੱਖਿਆ ਜਗਤ ਵਿਚਕਾਰ ਤਾਲਮੇਲ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਭਰੋਸਾ ਪ੍ਰਗਟ ਕੀਤਾ ਕਿ ਇਹ ਚਰਚਾਵਾਂ ਭਵਿੱਖ ਲਈ ਇੱਕ ਠੋਸ ਰੂਪਰੇਖਾ ਪ੍ਰਦਾਨ ਕਰਨਗੀਆਂ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨਗੀਆਂ। ਪ੍ਰਧਾਨ ਮੰਤਰੀ ਨੇ ਕਿਹਾ, "ਅਜਿਹੇ ਯਤਨਾਂ ਨਾਲ ਵਿਕਸਿਤ ਭਾਰਤ ਦੀ ਨੀਂਹ ਹੋਰ ਵੀ ਮਜ਼ਬੂਤ ਹੋਵੇਗੀ।"

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

 

 

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
The Nari Shakti Decade: How 12 years of policy reforms under Modi govt transformed lives of women in Bharat

Media Coverage

The Nari Shakti Decade: How 12 years of policy reforms under Modi govt transformed lives of women in Bharat
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਜੂਨ 2026
June 07, 2026

India on the Rise: Celebrating Milestones from Grassroots to the Global Stage Under the Leadership of PM Modi